Wednesday, 9 November 2022

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸੰਪਨ

ਬੰਗਾ  09 ਨਵੰਬਰ : ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਅੱਜ ਸੰਪਨ ਹੋ ਗਈਆਂ। ਇਹਨਾਂ ਪ੍ਰਭਾਤ ਫੇਰੀਆਂ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨੇ ਪੁੱਜ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਜੱਸ ਕੀਤਾ। ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਰੰਭ  ਰੋਜ਼ਾਨਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਤਨੇਮ ਨਾਲ ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਉਪਰੰਤ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਅਤੇ ਨਾਮ-ਸਿਮਰਨ ਕਰਦੇ ਹੋਏ  ਹਸਪਤਾਲ ਕੰਪਲੈਕਸ ਵਿਚ ਪ੍ਰਭਾਤ ਫੇਰੀ ਕੱਢੀ ਅਤੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮੂਹ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਚਾਹ ਦਾ ਲੰਗਰ ਬੜੇ ਸਤਿਕਾਰ ਨਾਲ ਛੱਕਿਆ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ  ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਭਾਈ ਜੋਗਾ ਸਿੰਘ, ਭਾਈ ਪ੍ਰਵੀਨ ਸਿੰਘ, ਭਾਈ ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਡਾ. ਕੁਲਦੀਪ ਸਿੰਘ, ਵੇਦ ਪ੍ਰਕਾਸ਼, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਸ਼ਾਮਿਲ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ