Monday, 28 November 2022

ਸਮਾਜ ਸੇਵਕ ਰੌਨ ਪਰਮਾਰ ਕੈਨੇਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸਮਾਜ ਸੇਵਕ  ਰੌਨ ਪਰਮਾਰ ਕੈਨੇਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ  28 ਨਵੰਬਰ : ਪਿੰਡ ਪੰਜੋਰਾ ਦੇ ਜੱਦੀ ਅਤੇ ਬਰਨਬੀ ਕਨੈਡਾ ਦੇ ਵਾਸੀ ਸਮਾਜ ਸੇਵਕ ਸ੍ਰੀ ਰਾਣਾ ਸਿੰਘ (ਰੌਨ ਪਰਮਾਰ) ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਢਾਹਾਂ ਨੇ ਦੇਸ ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਚੱਲ ਰਹੀਆਂ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਢਾਹਾਂ ਕਲੇਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ  ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੇ ਮਰੀਜ਼ਾਂ ਲਈ ਚਲਾਈ ਜਾ ਰਹੀ  ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਇੱਕ ਹਜ਼ਾਰ ਤੋਂ ਵੀ ਵੱਧ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਚੁੱਕੇ। ਇਸ ਮੌਕੇ ਸਮਾਜ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ ਨੇ  ਟਰੱਸਟ ਵੱਲੋਂ ਆਮ ਲੋਕਾਈ ਲਈ ਚਲਾਏ ਜਾ ਰਹੇ ਵੱਖ-ਵੱਖ ਮੈਡੀਕਲ ਅਤੇ ਐਜ਼ੂਕੇਸ਼ਨਲ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਇਹਨਾਂ ਸੇਵਾ ਪ੍ਰੌਜੈਕਟਾਂ ਵਿਚ ਪਹਿਲਾਂ ਤੋਂ ਵੀ ਵੱਧ  ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਨੇ ਸਮੂਹ ਟਰੱਸਟ ਵੱਲੋਂ ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਬੀਬੀ ਜਿੰਦਰ ਕੌਰ ਢਾਹਾਂ ਸੁਪਤਨੀ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਤੇ ਹੋਰ ਟਰੱਸਟ ਸਟਾਫ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਸਮਾਜ ਸੇਵਕ ਰਾਣਾ ਸਿੰਘ ਰੌਨ ਪਰਮਾਰ, ਉਹਨਾਂ ਦੀ ਧਰਮ ਪਤਨੀ ਸਰਦਾਰਨੀ ਨਰਿੰਦਰ ਕੌਰ ਪਰਮਾਰ ਅਤੇ ਭੈਣ ਜੀ ਜਸਵਿੰਦਰ ਕੌਰ ਨਿਊਯਾਰਕ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ 

Monday, 21 November 2022

ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਬਲਜੀਤ ਸਿੰਘ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ

ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਬਲਜੀਤ ਸਿੰਘ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ : 21  ਨਵੰਬਰ :- () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਰੋਅਰ ਫਾਰ ਚੇਂਜ਼ ਦੇ ਚੇਅਰਮੈਨ ਸ. ਬਲਜੀਤ ਸਿੰਘ ਵੱਲੋਂ ਅੱਜ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਦੌਰਾ ਕੀਤਾ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ  ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ । ਸ. ਕਾਹਮਾ ਨੇ ਦੱਸਿਆ ਕਿ ਸ. ਬਲਜੀਤ ਸਿੰਘ ਜਿੱਥੇ ਇੱਕ ਵੱਡੀ  ਸੰਸਥਾ ਦੇ ਚੇਅਰਮੈਨ ਹਨ, ਉੱਥੇ ਉਹ ਬਹੁਤ ਵਧੀਆ ਸਲਾਹਕਾਰ ਅਤੇ ਸਹਿਯੋਗੀ ਹਨ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਬਲਜੀਤ ਸਿੰਘ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਵਾਇਆ ਅਤੇ ਲੋਕ ਸੇਵਾ ਹਿੱਤ ਟਰੱਸਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ। ਸ. ਬਲਜੀਤ ਸਿੰਘ ਚੇਅਰਮੈਨ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਦੀ ਕੱਲਰੀ ਧਰਤੀ ਤੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਵੀ ਦਿੱਤੇ।  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼  ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਆਉਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ, ਸ. ਰਾਜਕਰਨ ਸਿੰਘ ਭੱਟੀ ਅਤੇ ਡਾ. ਅਨੂਰੀਤ ਕੌਰ ਚੰਡੀਗੜ੍ਹ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸ. ਬਲਜੀਤ ਸਿੰਘ ਚੇਅਰਮੈਨ ਰੋਅਰ ਫਾਰ ਚੇਂਜ਼ ਦਾ ਸਨਮਾਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ

Tuesday, 15 November 2022

ਪਿੰਡ ਅੱਟਾ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਦੇ ਦਾਨੀ ਬੀਬੀ ਰੇਸ਼ਮ ਕੌਰ ਸੋਹਲ ਅਤੇ ਉਨ੍ਹਾਂ ਦਾ ਬੇਟੇ ਸੁਰਜੀਤ ਸਿੰਘ ਸੋਹਲ ਦਾ ਸਨਮਾਨ

ਪਿੰਡ ਅੱਟਾ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਦੇ ਦਾਨੀ ਬੀਬੀ ਰੇਸ਼ਮ ਕੌਰ ਸੋਹਲ ਅਤੇ ਉਨ੍ਹਾਂ ਦਾ ਬੇਟੇ ਸੁਰਜੀਤ ਸਿੰਘ ਸੋਹਲ ਦਾ ਸਨਮਾਨ
ਬੰਗਾ : 15 ਨਵੰਬਰ :- () ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਸਹਿਯੋਗ ਨਾਲ ਪੰਜਾਬ ਦੇ ਅਲੱਗ-ਅਲੱਗ ਸਥਾਨਾਂ ਤੇ ਦਰਜਨਾਂ ਫਰੀ ਕੈਂਪ ਲਗਾਉਣ ਵਾਲੇ ਪਿੰਡ ਅੱਟਾ ਦੇ ਜੰਮਪਲ ਅਤੇ ਯੂ.ਕੇ. ਨਿਵਾਸੀ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਜੀ ਦੀ ਧਰਮ ਪਤਨੀ  ਸਰਦਾਰਨੀ ਰੇਸ਼ਮ ਕੌਰ ਸੋਹਲ ਯੂ ਕੇ ਅਤੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਯੂ ਕੇ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਿਲ ਵਿਚ ਪੰਜਾਬ ਦੇ ਲੋੜਵੰਦਾਂ ਦੀ ਸੇਵਾ ਕਰਨ ਦਾ ਬਹੁਤ ਵੱਡਾ ਜਜ਼ਬਾ ਸੀ ਅਤੇ ਉਹ ਹਰ ਸਾਲ ਪੰਜਾਬ ਆ ਕੇ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ਦਰਜਨਾਂ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਅਤੇ ਮੈਡੀਕਲ ਕੈਂਪ ਲਗਵਾਏ ਸਨ। ਜਿਸ ਲਈ ਉਨ੍ਹਾਂ ਇਲਾਕਿਆਂ ਦੇ ਲੋਕ ਸਵ: ਸ. ਸੋਹਨ ਸਿੰਘ ਸੋਹਲ ਜੀ ਨੂੰ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ  ਸ. ਕਾਹਮਾ ਨੇ ਦਾਨੀਆਂ ਸੱਜਣਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਲੋਕ ਸੇਵਾ ਲਈ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ-ਵੱਖ ਸੇਵਾ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਾਨੀ ਪਰਵਾਰ ਨੂੰ ਦਿੱਤੀ। ਸਰਦਾਰਨੀ ਰੇਸ਼ਮ ਕੌਰ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਭਾਰੀ ਸ਼ਲਾਘਾ ਕਰਦੇ ਕਿਹਾ ਕਿ ਉਹਨਾਂ ਦੇ ਪਤੀ ਸਵ: ਸੋਹਨ ਸਿੰਘ ਸੋਹਲ ਜੀ ਵੱਲੋਂ ਸਿਖਾਏ ਲੋਕ ਭਲਾਈ ਦੇ ਰਾਹ ਚੱਲਦੇ ਹੋਏ ਉਹਨਾਂ ਦੇ ਸਮੂਹ ਸੋਹਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਅੱਖਾਂ ਦੇ ਫਰੀ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਦੀ ਮਦਦ ਲਈ ਲਗਾਏ ਜਾਂਦੇ ਰਹਿਣਗੇ। ਜਿਸ ਦੀ ਸ਼ੁਰੂਆਤ ਇਸ ਸਾਲ ਪਹਿਲੀ ਨਵੰਬਰ 2022 ਤੋਂ ਪਿੰਡ ਅੱਟਾ ਵਿਖੇ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾ ਕੇ ਕੀਤੀ ਜਾ ਚੁੱਕੀ ਹੈ। ਜਿਸ ਵਿਚ 450 ਤੋਂ ਵੱਧ ਮਰੀਜ਼ਾਂ ਦਾ ਫਰੀ ਚੈੱਕਅੱਪ ਹੋਇਆ ਹੈ ਅਤੇ 80 ਤੋਂ ਵੱਧ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਵੀ ਫਰੀ ਕੀਤੇ ਗਏ ਹਨ।
               ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਵੀ ਕੀਤਾ ਅਤੇ ਟਰੱਸਟ ਨੂੰ ਆਪਣੀ ਨੇਕ ਕਮਾਈ ਵਿਚੋਂ ਦਾਨ ਦੇਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਮੈਡਮ ਦਲਜੀਤ ਕੌਰ ਅਪਥੈਲਮਿਕ ਅਫਸਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਕਰਦੇ ਹੋਏ ਟਰੱਸਟ ਪ੍ਰਬੰਧਕ

Monday, 14 November 2022

ਢਾਹਾਂ-ਕਲੇਰਾਂ ਹਸਪਤਾਲ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਕਲੀਨੀਕਲ ਕਾਰਡੀਔਲੋਜਿਸਟ ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ., ਪੀ.ਐਚ.ਡੀ. ਨੇ ਕਾਰਜ ਭਾਰ ਸੰਭਾਲਿਆ

ਢਾਹਾਂ-ਕਲੇਰਾਂ ਹਸਪਤਾਲ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਕਲੀਨੀਕਲ ਕਾਰਡੀਔਲੋਜਿਸਟ ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ., ਪੀ.ਐਚ.ਡੀ. ਨੇ ਕਾਰਜ ਭਾਰ  ਸੰਭਾਲਿਆ
ਬੰਗਾ : 14 ਨਵੰਬਰ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਪ੍ਰਸਿੱਧ ਕਲੀਨੀਕਲ ਕਾਰਡੀਔਲੋਜਿਸਟ ਅਤੇ ਤਜਰਬੇਕਾਰ ਡਾਕਟਰ ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ), ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਨੇ ਮੈਡੀਸਨ ਵਿਭਾਗ ਵਿਚ ਕਾਰਜ ਭਾਰ ਸੰਭਾਲ ਕੇ ਮਰੀਜ਼ਾਂ ਦਾ ਇਲਾਜ ਕਰਨਾ ਆਰੰਭ ਕਰ ਦਿੱਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਬੰਗਾ ਇਲਾਕੇ ਪਿੰਡ ਮਾਹਿਲ ਗਹਿਲਾਂ ਦੇ ਜੰਮਪਲ ਡਾ. ਜੁਗਬਦਲ ਸਿੰਘ ਨੰਨੂਆਂ  ਨੇ ਮੈਡੀਕਲ ਪੜ੍ਹਾਈ ਵਿਚ ਦੁਨੀਆ ਦੀ ਪ੍ਰਸਿੱਧ ਫਰੈਂਡਸ਼ਿਪ ਮੈਡੀਕਲ ਯੂਨੀਵਰਸਿਟੀ ਮਾਸਕੋ ਤੋਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ) ਅਤੇ ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਦੀਆਂ ਡਿਗਰੀਆਂ ਅੱਵਲ ਦਰਜੇ ਵਿਚ ਪ੍ਰਾਪਤ ਕੀਤੀਆਂ ਹੋਈਆਂ ਹਨ। ਡਾ. ਨੰਨੂਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ ਜਿਵੇਂ ਬੁਖਾਰ, ਸ਼ੂਗਰ, ਬਲੱਡ ਪ੍ਰੈਸ਼ਰ, ਨਮੂਨੀਆ, ਥਾਇਰਾਇਡ, ਸਾਹ ਦੇ ਰੋਗ, ਟੀ.ਬੀ., ਟਾਈਫਾਈਡ, ਡੇਂਗੂ, ਮਲੇਰੀਆ, ਜ਼ੁਕਾਮ, ਸਿਰ ਦਰਦ, ਕਰੋਨਾ ਬਿਮਾਰੀ ਨਾਲ ਸਬੰਧਿਤ ਰੋਗ, ਜਿਗਰ, ਮਿਰਗੀ, ਕਾਲਾ ਪੀਲੀਆ, ਪੇਟ ਗੈਸ, ਕਬਜ਼, ਪਿਸ਼ਾਬ ਦੇ ਰੋਗਾਂ, ਸੱਪ ਦੇ ਡੰਗੇ ਮਰੀਜ਼ਾਂ ਦਾ ਇਲਾਜ ਕਰਨ ਅਤੇ ਦਿਲ ਦੇ ਰੋਗਾਂ ਦਾ ਮਾਹਿਰ ਤਜਰਬੇਕਾਰ ਕਾਰਡੀਔਲੋਜਿਸਟ ਡਾਕਟਰ ਹਨ। ਇਸ ਤੋਂ ਪਹਿਲਾਂ ਡਾ. ਜੁਗਬਦਲ ਸਿੰਘ ਨੰਨੂਆਂ ਨੇ ਪੀ.ਜੀ.ਆਈ. ਚੰਡੀਗੜ੍ਹ, ਕੈਪੀਟੋਲ ਹਸਪਤਾਲ ਜਲੰਧਰ ਅਤੇ ਐਨ.ਐਚ.ਐਸ. ਹਸਪਤਾਲ ਜਲੰਧਰ ਦੇ ਮੈਡੀਸਨ ਵਿਭਾਗਾਂ ਦੇ ਪ੍ਰਮੁੱਖ ਡਾਕਟਰ ਦੀਆਂ ਸੇਵਾਵਾਂ ਲੰਬਾ ਸਮਾਂ ਨਿਭਾਈਆਂ ਹਨ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਸਨ ਵਿਭਾਗ ਵਿੱਚ ਆਧੁਨਿਕ ਕਾਰਡੀਅਕ ਮੋਨੀਟਰ, ਵੈਂਟੀਲੇਟਰਜ਼, ਇੰਜੈਕਸ਼ਨ ਪੰਪਜ਼, ਸੱਕਸ਼ਨ ਅਤੇ ਹੋਰ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ ਸੀ ਯੂ, ਆਈ ਸੀ ਸੀ ਯੂ ਅਤੇ ਐਮਰਜੈਂਸੀ ਵਿਭਾਗ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕਾਰਜਸ਼ੀਲ ਰਹਿੰਦੇ ਸਨ। ਡਾ. ਜੁਗਬਦਲ ਸਿੰਘ ਨੰਨੂਆਂ ਦੇ ਕਾਰਜ ਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ।
ਫ਼ੋਟੋ : ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ), ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਚ


Friday, 11 November 2022

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਢਾਹਾਂ ਕਲੇਰਾਂ ਵਿਖੇ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
ਬੰਗਾ : 11 ਨਵੰਬਰ :()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ  ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ  ਮਨਾਇਆ ਗਿਆ। ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਸਜੇ ਦੀਵਾਨ ਵਿਚ ਗਿਆਨੀ ਮਾਨ ਸਿੰਘ ਜੀ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਨ ਲਈ ਪ੍ਰੇਰਿਆ।  ਸਮਾਗਮ ਵਿਚ ਭਾਈ ਜਬਰਤੋੜ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ  ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਇਕੱਤਰ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਟਰੱਸਟ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਿੱਖੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਨਰਿੰਦਰ ਸਿੰਘ ਫ਼ਿਰੋਜ਼ਪੁਰ ਪ੍ਰਬੰਧਕ ਮੈਂਬਰ, ਬੀਬੀ ਬਲਵਿੰਦਰ ਕੌਰ ਕਲਸੀ ਪ੍ਰਬੰਧਕ ਮੈਂਬਰ, ਸਮਾਜ ਸੇਵਕ ਬੀਬੀ ਸੰਤੋਸ਼ ਕੌਰ ਮਾਨ ਯੂ.ਕੇ,  ਬੀਬੀ ਹਰਬੰਸ ਕੌਰ ਯੂ. ਕੇ., ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਮਾਸਟਰ ਪਰਮਜੀਤ ਸਿੰਘ ਖਾਲਸਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਸ.ਰਸ਼ਪਾਲ ਸਿੰਘ ਲਾਦੀਆਂ, ਸ. ਗੁਰਮੇਲ ਸਿੰਘ ਢਾਹਾਂ, ਪ੍ਰੋ ਗੁਲਬਹਾਰ ਸਿੰਘ ਬਾਬਾ ਸੰਗਤ ਸਿੰਘ ਕਾਲਜ ਬੰਗਾ, ਸ. ਜਸਬੀਰ ਸਿੰਘ ਢਾਹਾਂ, ਸ. ਭੁਪਿੰਦਰ ਸਿੰਘ ਢਾਹਾਂ, ਸ. ਸਤਨਾਮ ਸਿੰਘ ਲਾਲੋ ਮਜਾਰਾ, ਸ ਨਰਿੰਦਰ ਸਿੰਘ ਕਲਸੀ, ਸ, ਦਵਿੰਦਰ ਸਿੰਘ ਕਲਸੀ, ਸ. ਮਹਿੰਦਰ ਸਿੰਘ ਧਾਰੀਵਾਲ ਕਨੈਡਾ, ਸ. ਗੁਰਨਾਮ ਸਿੰਘ ਢਾਹਾਂ, ਸ. ਬਲਬੀਰ ਸਿੰਘ ਅਜ਼ੀਮਲ, ਡਾ. ਸੁਖਵਿੰਦਰ ਸਿੰਘ ਕਲਸੀ, ਸ. ਅਮਰਜੀਤ ਸਿੰਘ ਬਹਿਰਾਮ, ਸ. ਜਸਵੀਰ ਸਿੰਘ ਨਾਗਰਾ, ਭਾਈ ਗੁਰਮੀਤ ਸਿੰਘ ਢਾਹਾਂ, ਸ.ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਸ. ਅਮਰਦੀਪ ਸਿੰਘ ਬੰਗਾ, ਜਥੇਦਾਰ ਤਰਲੋਕ ਸਿੰਘ ਫਲੋਰਾ, ਸ. ਸਾਧੂ ਸਿੰਘ ਭਰੋਲੀ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਸ. ਕੁਲਵੰਤ ਸਿੰਘ ਕਲੇਰਾਂ, ਸ. ਸੁਰਿੰਦਰ ਸਿੰਘ ਸ਼ਾਹ ਜੀ ਘੁੰਮਣਾ, ਸ. ਬਹਾਦਰ ਸਿੰਘ ਮਜਾਰੀ, ਲੰਬੜਦਾਰ ਅਜਾਇਬ ਸਿੰਘ, ਭਾਈ ਸਤਨਾਮ ਸਿੰਘ ਗੁ: ਚਰਨ ਕੰਵਲ ਸਾਹਿਬ ਬੰਗਾ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਮਾਸਟਰ ਅਜੀਤ ਸਿੰਘ, ਸ. ਜਸਮੇਲ ਸਿੰਘ, ਸ. ਸਤਵੀਰ ਸਿੰਘ ਜੀਂਦੋਵਾਲ, ਡਾ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਬੀਬੀ ਜਗਜੀਤ ਕੌਰ ਆਈ ਸੀ ਐਨ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਲਾਲ ਚੰਦ ਔਜਲਾ, ਭਾਈ ਮਨਜੀਤ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਪ੍ਰਵੀਨ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ, ਸਮੂਹ ਅਹੁਦੇਦਾਰ ਅਤੇ ਮੈਂਬਰ ਕਲਗੀਧਰ ਸੇਵਕ ਜਥਾ ਬੰਗਾ, ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ, ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ ਕਾਹਮਾ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼,  ਡਾਕਟਰ ਸਾਹਿਬਾਨ, ਮੈਡੀਕਲ ਸਟਾਫ, ਪੈਰਾ ਮੈਡੀਕਲ ਸਟਾਫ, ਸਮੂਹ ਅਦਾਰਿਆਂ ਦੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ। ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੀਆਂ ਝਲਕੀਆਂ

Thursday, 10 November 2022

corrected news : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਬੰਗਾ 10 ਨਵੰਬਰ :-() ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੱਜ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀਆਂ ਵੱਲੋਂ ਰੇਡੀਓਲੋਜੀ (ਐਕਸ-ਰੇ ਕਿਰਨਾਂ) ਬਾਰੇ ਆਮ ਲੋਕਾਈ ਨੂੰ ਜਾਗਰੂਕ ਕਰਨ ਸਬੰਧੀ ਅਤੇ ਰੇਡੀਓਲੋਜਿਸਟ ਤੇ ਰੇਡੀਉਗ੍ਰਾਫਰ ਦੁਆਰਾ ਮਰੀਜ਼ਾਂ ਦੀ ਵਧੀਆ ਸਾਂਭ ਸੰਭਾਲ ਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮੌਕੇ ਹੋਏ ਵਿਸ਼ੇਸ਼ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਪ੍ਰਧਾਨਗੀ ਮੰਡਲ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਸ਼ਾਮਿਲ ਸ਼ਾਮਿਲ ਸਨ। ਸਮਾਗਮ ਵਿਚ ਪ੍ਰੋਫੈਸਰ ਰਾਜਦੀਪ ਥਿਦਵਾਰ ਨੇ ਦੱਸਿਆ ਕਿ 8 ਨਵੰਬਰ 1895 ਨੂੰ ਜਰਮਨੀ ਦੀ ਵਾਰਬਰਗ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਵਿਲਹੇਲਮ ਕੋਨਰਾਡ ਰੌਂਟਜੇਨ ਦੁਆਰਾ ਐਕਸ-ਰੇ ਦੀ ਖੋਜ ਕੀਤੀ ਗਈ ਸੀ। ਐਕਸ-ਰੇ ਦੀ ਖੋਜ ਹੋਣ ਕਰ ਕੇ ਸਰੀਰ ਦੀ ਕਿਸੇ ਵੀ ਅੰਦਰੂਨੀ ਸਮੱਸਿਆ ਦਾ ਪਤਾ ਲਗਾਉਣ ਬਾਰੇ ਡਾਕਟਰਾਂ ਨੂੰ ਸਹੀ ਮਦਦ ਮਿਲਦੀ ਹੈ। ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਜਾਗਰੂਕਤਾ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਰੇਡੀਓਗ੍ਰਾਫੀ ਦੇ ਫਾਇਦਿਆਂ ਅਤੇ ਨੁਕਸਾਨ ਬਾਰੇ ਜਾਗਰੂਕ ਕਰਨਾ ਵੀ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮੈਡੀਕਲ ਸਿਸਟਮ ਵਿਚ ਰੇਡੀਉਲੋਜੀ ਦੀ ਭੂਮਿਕਾ ਅਤੇ ਯੋਗਦਾਨ ਮਹੱਤਵਪੂਰਨ ਹੈ। ਹੁਣ 21ਵੀਂ ਸਦੀ ਵਿਚ ਐਕਸ-ਰੇ ਨਵੇਂ ਰੂਪਾਂ ਵਿਚ ਜਿਵੇਂ ਡਿਜੀਟਲ ਐਕਸਰੇ, ਹਾਈ ਸਪੀਡ ਸੀ.ਟੀ. ਸਕੈਨ, ਪੈਟ ਸਕੈਨ, ਡਿਜੀਟਲ ਸਬਟਰੇਕਸ਼ਨ ਐਂਜ਼ੋਗਰਾਫੀ ਆਦਿ ਮਰੀਜ਼ਾਂ ਦਾ ਵਧੀਆ ਡਾਇਗਨੋਜ਼ ਕਰਨ ਵਿਚ ਸਹਾਇਕ ਹੋ ਰਹੀਆਂ ਹਨ ਰਹੀਆਂ ਹਨ।
ਇਸ ਮੌਕੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅੰਤਰ-ਰਾਸ਼ਟਰੀ ਰੇਡੀਓਲੋਜੀ ਦਿਵਸ ਵਧਾਈ ਦਿੰਦੇ ਹੋਏ ਬੀ.ਐਸ.ਸੀ. ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕੀਤੀ।ਉਨ੍ਹਾਂ ਦੱਸਿਆ ਕਿ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਵਿਚ ਵਿਦਿਆਰਥੀ ਨੂੰ ਦੇਸ਼ ਵਿਦੇਸ਼ ਵਿਚ ਬਹੁਤ ਸਾਰੇ ਤਰੱਕੀ ਦੇ ਮੌਕੇ ਮਿਲਦੇ ਹਨ। ਇਸ ਮੌਕੇ 'ਤੇ ਰੇਡੀਉਲੋਜੀ ਦੇ ਵਿਦਿਆਰਥੀਆਂ ਈਸ਼ਨਪ੍ਰੀਤ ਕੌਰ, ਦੀਆ, ਕੋਮਲਪ੍ਰੀਤ ਕੌਰ, ਸੰਜਨਾ ਅਤੇ ਮੁਸਕਾਨ ਨੇ ਆਪਣੇ ਰੇਡੀਉਲੋਜੀ ਦੇ ਪ੍ਰੋਜੈਕਟ ਪੇਸ਼ ਕੀਤੇ । ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਜਾਨਵੀ ਅਤੇ ਇੰਦਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿਚ ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ ਖਟਕੜ, ਸਹਾਇਕ ਪ੍ਰੋਫੈਸਰ ਮੁਦੱਸਰ ਮੁਹੋਉਦੀਨ ਮੀਰ, ਗਗਨਦੀਪ ਕੌਰ ਅਤੇ ਸਮੂਹ ਕਾਲਜ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਮੌਕੇ ਦੀਆਂ ਤਸਵੀਰਾਂ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ
ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ

ਬੰਗਾ 10 ਨਵੰਬਰ :-() ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੱਜ ਅੰਤਰਰਾਸ਼ਟਰੀ ਰੇਡਿਓਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀਆਂ ਵੱਲੋਂ ਰੇਡੀਓਲੋਜੀ (ਐਕਸ-ਰੇ ਕਿਰਨਾਂ) ਬਾਰੇ ਆਮ ਲੋਕਾਈ ਨੂੰ ਜਾਗਰੂਕ ਕਰਨ ਸਬੰਧੀ ਅਤੇ ਰੇਡੀਓਲੋਜਿਸਟ ਤੇ ਰੇਡੀਉਗ੍ਰਾਫਰ ਦੁਆਰਾ ਮਰੀਜ਼ਾਂ ਦੀ ਵਧੀਆ ਸਾਂਭ ਸੰਭਾਲ ਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮੌਕੇ ਹੋਏ ਵਿਸ਼ੇਸ਼ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਪ੍ਰਧਾਨਗੀ ਮੰਡਲ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਸ਼ਾਮਿਲ ਸ਼ਾਮਿਲ ਸਨ। ਸਮਾਗਮ ਵਿਚ ਪ੍ਰੋਫੈਸਰ ਰਾਜਦੀਪ ਥਿਦਵਾਰ ਨੇ ਦੱਸਿਆ ਕਿ 8 ਨਵੰਬਰ 1895 ਨੂੰ ਜਰਮਨੀ ਦੀ ਵਾਰਬਰਗ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਵਿਲਹੇਲਮ ਕੋਨਰਾਡ ਰੌਂਟਜੇਨ ਦੁਆਰਾ ਐਕਸ-ਰੇ ਦੀ ਖੋਜ ਕੀਤੀ ਗਈ ਸੀ। ਐਕਸ-ਰੇ ਦੀ ਖੋਜ ਹੋਣ ਕਰ ਕੇ ਸਰੀਰ ਦੀ ਕਿਸੇ ਵੀ ਅੰਦਰੂਨੀ ਸਮੱਸਿਆ ਦਾ ਪਤਾ ਲਗਾਉਣ ਬਾਰੇ ਡਾਕਟਰਾਂ ਨੂੰ ਸਹੀ ਮਦਦ ਮਿਲਦੀ ਹੈ। ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਜਾਗਰੂਕਤਾ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਰੇਡੀਓਗ੍ਰਾਫੀ ਦੇ ਫਾਇਦਿਆਂ ਅਤੇ ਨੁਕਸਾਨ ਬਾਰੇ ਜਾਗਰੂਕ ਕਰਨਾ ਵੀ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮੈਡੀਕਲ ਸਿਸਟਮ ਵਿਚ ਰੇਡੀਉਲੋਜੀ ਦੀ ਭੂਮਿਕਾ ਅਤੇ ਯੋਗਦਾਨ ਮਹੱਤਵਪੂਰਨ ਹੈ। ਹੁਣ 21ਵੀਂ ਸਦੀ ਵਿਚ ਐਕਸ-ਰੇ ਨਵੇਂ ਰੂਪਾਂ ਵਿਚ ਜਿਵੇਂ ਡਿਜੀਟਲ ਐਕਸਰੇ, ਹਾਈ ਸਪੀਡ ਸੀ.ਟੀ. ਸਕੈਨ, ਪੈਟ ਸਕੈਨ, ਡਿਜੀਟਲ ਸਬਟਰੇਕਸ਼ਨ ਐਂਜ਼ੋਗਰਾਫੀ ਆਦਿ ਮਰੀਜ਼ਾਂ ਦਾ ਵਧੀਆ ਡਾਇਗਨੋਜ਼ ਕਰਨ ਵਿਚ ਸਹਾਇਕ ਹੋ ਰਹੀਆਂ ਹਨ ਰਹੀਆਂ ਹਨ।
ਇਸ ਮੌਕੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅੰਤਰ-ਰਾਸ਼ਟਰੀ ਰੇਡੀਓਲੋਜੀ ਦਿਵਸ ਵਧਾਈ ਦਿੰਦੇ ਹੋਏ ਬੀ.ਐਸ.ਸੀ. ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਦੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕੀਤੀ।ਉਨ੍ਹਾਂ ਦੱਸਿਆ ਕਿ ਰੇਡੀਉਲੋਜੀ ਐਂਡ ਇਮੇਜਿੰਗ ਟੈਕਨੋਲਜੀ ਵਿਚ ਵਿਦਿਆਰਥੀ ਨੂੰ ਦੇਸ਼ ਵਿਦੇਸ਼ ਵਿਚ ਬਹੁਤ ਸਾਰੇ ਤਰੱਕੀ ਦੇ ਮੌਕੇ ਮਿਲਦੇ ਹਨ। ਇਸ ਮੌਕੇ 'ਤੇ ਰੇਡੀਉਲੋਜੀ ਦੇ ਵਿਦਿਆਰਥੀਆਂ ਈਸ਼ਨਪ੍ਰੀਤ ਕੌਰ, ਦੀਆ, ਕੋਮਲਪ੍ਰੀਤ ਕੌਰ, ਸੰਜਨਾ ਅਤੇ ਮੁਸਕਾਨ ਨੇ ਆਪਣੇ ਰੇਡੀਉਲੋਜੀ ਦੇ ਪ੍ਰੋਜੈਕਟ ਪੇਸ਼ ਕੀਤੇ । ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਜਾਨਵੀ ਅਤੇ ਇੰਦਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿਚ ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ ਖਟਕੜ, ਸਹਾਇਕ ਪ੍ਰੋਫੈਸਰ ਮੁਦੱਸਰ ਮੁਹੋਉਦੀਨ ਮੀਰ, ਗਗਨਦੀਪ ਕੌਰ ਅਤੇ ਸਮੂਹ ਕਾਲਜ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਮੌਕੇ ਦੀਆਂ ਤਸਵੀਰਾਂ









ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਬੰਗਾ 10 ਨਵੰਬਰ :- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਕਲਾ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤ ਕੇ ਸਕੂਲ ਦਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ  ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ ਗਈ।
      ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਾਲ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚ ਡਰਾਇੰਗ ਪ੍ਰਤੀਯੋਗਤਾ ਵਿਚ ਅਵਨੂਰ ਕੌਰ ਪੁੱਤਰੀ ਗੁਰਜੀਤ ਸਿੰਘ ਪਿੰਡ ਲੰਗੇਰੀ ਪਹਿਲੀ ਕਲਾਸ, ਇਸ਼ਿਤਾ ਪੁੱਤਰੀ ਤਨੁਯ ਭਾਗਰਥ ਪਿੰਡ ਚੱਕ ਬਿਲਗਾ ਦੂਜੀ ਕਲਾਸ, ਕਿੱਟੂ ਪੁੱਤਰੀ ਕੁਲਦੀਪ ਕੁਮਾਰ ਪਿੰਡ ਢੰਡਵਾੜ 6ਵੀਂ ਕਲਾਸ, ਪਿੰਦਰਜੀਤ ਕੌਰ ਦਸਵੀਂ ਕਲਾਸ ਨੇ ਇਨਾਮ ਜਿੱਤੇ ਹਨ। ਜਦ ਕਿ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚੋਂ ਹਰਮੀਨ ਕੌਰ ਪੁੱਤਰੀ ਹਰਦੀਪ ਸਿੰਘ ਪਿੰਡ ਕੋਟਲੀ ਖੱਖਿਆ ਤੀਜੀ ਕਲਾਸ, ਏਂਜਲ ਪੁੱਤਰੀ ਰਿੰਕੂ ਰਾਮ ਪਿੰਡ ਕੰਗਰੋੜ ਚੌਥੀ ਕਲਾਸ ਅਤੇ ਮਨਰੋਸ ਪੁੱਤਰੀ ਨਰਿੰਦਰਪਾਲ ਸਿੰਘ ਕੰਗ ਪਿੰਡ ਮਕਸੂਦਪੁਰ ਅੱਠਵੀਂ ਨੇ ਇਨਾਮ ਜਿੱਤੇ ਹਨ। ਸਕੂਲ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੂੰ ਦਰੋਣਾਚਾਰੀਆ ਪੁਰਸਕਾਰ ਅਤੇ ਸਕੂਲ ਦੇ ਫਾਈਨ ਆਰਟਸ ਟੀਚਰ ਮੈਡਮ ਬਲਜੀਤ ਕੌਰ ਨੂੰ ਐਕਟਿਵ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਟਰੱਸਟ ਦਫਤਰ ਵਿਖੇ ਨੈਸ਼ਨਲ ਲੈਵਲ ਦੀ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਬਲਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ , ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮੈਡਮ ਵਨੀਤਾ ਚੋਟ ਪ੍ਰਿੰਸੀਪਲ  ਅਤੇ ਸਕੂਲ ਸਟਾਫ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ
ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ ਜਿੱਤੇ ਅਤੇ ਸਕੂਲ ਪ੍ਰਿੰਸੀਪਲ ਦਾ
ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨ

ਬੰਗਾ 10 ਨਵੰਬਰ :- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ
ਦੇ ਵਿਦਿਆਰਥੀਆਂ ਨੇ ਕਲਾ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ
ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚੋਂ ਸੱਤ ਇਨਾਮ
ਜਿੱਤ ਕੇ ਸਕੂਲ ਦਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ
ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ
ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ
ਦਿੱਤੀ ਗਈ।
ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ
ਟਰੱਸਟ ਮੈਂਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ
ਹੈ। ਉਨ੍ਹਾਂ ਦੱਸਿਆ ਕਿ ਬਾਲ ਭਾਰਤੀ ਬਾਲ ਕਲਾ ਸੰਸਥਾ ਔਰੰਗਾਬਾਦ, ਮਹਾਂਰਾਸ਼ਟਰਾ ਵੱਲੋਂ
ਕਰਵਾਏ ਗਏ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਨੈਸ਼ਨਲ ਲੈਵਲ ਕੰਪੀਟੀਸ਼ਨ ਵਿਚ ਡਰਾਇੰਗ
ਪ੍ਰਤੀਯੋਗਤਾ ਵਿਚ ਅਵਨੂਰ ਕੌਰ ਪੁੱਤਰੀ ਗੁਰਜੀਤ ਸਿੰਘ ਪਿੰਡ ਲੰਗੇਰੀ ਪਹਿਲੀ ਕਲਾਸ,
ਇਸ਼ਿਤਾ ਪੁੱਤਰੀ ਤਨੁਯ ਭਾਗਰਥ ਪਿੰਡ ਚੱਕ ਬਿਲਗਾ ਦੂਜੀ ਕਲਾਸ, ਕਿੱਟੂ ਪੁੱਤਰੀ ਕੁਲਦੀਪ
ਕੁਮਾਰ ਪਿੰਡ ਢੰਡਵਾੜ 6ਵੀਂ ਕਲਾਸ, ਪਿੰਦਰਜੀਤ ਕੌਰ ਦਸਵੀਂ ਕਲਾਸ ਨੇ ਇਨਾਮ ਜਿੱਤੇ ਹਨ।
ਜਦ ਕਿ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚੋਂ ਹਰਮੀਨ ਕੌਰ ਪੁੱਤਰੀ ਹਰਦੀਪ ਸਿੰਘ ਪਿੰਡ
ਕੋਟਲੀ ਖੱਖਿਆ ਤੀਜੀ ਕਲਾਸ, ਏਂਜਲ ਪੁੱਤਰੀ ਰਿੰਕੂ ਰਾਮ ਪਿੰਡ ਕੰਗਰੋੜ ਚੌਥੀ ਕਲਾਸ ਅਤੇ
ਮਨਰੋਸ ਪੁੱਤਰੀ ਨਰਿੰਦਰਪਾਲ ਸਿੰਘ ਕੰਗ ਪਿੰਡ ਮਕਸੂਦਪੁਰ ਅੱਠਵੀਂ ਨੇ ਇਨਾਮ ਜਿੱਤੇ ਹਨ।
ਸਕੂਲ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੂੰ
ਦਰੋਣਾਚਾਰੀਆ ਪੁਰਸਕਾਰ ਅਤੇ ਸਕੂਲ ਦੇ ਫਾਈਨ ਆਰਟਸ ਟੀਚਰ ਮੈਡਮ ਬਲਜੀਤ ਕੌਰ ਨੂੰ ਐਕਟਿਵ
ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਟਰੱਸਟ ਦਫਤਰ ਵਿਖੇ ਨੈਸ਼ਨਲ ਲੈਵਲ ਦੀ
ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ
ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,
ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ
ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ
ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ
ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ
ਬਲਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ
ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਹਰਦੇਵ ਸਿੰਘ
ਕਾਹਮਾ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ
ਚੇਅਰਮੈਨ ਫਾਈਨਾਂਸ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਅਤੇ ਸਕੂਲ ਸਟਾਫ

Wednesday, 9 November 2022

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਰੂਪ ਚੰਦਹਰ ਦਾ ਸਨਮਾਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ  ਰੂਪ ਚੰਦਹਰ ਦਾ ਸਨਮਾਨ
ਬੰਗਾ 09 ਨਵੰਬਰ :-() ਕੈਨੇਡਾ ਨਿਵਾਸੀ ਸਮਾਜ ਸੇਵਕ, ਮਹਾਨ ਦਾਨੀ ਸ੍ਰੀ ਰੂਪ ਚੰਦਹਰ ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।   ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ੍ਰੀ ਰੂਪ ਚੰਦਹਰ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਵੱਲੋਂ ਢਾਹਾਂ ਕਲੇਰਾਂ ਵਿਖੇ ਲੋੜਵੰਦਾਂ ਦੀ ਸਹਾਇਤਾ ਲਈ ਚੱਲ ਰਹੇ ਵੱਖ ਵੱਖ ਸੇਵਾ ਕਾਰਜਾਂ ਅਤੇ ਕਰੋਨਾ ਮਹਾਂਮਾਰੀ ਦੇ ਸੰਕਟਮਈ ਸਮੇਂ ਮੌਕੇ ਦਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਸ. ਢਾਹਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਅਦਾਰਿਆਂ ਦਾ ਦੌਰਾ ਕਰਵਾਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਰੂਪ ਚੰਦਹਰ ਨੇ ਟਰੱਸਟ ਵੱਲੋਂ ਇਲਾਕੇ ਵਿਚ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਪਿਛਲੇ ਸਮੇਂ ਵਾਂਗ ਭਵਿੱਖ ਵਿਚ ਵੀ ਟਰੱਸਟ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ੍ਰੀ ਰੂਪ ਚੰਦਹਰ ਅਤੇ ਉਹਨਾਂ ਸਾਥੀਆਂ ਸ. ਕੇਵਲ ਸਿੰਘ ਭੰਗਲਾਂ ਅਮਰੀਕ ਅਤੇ ਸ੍ਰੀ ਬਰਜਿੰਦਰ ਸਿੰਘ ਅਮਰਗੜ੍ਹ ਨੂੰ ਸਿਰੋਪਾਉ ਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਵਰਨਣਯੋਗ ਪਿੰਡ ਪੱਦੀ ਜਾਗੀਰ ਦੇ ਜੱਦੀ ਅਤੇ ਹੁਣ ਬੀ ਸੀ, ਕੈਨੇਡਾ ਦੇ ਵਾਸੀ ਸ੍ਰੀ ਰੂਪ ਚੰਦਹਰ ਕਨੈਡਾ ਦੇ ਪ੍ਰਸਿੱਧ ਕਾਰੋਬਾਰੀ, ਸਮਾਜ ਸੇਵਕ ਅਤੇ ਦਾਨੀ ਸੱਜਣ ਹਨ ਅਤੇ ਹਰ ਸਾਲ ਟਰੱਸਟ ਅਧੀਨ ਚੱਲਦੇ ਵੱਖ ਵੱਖ ਲੋਕ ਸੇਵਕ ਕਾਰਜਾਂ ਲਈ ਵੱਡਾ ਦਾਨ ਦਿੰਦੇ ਹਨ। ਇਸ ਮੌਕੇ ਮਹਿੰਦਰ ਸਿੰਘ ਬੰਗਾ ਸੁਪਰਡੈਂਟ ਅਤੇ ਹੋਰ ਟਰੱਸਟ ਕਰਮਚਾਰੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਸ੍ਰੀ ਰੂਪ ਚੰਦਹਰ ਅਤੇ ਉਹਨਾਂ ਦੇ ਸਾਥੀਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸੰਪਨ

ਬੰਗਾ  09 ਨਵੰਬਰ : ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਅੱਜ ਸੰਪਨ ਹੋ ਗਈਆਂ। ਇਹਨਾਂ ਪ੍ਰਭਾਤ ਫੇਰੀਆਂ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨੇ ਪੁੱਜ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਜੱਸ ਕੀਤਾ। ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਰੰਭ  ਰੋਜ਼ਾਨਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਤਨੇਮ ਨਾਲ ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਉਪਰੰਤ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਅਤੇ ਨਾਮ-ਸਿਮਰਨ ਕਰਦੇ ਹੋਏ  ਹਸਪਤਾਲ ਕੰਪਲੈਕਸ ਵਿਚ ਪ੍ਰਭਾਤ ਫੇਰੀ ਕੱਢੀ ਅਤੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮੂਹ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਚਾਹ ਦਾ ਲੰਗਰ ਬੜੇ ਸਤਿਕਾਰ ਨਾਲ ਛੱਕਿਆ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ  ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਭਾਈ ਜੋਗਾ ਸਿੰਘ, ਭਾਈ ਪ੍ਰਵੀਨ ਸਿੰਘ, ਭਾਈ ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਡਾ. ਕੁਲਦੀਪ ਸਿੰਘ, ਵੇਦ ਪ੍ਰਕਾਸ਼, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਸ਼ਾਮਿਲ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ

Tuesday, 8 November 2022

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ ਵਿਚੋ ਰਨਰ ਅੱਪ ਟਰਾਫੀ ਜਿੱਤੀ ਬੰਗਾ 8 ਨਵੰਬਰ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਆਲ ਉਵਰ ਦੂਜਾ ਸਥਾਨ ਪ੍ਰਾਪਤ ਕਰਕੇ ਰਨਰਅੱ�

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ ਵਿਚੋ ਰਨਰ ਅੱਪ ਟਰਾਫੀ ਜਿੱਤੀ
ਬੰਗਾ 8 ਨਵੰਬਰ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਆਲ ਉਵਰ ਦੂਜਾ ਸਥਾਨ ਪ੍ਰਾਪਤ ਕਰਕੇ ਰਨਰਅੱਪ ਟਰਾਫੀ ਜਿੱਤੀ । ਇਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ ਹਰਦੇਵ ਸਿੰਘ ਕਾਹਮਾ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਆਪਣੇ ਕਰ ਕਮਲਾਂ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਆਰੰਭ ਕੀਤਾ ਗਿਆ ਸੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਵੱਖ ਵੱਖ ਧਾਰਮਿਕ, ਸਭਿਆਚਾਰਕ ਅਤੇ ਹੋਰ ਕਲਾਵਾਂ ਵਿਚ ਅਵੱਲ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।  ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਅਤੇ ਸਮੂਹ ਸਟਾਫ਼ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਦੀਆਂ 13 ਟੀਮਾਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਰੰਗੋਲੀ ਵਿਚੋ ਹਰਨੀਤ ਕੌਰ ਪੁੱਤਰੀ ਜਗਦੀਪ ਸਿੰਘ, ਭਾਸ਼ਨ ਮੁਕਾਬਲੇ ਵਿਚ ਦੀਪਇੰਦਰ ਬੱਲ ਪੁੱਤਰੀ ਰੁਪਿੰਦਰਜੀਤ ਸਿੰਘ ਬੱਲ, ਕੋਲਾਜ਼ ਮੇਕਿੰਗ ਮੁਕਾਬਲੇ ਵਿਚ ਨਵਦੀਪ ਬੰਗੜ ਪੁੱਤਰੀ ਸੁਖਦੇਵ ਰਾਜ ਬੰਗੜ, ਫਲਕਾਰੀ ਕਢਾਈ ਵਿਚ ਰੀਤਕਾ ਪੁੱਤਰੀ ਸੁਖਜੀਵਨ ਰਾਮ, ਫੈਂਸੀ ਡਰੈਸ ਵਿਚ ਹਰਸ਼ਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਸ਼ਾਮਿਲ ਹਨ। ਜਦ ਕਿ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਚ ਕੰਪਿਊਟਰ ਟਾਈਪਿੰਗ ਵਿਚ ਲਕਸ਼ੇ ਪਰਹਾਰ ਪੁੱਤਰ ਸ਼ਤੀਸ਼ ਕੁਮਾਰ ਪਰਹਾਰ, ਸੋਲੋ ਭੰਗੜਾ ਵਿਚ ਕਿਰਨਦੀਪ ਕੌਰ ਪੁੱਤਰੀ ਜਗਦੀਸ਼ ਸਿੰਘ ਅਤੇ ਸਕੂਲ ਦੀ ਭੰਗੜਾ ਟੀਮ ਸ਼ਾਮਿਲ ਹੈ। ਇਹਨਾਂ ਮੁਕਾਬਲਿਆਂ ਵਿਚ ਤੀਜਾ ਸਥਾਨ ਕਾਰਟੂਨਿੰਗ ਬਣਾਉੇਣ ਲਈ ਅਵਨੀਤ ਕੌਰ ਪੁੱਤਰੀ ਅਸ਼ੋਕ ਕੁਮਾਰ, ਦਮਾਲਾ ਸਜਾਉਣ ਵਿਚ ਤਰਨਪ੍ਰੀਤ ਕੌਰ ਪੁੱਤਰੀ ਜਤਿੰਦਰ ਸਿੰਘ ਅਤੇ ਸਕੂਲ ਦੀ ਗਿੱਧਾ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੁੇ ਸਕੂਲ ਦੀ ਕਵੀਸ਼ਰੀ ਟੀਮ ਅਤੇ ਭੰਗੜਾ ਟੀਮ ਨੂੰ ਸ਼ਪੈਸ਼ਲ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਢਾਹਾਂ ਕਲੇਰਾਂ ਸਨਮਾਨ ਕਰਨ ਮੌਕੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ , ਭਾਈ ਜੋਗਾ ਸਿੰਘ, ਮੈਡਮ ਬਲਜੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਅੰਜਲੀ ਅਤਟ ਮੈਡਮ ਸੁਖਜੀਤ ਕੌਰ ਵੀ ਹਾਜ਼ਰ ਸਨ।
ਫੋਟੋ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਸਨਮਾਨ ਉਪਰੰਤ ਯਾਦਗਾਰੀ ਤਸਵੀਰ  

Monday, 7 November 2022

ਢਾਹਾਂ-ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ

ਢਾਹਾਂ-ਕਲੇਰਾਂ  ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ
ਗੁਰਬਾਣੀ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ : ਡਾ. ਜਸਵੰਤ ਸਿੰਘ

ਬੰਗਾ 7 ਨਵੰਬਰ : - ''ਭਟਕਦੀ ਲੋਕਾਈ ਨੂੰ ਗੁਰੂ ਨਾਨਕ ਸਾਹਿਬ ਸਮੇਤ ਸਮੂਹ ਬਾਣੀਕਾਰਾਂ ਨੇ ਇਕ ਖੂਬਸੂਰਤ ਜੀਵਨ-ਜਾਚ ਦਰਸਾਈ ਹੈ,  ਜਿਸ ਨਾਲ ਜੁੜ ਕੇ ਸੁਚੱਜਾ ਅਤੇ ਸੁਖਾਵਾਂ ਜੀਵਨ ਗੁਜਾਰਿਆ ਜਾ ਸਕਦਾ ਹੈ'', ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਆਰੰਭੇ ਗਏ ਗੁਰਬਾਣੀ ਦੇ ਖੋਜ-ਕਾਰਜ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਦੇ ਮੋਢੀ ਡਾ. ਜਸਵੰਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਸਿਹਤ ਅਤੇ ਵਿੱਦਿਅਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਵੱਲੋਂ ਵੱਲੋਂ ਦਰਸਾਈ ਇਸ ਸੁਚੱਜੀ ਜੀਵਨ-ਜਾਚ ਨੂੰ ਟੈਕਨਾਲੋਜੀ ਦੇ ਮਾਧਿਅਮ ਰਾਹੀਂ ਲੋਕਾਂ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਹਰ ਇੱਕ ਵਿਅਕਤੀ ਆਸਾਨੀ ਨਾਲ ਇਸ ਤੋਂ ਸੇਧ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਉਲੀਕੇ ਅਤੇ ਆਰੰਭੇ ਜਾ ਚੁੱਕੇ ਇਸ ਖੋਜ-ਪ੍ਰਾਜੈਕਟ ਦਾ ਮੂਲ ਉਦੇਸ਼ ਵੀ ਇਹੀ ਹੈ। ਇਸ ਮੌਕੇ ਉਨ੍ਹਾਂ ਖੋਜ-ਪ੍ਰਾਜੈਕਟ ਨਾਲ ਵਿਹਾਰਕ ਸਾਂਝ ਪੁਆਉਂਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ 'ਕੁਚਜੀ', 'ਸੁਚਜੀ', 'ਬਾਬਰਬਾਣੀ', 'ਆਰਤੀ' ਦੇ ਇਤਿਹਾਸਕ, ਅਰਥਗਤ, ਸੰਗੀਤਕ, ਕਾਵਿਕ ਆਦਿ ਪੱਖਾਂ ਸੰਬੰਧੀ ਵੀ ਵਿਸਥਾਰਤ ਚਰਚਾ ਕੀਤੀ। ਇੱਕ ਸਵਾਲ ਦਾ ਜੁਆਬ ਦਿੰਦਿਆਂ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬੀ ਅਤੇ ਅੰਗਰੇਜ਼ੀ ਵਿਚ ਕੀਤੇ ਜਾ ਰਹੇ ਇਸ ਖੋਜ ਕਾਰਜ ਨੂੰ ਲਗਭਗ ਵੀਹ ਸਾਲ ਦਾ ਸਮਾਂ ਲੱਗੇਗਾ ਅਤੇ ਇਸ ਪ੍ਰਾਜੈਕਟ ਵਿਚ ਤਿੰਨ ਦਰਜਨ ਦੇ ਕਰੀਬ ਵਿਦਵਾਨ ਖੋਜ਼ਾਰਥੀਆਂ ਇੱਕ ਟੀਮ ਲੱਗੀ ਹੋਈ ਹੈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਨੇ ਸਿੱਖ ਰੀਸਰਚ ਇੰਸਟੀਚਿਊਟ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਸਮੂਹ ਸੰਗਤਾਂ ਨੂੰ 'ਦੀ ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ' ਤੋਂ ਲਾਹਾ ਲੈਣ ਲਈ ਪ੍ਰੇਰਿਆ । ਸਟੇਜ ਸੰਚਾਲਨਾ ਕਰਦੇ ਹੋਏ ਡਾ. ਸੋਹਨ ਸਿੰਘ ਸੈਣੀ ਝਿੱਕਾ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ-ਕਲੇਰਾਂ ਅਤੇ ਸਿੱਖ ਰੀਸਰਚ ਇੰਸਟੀਚਿਊਟ ਵਿਚਲੀ ਆਦਰਸ਼ਕ ਸਾਂਝ ਦਾ ਜ਼ਿਕਰ ਕਰਦਿਆਂ ਇਸ ਟਰੱਸਟ ਦੇ ਸਮੂਹ ਸੇਵਾਦਾਰਾਂ ਵੱਲੋਂ ਲੰਬੇ ਸਮੇਂ ਤੋਂ ਨਿਸ਼ਕਾਮ ਰੂਪ ਵਿਚ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।  ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਸਮੂਹ ਨਰਸਿੰਗ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।



Wednesday, 2 November 2022

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ
ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 450 ਮਰੀਜ਼ਾਂ ਦੀ ਜਾਂਚ ਹੋਈ

ਬੰਗਾ  :- 2 ਨਵੰਬਰ : ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਅੱਟਾ ਵਿਖੇ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ 450 ਮਰੀਜ਼ਾਂ ਨੇ ਆਪਣਾ ਫਰੀ ਚੈਕਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਇਲਾਕੇ ਦੇ ਲੋੜਵੰਦਾਂ ਲਈ ਜੱਦੀ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ ਹੈ । ਉਹਨਾਂ ਨੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋ ਕੈਂਪ ਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਇਲਾਜ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ) ਨੇ ਸਵ: ਸ. ਸਾਧੂ ਸਿੰਘ ਸੋਹਲ ਜੀ ਯਾਦ ਵਿਚ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਸਫਲ ਕਰਨ ਲਈ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰੰਬਧਕਾਂ ਦਾ, ਸਮੂਹ ਡਾਕਟਰ ਸਾਹਿਬਾਨ, ਸਮੂਹ ਮੈਡੀਕਲ ਸਟਾਫ਼ ਅਤੇ ਪਿੰਡ ਅੱਟਾ ਦੇ ਸਮੂਹ ਨਗਰ ਨਿਵਾਸੀਆਂ ਦਾ ਹਾਰਦਿਕ ਧੰਨਵਾਦ ਕੀਤਾ।
          ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ ਦੀ ਅਗਵਾਈ ਹੇਠਾਂ ਮਾਹਿਰ ਡਾਕਟਰਾਂ ਡਾ ਕੁਲਦੀਪ ਸਿੰਘ, ਡਾ. ਮਨਦੀਪ ਕੌਰ, ਅਪਥੈਲਮਿਕ ਅਫਸਰ ਦਲਜੀਤ ਕੌਰ ਅਤੇ ਮੈਡੀਕਲ ਟੀਮ ਨੇ ਕੈਂਪ ਵਿਚ ਆਏ 450 ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦਾ ਸ਼ੂਗਰ ਟੈਸਟ ਫਰੀ ਕੀਤਾ ਗਿਆ ਅਤੇ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ ।
ਇਸ ਮੌਕੇ ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ), ਸ. ਸੁਰਜੀਤ ਸਿੰਘ ਸੋਹਲ (ਸਪੁੱਤਰ  ਸਵ: ਸ. ਸਾਧੂ ਸਿੰਘ ਸੋਹਲ), ਸ. ਦੁਮੱਣ ਸਿੰਘ ਸੋਹਲ (ਵੱਡੇ ਭਰਾ ਸਵ: ਸ. ਸਾਧੂ ਸਿੰਘ ਸੋਹਲ),  ਸ. ਕੁਲਦੀਪ ਸਿੰਘ ਸੋਹਲ ਯੂ.ਕੇ.(ਭਤੀਜਾ), ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਗੁਰਬਖਸ਼ ਸਿੰਘ, ਲੰਬੜਦਾਰ ਜਿੰਦਰ ਸਿੰਘ ਸੋਹਲ, ਪੰਚ ਅੰਗਰੇਜ਼ ਸਿੰਘ ਸੋਹਲ, ਚੂਹੜ ਸਿੰਘ ਫਲਵਾਹਾ, ਜਗਦੇਵ ਸਿੰਘ ਨੰਗਲ, ਸੋਹਨ ਸਿੰਘ ਸੋਹਨੀ, ਜੀਤਾ ਸੋਹਲ, ਮਨਜਿੰਦਰ ਸਿੰਘ ਕਲਸੀ, ਹਰਦਿਆਲ ਸਿੰਘ  ਅਤੇ ਹੋਰ ਸਮਾਜ ਸੇਵੀ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ।ਇਸ ਮੌਕੇ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਪਿੰਡ ਅੱਟਾ ਵਿਖੇ ਸਮਾਜ ਸੇਵਕ  ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਦੀ ਤਸਵੀਰ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ
ਬੰਗਾ 02 ਨਵੰਬਰ :-() ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ  ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਭ੍ਰਿਸ਼ਟਾਚਾਰ ਮੁਕਤ ਭਾਰਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਅਤੇ ਸੁੰਹ ਚੁਕਾਈ ਗਈ । ਇਸ ਮੌਕੇ  ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਬੰਗਾ ਨੇ ਸੰਬੋਧਨ ਕਰਦੇ ਕਿਹਾ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।ਉਹਨਾਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਤੋਂ ਸ਼ੁਰੂਆਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੂੰ ਸਹਿਯੋਗ ਕਰਨਗੇ।  ਬੈਂਕ ਦੇ ਅਫਸਰ ਜੀਵਨਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ।ਉਹਨਾਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਅਤੇ ਸਾਡੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਮੌਕੇ ਸ੍ਰੀ ਮਨਿੰਦਰਪਾਲ ਸਿੰਘ ਅਫਸਰ ਪੰਜਾਬ ਐਂਡ ਸਿੰਧ ਬੈਂਕ, ਮੈਡਮ ਸਵਾਤੀ ਕੁਮਾਰੀ ਕੈਸ਼ੀਅਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ ਤੋਂ ਇਲਾਵਾ ਕਾਲਜ ਵਿਦਿਆਰਥੀ ਹਾਜ਼ਰ ਸਨ ।