ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ ਵਿਚੋ ਰਨਰ ਅੱਪ ਟਰਾਫੀ ਜਿੱਤੀ
ਬੰਗਾ 8 ਨਵੰਬਰ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਆਲ ਉਵਰ ਦੂਜਾ ਸਥਾਨ ਪ੍ਰਾਪਤ ਕਰਕੇ ਰਨਰਅੱਪ ਟਰਾਫੀ ਜਿੱਤੀ । ਇਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਆਪਣੇ ਕਰ ਕਮਲਾਂ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਆਰੰਭ ਕੀਤਾ ਗਿਆ ਸੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਵੱਖ ਵੱਖ ਧਾਰਮਿਕ, ਸਭਿਆਚਾਰਕ ਅਤੇ ਹੋਰ ਕਲਾਵਾਂ ਵਿਚ ਅਵੱਲ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਅਤੇ ਸਮੂਹ ਸਟਾਫ਼ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਦੀਆਂ 13 ਟੀਮਾਂ ਨੇ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੀਤੇ ਦਿਨੀ ਹੋਏ ਵੱਖ ਵੱਖ ਕਲਾਵਾਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਰੰਗੋਲੀ ਵਿਚੋ ਹਰਨੀਤ ਕੌਰ ਪੁੱਤਰੀ ਜਗਦੀਪ ਸਿੰਘ, ਭਾਸ਼ਨ ਮੁਕਾਬਲੇ ਵਿਚ ਦੀਪਇੰਦਰ ਬੱਲ ਪੁੱਤਰੀ ਰੁਪਿੰਦਰਜੀਤ ਸਿੰਘ ਬੱਲ, ਕੋਲਾਜ਼ ਮੇਕਿੰਗ ਮੁਕਾਬਲੇ ਵਿਚ ਨਵਦੀਪ ਬੰਗੜ ਪੁੱਤਰੀ ਸੁਖਦੇਵ ਰਾਜ ਬੰਗੜ, ਫਲਕਾਰੀ ਕਢਾਈ ਵਿਚ ਰੀਤਕਾ ਪੁੱਤਰੀ ਸੁਖਜੀਵਨ ਰਾਮ, ਫੈਂਸੀ ਡਰੈਸ ਵਿਚ ਹਰਸ਼ਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਸ਼ਾਮਿਲ ਹਨ। ਜਦ ਕਿ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਚ ਕੰਪਿਊਟਰ ਟਾਈਪਿੰਗ ਵਿਚ ਲਕਸ਼ੇ ਪਰਹਾਰ ਪੁੱਤਰ ਸ਼ਤੀਸ਼ ਕੁਮਾਰ ਪਰਹਾਰ, ਸੋਲੋ ਭੰਗੜਾ ਵਿਚ ਕਿਰਨਦੀਪ ਕੌਰ ਪੁੱਤਰੀ ਜਗਦੀਸ਼ ਸਿੰਘ ਅਤੇ ਸਕੂਲ ਦੀ ਭੰਗੜਾ ਟੀਮ ਸ਼ਾਮਿਲ ਹੈ। ਇਹਨਾਂ ਮੁਕਾਬਲਿਆਂ ਵਿਚ ਤੀਜਾ ਸਥਾਨ ਕਾਰਟੂਨਿੰਗ ਬਣਾਉੇਣ ਲਈ ਅਵਨੀਤ ਕੌਰ ਪੁੱਤਰੀ ਅਸ਼ੋਕ ਕੁਮਾਰ, ਦਮਾਲਾ ਸਜਾਉਣ ਵਿਚ ਤਰਨਪ੍ਰੀਤ ਕੌਰ ਪੁੱਤਰੀ ਜਤਿੰਦਰ ਸਿੰਘ ਅਤੇ ਸਕੂਲ ਦੀ ਗਿੱਧਾ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੁੇ ਸਕੂਲ ਦੀ ਕਵੀਸ਼ਰੀ ਟੀਮ ਅਤੇ ਭੰਗੜਾ ਟੀਮ ਨੂੰ ਸ਼ਪੈਸ਼ਲ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਢਾਹਾਂ ਕਲੇਰਾਂ ਸਨਮਾਨ ਕਰਨ ਮੌਕੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ , ਭਾਈ ਜੋਗਾ ਸਿੰਘ, ਮੈਡਮ ਬਲਜੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਅੰਜਲੀ ਅਤਟ ਮੈਡਮ ਸੁਖਜੀਤ ਕੌਰ ਵੀ ਹਾਜ਼ਰ ਸਨ।
ਫੋਟੋ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਇੰਟਰ ਸਕੂਲ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਸਨਮਾਨ ਉਪਰੰਤ ਯਾਦਗਾਰੀ ਤਸਵੀਰ