Wednesday, 30 March 2022

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਕਰਮਚਾਰੀ ਸਨਮਾਨਿਤ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ
ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਕਰਮਚਾਰੀ ਸਨਮਾਨਿਤ

ਬੰਗਾ : 30 ਮਾਰਚ :- ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਜਿਹਨਾਂ ਵਿਚ ਪਿਛਲੇ 37 ਤੋਂ ਫੁੱਲਾਂ ਵਾਂਗ ਖਿੜੇ ਰਹਿਣ ਵਾਲੇ ਮਾਲੀ ਉਮ ਪ੍ਰਕਾਸ਼, ਸ਼ਾਂਤ ਸੁਭਾਅ ਵਾਲੇ ਡਰਾਈਵਰ ਪਰਮਜੀਤ ਸਿੰਘ ਪਿੰਡ ਢਾਹਾਂ, ਰਿਸੈੱਪਸ਼ਨਿਸਟ ਅਮਰਜੀਤ ਕੌਰ ਉਰਫ ਪਿੰਕੀ, ਹੱਸਮੁੱਖ ਸੁਭਾਅ ਦੇ ਮਾਲਕ ਬਿੰਦੂ ਬਹਾਦਰ ਮੈੱਸ ਇੰਚਾਰਜ, ਅੱਖਾਂ ਦੇ ਵਿਭਾਗ ਦੇ ਇੰਚਾਰਜ ਦਲਜੀਤ ਕੌਰ ਪੰਨੂੰ, ਸਹਾਇਕ ਸਕਿਉਰਿਟੀ ਇੰਚਾਰਜ ਸੁਰਜੀਤ ਸਿੰਘ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੈਥ ਅਧਿਆਪਕ ਲਾਲ ਚੰਦ ਔਜਲਾ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਸਫਾਈ ਸੇਵਕਾ ਜਸਵਿੰਦਰ ਕੌਰ, ਰੇਡੀਉਲੋਜੀ ਵਿਭਾਗ ਦੇ ਇੰਚਾਰਜ ਵੇਦ ਪ੍ਰਕਾਸ਼, ਟਰੱਸਟ ਦਫਤਰ ਸੁਪਰਡੈਂਟ ਮਹਿੰਦਰਪਾਲ ਸਿੰਘ, ਗੁਰੂ ਨਾਨਕ ਕਾਲਜ ਆਫ ਨਰਸਿੰਗ ਦੇ ਲਾਇਬਰੇਰੀ ਇੰਚਾਰਜ ਰਣਜੀਤ ਕੌਰ ਰਿਆਤ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਨੱਕ ਕੰਨ ਗਲੇ ਦੇ ਮਾਹਿਰ ਡਾ. ਮਹਿਕ ਅਰੋੜਾ, ਹਸਪਤਾਲ ਦੇ ਆਈ ਸੀ ਯੂ ਦੇ ਸੁਪਰਵਾਈਜ਼ਰ ਸਟਾਫ਼ ਨਰਸ ਗੁਰਪ੍ਰੀਤ ਕੌਰ ਅਤੇ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਲਈ ਚੱਲ ਰਹੇ ਲੰਗਰ ਦੇ ਇੰਚਾਰਜ ਉਮ ਬਹਾਦਰ ਵਿਸ਼ਕਰਮਾ ਨੂੰ ਸਤਿਕਾਰ ਸਹਿਤ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਟਰੱਸਟ ਦੇ ਸਭ ਤੋਂ ਪਹਿਲੇ ਮੁੱਢਲੇ ਮੈਂਬਰ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੂੰ ਉਨ੍ਹਾਂ ਦੀ ਟਰੱਸਟ ਪ੍ਰਤੀ ਜੀਵਨ ਭਰ ਦੀਆਂ ਸ਼ਾਨਦਾਰ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਭੇਟ ਕਰਕੇ ਸਤਿਕਾਰ ਕੀਤਾ ਗਿਆ। ਇਹ ਸਨਮਾਨ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ ਆਪਣੇ ਕਰ ਕਮਲਾਂ ਨਾਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਲੋਕ ਭਲਾਈ ਵਾਲੀ ਨਿਸ਼ਕਾਮ ਸੇਵਾ ਭਾਵਨਾ ਦੀ ਸੋਚ ਤੇ ਪਹਿਰਾ ਦੇ ਕੇ ਟਰੱਸਟ ਦੇ ਲੋਕ ਭਲਾਈ ਵਾਲੇ ਮਿਸ਼ਨਾਂ ਦੀ ਕਾਮਯਾਬੀ ਵਿਚ ਸਮੂਹ ਅਦਾਰਿਆਂ ਦੇ ਕਰਮਚਾਰੀਆਂ ਦਾ ਵੱਡਮੁੱਲਾ ਯੋਗਦਾਨ ਹੈ। ਇਹਨਾਂ ਦੀ ਸਭ ਦੀ ਮਿਹਨਤ ਸਦਕਾ ਅੱਜ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਸਿਹਤ ਸੇਵਾਵਾਂ ਦੇ ਅਤੇ ਵਿੱਦਿਅਕ ਸੇਵਾਵਾਂ ਦੇ ਅਦਾਰੇ ਆਮ ਲੋਕਾਈ ਦੇ ਦਿਲਾਂ ਵਿਚ ਆਪਣਾ ਸਥਾਨ ਬਣਾ ਚੁੱਕੇ। ਇਹਨਾਂ ਵਿੱਦਿਅਕ ਸੰਸਥਾਵਾਂ ਤੋਂ ਵੱਡੀ ਗਿਣਤੀ ਵਿਦਿਆਰਥੀ ਪੜ੍ਹ ਕੇ ਦੇਸਾਂ ਵਿਦੇਸ਼ਾਂ ਵਿਚ ਖੁਸ਼ਹਾਲ ਜੀਵਨ  ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਤੋਂ ਆਪਣਾ ਇਲਾਜ ਕਰਵਾ ਕੇ ਲੱਖਾਂ ਦੀ ਗਿਣਤੀ ਵਿਚ ਲੋੜਵੰਦ ਮਰੀਜ਼ ਤੰਦਰੁਸਤ ਜੀਵਨ ਜੀਅ ਰਹੇ ਹਨ। ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਨਮਾਨਿਤ ਸ਼ਖਸ਼ੀਅਤਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਅਰਦਾਸ ਕੀਤੀ । ਸਨਮਾਨ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਦੀ ਸੰਚਾਲਨਾ ਕਰਦੇ ਹੋਏ ਸਨਮਾਨਿਤ ਸ਼ਖ਼ਸੀਅਤਾਂ ਦੇ ਜੀਵਨ ਅਤੇ ਉਨ੍ਹਾਂ ਦੀ ਸੇਵਾਕਾਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਬੀਬੀ ਬਲਵਿੰਦਰ ਕੌਰ ਕਲਸੀ ਪ੍ਰਬੰਧਕ ਮੈਂਬਰ, ਬੀਬੀ ਹਰਿੰਦਰ ਕੌਰ ਸਪੁੱਤਰੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਟਰੱਸਟ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਡਿਪਟੀ ਨਰਸਿੰਗ ਸੁਪਰਡੈਂਟ ਸਰਬਜੀਤ ਕੌਰ, ਮੈਡਮ ਸੁਖਮਿੰਦਰ ਕੌਰ, ਭਾਈ ਜੋਗਾ ਸਿੰਘ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਸੀਨੀਅਰ ਸੈਕੰਡਰੀ ਸਕੂਲ ਦਾ ਸਮੂਹ ਸਟਾਫ, ਸਮੂਹ ਡਾਕਟਰ ਸਾਹਿਬਾਨ, ਪੈਰਾਮੈਡੀਕਲ ਸਟਾਫ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਵਧੀਆ ਸੇਵਾਵਾਂ ਲਈ ਸਨਮਾਨਿਤ ਕਰਮਚਾਰੀਆਂ ਦੀ ਪ੍ਰਧਾਨ ਹਰਦੇਵ ਸਿੰਘ ਕਾਹਮਾ, ਬਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ. ਕੁਲਵਿੰਦਰ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਅਤੇ ਹੋਰ ਟਰੱਸਟ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ

Monday, 28 March 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ


ਬੰਗਾ : 28 ਮਾਰਚ ()   ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਪੇਂਡੂ ਇਲਾਕੇ ਵਿਚ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰ ਰਹੇ ਅਤੇ ਸੀ.ਬੀ.ਐਸ.ਸੀ. ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਾਲ 2022-23 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ। ਸ਼ੈਸ਼ਨ ਦੀ ਆਰੰਭਤਾ ਮੌਕੇ  ਵਿਦਿਆਰਥੀਆਂ, ਸਟਾਫ਼, ਸਕੂਲ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ।ਇਸ ਤੋਂ ਪਹਿਲਾਂ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸ਼ੈਸ਼ਨ ਦੀ ਆਰੰਭਤਾ ਮੌਕੇ ਸਜੇ ਧਾਰਮਿਕ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ ਗਿਆ।
            ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਕੂਲ ਦੇ ਨਵੇਂ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਵਿਚ ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਜੀ ਦਾ ਪੇਂਡੂ ਇਲਾਕੇ ਵਿਚ ਸਿੱਖਿਆ ਪ੍ਰਦਾਨ ਕਰਵਾ ਕੇ ਨਵੀਂ ਪੀੜੀ ਦਾ ਸੁਨਹਿਰੀ ਭਵਿੱਖ ਬਣਾਉਣ ਦੇ ਸੁਪਨੇ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਪੜ੍ਹਾਈ ਦੀ ਮਹਾਨਤਾ ਬਾਰੇ ਜਾਣੂੰ ਕਰਵਾਇਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਨੇ ਕਿਹਾ ਕਿ ਸਕੂਲ 'ਚ ਆਏ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣਾ ਹੀ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਨਰਲ ਨੇ ਵਿਦਿਆਰਥੀਆਂ ਨੂੰ ਵਿੱਦਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਬਾਖੂਬੀ ਸਟੇਜ ਦੀ ਸੰਚਾਲਨਾ ਕੀਤੀ।
           ਨਵੇਂ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ  ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,  ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ , ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਜਗਜੀਤ ਸਿੰਘ ਸੋਢੀ ਐਗਜ਼ੀਕਿਊਟਿਵ ਮੈਂਬਰ ਟਰੱਸਟ, ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਡਾ. ਰੁਪਿੰਦਰਜੀਤ ਸਿੰਘ ਬੱਲ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਸ. ਸੁਖਵਿੰਦਰ ਸਿੰਘ, ਸ੍ਰੀ ਲਾਲ ਚੰਦ ਔਜਲਾ, ਮੈਡਮ ਅਮਰਜੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਜਸਪਿੰਦਰ ਕੌਰ, ਸ੍ਰੀ ਰਮਨ ਕੁਮਾਰ, ਮੈਡਮ ਅਨੀਤਾ ਰਾਣੀ, ਮੈਡਮ ਰੀਟਾ ਰਾਣੀ, ਮੈਡਮ ਸੁਲੇਖਾ, ਡੀ. ਪੀ. ਈ. ਜਸਬੀਰ ਕੌਰ, ਡੀ. ਪੀ .ਈ, ਮਨਿੰਦਰ,  ਸਮੂਹ ਸਕੂਲ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਅਕ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ ਹੋਏ  ਸਮਾਗਮ ਦੀਆਂ ਤਸਵੀਰਾਂ .
 

Virus-free. www.avast.com

Sunday, 27 March 2022

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਅਤੇ ਭੈਣ ਜੀ ਹਰਿੰਦਰ ਕੌਰ ਦਾ ਢਾਹਾਂ-ਕਲੇਰਾਂ ਪੁੱਜਣ ਮੌਕੇ ਨਿੱਘਾ ਸਵਾਗਤ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਅਤੇ ਭੈਣ ਜੀ ਹਰਿੰਦਰ ਕੌਰ  ਦਾ ਢਾਹਾਂ-ਕਲੇਰਾਂ  ਪੁੱਜਣ ਮੌਕੇ ਨਿੱਘਾ ਸਵਾਗਤ

ਬੰਗਾ : 27 ਮਾਰਚ : ( ) ਲੋਕ ਸੇਵਾ ਨੂੰ ਸਮਰਪਿਤ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਹੋਣਹਾਰ ਸਪੁੱਤਰ  ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਅਤੇ ਸਪੁੱਤਰੀ ਬੀਬੀ ਹਰਿੰਦਰ ਕੌਰ ਜੀ ਦੇ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਟਰੱਸਟ ਨੇ ਸਮੂਹ ਟਰੱਸਟ ਵੱਲੋਂ ਅਤੇ  ਟਰੱਸਟ ਅਧੀਨ ਚੱਲ ਰਹੀਆਂ ਵੱਖ-ਵੱਖ  ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਟਰੱਸਟ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਬਾਰੇ ਅਤੇ ਆਉਣ ਵਾਲੇ ਸਮੇਂ ਵਿਚ ਆਰੰਭੇ ਜਾ ਰਹੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਟਰੱਸਟ ਅਤੇ ਸਮੂਹ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕੈਨੇਡਾ ਦੀਆਂ ਦਾਨੀ ਸੰਗਤਾਂ ਵੱਲੋਂ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।  ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਟਰੱਸਟ ਅਤੇ ਭੈਣ ਜੀ ਹਰਿੰਦਰ ਕੌਰ ਜੀ ਦਾ ਨਿੱਘਾ ਸਵਾਗਤ ਕਰਨ ਮੌਕੇ ਸਰਵ ਸ੍ਰੀ ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਰਨਲ, ਬੀਬੀ ਜਿੰਦਰ ਕੌਰ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰੇਮ ਪ੍ਰਕਾਸ਼ ਸਿੰਘ, ਜਤਿੰਦਰ ਕੁਮਾਰ, ਰਣਜੀਤ ਸਿੰਘ, ਪਰਮਿੰਦਰ ਕੌਰ, ਉਮ ਬਹਾਦਰ ਵਿਸ਼ਵਕਰਮਾ ਅਤੇ ਵੱਖ ਵਿਭਾਗਾਂ ਦੇ  ਮੁਖੀ, ਟਰੱਸਟ ਸਟਾਫ਼ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਅਤੇ ਭੈਣ ਜੀ ਹਰਿੰਦਰ ਕੌਰ ਜੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਰਨਲ ਅਤੇ ਹੋਰ ਪਤਵੰਤੇ

Virus-free. www.avast.com

Wednesday, 23 March 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤੀ

ਬੰਗਾ : 23 ਮਾਰਚ :- () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ  ਟਰਾਫੀ ਜਿੱਤ ਕੇ ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ ।  ਉਹਨਾਂ ਦੱਸਿਆ ਕਿ ਮਾਤਾ ਗੁਜਰੀ ਜੀ ਖਾਲਸਾ ਕਾਲਜ  ਕਰਤਾਰਪੁਰ ਜਿਲ੍ਹਾ ਜਲੰਧਰ ਦੇ ਵਿਚ ਹੋਏ ਇੰਟਰ ਸਕੂਲ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਵਿਚ, ਕਵੀਸ਼ਰੀ ਮੁਕਾਬਲੇ ਵਿੱਚ, ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਅਤੇ ਕਲਾਜ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਮੇਂਹੰਦੀ ਦੇ ਮੁਕਾਬਲੇ ਵਿਚ, ਰੰਗੋਲੀ ਮੇਕਿੰਗ ਮੁਕਾਬਲੇ ਵਿਚ, ਕਾਰਟੂਨ ਮੇਕਿੰਗ ਮੁਕਾਬਲੇ ਵਿਚ ਦੂਜਾ ਸਥਾਨ ਅਤੇ ਮਿਮੀਕਰੀ ਦੇ ਮਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।  ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪੱਧਰ ਦੇ ਇਸ ਇੰਟਰ ਸਕੂਲ ਕੰਪੀਟੀਸ਼ਨ ਵਿਚੋਂ ਫਸਟ ਰਨਰ ਅੱਪ ਦੀ ਟਰਾਫੀ ਜਿੱਤ ਕੇ ਸਕੂਲ ਦੀ ਸ਼ਾਨ ਵਿਚ ਵਾਧਾ ਕੀਤਾ ਹੈ। ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਵੱਲੋੇਂ ਇੰਟਰ ਸਕੂਲ ਕੰਪੀਟੀਸ਼ਨ ਦੇ ਜੇਤੂ ਵਿਦਿਆਰਥੀਆਂ ਦਾ ਟਰੱਸਟ ਦਫਤਰ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ,  ਭਾਈ ਜੋਗਾ ਸਿੰਘ, ਜੇਤੂ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਪਤਵੰਤੇ ਸੱਜਣ 
  

Virus-free. www.avast.com

Monday, 14 March 2022

ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ

ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ
ਬੰਗਾ : 14 ਮਾਰਚ : -    ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਤੇ ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਸੰਮਤ 554 ਦੇ ਪਹਿਲੇ ਦਿਨ 01 ਚੇਤ ਸੰਗਰਾਂਦ ਦੇ ਦਿਹਾੜੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੇਸ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀਆਂ ਵਧਾਈਆਂ ਦਿੱਤੀਆਂ ਅਤੇ  ਗੁਰੂ ਸਾਹਿਬਾਨ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਕੱਤਰ ਸੰਗਤਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਰੱਖਣ ਲਈ ਹਮੇਸ਼ਾ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਵੀ ਕੀਤੀ ।
ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਆਮਦ ਦੀ ਖੁਸ਼ੀ ਵਿਚ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ, ਕਮਲਜੀਤ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਟਰੱਸਟ, ਹਸਪਤਾਲ, ਨਰਸਿੰਗ ਕਾਲਜ ਅਧੀਨ ਚੱਲਦੇ ਸਮੂਹ ਅਦਾਰਿਆਂ ਦੇ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਸਟਾਫ਼ ਕਰਮਚਾਰੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :   ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਆਮਦ ਦੀ ਖੁਸ਼ੀ ਵਿਚ ਹੋਏ ਗੁਰਮਤਿ ਸਮਾਗਮ ਵਿਚ ਗੁਰਬਾਣੀ ਕੀਰਤਨ ਕਰਦੇ ਹੋਏ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ  

Virus-free. www.avast.com

Friday, 11 March 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਇਮਾਰਤ ਦਾ ਉਦਘਾਟਨ

 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ
ਪੰਜਾਬ ਐਂਡ ਸਿੰਧ ਬੈਂਕ  ਦੀ ਨਵੀਂ ਇਮਾਰਤ ਦਾ ਉਦਘਾਟਨ

ਬੰਗਾ : 11 ਮਾਰਚ :-( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਇਮਾਰਤ ਦਾ ਉਦਘਾਟਨ ਸ੍ਰੀ ਪ੍ਰਵੀਨ ਮੌਂਗੀਆਂ ਫੀਲਡ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਸ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਬੈਂਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਉਹਨਾਂ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਭਾਰਤ ਦੇ ਸਭ ਤੋਂ ਵੱਧ ਕਾਮਯਾਬ ਬੈਂਕਾਂ ਵਿੱਚੋਂ ਇੱਕ ਹੈ ਤੇ ਬੈਂਕ ਦੀਆਂ ਪੂਰੇ ਭਾਰਤ ਵਿੱਚ 1526 ਬਰਾਂਚਾਂ ਹਨ। ਉਨ੍ਹਾਂ ਦੱਸਿਆ ਕਿ  ਪੰਜਾਬ ਐਂਡ ਸਿੰਧ ਬੈਂਕ ਆਪਣੇ ਗਾਹਕਾਂ ਨੂੰ ਵੱਧ ਤੋਂ ਵੱਧ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਵਚਨਬੱਧ ਹੈ । ਉਦਘਾਟਨੀ ਸਮਾਗਮ ਵਿੱਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਮੂਹ ਕਰਮਚਾਰੀਆਂ ਅਤੇ ਬੈਂਕ ਦੇ ਸਮੂਹ ਗਾਹਕਾਂ ਨੂੰ ਬੈਂਕ ਦੀ ਨਵੀਂ ਇਮਾਰਤ ਲਈ ਵਧਾਈਆਂ ਦਿੱਤੀ ਅਤੇ  ਉਹਨਾਂ ਆਸ ਪ੍ਰਗਟਾਈ ਕਿ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਢਾਹਾਂ  ਕਲੇਰਾਂ ਭਵਿੱਖ ਵਿਚ ਹੋਰ ਵੀ ਵਧੀ ਬੈਂਕਿੰਗ ਸੇਵਾਵਾਂ ਦੇ ਕੇ ਲੋਕ ਸੇਵਾ ਦੇ ਖੇਤਰ ਵਿਚ ਪਣਾ ਨਾਮ ਹੋਰ ਵੀ ਉੱਚਾ ਕਰੇਗੀ।
ਇਸ ਮੌਕੇ  ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ  ਸ੍ਰੀ  ਏ ਐਨ ਸਿੰਘ ਅਤੇ ਬਰਾਂਚ ਢਾਹਾਂ ਕਲੇਰਾਂ ਦੇ ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਲਾਲ ਬੰਗਾ ਨੇ ਦੱਸਿਆ ਕਿ ਬੈਂਕ ਨਵੀਂ ਇਮਾਰਤ ਵਿਚ ਬਦਲੀ ਹੋਣ ਨਾਲ ਅੱਜ ਤੋਂ ਹੀ ਕਾਰਜਸ਼ੀਲ ਹੋ ਗਈ ਹੈ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਰਾਂਚ ਸਾਲ 1986 ਵਿਚ ਖੋਲ੍ਹੀ ਗਈ ਸੀ ਹੁਣ ਢਾਹਾਂ ਕਲੇਰਾਂ ਬਰਾਂਚ ਬ੍ਰਾਂਚ ਦੇ 35000 ਹਜ਼ਾਰ ਤੋਂ ਵੀ ਵੱਧ ਗਾਹਕ ਹਨ ਅਤੇ ਇਸ ਬ੍ਰਾਂਚ ਕੁੱਲ ਕਾਰੋਬਾਰ 85 ਕਰੋੜ ਰੁਪਏ ਦਾ ਹੈ। ਬੈਂਕ ਵਿਚ  ਏਟੀਐਮ ਅਤੇ  ਡਿਜੀਟਲ ਬੈਂਕਿੰਗ ਦਾ ਵੀ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਬੈਂਕ ਵਿਚ ਆਉਣ ਵਾਲੇ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਮਕਾਨ, ਸਿੱਖਿਆ, ਖੇਤੀ, ਛੋਟੇ ਕਾਰੋਬਾਰ, ਡੇਅਰੀ, ਪ੍ਰਧਾਨ ਮੰਤਰੀ ਮੁਦਰਾ ਲੋਨ, ਮੋਬਾਈਲ ਬੈਂਕਿੰਗ, ਇੰਟਰਨੈੱਟ ਬੈਂਕਿੰਗ ਅਤੇ ਹੋਰ ਆਧੁਨਿਕ ਬੈਂਕਿੰਗ ਸਹੂਲਤਾਂ ਇਲਾਕਾ ਨਿਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਬੈਂਕ  ਉਦਘਾਟਨੀ ਸਮਾਗਮ ਵਿਚ  ਸ.  ਮਹਿੰਦਰ ਪਾਲ ਸਿੰਘ ਦਫ਼ਤਰ ਸੁਪਰਡੈਂਟ,  ਸ.  ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਰੋਹਿਤ ਮਸੀਹ,  ਸ.  ਸੁੱਖਾ ਸਿੰਘ ਢਾਹਾਂ,  ਸ੍ਰੀ  ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ,   ਸ੍ਰੀ  ਮਨਿੰਦਰਪਾਲ ਲੋਨ ਅਫਸਰ,  ਸ੍ਰੀ  ਰਾਜਵੀਰ ਸਿੰਘ ਜਨਰਲ ਬੈਂਕਿੰਗ ਅਫ਼ਸਰ, ਭਾਰਤ ਰਤਨ ਕੈਸ਼ੀਅਰ,  ਸ੍ਰੀ  ਸ਼ਸ਼ੀ ਕਾਂਤ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬੰਗਾ,  ਸ੍ਰੀ  ਅਨਿਲ ਕੁਮਾਰ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬਹਿਰਾਮ,  ਸ੍ਰੀ  ਰਵਿੰਦਰ ਸ਼ਸ਼ੋਦੀਆ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਨਵਾਂਸ਼ਹਿਰ, ਮੈਡਮ ਪਵਨਜੀਤ ਅਫ਼ਸਰ ਪੰਜਾਬ ਐਂਡ ਸਿੰਧ ਬੈਂਕ ਕੋਠਾਰ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ  ਅਤੇ    ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਦੇ ਸਮੂਹ ਕਰਮਚਾਰੀ ਅਤੇ ਬੈਂਕ ਦੇ ਖਾਤਾ ਧਾਰਕ  ਹਾਜ਼ਰ ਸਨ ।
ਫੋਟੋ ਕੈਪਸ਼ਨ : - ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਪ੍ਰਵੀਨ ਮੌਂਗੀਆਂ ਫੀਲਡ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਸ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਾਲ ਹਨ ਪਤਵੰਤੇ ਸੱਜਣ

Tuesday, 8 March 2022

ਕੌਮਾਂਤਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ 'ਚ ਪ੍ਰਤੀਯੋਗਤਾ ਕਰਵਾਈ

ਕੌਮਾਂਤਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ 'ਚ ਪ੍ਰਤੀਯੋਗਤਾ ਕਰਵਾਈ
ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬੰਗਾ : 8 ਮਾਰਚ ( ) ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ। ਇਹ ਉਪਰਾਲਾ ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਪ੍ਰਤੀਯੋਗਤਾ 'ਚ ਪਹਿਲੇ ਤਿੰਨ ਸਥਾਨ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ। ਇਹਨਾਂ 'ਚ ਨੀਤਿਕਾ ਵਾਸੀ ਫਗਵਾੜਾ, ਹਰਦੀਪ ਕੌਰ ਵਾਸੀ ਭੂਨੋ ਅਤੇ ਗੁਰਵੀਰ ਕੌਰ ਵਾਸੀ ਗੋਸਲਾਂ ਨੇ ਕ੍ਰਮਵਾਰ ਪਹਿਲਾ, ਦੂਜੇ ਅਤੇ ਤੀਜਾ ਇਨਾਮ ਜਿੱਤਿਆ। ਇਹਨਾਂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਤੀਯੋਗਤਾ 'ਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਏ ਸਨਮਾਨ ਸਮਾਗਮ ਵਿਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਹਰਮਿੰਦਰ ਸਿੰਘ ਤਲਵੰਡੀ ਪ੍ਰਧਾਨ ਸਮਾਜਿਕ ਸਾਂਝ ਸੰਸਥਾ ਬੰਗਾ ਅਤੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਸੰਬੋਧਨ  ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਹਰ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਸਥਾਪਤੀ ਹਾਸਲ ਕਰਨ ਲਈ ਹਿੰਮਤ ਅਤੇ ਮਿਹਨਤ ਦਾ ਸੁਮੇਲ ਬਣਾ ਕੇ ਅੱਗੇ ਵਧਣਾ ਚਾਹੀਦਾ ਹੈ।ਇਸ ਮੌਕੇ ਬੁਲਾਰਿਆਂ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਮਹਿਲਾ ਵਰਗ ਨੂੰ ਹੋਰ ਮਜ਼ਬੂਤੀ ਨਾਲ ਸਮਾਜ ਅੰਦਰ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ। ਮੰਚ ਦਾ ਸੰਚਾਲਨ ਸਮਾਜਿਕ ਸਾਂਝ ਸੰਸਥਾ ਦੇ ਸਕੱਤਰ ਸੁਰਜੀਤ ਮਜਾਰੀ ਨੇ ਬਾਖੂਬੀ ਕੀਤਾ।
ਕੌਮਾਂਤਰੀ ਮਹਿਲਾ ਦਿਵਸ ਮੌਕੇ ਹੋਏ   ਸਮਾਗਮ ਵਿਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਕਾਰਜਕਾਰੀ ਮੈਂਬਰ, ਸ. ਹਰਮਿੰਦਰ ਸਿੰਘ ਤਲਵੰਡੀ ਪ੍ਰਧਾਨ ਸਮਾਜਿਕ ਸਾਂਝ ਸੰਸਥਾ ਬੰਗਾ, ਸ੍ਰੀ ਸੁਰਜੀਤ ਮਜਾਰੀ ਸਕੱਤਰ ਸਮਾਜਿਕ ਸਾਂਝ ਸੰਸਥਾ, ਸ. ਮਹਿੰਦਰਪਾਲ ਸਿੰਘ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਦਲਜੀਤ ਕੌਰ, ਮੈਡਮ ਪੂਜਾ ਰਾਣੀ, ਕਾਲਜ ਦਾ ਸਮੂਹ ਸਟਾਫ਼, ਨਰਸਿੰਗ ਵਿਦਿਆਰਥੀ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਕੈਪਸ਼ਨ :- ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕਰਨ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ

Virus-free. www.avast.com

Thursday, 3 March 2022

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ

ਬੰਗਾ : 3 ਮਾਰਚ : () ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ ਆਇਆ ਹੈ । ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਸ. ਮਹਿੰਦਰਪਾਲ ਸਿੰਘ ਪਿੰਡ ਲਾਦੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦ ਕਿ ਦੂਜਾ ਸਥਾਨ ਅਰਮਨ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਪਿੰਡ ਚਾਂਦਸੂ ਜੱਟਾਂ ਨੇ ਅਤੇ ਤੀਜਾ ਸਥਾਨ ਪੂਰਨਿਮਾ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼ ਢਾਹਾਂ ਕਲੇਰਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ। ਇਸ ਵਧੀਆ ਨਤੀਜੇ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਪ੍ਰਿੰਸੀਪਲ ਸਾਹਿਬ ਨੂੰ ਹਾਰਦਿਕ ਵਧਾਈਆਂ ਦਿੰਦੇ ਹੋਏ ਸਮੂਹ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
          ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦੇ ਸ਼ਾਨਦਾਰ 100% ਨਤੀਜੇ ਦੀ ਜਾਣਕਾਰੀ ਦੇਣ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਮੈਡਮ ਅਕਵਿੰਦਰ ਕੌਰ ਕਲਾਸ ਇੰਚਾਰਜ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਜਨੀਤ ਕੌਰ, ਮੈਡਮ ਸੁਨੀਤਾ ਲਖਵਾਰਾ, ਮੈਡਮ ਸਰੋਜ ਬਾਲਾ, ਮੈਡਮ ਸੰਦੀਪ ਸੂਦਨ, ਸ. ਰਾਜਿੰਦਰਪਾਲ ਸਿੰਘ ਵੀ ਹਾਜ਼ਰ ਸਨ ।

ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ.  ਨਰਸਿੰਗ  (ਦੂਜਾ ਸਾਲ) ਕਲਾਸ ਦੇ ਟੌਪਰ ਵਿਦਿਆਰਥੀ :- ਪਹਿਲਾ ਸਥਾਨ: ਮਨਦੀਪ ਕੌਰ ਪੁੱਤਰੀ ਸ. ਮਹਿੰਦਰਪਾਲ ਸਿੰਘ ਪਿੰਡ ਲਾਦੀਆਂ, ਦੂਜਾ ਸਥਾਨ: ਅਰਮਨ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਪਿੰਡ ਚਾਂਦਸੂ ਜੱਟਾਂ ਅਤੇ ਤੀਜਾ ਸਥਾਨ ਪੂਰਨਿਮਾ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼ ਢਾਹਾਂ ਕਲੇਰਾਂ