Saturday, 22 January 2022

ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ

ਸੰਤ ਬਾਬਾ ਸੇਵਾ  ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ
ਬੰਗਾ : 22 ਜਨਵਰੀ : ()   ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 40ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ ਅਤੇ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼ਰੋਮਣੀ ਗੁ: ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪੁੱਜੇ । ਉਹਨਾਂ ਨੇ ਸੰਗਤਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਦੱਸਿਆ ਕਿ ਮਾਨਵਤਾ ਦੀ ਸੇਵਾ ਲਈ ਹਰ ਇੱਕ ਤੰਦਰੁਸਤ ਮਨੁੱਖ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਚਾਹੀਦਾ ਹੈ । ਉਹਨਾਂ ਦੱਸਿਆ ਕਿ ਦਾਨ ਵਿਚ ਦਿੱਤਾ ਹੋਇਆ ਇਹ ਖੂਨ ਅਨੇਕਾਂ ਕੀਮਤੀ ਜਾਨਾਂ ਦਾ ਬਚਾਉਣ ਦੇ ਕੰਮ ਆਉਂਦਾ ਹੈ। ਇਸ ਮੌਕੇ ਸਿੰਘ ਸਾਹਿਬ ਅਤੇ ਸੰਤ ਜੀ  ਨੇ ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗਿਆਨੀ ਆਸਾ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਗਿਆਨੀ ਨਿਰਮਲ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ,  ਜਰਨੈਲ ਸਿੰਘ, ਧਨਵੰਤ ਸਿੰਘ, ਸੁਖਜਿੰਦਰ ਸਿੰਘ , ਸਤਵਿੰਦਰ ਸਿੰਘ ਰਾਜੂ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਅਜੀਤ ਸਿੰਘ ਹਲਵਾਈ, ਭੁਪਿੰਦਰ ਸਿੰਘ ਲਧਾਣਾ ਉੱਚਾ, ਸਤਵੰਤ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਮਿੱਤ ਸਿੰਘ ਨੰਬਰਦਾਰ, ਸੁਖਦੇਵ ਸਿੰਘ ਉੜਾਪੜ, ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ,  ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

ਤਸਵੀਰ : ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨਾਲ ਹਨ  ਹੋਰ ਪਤਵੰਤੇ ਸੱਜਣ


Virus-free. www.avast.com

Wednesday, 19 January 2022

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 19 ਜਨਵਰੀ : () ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ  ਨੇ ਮੀਡੀਆ ਨੂੰ ਜਾਣਕਾਰੀ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ)  ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਪਾਸ ਹੋਏ ਹਨ।ਬੀ.ਐੱਸ.ਸੀ. ਨਰਸਿੰਗ (ਫਾਈਨਲ) ਕਲਾਸ ਵਿਚੋਂ ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਕਿਰਨਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ, ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ ਅਤੇ ਚੌਥਾ ਸਥਾਨ ਪ੍ਰਿਆਂਕਾ ਲਖਵਾਰਾ ਪੁੱਤਰੀ ਸ੍ਰੀ ਅਜੈ ਲਖਵਾਰਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ।
          ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਗਗਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਮਨਪ੍ਰੀਤ ਕੌਰ, ਮੈਡਮ ਰਜਨੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਫਾਈਨਲ ਨਰਸਿੰਗ ਵਿਚੋਂ ਅਵੱਲ ਰਹੇ ਵਿਦਿਆਰਥੀ:- ਪਹਿਲਾ ਸਥਾਨ ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ,  ਦੂਜਾ ਸਥਾਨ ਕਿਰਨਪ੍ਰੀਤ ਕੌਰ ਪੁੱਤਰੀ ਪਾਲ ਸਿੰਘ, ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ , ਚੌਥਾ ਸਥਾਨ ਪ੍ਰਿਆਂਕਾ ਲਖਵਾਰਾ ਪੁੱਤਰੀ ਸ੍ਰੀ ਅਜੈ ਲਖਵਾਰਾ 

Friday, 14 January 2022

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ
ਬੰਗਾ : 14 ਜਨਵਰੀ :-()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਮਾਘੀ ਦਾ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਬਾਰਾਂ ਮਾਂਹ ਦਾ ਪਾਠ ਕੀਤਾ ਗਿਆ । ਉਪਰੰਤ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਜੀ ਤੇ ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਲਸਾਨੀ ਸ਼ਹੀਦੀ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ 40 ਮੁਕਤਿਆਂ ਤੋਂ ਸੱਚ ਅਤੇ ਧਰਮ 'ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ।
    ਇਸ ਗੁਰਮਤਿ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ , ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ ਹਰਜੋਤਵੀਰ ਸਿੰਘ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਦਲਜੀਤ ਸਿੰਘ ਬੋਇਲ, ਰਣਜੀਤ ਸਿੰਘ ਮਾਨ, ਉਮ ਪ੍ਰਕਾਸ਼ ਮਾਲੀ, ਜਸਵੰਤ ਸਿੰਘ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਨੇ ਵੀ ਹਾਜ਼ਰੀਆਂ ਭਰੀਆਂ।
    ਫੋਟੋ ਕੈਪਸ਼ਨ : ਮਾਘੀ ਦੇ ਦਿਹਾੜੇ ਮੌਕੇ ਹੋਏ ਗੁਰਮਤਿ ਸਮਾਗਮ ਵਿਚ ਕੀਰਤਨ ਕਰਦੇ ਹੋਏ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

Virus-free. www.avast.com

Thursday, 13 January 2022

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਮੂੰਗਫ਼ਲੀ ਦੀ ਖੁਸ਼ਬੂ ਤੇ ਗੁੜ ਦੀ ਮਿਠਾਸ, ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ,

ਦਿਲ ਦੀ ਖੁਸ਼ੀ ਤੇ ਆਪਣਿਆਂ ਦਾ ਪਿਆਰ,

ਆਪ ਜੀ ਅਤੇ ਆਪ ਜੀ ਪਰਿਵਾਰ ਨੂੰ ਮੁਬਾਰਕ ਹੋਵੇ ਲੋਹੜੀ ਦਾ ਤਿਉਹਾਰ ।

 

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਬੰਗਾ : 13 ਜਨਵਰੀ : - () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਿੰਗ ਕਾਲਜ ਦੇ ਖੁੱਲ੍ਹੇ ਵਿਹੜੇ ਵਿਚ ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਲੋਹੜੀ ਦੀ ਧੂਣੀ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ। ਉਹਨਾਂ ਦਾ ਸਹਿਯੋਗ ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤਾ।

    ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਸੰਸਥਾਵਾਂ ਦੇ ਸਮੂਹ ਕਰਮਚਾਰੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗੂ ਪਾਲਿਆ ਜਾਵੇ।ਇਸ ਲਈ ਧੀਆਂ ਨੂੰ ਸਤਿਕਾਰ ਦੇਣ ਲਈ ਅਤੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀਆਂ ਨੂੰ ਵਧਾਉਣ ਲਈ ਧੀਆਂ ਦੀ ਲੋਹੜੀ ਵੀ ਪਾਈ ਜਾਣੀ ਚਾਹੀਦੀ ਹੈ।ਇਸ ਸੰਖੇਪ ਸਮਾਗਮ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਗੀਤ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਲੋਹੜੀ ਦੇ ਇਸ ਸ਼ੁੱਭ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਜਗਜੀਤ ਸਿੰਘ ਸੋਢੀ ਟਰੱਸਟ ਪ੍ਰਬੰਧਕ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਮੁਕਲ ਬੇਦੀ, ਸ. ਵਰਿੰਦਰ ਸਿੰਘ ਬਰਾੜ ਐਚ ਆਰ, ਸ੍ਰੀ ਸੰਜੇ ਕੁਮਾਰ ਐਸੋਸੀਏਟ ਪ੍ਰੌਫੈਸਰ  ਤੋਂ ਇਲਾਵਾ ਸਮੂਹ ਨਰਸਿੰਗ ਕਾਲਜ ਸਟਾਫ਼, ਡਾਕਟਰ ਸਾਹਿਬਾਨ, ਨਰਸਿੰਗ ਸਟਾਫ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਏ ਜਾਣ ਦੀਆਂ ਤਸਵੀਰਾਂ

 

 


Virus-free. www.avast.com

Saturday, 1 January 2022

ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ

ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ
ਬੰਗਾ : 1 ਜਨਵਰੀ : (     ) ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ  ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ ਅਤੇ ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਦੇਸ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਨਵੇਂ ਸਾਲ 2022 ਦੀਆਂ ਸ਼ੁੱਭਕਾਮਨਾਵਾਂ ਵਧਾਈਆਂ ਦਿੱਤੀਆਂ। ਸ. ਕਾਹਮਾ ਨੇ ਸੰਗਤਾਂ ਨੂੰ ਆਪਣਾ ਅਤੇ ਆਪਣਿਆਂ ਦਾ ਬਚਾਅ ਰੱਖਣ ਲਈ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵੀ ਸਨਿਮਰ ਅਪੀਲ ਕੀਤੀ ।
         ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਡਾ. ਸ਼ਵਿੰਦਰ ਸਿੰਘ ਡਾਇਰੈਕਟਰ ਹੈਲਥ ਐਂਡ ਮੈਡੀਕਲ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਮੁਕਲ ਬੇਦੀ (ਸਰੀਰਕ ਬਿਮਾਰੀਆਂ ਦੇ ਮਾਹਿਰ), ਡਾ. ਨਵਜੋਤ ਸਿੰਘ ਸਹੋਤਾ ( ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਮਹਿਕ ਅਰੋੜਾ (ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਗੁਰਸਵਰੀਨ ਕੌਰ ਕਾਹਲੋਂ(ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹੁਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ),   ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਮਾਹਿਰ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਕਿਰਨਜੀਤ ਕੌਰ ਅਟਵਾਲ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ),  ਡਾ. ਰਵੀਨਾ (ਫਿਜ਼ੀਉਥੈਰਾਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ (ਡਾਈਟੀਸ਼ੀਅਨ), ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਦਲਜੀਤ ਕੌਰ ਉਪਟਰੋਮੀਟਰਸ, ਭਾਈ ਨਰਿੰਦਰ ਸਿੰਘ ਢਾਹਾਂ, ਢਾਡੀ ਨੱਛਤਰ ਸਿੰਘ ਕਲੇਰਾਂ, ਇੰਜੀ: ਕਮਲਜੀਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਟਰੱਸਟ, ਹਸਪਤਾਲ, ਨਰਸਿੰਗ ਕਾਲਜ ਅਧੀਨ ਚੱਲਦੇ ਸਮੂਹ ਅਦਾਰਿਆਂ ਦੇ ਵਿਭਾਗਾਂ ਦੇ ਮੁੱਖੀ  ਅਤੇ ਸਮੂਹ ਸਟਾਫ਼ ਕਰਮਚਾਰੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਚਾਹ ਪਕੌੜਿਆ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਸਾਲ 2022 ਦੀ ਆਮਦ ਦੀ ਖੁਸ਼ੀ ਵਿਚ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਦੀਆਂ ਝਲਕੀਆਂ

ਆਪ ਜੀ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਸਾਲ 2022 ਦੀਆਂ ਲੱਖ-ਲੱਖ ਵਧਾਈਆਂ ਜੀ ।


ਆਪ ਜੀ ਨੂੰ ਨਵੇਂ ਸਾਲ ਦੀ ਪਹਿਲੀ ਸਵੇਰ ਮੁਬਾਰਕ । 
2022 ਸਾਲ  ਤੁਹਾਡੇ ਲਈ ਤਰੱਕੀ ਵਾਲਾ ਹੋਵੇ ਅਤੇ
ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਸਾਲ ਦੇ ਸਾਰੇ ਮਹੀਨੇ
ਤੁਹਾਡੇ ਲਈ ਹਰ ਪਲ ਖੁਸ਼ੀਆ ਲੈ ਕੇ ਆਉਣ ।
ਆਪ ਜੀ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ
ਸਾਲ 2022 ਦੀਆਂ ਲੱਖ-ਲੱਖ ਵਧਾਈਆਂ ਜੀ ।
ਵੱਲੋਂ :
ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ