Monday, 29 August 2022

ਟਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਹਰ ਇਨਸਾਨ ਦਾ ਜ਼ਰੂਰੀ ਫਰਜ਼ : ਏ ਐਸ ਆਈ ਪਰਵੀਨ ਕੁਮਾਰ

ਟਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਹਰ ਇਨਸਾਨ ਦਾ ਜ਼ਰੂਰੀ ਫਰਜ਼ : ਏ ਐਸ ਆਈ ਪਰਵੀਨ ਕੁਮਾਰ

ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਜਾਗਰੂਕਤਾ ਸੈਮੀਨਾਰ ਲੱਗਾ


ਬੰਗਾ : 29 ਅਗਸਤ : ()  ਟਰੈਫਿਕ ਐਜ਼ੂਕੇਸ਼ਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ । ਇਸ ਮੌਕੇ ਏ ਐੱਸ ਆਈ ਪ੍ਰਵੀਨ ਜ਼ਿਲ੍ਹਾ ਇੰਚਾਰਜ ਟਰੈਫਿਕ ਐਜ਼ੂਕੇਸ਼ਨ ਸੈੱਲ ਨੇ ਸਕੂਲ ਅਧਿਆਪਕਾਂ, ਡਰਾਈਵਰਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਣਕਾਰੀ ਦਿੰਦੇ ਕਿਹਾ ਕਿ  ਟਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਹਰ ਇਨਸਾਨ ਦਾ ਜ਼ਰੂਰੀ ਫਰਜ਼ ਹੈ। ਅਸੀਂ ਟਰੈਫਿਕ ਨਿਯਮਾਂ ਦੀ ਸਹੀ ਤਰ੍ਹਾਂ ਪਾਲਨਾ ਕਰਦੇ ਹਾਂ ਸਮਾਜ ਦੇ ਚੰਗੇ ਨਾਗਰਿਕ ਬਣਦੇ ਹਾਂ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਮੋਟਰ ਸਾਈਕਲ, ਸਕੂਟਰ ਚਲਾਉਣ ਮੌਕੇ ਹੈਲਮਟ ਪਹਿਣਾ ਚਾਹੀਦਾ ਹੈ ਅਤੇ ਲਾਇਸੰਸ ਅਤੇ ਹੋਰ ਜ਼ਰੂਰੀ ਡਾਕੂਮੈਂਟ ਹਮੇਸ਼ਾ ਵਹੀਕਲ ਵਿਚ ਹੋਣੇ ਚਾਹੀਦੇ ਹਨ। ਜ਼ਿਲ੍ਹਾ ਇੰਚਾਰਜ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਵੀ ਆਪਣੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਵੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਅਤੇ ਟਰੈਫਿਕ ਨਿਯਮਾਂ ਵਾਲਾ ਬੈਨਰ ਆਪਣੇ ਸਕੂਲ ਵਿਚ ਜ਼ਰੂਰ ਲਗਾਉਣ । ਉਹਨਾਂ ਨੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਵਿਦਿਆਰਥੀਆਂ ਦੇ ਲਿਆਣ-ਲਿਜਾਣ ਮੌਕੇ ਵੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਜ਼ਰੂਰ ਧਿਆਨ ਰੱਖਣ ਸਬੰਧੀ ਦੱਸਿਆ।  ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਸਮੂਹ ਡਰਾਈਵਰਾਂ ਅਤੇ ਹਾਜ਼ਰ ਵਿਦਿਆਰਥੀਆਂ ਜਾਗਰੂਕਤਾ ਪੋਸਟਰ ਵੀ ਵੰਡੇ ਗਏ। ਇਸ ਮੌਕੇ ਸਕੂਲ ਦੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੇ ਟਰੈਫਿਕ ਐਜ਼ੂਕੇਸ਼ਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਅਧਿਕਾਰੀਆਂ ਦਾ ਸਕੂਲ ਵਿਦਿਆਰਥੀਆਂ ਲਈ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਏ ਐਸ ਆਈ ਸਤਨਾਮ ਸਿੰਘ ਟਰੈਫ਼ਿਕ ਐਜ਼ੂਕੇਸ਼ਨ ਸੈੱਲ,  ਲਾਲ ਚੰਦ ਵਾਈਸ ਪ੍ਰਿੰਸੀਪਲ, ਰਮਨ ਕੁਮਾਰ, ਗਗਨ ਅਹੂਜਾ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਲਗਾਏ ਜਾਗਰੂਕਤਾ ਸੈਮੀਨਾਰ ਮੌਕੇ  ਏ ਐੱਸ ਆਈ ਪ੍ਰਵੀਨ ਜ਼ਿਲ੍ਹਾ ਇੰਚਾਰਜ ਟਰੈਫਿਕ ਐਜ਼ੂਕੇਸ਼ਨ ਸੈੱਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ

 width=Virus-free.www.avast.com

Friday, 26 August 2022

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀਆਂ ਨੌਜਵਾਨ ਪਹਿਲਵਾਨ ਲੜਕੀਆਂ ਮੁਸਕਾਨ ਸ਼ਰਮਾ ਅਤੇ ਰੋਜ਼ੀ ਘਈ ਨੇ ਰੈਸਲਿੰਗ ਚੈਂਪੀਅਨਸ਼ਿਪ ਵਿਚ ਜਿੱਤੇ ਦੋ ਬਰਾਊਨ ਮੈਡਲ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀਆਂ ਨੌਜਵਾਨ ਪਹਿਲਵਾਨ ਲੜਕੀਆਂ ਮੁਸਕਾਨ ਸ਼ਰਮਾ
ਅਤੇ ਰੋਜ਼ੀ ਘਈ  ਨੇ ਰੈਸਲਿੰਗ ਚੈਂਪੀਅਨਸ਼ਿਪ ਵਿਚ ਜਿੱਤੇ ਦੋ ਬਰਾਊਨ ਮੈਡਲ

ਬੰਗਾ : 26 ਅਗਸਤ : () ਇਲਾਕੇ ਦੇ ਪ੍ਰਸਿੱਧ ਕੁਸ਼ਤੀ ਟਰੇਨਿੰਗ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਟਰੇਨਿੰਗ ਪ੍ਰਾਪਤ ਕਰਨ ਵਾਲੀਆਂ ਨੌਜਵਾਨ ਪਹਿਲਵਾਨ ਲੜਕੀਆਂ ਐਡਵੋਕੇਟ ਮੁਸਕਾਨ ਸ਼ਰਮਾ ਪੁੱਤਰੀ ਸ੍ਰੀ ਸ਼ਿਵ ਕੁਮਾਰ ਸ਼ਰਮਾ ਵਾਸੀ ਨਵਾਂਸ਼ਹਿਰ ਨੇ 76 ਕਿੱਲੋਗਰਾਮ ਭਾਰ ਵਰਗ ਵਿਚੋਂ ਅਤੇ ਰੋਜ਼ ਘਈ ਪੁੱਤਰੀ ਕੁਲਦੀਪ ਕੁਮਾਰ ਵਾਸੀ ਕਾਠਗੜ੍ਹ ਨੇ 53 ਕਿਲੋਗ੍ਰਾਮ ਭਾਰ ਵਰਗ ਵਿਚੋਂ ਪਿੰਡ ਜੱਸੋਮਜਾਰਾ ਵਿਖੇ ਹੋਈ ਚੌਥੀ ਪੰਜਾਬ ਰੈਸਲਿੰਗ ਚੈਂਪੀਅਨਸ਼ਿਪ (ਅੰਡਰ 23 ਸਾਲ, ਲੜਕੀਆਂ)  ਵਿਚੋਂ ਬਰਾਊਨ ਮੈਡਲ ਜਿੱਤਣ ਦਾ ਸਮਾਚਾਰ ਹੈ। ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਅਖਾੜੇ ਦੀ ਸ਼ਾਨ ਇਹਨਾਂ ਦੋਵਾਂ ਨੌਜਵਾਨ ਪਹਿਲਵਾਨ ਲੜਕੀਆਂ ਨੂੰ ਸਮਾਜ ਸੇਵਕ ਨੀਨਾ ਸੰਧੂ ਵੱਲੋਂ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ ਗਿਆ। ਨੀਨਾ ਸੰਧੂ ਸੁਪਤਨੀ ਸ. ਜਸਵਿੰਦਰ ਸਿੰਘ ਸੰਧੂ ਯੂ ਐੱਸ ਏ ਨੇ ਕਿਹਾ ਕਿ ਦੋਵਾਂ ਨੌਜਵਾਨ ਪਹਿਲਵਾਨ ਲੜਕੀਆਂ ਮੁਸਕਾਨ ਸ਼ਰਮਾ ਪੁੱਤਰੀ ਸ੍ਰੀ ਸ਼ਿਵ ਕੁਮਾਰ ਸ਼ਰਮਾ ਅਤੇ ਰੋਜ਼ ਘਈ ਪੁੱਤਰੀ ਕੁਲਦੀਪ ਕੁਮਾਰ ਨੇ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਦੋਵੇਂ ਪਹਿਲਵਾਨ ਲੜਕੀਆਂ ਜ਼ਿਲ੍ਹੇ ਦੀਆਂ ਹੋਰ ਕੁਸ਼ਤੀ ਖਿਡਾਰਨਾਂ ਲਈ ਪ੍ਰੇਰਨਾ ਸਰੋਤ ਬਣਨਗੀਆਂ। ਨੌਜਵਾਨ ਪਹਿਲਵਾਨ ਲੜਕੀਆਂ ਮੁਸਕਾਨ ਸ਼ਰਮਾ ਅਤੇ ਰੋਜ਼ ਘਈ ਦਾ ਸਨਮਾਨ ਕਰਨ ਮੌਕੇ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਅਮਰੀਕ ਸਿੰਘ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਰੈਸਲਿੰਗ ਐਸੋਸੀਏਸ਼ਨ, ਸੁਖਦੇਵ ਸਿੰਘ ਸੈਕਟਰੀ, ਲਖਵੀਰ ਸਿੰਘ ਮੇਹਲੀ, ਬਲਦੇਵ ਸਿੰਘ ਜੱਸੋਮਜਾਰਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਜੱਸੋਮਜਾਰਾ, ਪ੍ਰਿੰਸੀਪਲ ਪਰਮਿੰਦਰ ਸਿੰਘ ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਸਰਬਜੀਤ ਸਿੰਘ ਸਾਬਕਾ ਸਰਪੰਚ ਬਾਹੜੋਵਾਲ, ਕੁਸ਼ਤੀ ਕੋਚ ਸ੍ਰੀ ਬਲਬੀਰ ਬੀਰਾ ਸੌਂਧੀ ਰਾਏਪੁਰ ਡੱਬਾ ਤੋਂ ਇਲਾਵਾ ਪਹਿਲਵਾਨ ਐਡਵੋਕੇਟ ਮੁਸਕਾਨ ਸ਼ਰਮਾ ਦੇ ਪਿਤਾ ਜੀ ਸ਼ਿਵ ਕੁਮਾਰ ਸ਼ਰਮਾ, ਮਾਤਾ  ਜੀ ਨੀਨਾ ਸ਼ਰਮਾ, ਪਹਿਲਵਾਨ ਰੋਜ਼ੀ ਘਈ ਦੀ ਮਾਤਾ ਜੀ  ਰਿਸ਼ੂ ਕਾਠਗੜ੍ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਰਨਣਯੋਗ ਹੈ ਕਿ ਸਮਾਜ ਸੇਵਕ ਨੀਨਾ ਸੰਧੂ ਸੁਪਤਨੀ ਸ. ਜਸਵਿੰਦਰ ਸਿੰਘ ਸੰਧੂ ਯੂ ਐਸ ਏ ਵਾਲੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਦੀ ਵੱਡੀ ਬੇਟੀ ਹਨ ਅਤੇ ਦੇਸ ਵਿਦੇਸ਼ ਵਿਚ ਲੋੜਵੰਦਾਂ ਦੀ ਵਡਮੁੱਲੀ ਇਮਦਾਦ ਕਰਦੇ ਰਹਿੰਦੇ ਹਨ।
ਵਰਨਣਯੋਗ ਹੈ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵੱਲੋਂ ਸਮਾਜ ਸੇਵਕ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ ਇਲਾਕੇ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੇ ਹੋਏ ਕੁਸ਼ਤੀ ਖੇਡ ਦੀ ਵਧੀਆ ਟਰੇਨਿੰਗ ਪ੍ਰਦਾਨ ਕਰਨ ਹਿੱਤ ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ  ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਕੌਮਾਂਤਰੀ ਪੱਧਰ ਦੀ ਉਲੰਪਿਕ ਸਟਾਈਲ ਦੀ ਗੱਦੇ ਵਾਲੀ ਕੁਸ਼ਤੀ ਦੀ ਜੂਨੀਅਰ ਅਤੇ ਸੀਨੀਅਰ ਵਰਗ ਦੇ ਪਹਿਲਵਾਨਾਂ ਨੂੰ ਮੁਫ਼ਤ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਲਈ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਨੇ ਆਪਣੇ ਕੋਲੋਂ ਇੱਕ ਕਨਾਲ ਜ਼ਮੀਨ ਮੁਫ਼ਤ ਦਾਨ ਕੀਤੀ ਹੋਈ। ਕਲੱਬ ਦੇ ਅਖਾੜੇ ਵਿਚ ਕੁਸ਼ਤੀ ਕੋਚ ਬਲਬੀਰ ਸੋਂਧੀ ਰਾਏਪੁਰ ਡੱਬਾ ਵਾਲੇ ਖਿਡਾਰੀਆਂ ਨੂੰ ਟਰੇਨਿੰਗ ਦਿੰਦੇ ਹਨ। ਕਲੱਬ ਵੱਲੋਂ ਅਗਾਂਹਵਧੂ ਅਤੇ ਲੋੜਵੰਦ ਖਿਡਾਰੀਆਂ ਨੂੰ ਮੁਫ਼ਤ ਕੁਸ਼ਤੀ ਟਰੇਨਿੰਗ ਦੇਣ ਦੇ ਨਾਲ ਨਾਲ ਹਰ ਤਰ੍ਹਾਂ ਨਾਲ ਹੌਸਲਾ ਅਫਜ਼ਾਈ ਵੀ ਕੀਤੀ ਜਾਂਦੀ ਹੈ।
 ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਬਰਾਊਨ ਮੈਡਲ ਜੇਤੂ ਪਹਿਲਵਾਨ ਨੌਜਵਾਨ ਪਹਿਲਵਾਨ ਲੜਕੀਆਂ ਦਾ ਸਨਮਾਨ ਕਰਨ ਮੌਕੇ ਸਮਾਜ ਸੇਵਕ ਨੀਨਾ ਸੰਧੂ, ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ,  ਅਮਰੀਕ ਸਿੰਘ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਰੈਸਲਿੰਗ ਐਸੋਸੀਏਸ਼ਨ, ਸੁਖਦੇਵ ਸਿੰਘ ਸੈਕਟਰੀ ਅਤੇ ਹੋਰ ਪਤਵੰਤੇ ਸੱਜਣ

Saturday, 6 August 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਣ ਮਹਾਂਉਤਸਵ ਮਨਾਇਆ
ਬੰਗਾ:-  6 ਅਗਸਤ : () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਇਸ ਮੌਕੇ  500 ਪੌਦੇ ਲਗਾਏ ਗਏ। ਵਣ ਮਹਾਂਉਤਸਵ  ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਪੌਦਾ ਲਗਾ ਕੇ ਕੀਤੀ। ਉਹਨਾਂ ਦਾ ਸਹਿਯੋਗ ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ ਤੇ ਐਡਮਿਨ ਅਤੇ  ਮਹਿੰਦਰਪਾਲ ਸਿੰਘ  ਦਫਤਰ ਸੁਪਰਡੈਂਟ ਨੇ ਦਿੱਤਾ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਟਰੱਸਟ ਦੇ ਮੀਤ ਪ੍ਰਧਾਨ ਸ ਮਲਕੀਅਤ ਸਿੰਘ ਬਾਹੜੋਵਾਲ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਇਸ ਮੌਕੇ ਗੱਲਬਾਤ ਕਰਦੇ ਕਿਹਾ ਕਿ ਧਰਤੀ ਦੇ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਸੁੰਦਰ, ਸਾਫ਼-ਸੁਥਰਾ ਰੱਖਣ ਲਈ ਹਰੇਕ ਮਨੁੱਖ ਨੂੰ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਵਾਤਾਵਰਣ ਨੂੰ ਬਚਾਉਣ ਨਾਲ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ  ਦੇ ਸਕਾਂਗੇ।  ਅੱਜ ਹਸਪਤਾਲ ਕੰਪਲੈਕਸ ਵਿਚ ਵਾਤਾਵਰਣ ਦਿਵਸ ਅਤੇ ਵਣ ਮਹਾਂਉਤਸਵ ਮਨਾਉਣ ਮੌਕੇ 500 ਤੋਂ ਵਧੇਰੇ ਛਾਂ-ਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਵਣਮਹਾਂਉਤਸਵ ਮਨਾਉਣ ਸਮੇਂ ਅੱਜ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਟਰੱਸਟ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ ਅਤੇ ਐਡਮਿਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਲਜੀਤ ਸਿੰਘ ਜੇ.ਈ, ਰਣਜੀਤ ਸਿੰਘ ਮਾਨ ਸੁਕਿਉਰਿਟੀ ਇੰਚਾਰਜ, ਜੋਗਾ ਰਾਮ ਸਫਾਈ ਇੰਚਾਰਜ, ਡੋਗਰ ਸਿੰਘ, ਕੁਲਵਿੰਦਰ ਸਿੰਘ, ਹਸਪਤਾਲ ਦਾ ਸਟਾਫ਼ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਪੌਦਾ ਲਗਾ ਕੇ ਵਣ ਮਹਾਂਉਤਸਵ ਸਮਾਗਮ ਦਾ ਆਰੰਭ ਕਰਦੇ ਹੋਏ

ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ

ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ
ਬੰਗਾ 6 ਅਗਸਤ : - (  ) ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ  ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਤੋਂ 10 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸੂਚਨਾ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ ਜੀ ਨੇ ਪੱਤਰਕਾਰਾਂ ਨੂੰ ਸਭਾ ਦੀ ਹੋਈ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ। ਭਾਈ ਸਾਹਿਬ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ (ਜਲੰਧਰ ਵਾਲੇ) ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਰਾਗੀ ਜਥਿਆਂ ਵੱਲੋਂ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ। ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਨੂੰ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਅਤੇ ਮੈਨੇਜਰ ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਦੇ ਵਡਮੁੱਲੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਹਰਮੇਸ਼ ਸਿੰਘ ਜੀਂਦੋਵਾਲ, ਭਾਈ ਗੁਰਪ੍ਰੀਤ ਸਿੰਘ ਪੱਦੀ ਮੱਟਵਾਲੀ, ਭਾਈ ਸੁਖਦੇਵ ਸਿੰਘ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਮੋਹਨ ਸਿੰਘ ਪੂਨੀਆ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਜੀਤ ਸਿੰਘ ਗੁਣਾਚੌਰ, ਭਾਈ ਸਤਵੀਰ ਸਿੰਘ ਜੀਂਦੋਵਾਲ, ਭਾਈ ਗੁਰਨੈਬ ਸਿੰਘ ਮੈਨੇਜਰ ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਆਕਊਂਟਟੈਂਟ, ਭਾਈ ਪਰਮਜੀਤ ਸਿੰਘ ਧਰਮ ਪ੍ਰਚਾਰਕ, ਭਾਈ ਗੁਰਜੀਤ ਸਿੰਘ ਧਰਮ ਪ੍ਰਚਾਰਕ, ਭਾਈ ਹਰਨੇਕ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਚਰਨਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ :   ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਜਾਣਕਾਰੀ ਦਿੰਦੇ ਹੋਏ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ  ਭਾਈ ਜੋਗਾ ਸਿੰਘ ਅਤੇ ਸਭਾ ਦੇ ਮੈਂਬਰ

Friday, 5 August 2022

RE: ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਹੋਇਆ

ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਹੋਇਆ
ਬੰਗਾ : 5 ਅਗਸਤ : () ਸਮਾਜ ਸੇਵਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਕਾਹਮਾ ਪਰਿਵਾਰ ਵੱਲੋਂ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ। ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਬੜੇ ਭਾਵਕ ਹੁੰਦੇ ਹੋਏ ਆਪਣੇ ਮਾਤਾ ਜੀ ਸਵ: ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਨੂੰ ਯਾਦ ਕਰਦੇ ਹੋਏ ਗੁਰਮਤਿ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ। ਸਟੇਜ ਦੀ ਸੰਚਾਲਨਾ ਕਰਦਿਆਂ ਭਾਈ ਜੋਗਾ ਸਿੰਘ ਨੇ ਸਮੂਹ ਸੰਗਤਾਂ ਨੂੰ ਸਮਾਜ ਸੇਵਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਅਤੇ ਸਮੂਹ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ। ਗੁਰਮਤਿ ਸਮਾਗਮ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਵੱਖ ਵੱਖ ਸੰਸਥਾਵਾਂ ਦੇ 21 ਗੁਰਸਿੱਖ ਕਰਮਚਾਰੀਆਂ ਨੂੰ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ,  ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ ਅਤੇ ਐਡਮਿਨ,  ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਸਿੰਘ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ,  ਜਿੰਦਰ ਕੌਰ ਢਾਹਾਂ, ਡਾ.ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ,  ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਸੁਖਮਿੰਦਰ ਕੌਰ ਊਬੀ, ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਸੁਭਾਸ਼ ਚੰਦਰ ਸਮਾਂਤਰਾਏ ਮੈਨੇਜਰ ਐਚ.ਐਸ. ਬੀ.ਐਗਰੋ ਇੰਡਸਟਰੀਜ਼ ਅਤੇ ਸਤਲੁਜ ਸਿਨੇਮਾ ਨਵਾਂਸ਼ਹਿਰ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਢਾਡੀ ਨੱਛਤਰ ਸਿੰਘ, ਸਵਰਨ ਸਿੰਘ ਲੰਬੜਦਾਰ ਪਿੰਡ ਕਾਹਮਾ, ਭਾਈ ਮਨਜੀਤ ਸਿੰਘ, ਬਲਵੰਤ ਰਾਏ ਨਵਾਂਸ਼ਹਿਰ, ਕਮਲਜੀਤ ਸਿੰਘ ਕੁਲਥਮ, ਦਲਜੀਤ ਸਿੰਘ ਬੋਇਲ, ਡਾ. ਅਵਤਾਰ ਸਿੰਘ ਦੇਨੋਵਾਲ ਕਲਾਂ, ਮਾਸਟਰ ਸੁਖਵਿੰਦਰ ਸਿੰਘ ਮੱਲੂਪੋਤਾ,  ਉਂਕਾਰ ਸਿੰਘ ਹਕੀਮਪੁਰ,  ਮਹਿਮਾ ਸਿੰਘ, ਬਾਈ ਬਚਿੱਤਰ ਸਿੰਘ ਜੀਂਦੋਵਾਲ, ਜਸਵੀਰ ਸਿੰਘ ਮਜਾਰੀ,  ਗੰਗਾ ਸਿੰਘ ਫਗਵਾੜਾ, ਭਾਈ ਪ੍ਰਵੀਨ ਸਿੰਘ ਢਾਹਾਂ,  ਅੰਮ੍ਰਿਤਪਾਲ ਸਿੰਘ ਢਾਹਾਂ, ਅਤੁੱਲ ਭਾਰਤੀ ਸੀਨੀਅਰ ਮੈਨੇਜਰ ਐਚ.ਡੀ.ਐਫ.ਸੀ. ਬੈਂਕ ਨਵਾਂਸ਼ਹਿਰ, ਦਪਿੰਦਰ ਪੁਰਬਾ ਸੀਨੀਅਰ  ਮੈਨੇਜਰ ਐਚ.ਡੀ.ਐਫ.ਸੀ. ਬੈਂਕ ਨਵਾਂਸ਼ਹਿਰ,  ਸੁਰਜੀਤ ਸਿੰਘ ਜਗਤਪੁਰ, ਡੋਗਰ ਸਿੰਘ ਮਜਾਰੀ ਤੋਂ ਇਲਾਵਾ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ


 width=Virus-free.www.avast.com

ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਹੋਇਆ

ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ
ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਹੋਇਆ
ਬੰਗਾ : 5 ਅਗਸਤ : () ਸਮਾਜ ਸੇਵਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਕਾਹਮਾ ਪਰਿਵਾਰ ਵੱਲੋਂ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ। ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਬੜੇ ਭਾਵਕ ਹੁੰਦੇ ਹੋਏ ਆਪਣੇ ਮਾਤਾ ਜੀ ਸਵ: ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਨੂੰ ਯਾਦ ਕਰਦੇ ਹੋਏ ਗੁਰਮਤਿ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ। ਸਟੇਜ ਦੀ ਸੰਚਾਲਨਾ ਕਰਦਿਆਂ ਭਾਈ ਜੋਗਾ ਸਿੰਘ ਨੇ ਸਮੂਹ ਸੰਗਤਾਂ ਨੂੰ ਸਮਾਜ ਸੇਵਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਅਤੇ ਸਮੂਹ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ। ਗੁਰਮਤਿ ਸਮਾਗਮ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਵੱਖ ਵੱਖ ਸੰਸਥਾਵਾਂ ਦੇ 21 ਗੁਰਸਿੱਖ ਕਰਮਚਾਰੀਆਂ ਨੂੰ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
                    ਇਸ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ,  ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ ਅਤੇ ਐਡਮਿਨ,  ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਸਿੰਘ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ,  ਜਿੰਦਰ ਕੌਰ ਢਾਹਾਂ, ਡਾ.ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ,  ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਸੁਖਮਿੰਦਰ ਕੌਰ ਊਬੀ, ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਸੁਭਾਸ਼ ਚੰਦਰ ਸਮਾਂਤਰਾਏ ਮੈਨੇਜਰ ਐਚ.ਐਸ. ਬੀ.ਐਗਰੋ ਇੰਡਸਟਰੀਜ਼ ਅਤੇ ਸਤਲੁਜ ਸਿਨੇਮਾ ਨਵਾਂਸ਼ਹਿਰ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਢਾਡੀ ਨੱਛਤਰ ਸਿੰਘ, ਸਵਰਨ ਸਿੰਘ ਲੰਬੜਦਾਰ ਪਿੰਡ ਕਾਹਮਾ, ਭਾਈ ਮਨਜੀਤ ਸਿੰਘ, ਬਲਵੰਤ ਰਾਏ ਨਵਾਂਸ਼ਹਿਰ, ਕਮਲਜੀਤ ਸਿੰਘ ਕੁਲਥਮ, ਦਲਜੀਤ ਸਿੰਘ ਬੋਇਲ, ਡਾ. ਅਵਤਾਰ ਸਿੰਘ ਦੇਨੋਵਾਲ ਕਲਾਂ, ਮਾਸਟਰ ਸੁਖਵਿੰਦਰ ਸਿੰਘ ਮੱਲੂਪੋਤਾ,  ਉਂਕਾਰ ਸਿੰਘ ਹਕੀਮਪੁਰ,  ਮਹਿਮਾ ਸਿੰਘ, ਬਾਈ ਬਚਿੱਤਰ ਸਿੰਘ ਜੀਂਦੋਵਾਲ, ਜਸਵੀਰ ਸਿੰਘ ਮਜਾਰੀ,  ਗੰਗਾ ਸਿੰਘ ਫਗਵਾੜਾ, ਭਾਈ ਪ੍ਰਵੀਨ ਸਿੰਘ ਢਾਹਾਂ,  ਅੰਮ੍ਰਿਤਪਾਲ ਸਿੰਘ ਢਾਹਾਂ, ਅਤੁੱਲ ਭਾਰਤੀ ਸੀਨੀਅਰ ਮੈਨੇਜਰ ਐਡ.ਡੀ.ਐਫ.ਸੀ. ਬੈਂਕ ਨਵਾਂਸ਼ਹਿਰ, ਦਪਿੰਦਰ ਪੁਰਬਾ ਸੀਨੀਅਰ  ਮੈਨੇਜਰ ਐਡ.ਡੀ.ਐਫ.ਸੀ. ਬੈਂਕ ਨਵਾਂਸ਼ਹਿਰ,  ਸੁਰਜੀਤ ਸਿੰਘ ਜਗਤਪੁਰ, ਡੋਗਰ ਸਿੰਘ ਮਜਾਰੀ ਤੋਂ ਇਲਾਵਾ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Thursday, 4 August 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਯਾਦ ਵਿਚ ਮੁਫ਼ਤ ਮੈਡੀਕਲ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਬੇਬੇ ਬਿਸ਼ਨ ਕੌਰ ਅਤੇ
ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਯਾਦ ਵਿਚ ਮੁਫ਼ਤ ਮੈਡੀਕਲ ਕੈਂਪ ਲੱਗਾ
ਇਲਾਕੇ ਦੇ 850 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਉਠਾਇਆ

ਬੰਗਾ: - 4 ਅਗਸਤ () ਇਲਾਕੇ ਦੇ ਪ੍ਰਸਿੱਧ ਲੋਕ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਸਵ: ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ ਫਰੀ ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ। ਇਸ ਮੁਫਤ ਮੈਡੀਕਲ ਕੈਂਪ ਦਾ ਇਲਾਕੇ ਦੇ 850 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ ਨੇ ਸਮਾਜ ਸੇਵਕ ਅਤੇ ਟਰੱਸਟ ਦੇ ਮੌਜੂਦਾ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਆਪਣੇ ਮਾਤਾ ਜੀ ਸਵ: ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਤਾਰਾ ਸਿੰਘ ਕਾਹਮਾ ਜੀ  ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਫਰੀ ਮੈਡੀਕਲ ਚੈੱਕਅਪ ਹਰ ਸਾਲ ਲਗਾਉਣ ਦੇ ਨਿਸ਼ਕਾਮ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ ਸਮੂਹ ਸੰਗਤਾਂ ਦਾ ਉਨ੍ਹਾਂ ਦੇ ਮਾਤਾ ਜੀ ਅਤੇ ਪਿਤਾ ਜੀ ਦੀ ਯਾਦ ਵਿਚ ਲਗਾਏ ਗਏ ਫਰੀ ਮੈਡੀਕਲ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਅੱਜ ਦੇ ਫਰੀ ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਮਾਹਿਰ ਗੋਡੇ, ਮੋਢੇ ਦੇ ਜੋੜ ਬਦਲੀ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ, ਸਿਰ ਤੇ ਰੀੜ੍ਹ ਦੀ ਹੱਡੀ ਦੇ ਉਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ, ਸਰੀਰਕ ਬਿਮਾਰੀਆਂ ਦੇ ਮਾਹਿਰ ਡਾ. ਰੋਹਿਤ ਮਸੀਹ, ਲੈਪਰੋਸਕੋਪਿਕ  ਅਤੇ ਵੱਡੇ ਉਪਰੇਸ਼ਨਾਂ ਦੇ ਮਾਹਿਰ ਡਾ. ਨਵਜੋਤ ਸਿੰਘ ਸਹੋਤਾ, ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਬਲਵਿੰਦਰ ਸਿੰਘ, ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ ਡਾ. ਰਾਹੁਲ ਗੋਇਲ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਚਾਂਦਨੀ ਬੱਗਾ, ਬੇਹੋਸ਼ੀ ਦੇ ਮਾਹਿਰ ਡਾ. ਦੀਪਕ ਦੁੱਗਲ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਜੋਤਵੀਰ ਸਿੰਘ, ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਟੀ. ਅਗਰਵਾਲ, ਫਿਜ਼ੀਉਥੈਰੇਪੀ ਦੇ ਮਾਹਿਰ ਡਾ. ਰਵੀਨਾ, ਡਾਈਟੀਸ਼ੀਅਨ ਡੀ. ਟੀ. ਰੋਨਿਕਾ ਕਾਹਲੋਂ, ਉਪਟਰੋਮੀਟਰੀਅਸ ਦਲਜੀਤ ਕੌਰ ਨੇ ਕੈਂਪ ਵਿਚ ਆਏ 850 ਤੋਂ ਵੱਧ ਲੋੜਵੰਦ ਮਰੀਜ਼ਾਂ ਦਾ ਤਸੱਲੀਬਖ਼ਸ਼ ਮੁਫ਼ਤ ਚੈੱਕਅਪ ਕੀਤਾ ਗਿਆ। ਅੱਜ ਦੇ ਇਸ ਕੈਂਪ ਵਿਚ ਮਰੀਜ਼ਾਂ ਦੇ ਕਾਰਡ ਮੁਫਤ ਬਣਾਏ ਗਏ ਸਨ। ਲੋੜਵੰਦ ਮਰੀਜ਼ਾਂ ਦੇ ਐਕਸਰੇ, ਖੂਨ ਦੇ, ਸ਼ੂਗਰ ਦੇ ਅਤੇ ਹੋਰ ਜ਼ਰੂਰੀ ਲੈਬ ਟੈਸਟ ਅੱਧੇ ਖਰਚ ਵਿੱਚ ਕੀਤੇ ਗਏ। ਮਰੀਜ਼ਾਂ ਦੇ ਖਰਾਬ ਦੰਦ ਫਰੀ ਕੱਢੇ ਗਏ। ਨਵੇਂ ਦੰਦ/ਜਬਾੜੇ ਲਗਾਉਣ ਅਤੇ ਦੰਦਾਂ ਦੀ ਸਫਾਈ ਤੇ ਵੀ ਵਿਸ਼ੇਸ਼ ਡਿਸਕਾਊਂਟ ਦਿੱਤਾ ਗਿਆ।ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਪ੍ਰਦਾਨ ਕੀਤੀ ਗਈ।
        ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਜੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ   ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵਿਚ ਲੋੜਵੰਦ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਮੁੱਖ ਮਹਿਮਾਨ ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ,  ਸ. ਜਗਜੀਤ ਸਿੰਘ ਸੋਢੀ ਮੈਂਬਰ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ ਅਤੇ ਐਡਮਿਨ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ.ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ੍ਰੀ ਸੁਭਾਸ਼ ਚੰਦਰ ਸਮਾਂਤਰਾਏ ਮੈਨੇਜਰ ਐਚ.ਐਸ. ਬੀ.ਐਗਰੋ ਇੰਡਸਟਰੀਜ਼ ਅਤੇ ਸਤਲੁਜ ਸਿਨੇਮਾ ਨਵਾਂਸ਼ਹਿਰ, ਸ੍ਰੀ ਅਤੁੱਲ ਭਾਰਤੀ ਸੀਨੀਅਰ ਮੈਨੇਜਰ ਐਡ.ਡੀ.ਐਫ.ਸੀ. ਬੈਂਕ ਨਵਾਂਸ਼ਹਿਰ, ਦਪਿੰਦਰ ਪੁਰਬਾ ਸੀਨੀਅਰ  ਮੈਨੇਜਰ, ਸ. ਸਵਰਨ ਸਿੰਘ ਲੰਬੜਦਾਰ ਪਿੰਡ ਕਾਹਮਾ, ਸਮੂਹ ਹਸਪਤਾਲ ਸਟਾਫ਼ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ । ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
      ਫੋਟੋ ਕੈਪਸ਼ਨ : ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਯਾਦ ਵਿਚ ਲੱਗੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਾਲ ਸਹਿਯੋਗ ਕਰ ਰਹੇ ਹਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ

 width=Virus-free.www.avast.com

Tuesday, 2 August 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 04 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਦਵਾਈਆਂ ਦੇ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ : ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 04 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਦਵਾਈਆਂ ਦੇ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ :   ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ
ਬੰਗਾ :  2 ਅਗਸਤ : () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਵਾਈਆਂ ਦਾ ਲੰਗਰ ਅਤੇ ਫਰੀ ਮੈਡੀਕਲ ਚੈੱਕਅਪ ਕੈਂਪ  04 ਅਗਸਤ ਦਿਨ ਵੀਰਵਾਰ ਨੂੰ ਲੱਗ ਰਿਹਾ ਹੈ ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਕੈਂਪ ਕਮੇਟੀ ਦੀ ਮੀਟਿੰਗ ਉਪਰੰਤ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਚੇਅਰਮੈਨ ਫਾਈਨਾਂਸ ਅਮਰਜੀਤ ਸਿੰਘ ਕਲੇਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਟਰੱਸਟ ਦੇ ਮੌਜੂਦਾ ਪ੍ਰਧਾਨ ਹਰਦੇਵ ਸਿੰਘ ਕਾਹਮਾ ਵੱਲੋਂ ਮਾਨਵਤਾ ਦੀ ਨਿਸ਼ਕਾਮ ਸੇਵਾ ਕਰਦੇ ਹੋਏ  ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋੜਵੰਦਾਂ ਲਈ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ ਜਾ ਰਹੇ ਦਵਾਈਆਂ ਦੇ ਲੰਗਰ ਅਤੇ ਫਰੀ ਮੈਡੀਕਲ ਚੈੱਕਅਪ ਕੈਂਪ ਮਿਤੀ 04 ਅਗਸਤ ਦਿਨ ਵੀਰਵਾਰ ਨੂੰ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਹਸਪਤਾਲ ਢਾਹਾਂ ਕਲੇਰਾਂ ਦੀ ਉ ਪੀ ਡੀ ਵਿਚ ਲਗਾਇਆ ਜਾ ਰਿਹਾ ਹੈ। ਸ. ਕਲੇਰਾਂ ਨੇ ਕੈਂਪ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਵਿਚ ਮਰੀਜ਼ਾਂ ਦਾ  ਕਾਰਡ ਮੁਫ਼ਤ ਬਣੇਗਾ ਅਤੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮੁਫ਼ਤ ਚੈੱਕਅਪ ਕੀਤਾ ਜਾਵੇ।  ਕੈਂਪ ਵਿਚ ਰਜਿਸਟਰਡ ਮਰੀਜ਼ਾਂ ਨੂੰ 300 ਰੁਪਏ ਦੀ ਦਵਾਈ  ਮੁਫ਼ਤ ਦਿੱਤੀ ਜਾਵੇਗੀ। ਥਾਇਰਾਇਡ ਦਾ ਟੈਸਟ ਮੁਫ਼ਤ ਹੋਵੇਗਾ। ਸ਼ੂਗਰ, ਪਿਸ਼ਾਬ, ਖੂਨ ਦੇ ਟੈਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਹਰ ਤਰ੍ਹਾਂ ਦੇ ਐਕਸਰੇ ਅੱਧੇ ਖਰਚੇ ਵਿਚ ਕੀਤੇ ਜਾਣਗੇ । ਖਰਾਬ ਦੰਦ ਫਰੀ ਕੱਢੇ ਜਾਣਗੇ ।  ਨਵੇਂ ਦੰਦ/ਜਬਾੜੇ ਵੀ 30 % ਰਿਆਇਤੀ ਦਰਾਂ ਤੇ ਲਗਾਏ ਜਾਣਗੇ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਜਾਵੇਗੀ। ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ ।  ਸ. ਕਲੇਰਾਂ ਨੇ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਨਿਮਰ ਬੇਨਤੀ ਕੀਤੀ ਹੈ। ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ। ਫਰੀ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐਚ ਆਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਰੋਹਿਤ ਮਸੀਹ, ਡਾ. ਬਲਵਿੰਦਰ ਸਿੰਘ, ਡਾ. ਰਾਹੁਲ ਗੋਇਲ, ਡਾ. ਚਾਂਦਨੀ ਬੱਗਾ, ਡਾ. ਦੀਪਕ ਦੁੱਗਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਡਾ. ਰਵੀਨਾ, ਡਾਈਟੀਸ਼ੀਅਨ ਰੌਣਿਕਾ  ਕਾਹਲੋਂ  ਵੀ ਹਾਜ਼ਰ ਸਨ ।  
ਫੋਟੋ ਕੈਪਸ਼ਨ :  ਹਸਪਤਾਲ ਢਾਹਾਂ ਕਲੇਰਾਂ ਵਿਖੇ  4 ਅਗਸਤ ਦਿਨ ਵੀਰਵਾਰ ਲੱਗ ਰਹੇ ਦਵਾਈਆਂ ਦੇ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ   ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ


Virus-free. www.avast.com