Friday, 7 October 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਦੀ  ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਆਰੰਭ
ਬੰਗਾ :  7 ਅਕਤੂਬਰ  : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਅੱਜ ਆਰੰਭ ਹੋ ਗਈ । ਇਸ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਉਦਘਾਟਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਅਤੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ  ਦਿੱਤਾ।
               ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਤੇ ਪੂਰੀ ਖੇਡ ਭਾਵਨਾ ਨਾਲ ਖੇਡਾਂ ਖੇਡਣ ਲਈ ਪ੍ਰੇਰਿਆ ਅਤੇ ਸਾਲਾਨਾ ਖੇਡਾਂ ਦੇ ਆਰੰਭ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ  ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ।  ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦੇ ਆਰੰਭ ਮੌਕੇ ਸ਼ਾਨਦਾਰ ਮਾਰਚ ਪਾਸਟ  ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਖੇਡਣ ਅਨੁਸ਼ਾਸ਼ਨੀ ਤਰੀਕੇ ਖੇਡਣ ਦੀ ਸੁੰਹ ਚੁੱਕਣ ਉਪਰੰਤ ਖੇਡਾਂ ਆਰੰਭ ਹੋਈਆਂ ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ  ਦੌੜ ਦੇ ਮੁਕਾਬਲੇ ਹੋਏ। ਇਹਨਾਂ ਵਿਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਖਿਡਾਰੀਆਂ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੇ ਆਪਣੇ ਕਰ ਕਮਲਾਂ ਨਾਲ ਮੈਡਲ ਦੇ ਕੇ ਸਨਮਾਨਿਤ  ਕੀਤਾ।
                ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਮਾਸਟਰ ਲਾਲ ਚੰਦ ਔਜਲਾ, ਜਸਬੀਰ ਕੌਰ ਡੀ ਪੀ ਈ, ਕੋਮਲ ਡੀ ਪੀ, ਸੁਖਵਿੰਦਰ ਸਿੰਘ, ਗਗਨ ਆਹੂਜਾ, ਗੋਰਵ ਜ਼ੋਸ਼ੀ, ਮੈਡਮ ਬਲਜੀਤ ਕੌਰ, ਮੈਡਮ ਜਸਪਿੰਦਰ ਕੌਰ, ਮੈਡਮ ਰਸ਼ਪਾਲ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ  ਵੀ ਹਾਜ਼ਰ ਸਨ। ਸਪੋਰਟਸ ਮੀਟ ਵਿਚ  ਰਮਨ ਕੁਮਾਰ ਨੇ ਕੁਮੈਂਟੇਟਰ ਸਟੇਜ ਦੀ ਸੰਚਾਲਨਾ ਦੀ ਜਿੰਮੇਵਾਰੀ ਬਾਖੂਬੀ ਨਿਭਾਈ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ- ਕਲੇਰਾਂ ਵਿਖੇ ਆਰੰਭ ਹੋਈ ਦੋ ਸਪੋਰਟਸ ਮੀਟ ਦੀਆਂ ਝਲਕੀਆਂ