Saturday, 31 December 2022

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ

ਆਪ ਜੀ ਨੂੰ ਨਵੇਂ ਸਾਲ 2023 ਦੀਆਂ ਲੱਖ-ਲੱਖ ਵਧਾਈਆਂ ਹੋਣ ਜੀ।

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ
ਬੰਗਾ : 31 ਦਸੰਬਰ () ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੱਛੜੇ ਤੇ ਪੇਂਡੂ ਇਲਾਕਿਆਂ ਵਿਚ ਮੈਡੀਕਲ ਇਲਾਜ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਦੇ ਜੰਮਪਲ ਅਤੇ ਅਮਰੀਕਾ ਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਇੱਕ ਲੱਖ ਰੁਪਏ ਦਾ ਦਾਨ ਦਿੱਤਾ ਹੈ। ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਪੁੱਜ ਕੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਦਾਨ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਅਮਰੀਕਾ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾ ਦਾਨ ਦੇਣ ਲਈ ਧੰਨਵਾਦ ਕਰਦੇ ਹੋਏ ਹਸਪਤਾਲ ਢਾਹਾਂ-ਕਲੇਰਾਂ ਵਿਖੇ ਚੱਲ ਰਹੀਆਂ ਵੱਖ-ਵੱਖ ਮੈਡੀਕਲ ਇਲਾਜ ਸੇਵਾਵਾਂ ਬਾਰੇ ਚਾਨਣਾ ਪਾਇਆ। ਸ. ਢਾਹਾਂ ਨੇ ਦੱਸਿਆ ਕਿ ਇੱਥੇ ਮਰੀਜ਼ਾਂ ਨੂੰ ਉੱਚ ਪੱਧਰੀ ਮੈਡੀਕਲ ਇਲਾਜ ਸਹੂਲਤਾਂ ਮਿਲਦੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ।ਹਸਪਤਾਲ ਵਿਚ 81 ਪਿੰਡਾਂ ਨੂੰ ਫਰੀ ਬੈੱਡ ਸੇਵਾ ਦੇਸ਼ ਵਿਦੇਸ਼ ਦੇ ਦਾਨੀਆਂ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ।
ੱੱ ਟਰੱਸਟ ਦੇ ਮੀਤ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਨੇ ਪ੍ਰਧਾਨ ਸਾਹਿਬ ਹਰਦੇਵ ਸਿੰਘ ਕਾਹਮਾ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮੈਡੀਕਲ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਵਧੀਆ ਕਾਰਜ ਕੀਤਾ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿਚ ਵੀ ਸਮੂਹ ਦੁਸਾਂਝ ਪਰਿਵਾਰ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਸਮਾਜ ਸੇਵੀ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ। ਅਮਰੀਕਾ ਨਿਵਾਸੀ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕਰਨ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਪ੍ਰਬੰਧਕ ਮੈਂਬਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਅਮਰੀਕਾ ਨਿਵਾਸੀ ਸ. ਰਸ਼ਪਾਲ ਸਿੰਘ ਦੁਸਾਂਝ ਦਾ ਸਨਮਾਨ ਕਰਦੇ ਹੋਏ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਪ੍ਰਬੰਧਕ ਮੈਂਬਰ




Wednesday, 28 December 2022

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਯਾਦ ਵਿਚ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਯਾਦ ਵਿਚ ਸ਼ਹੀਦੀ ਸਮਾਗਮ
ਬੰਗਾ 28 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ,  ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤ ਰੂਪ ਵਿਚ ਹੋਏ । ਉਪੰਰਤ ਇਕੱਤਰ ਸੰਗਤਾਂ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਅਤੇ ਮੂਲ ਮੰਤਰ ਦਾ ਪਾਠ ਕੀਤਾ ਗਿਆ । ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਮੂਹ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹੀਦੀ ਬਾਰੇ ਚਾਨਣਾ ਪਾਇਆ। ਇਸ ਸ਼ਹੀਦੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐੱਚ ਆਰ ਐਡਿਮਨ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜੁਗਬਦਲ ਸਿੰਘ ਨੰਨੂਆਂ, ਡਾ. ਹਰਜੋਤਵੀਰ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਕਮਲਜੀਤ ਸਿੰਘ ਕੁਲਥਮ, ਪ੍ਰਵੀਨ ਸਿੰਘ, ਸਮੂਹ ਟਰੱਸਟ ਸਟਾਫ਼, ਗੁਰੂ ਨਾਨਕ ਮਿਸ਼ਨ ਹਸਪਤਾਲ ਸਟਾਫ, ਸਮੂਹ ਡਾਕਟਰ ਸਾਹਿਬਾਨ, ਸਾਰੀਆਂ ਸੰਸਥਾਵਾਂ ਦੇ ਮੁਖੀਆਂ, ਵਿਭਾਗਾਂ ਦੇ ਇੰਚਾਰਜਾਂ, ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਕਾਲਜ ਵਿਦਿਆਰਥੀ ਵੀ ਸ਼ਾਮਿਲ ਹੋਏ।ਇਸ ਮੌਕੇ ਦੁੱਧ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ

Tuesday, 27 December 2022

ਕੈਨੇਡਾ ਨਿਵਾਸੀ ਜਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਦਾਨ

ਕੈਨੇਡਾ ਨਿਵਾਸੀ ਜਸਵਿੰਦਰ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਦਾਨ
ਬੰਗਾ : 27 ਦਸੰਬਰ () ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਅਤੇ ਹਾਲ ਕੈਨੇਡਾ ਵਾਸੀ, ਸਮਾਜ ਸੇਵਕ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਨੇ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਮੈਡੀਕਲ ਸੇਵਾਵਾਂ ਕਰਕੇ ਲੋੜਵੰਦ ਮਰੀਜ਼ਾਂ ਦੀ ਮੈਡੀਕਲ ਮਦਦ ਕਰਨ ਲਈ ਪੰਜਾਹ ਹਜ਼ਾਰ ਰੁਪਏ ਦਾ ਦਾਨ ਦਿੱਤਾ ਹੈ।  ਸ. ਸੰਧੂ ਨੇ ਅੱਜ ਇਹ ਰਕਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਆ ਕੇ ਖੁਦ ਭੇਟ ਕੀਤੀ। ਇਸ ਮੌਕੇ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਅਤੇ ਉਹਨਾਂ ਦੀ ਸੇਵਾ ਸੰਭਾਲ ਕਰਨ ਲਈ ਹਮੇਸ਼ਾਂ ਸਭ ਤੋਂ ਮੋਹਰੀ ਰਹਿੰਦਾ ਹੈ।
ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਸ. ਜਸਵਿੰਦਰ ਸਿੰਘ ਸੰਧੂ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਉਹਨਾਂ ਨੇ ਹਸਪਤਾਲ ਢਾਹਾਂ-ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਇਲਾਜ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਇੱਥੇ ਲੋੜਵੰਦ ਮਰੀਜ਼ਾਂ ਨੂੰ ਉੱਚ ਪੱਧਰੀ ਮੈਡੀਕਲ ਇਲਾਜ ਸਹੂਲਤਾਂ ਮਿਲਦੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ। ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ  ਤਿੰਨੇ ਵੇਲੇ ਮੁਫ਼ਤ ਪੌਸ਼ਟਿਕ ਭੋਜਨ ਵੀ ਮੁਫਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚਿੱਟਾ ਮੋਤੀਆ ਮੁਕਤ ਲਹਿਰ ਅਧੀਨ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪਰੇਸ਼ਨ ਫਰੀ ਕੀਤੇ ਜਾ ਰਹੇ ਹਨ। ਇਸ ਮੌਕੇ ਟਰੱਸਟ ਪ੍ਰਬੰਧਕ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਨੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ। ਕੈਨੇਡਾ ਨਿਵਾਸੀ ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਨ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰੰਧੂ, ਟਰੱਸਟ ਦੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਦੇ ਵੱਡੇ ਜਵਾਈ ਹਨ। ਸਮੂਹ ਸੰਧੂ ਪਰਿਵਾਰ ਵੱਲੋਂ ਉਹਨਾਂ ਦੇ ਪਿਤਾ ਜੀ ਸ. ਸੰਤੋਖ ਸਿੰਘ ਸੰਧੂ ਅਤੇ ਮਾਤਾ ਜੀ  ਅਮਰਜੀਤ ਕੌਰ ਸੰਧੂ ਨੇ ਜੱਦੀ ਪਿੰਡ ਫਤਿਹਪੁਰ ਖੇੜਾ ਦਾ ਬੈੱਡ ਵੀ ਫਰੀ ਕਰਵਾਇਆ ਹੋਇਆ ਹੈ ਅਤੇ ਇੱਕ ਐਬੂੰਲੈਂਸ ਵੀ ਹਸਪਤਾਲ ਨੂੰ ਦਾਨ ਵਿਚ ਦਿੱਤੀ ਹੈ। ਇਸੇ ਸਾਲ ਸਤੰਬਰ ਮਹੀਨੇ ਵਿਚ ਸ. ਜਸਵਿੰਦਰ ਸਿੰਘ ਸੰਧੂ ਦੇ ਬੇਟੇ ਸ੍ਰੀ ਰਾਜਨ ਸੰਧੂ ਵਾਈਸ ਪ੍ਰੈਜ਼ੀਡੈਂਟ ਸ਼ੈਰੀਡਨ ਕਾਲਜ ਟੋਰਾਂਟੋ ਵੀ 51 ਹਜ਼ਾਰ ਰੁਪਏ ਦਾਨ ਹਸਪਤਾਲ ਨੂੰ ਦੇ ਕੇ ਗਏ ਸਨ ।
ਫੋਟੋ ਕੈਪਸ਼ਨ :  ਸ. ਜਸਵਿੰਦਰ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਕੈਨੇਡਾ ਨਾਲ ਹਨ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਅਤੇ ਹੋਰ ਪਤਵੰਤੇ

Thursday, 22 December 2022

ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਹੋਈ

ਢਾਹਾਂ ਕਲੇਰਾਂ ਹਸਪਤਾਲ ਵਿਖੇ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਹੋਈ
ਬੰਗਾ : 22 ਦਸੰਬਰ () ਅਮਰੀਕਾ ਦੀ ਸੰਸਥਾ ਰੋਅਰ ਫਾਰ ਚੇਂਜ਼, ਅਜੂਬਾ ਫਾਊਡੇਸ਼ਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅਜੂਬਾ ਇਨੋਵੇਟਿਵ ਮੈਡੀਕਲ ਕੰਪਨੀ, ਆਈ. ਵੀ. ਐਚ. ਹੈਲਥ ਸੋਲਿਊਸ਼ਨਜ਼ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਕਲੇਰਾਂ ਦੇ ਸਹਿਯੋਗ ਨਾਲ ਦੋ ਦਿਨਾਂ ਅਜੂਬਾ ਇਨੋਵੇਟਿਵ ਮੈਡੀਕਲ ਸੋਲਿਊਸ਼ਨਜ਼ ਇੰਸਟਰੂਮੈਂਟ ਟਰੇਨਿੰਗ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਦੁਨੀਆਂ ਦੀ ਅਤਿ ਆਧੁਨਿਕ ਪੀ.ਏ.ਡੀ. (ਖੂਨ ਦੀਆਂ ਨਾੜਾਂ ਦੀਆਂ ਬਿਮਾਰੀਆਂ) ਮਸ਼ੀਨ, ਡਾਇਲਸਿਸ ਮਸ਼ੀਨ, ਕੰਨਾਂ ਦੇ ਸੁਣਾਈ ਦੇ ਟੈਸਟ ਲਈ ਉਟੋਸਕੋਪ ਵਾਲੀ ਆਡੀਉਮੀਟਰੀ ਮਸ਼ੀਨ, ਅੱਖਾਂ ਵਿਚ ਪਾਣੀ ਦਾ ਸੁਕਣਾ, ਅੱਖਾਂ ਦਾ ਖੁਸ਼ਕ ਹੋਣਾ, ਅੱਖਾਂ ਦੇ ਰੈਟੀਨਾ ਦੀ ਜਾਂਚ, ਦਿਲ ਦੇ ਰੋਗਾਂ ਦਾ ਟੈਸਟ ਈ.ਸੀ.ਜੀ. ਕਿੱਟਾਂ ਬਾਰੇ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਟੀਮ ਵਿਚ ਆਈ.ਵੀ.ਐਚ ਹੈਲਥ ਸੋਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ ਦੇ ਕੋ-ਫਾਊਂਡਰ ਸ੍ਰੀ ਐਲਫ੍ਰੇਡ ਮਾਈਕਲ ਅਰਮਭਾਨ, ਕੋ-ਫਾਊਂਡਰ ਤੇ ਸੀ.ਈ.ਉ. ਮੈਡਮ ਪੂਜਾ ਅਰਮਭਾਨ, ਕੋ-ਫਾਊਂਡਰ-ਸਪਲਾਈ ਚੇਨ ਸ਼ਪੈਸ਼ਲਿਸਟ ਮੈਡਮ ਆਰਾਥੀ ਅਰਮਭਾਨ, ਸ੍ਰੀ ਸ੍ਰੀ ਨਿਵਾਸ ਜੋਸ਼ੀ, ਸ੍ਰੀ ਟੀ. ਉਦੈ ਰਾਗਾ ਕਿਰਨ ਅਤੇ ਮੈਡਮ ਵਿਜੈਸ਼੍ਰੀ ਬਾਹੂਬਲੀ ਨਾਗਵੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਸਾਹਿਬਾਨ ਅਤੇ ਮੈਡੀਕਲ ਸਟਾਫ ਨੂੰ ਬਿਮਾਰੀਆਂ ਦੀ ਨਵੀਨਤਮ ਤਰੀਕਿਆਂ ਨਾਲ ਤਸੱਲੀਬਖਸ਼ ਜਾਂਚ ਕਰਨ ਦੀ ਟਰੇਨਿੰਗ ਦਿੱਤੀ। ਉਹਨਾਂ ਦੱਸਿਆ ਕਿ ਇਸਰਾਈਲ ਅਤੇ ਅਮਰੀਕਾ ਦੀਆਂ ਆਧੁਨਿਕ ਏ.ਆਈ. ਤਕਨੀਕ ਨਾਲ ਤਿਆਰ ਇਹਨਾਂ ਮੈਡੀਕਲ ਇੰਸਟਰੂਮੈਂਟਾਂ, ਸਾਫਟਵੇਅਰਾਂ ਦੀ ਮਦਦ ਨਾਲ ਮਰੀਜ਼ਾਂ ਦੀ ਬਿਮਾਰੀਆਂ ਦਾ ਸਹੀ ਡਾਇਗਨੋਜ਼ ਕੀਤਾ ਜਾਂਦਾ ਹੈ ਅਤੇ ਬਿਮਾਰੀਆਂ ਦੇ ਆਰੰਭ ਹੋਣ ਤੋਂ ਪਹਿਲਾਂ ਹੀ ਬਿਮਾਰੀ ਪਤਾ ਲਗਾਇਆ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਕਲੇਰਾਂ ਅਤੇ ਡਾ. ਐਸ ਐਸ ਗਿੱਲ ਮੈਡੀਕਲ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ  ਰੋਅਰ ਫਾਰ ਚੇਂਜ਼, ਅਜੂਬਾ ਇਨੋਵੇਟਿਵ ਮੈਡੀਕਲ ਅਤੇ ਆਈ.ਵੀ.ਐਚ ਹੈਲਥ ਸੋਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ ਦਾ ਹਸਪਤਾਲ ਢਾਹਾਂ ਕਲੇਰਾਂ ਦੇ ਸਟਾਫ ਨੂੰ ਆਧੁਨਿਕ ਟਰੇਨਿੰਗ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਸ ਦੋ ਦਿਨਾਂ ਮੈਡੀਕਲ ਇੰਸਟਰੂਮੈਂਟ ਟਰੇਨਿੰਗ ਵਿਚ ਡਾ. ਅਨੂਰੀਤ ਕੌਰ ਚੰਡੀਗੜ੍ਹ, ਮੈਡਮ ਪਰਮਜੀਤ ਕੌਰ ਚੀਫ ਪ੍ਰੌਜੈਕਟ ਕੁਆਰਡੀਨੇਟਰ, ਸ. ਅਵਤਾਰ ਸਿੰਘ ਪ੍ਰੌਜੈਕਟ ਕੁਆਰਡੀਨੇਟਰ, ਸ੍ਰੀ ਯੋਗੇਸ਼ ਅਤਰੀ ਪ੍ਰੌਜੈਕਟ ਕੁਆਰਡੀਨੇਟਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ,  ਡਾ. ਜਸਦੀਪ ਸਿੰਘ ਸੈਣੀ, ਡਾ. ਜੁਗਬਦਲ ਸਿੰਘ ਨੰਨੂਆਂ, ਡਾ. ਰੋਹਿਤ ਮਸੀਹ, ਡਾ. ਨਵਜੋਤ ਸਿੰਘ ਸਹੋਤਾ, ਡਾ. ਚਾਂਦਨੀ ਬੱਗਾ, ਡਾ. ਦੀਪਕ ਦੁੱਗਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਜਗਜੀਤ ਕੌਰ ਆਈ.ਸੀ.ਐਨ. ਤੋਂ ਇਲਾਵਾ ਮੈਡੀਕਲ ਅਫਸਰ, ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਅਜੂਬਾ ਟੀਮ ਅਤੇ ਆਈ.ਆਈ.ਵੀ. ਦੀ ਟੀਮ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਡਾ. ਐਸ ਐਸ ਗਿੱਲ ਮੈਡੀਕਲ ਡਾਇਰੈਕਟਰ


 

Wednesday, 21 December 2022

ਪੰਜਾਬ ਪੁਲੀਸ ਮੁਲਾਜ਼ਮਾਂ ਦਾ ਸੀ.ਜੀ.ਐਚ.ਐਸ. ਦਰਾਂ ’ਤੇ ਇਲਾਜ ਕਰਨ ਲਈ ਸਤਿਕਾਰ ਹੈਲਥ ਸਕੀਮ ਦਾ ਹਸਪਤਾਲ ਢਾਹਾਂ ਕਲੇਰਾਂ ਨਾਲ ਐਮ ਉ ਯੂ ਹੋਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਤਿਕਾਰ ਹੈਲਥ ਸਕੀਮ ਹੇਠਾਂ
ਪੰਜਾਬ ਪੁਲੀਸ ਮੁਲਾਜ਼ਮਾਂ ਤੇ ਪਰਿਵਾਰਾਂ ਦਾ ਹੋਵੇਗਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ

ਪੰਜਾਬ ਪੁਲੀਸ ਮੁਲਾਜ਼ਮਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਕਰਨ ਲਈ
ਸਤਿਕਾਰ ਹੈਲਥ ਸਕੀਮ ਦਾ ਹਸਪਤਾਲ ਢਾਹਾਂ ਕਲੇਰਾਂ ਨਾਲ ਐਮ ਉ ਯੂ ਹੋਇਆ


ਬੰਗਾ :- 21 ਦਸੰਬਰ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਸਿਹਤ ਅਦਾਰੇ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ''ਸਤਿਕਾਰ ਹੈਲਥ ਸਕੀਮ'' ਅਧੀਨ ਹੁਣ ਪੰਜਾਬ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਸੀ.ਜੀ.ਐਚ.ਐਸ. ਦਰਾਂ 'ਤੇ ਇਲਾਜ ਹੋਇਆ ਕਰੇਗਾ। ਪੰਜਾਬ ਪੁਲੀਸ ਦੁੇ ਮੁਲਾਜ਼ਮਾਂ ਦੀ ਭਲਾਈ ਲਈ ਸ਼ੁਰੂ ਹੋਈ ''ਸਤਿਕਾਰ ਹੈਲਥ ਸਕੀਮ'' ਨੂੰ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚਾਲੂ ਕਰਨ ਲਈ ਏ.ਡੀ.ਜੀ.ਪੀ. ਐਸ. ਏ. ਪੀ. ਵੱਲੋਂ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ''ਸਤਿਕਾਰ ਹੈਲਥ ਸਕੀਮ'' ਦੇ ਐਮ. ਉ. ਯੂ. 'ਤੇ ਹਸਤਾਖਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਨਾਲ ਸਤਿਕਾਰ ਹੈਲਥ ਸਕੀਮ ਦਾ ਐਮ. ਉ. ਯੂ. ਸਾਈਨ ਹੋੋਣ ਨਾਲ ਸਮੂਹ ਪੰਜਾਬ ਪੁਲੀਸ ਉੱਚ ਅਧਿਕਾਰੀ ਅਤੇ ਵੱਖ-ਵੱਖ ਅਹੁਦਿਆਂ ਦੇ ਪੁਲੀਸ ਕਰਮਚਾਰੀ, ਉਹਨਾਂ 'ਤੇ ਨਿਰਭਰ ਪਰਿਵਾਰਕ ਮੈਂਬਰ ਹੁਣ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵੱਖ-ਵੱਖ ਮੈਡੀਕਲ ਇਲਾਜ ਸੇਵਾਵਾਂ ਦਾ ਲਾਭ ਕੇਂਦਰੀ ਸਰਕਾਰ ਦੀ ਸਿਹਤ ਯੋਜਨਾ ਸੀ.ਜੀ.ਐਚ.ਐਸ. ਦਰਾਂ ਪ੍ਰਾਪਤ ਕਰ ਸਕਣਗੇ। ਇਹ ਸਹੂਲਤ ਸਾਰੇ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਸਮੇਤ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸ.ਪੀ.ਓਜ਼), ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਕਲਾਸ-4 ਦੇ ਸਟਾਫ਼ ਨੂੰ ਵੀ ਦਿੱਤੀ ਜਾਵੇਗੀ। ਸਤਿਕਾਰ ਹੈਲਥ ਸਕੀਮ ਅਧੀਨ ਇਲਾਜ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਵੱਲੋਂ ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣਾ ਇਲਾਜ ਸੀ.ਜੀ.ਐਚ.ਐਸ. ਦਰਾਂ ਤੇ ਕਰਵਾ ਕੇ ਅਤੇ ਬਾਅਦ ਵਿੱਚ ਆਪਣੇ ਵਿਭਾਗ ਤੋਂ ਆਪਣੇ ਬਿਲ ਦੀ ਰਕਮ ਕਲੇਮ ਕਰ ਸਕਣਗੇ। ਸਤਿਕਾਰ ਹੈਲਥ ਸਕੀਮ ਦੇ ਸਮਝੌਤੇ 'ਤੇ ਹਸਤਾਖਰ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ. ਪੀ. ਐਸ. ਨੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲੀਸ ਅਧਿਕਾਰੀ, ਸਮੂਹ ਕਰਮਚਾਰੀ ਅਤੇ ਉਹਨਾਂ 'ਤੇ ਨਿਰਭਰ ਪਰਿਵਾਰਕਕ ਮੈਂਬਰ ਘਰ ਦੇ ਨੇੜੇ ਹੀ ਵਧੀਆ ਇਲਾਜ ਕਰਵਾ ਸਕਣਗੇ। ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ।

ਤਸਵੀਰ :- ''ਸਤਿਕਾਰ ਹੈਲਥ ਸਕੀਮ'' ਦੇ ਸਮਝੌਤੇ ਤੇ ਦਸਤਖਤ ਕਰਨ ਮੌਕੇ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ

Monday, 19 December 2022

ਢਾਹਾਂ ਕਲੇਰਾਂ ਸਕੂਲ ਦੀ ਵੇਟ ਲਿਫਟਰ ਹਰਜੋਤ ਕੌਰ ਨੇ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

ਢਾਹਾਂ ਕਲੇਰਾਂ ਸਕੂਲ ਦੀ ਵੇਟ ਲਿਫਟਰ ਹਰਜੋਤ ਕੌਰ ਨੇ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ
ਬੰਗਾ : 19 ਦਸੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10+1 ਕਲਾਸ ਦੀ ਵਿਦਿਆਰਥਣ ਵੇਟ ਲਿਫਟਰ ਹਰਜੋਤ ਕੌਰ ਨੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਵਿਚੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਗੋਲਡ ਮੈਡਲ ਜਿੱਤਿਆ ਹੈ ।ਇਹ ਜਾਣਕਾਰੀ ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਵਿਚ ਬੀਤੀ 18 ਦਸੰਬਰ ਨੂੰ ਨਰੇਸ਼ ਚੰਦ ਖੇਡ  ਸਟੇਡੀਅਮ ਖੰਨਾ ਵਿਖੇ ਹੋਈਆਂ ਸਨ। ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਕੂਲ ਦੀ 10+1 ਕਾਮਰਸ ਦੀ ਵਿਦਿਆਰਥਣ ਹਰਜੋਤ ਕੌਰ ਪੁੱਤਰੀ ਉਂਕਾਰ ਸਿੰਘ ਵਾਸੀ ਮਜਾਰਾ ਨੌ ਅਬਾਦ ਨੇ 81+ ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਾਮ ਰੋਸ਼ਨ ਕੀਤਾ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵਿਦਿਆਰਥਣ ਹਰਜੋਤ ਕੌਰ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕਰਦੇ ਹੋਏ ਉਸ ਦੀ ਸਕੂਲ ਫੀਸ ਮਾਫ ਕਰਨ ਦਾ ਐਲਾਨ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ ਵੱਖ ਖੇਡਾਂ ਦੀ ਵੀ ਵਧੀਆ ਸਿਖਲਾਈ ਦੇਣ ਲਈ ਵਿਸ਼ੇਸ਼ ਖੇਡ ਵਿੰਗ ਸਥਾਪਿਤ ਹੈ ਅਤੇ ਸਕੂਲ ਦੇ ਅਨੇਕਾਂ ਖਿਡਾਰੀ ਕੌਮੀ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚੋਂ ਵੱਡੇ ਇਨਾਮ ਜਿੱਤ ਚੁੱਕੇ ਹਨ। ਵੇਟ ਲਿਫਟਰ ਹਰਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਜਸਵੀਰ ਕੌਰ ਡੀ ਪੀ ਈ ਮੁਖੀ ਖੇਡ ਵਿਭਾਗ, ਮੈਡਮ ਵਿਜੇਤਾ ਰਾਣਾ ਵੀ ਹਾਜ਼ਰ ਸਨ।
ਫੋਟੋ : ਢਾਹਾਂ ਕਲੇਰਾਂ ਸਕੂਲ ਦੀ ਗੋਲਡ ਮੈਡਮ ਜੇਤੂ ਵੇਟ ਲਿਫਟਰ ਹਰਜੋਤ ਕੌਰ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਕੂਲ ਸਟਾਫ

Wednesday, 14 December 2022

ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਨੂੰ ਸ਼ਰਧਾਂਜਲੀਆਂ ਭੇਟ

ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਨੂੰ ਸ਼ਰਧਾਂਜਲੀਆਂ ਭੇਟ
ਢਾਹਾਂ ਕਲੇਰਾਂ ਵਿਖੇ ਸਵ: ਸੰਤੋਖ ਸਿੰਘ ਛੋਕਰ ਸੀਨੀਅਰ ਟਰੱਸਟ ਮੈਂਬਰ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਸ਼ਰਧਾਂਜਲੀ ਸਮਾਗਮ
ਬੰਗਾ : 14 ਦਸੰਬਰ () ਪਿੰਡ ਪੂਨੀਆਂ ਦੇ ਜੰਮਪਲ ਅਤੇ ਯੂ.ਕੇ. ਵਾਸੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ,  ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਤਿਕਾਰਯੋਗ ਸਵ: ਸੰਤੋਖ ਸਿੰਘ ਛੋਕਰ ਜੀ ਜੋ ਬੀਤੀ 28 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਸਵ: ਸੰਤੋਖ ਸਿੰਘ ਛੋਕਰ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੀਨੀਅਰ ਟਰੱਸਟੀ ਸਵ: ਸੰਤੋਖ ਸਿੰਘ ਛੋਕਰ ਜੀ ਨੂੰ ਸਰਧਾਂਜ਼ਲੀਆਂ ਭੇਟ ਕੀਤੀਆਂ। ਉਹਨਾਂ ਕਿਹਾ ਕਿ ਸਵ: ਸੰਤੋਖ ਸਿੰਘ ਛੋਕਰ ਜੀ ਇੱਕ ਨੇਕ ਦਿਲ, ਗੁਰੂ ਘਰ ਨਾਲ ਜੁੜੇ ਹੋਏ ਨਿਸ਼ਕਾਮ ਸਮਾਜ ਸੇਵਕ ਅਤੇ ਦਾਨੀ ਸ਼ਖਸ਼ੀਅਤ ਸਨ। ਸਵ: ਸੰਤੋਖ ਸਿੰਘ ਛੋਕਰ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਟਰੱਸਟ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸ਼ਰਧਾਂਜਲੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਕਮੇਟੀ ਮੈਂਬਰ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਕਮੇਟੀ ਮੈਂਬਰ, ਐਡਵੋਕੇਟ ਜਸਵਿੰਦਰ ਸਿੰਘ ਛੋਕਰ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਕੁਲਦੀਪ ਕੁਮਾਰ ਹਾਦੀਆਬਾਦ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸਕਿਉਰਟੀ ਅਫਸਰ, ਕਮਲਜੀਤ ਸਿੰਘ ਇੰਜੀਨੀਅਰ, ਦਲਜੀਤ ਸਿੰਘ ਜੇ ਈ, ਜੋਗਾ ਰਾਮ ਸਫਾਈ ਇੰਚਾਰਜ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਵੱਖ ਵੱਖ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। । ਇਸ ਮੌਕੇ  ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ  ਢਾਹਾਂ ਕਲੇਰਾਂ ਵਿਖੇ  ਸੀਨੀਅਰ ਟਰੱਸਟ ਮੈਂਬਰ ਸਵ: ਸੰਤੋਖ ਸਿੰਘ ਛੋਕਰ ਜੀ ਨਮਿੱਤ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ

Wednesday, 7 December 2022

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ 06 ਦਸੰਬਰ :   ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ । ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰੱਖਿਆ ਲਈ ਕੀਤੀ ਲਸਾਨੀ ਸ਼ਹਾਦਤ ਬਾਰੇ, ਗੁਰੂ ਜੀ ਦੇ ਪਰਿਵਾਰ ਅਤੇ ਉਹਨਾਂ ਦੇ  ਜੀਵਨ, ਬਾਣੀ ਅਤੇ ਫਲਸਫੇ ਬਾਰੇ ਚਾਨਣਾ ਪਾਉਂਦੇ ਹੋਏ, ਗੁਰੂ ਜੀ ਵੱਲੋ ਦਰਸਾਏ ਧਰਮ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।  ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ  ਗੁਰਸਿੱਖਾਂ ਨਾਲ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਵਿਚ ਲਸਾਨੀ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਨੋਖੀ ਮਿਸਾਲ ਹੈ। ਉਹਨਾਂ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬਾਨ ਦੇ ਦਰਸਾਏ  ਸੇਵਾ ਅਤੇ ਸਿਮਰਨ ਦੇ ਰਾਹ ਚੱਲਦੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਲਈ ਵੀ ਜਾਗਰੁਕ ਕੀਤਾ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ  ਸਿੱਖਾਂ ਕੌਮ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਵੀ ਪ੍ਰੇਰਣਾ ਸਰੋਤ ਹੈ।
  ਢਾਹਾਂ ਕਲੇਰਾਂ ਵਿਖੇ ਸ਼ਹੀਦੀ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ , ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਜਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। । ਇਸ ਮੌਕੇ  ਚਾਹ ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ  ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Tuesday, 6 December 2022

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਗੋਲਡ ਮੈਡਲ ਸਮੇਤ ਤਿੰਨ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਗੋਲਡ ਮੈਡਲ ਸਮੇਤ ਤਿੰਨ ਮੈਡਲ ਜਿੱਤੇ
ਬੰਗਾ  06 ਦਸੰਬਰ () ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨ ਲੜਕੇ ਅਤੇ ਲੜਕੀਆਂ ਨੇ ਸੂਬਾ ਪੱਧਰੀ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 (ਲੜਕੇ ਅਤੇ ਲੜਕੀਆਂ) ਵਿਚੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਇੱਕ ਗੋਲਡ ਮੈਡਲ ਅਤੇ ਦੋ ਬਰਾਊਨ ਮੈਡਲ ਜਿੱਤ ਕੇ ਜ਼ਿਲ਼ੇ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਨੇ ਦਿੱਤੀ ।
      ਚੇਅਰਮੈਨ  ਮਲਕੀਅਤ ਸਿੰਘ ਬਾਹੜੋਵਾਲ ਨੇ ਜਾਣਕਾਰੀ ਦੱਸਿਆ ਬੀਤੇ ਦਿਨੀ ਜ਼ਿਲ੍ਹਾ ਫਰੀਦਕੋਟ ਵਿਖੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 (ਲੜਕੇ ਅਤੇ ਲੜਕੀਆਂ)  ਹੋਈਆਂ ਜਿਸ ਵਿਚ ਅਖਾੜੇ ਵਿਚ ਫਰੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਵਿਚ ਅੰਡਰ 14 ਸਾਲ 42 ਕਿਲੋਗ੍ਰਾਮ ਭਾਰ ਵਰਗ ਵਿਚ ਰੇਜਲ ਕੌਰ ਸੌਂਧੀ ਪੁੱਤਰੀ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਗੋਲਡ ਮੈਡਲ ਜਿੱਤਿਆ ਹੈ। ਜਦ ਕਿ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ 44 ਕਿਲੋਗ੍ਰਾਮ ਭਾਰ ਵਰਗ ਅਤੇ ਪਹਿਲਵਾਨ ਨਵਜੀਤ ਕੌਰ ਪੁੱਤਰੀ ਚਰਨਜੀਤ ਸਿੰਘ ਨੇ 62 ਕਿਲੋ ਭਾਰ ਵਰਗ ਵਿਚੋਂ ਬਰਾਊਨ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਕਲੱਬ ਦਾ, ਆਪਣੇ  ਅਖਾੜੇ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ।  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਨੌਜਵਾਨ ਲੜਕੇ ਅਤੇ ਲੜਕੀਆਂ ਪਹਿਲਵਾਨਾਂ ਨੂੰ ਵਧਾਈਆਂ ਦੇਣ ਅਤੇ ਸਨਮਾਨ ਕਰਨ ਲਈ ਚੇਅਰਮੈਨ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ), ਸਰਪੰਚ ਜਗਤਾਰ ਸਿੰਘ ਪਿੰਡ ਮਜਾਰੀ, ਸਰਪੰਚ ਸਰਬਜੀਤ ਸਿੰਘ ਸੱਬਾ ਬਾਹੜੋਵਾਲ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਸ੍ਰੀ ਬਲਬੀਰ ਬੀਰਾ ਸੌਂਧੀ ਕੁਸ਼ਤੀ ਕੋਚ ਅਤੇ ਹੋਰ ਪਤਵੰਤੇ ਸੱਜਣ  ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :   ਨੌਜਵਾਨ ਪਹਿਲਵਾਨਾਂ ਨੂੰ ਵਧਾਈਆਂ ਦੇਣ ਅਤੇ ਸਨਮਾਨ ਕਰਨ ਮੌਕੇ ਚੇਅਰਮੈਨ  ਮਲਕੀਅਤ ਸਿੰਘ ਬਾਹੜੋਵਾਲ, ਸਰਪੰਚ ਜਗਤਾਰ ਸਿੰਘ, ਸਰਪੰਚ ਸਰਬਜੀਤ ਸਿੰਘ ਅਤੇ ਹੋਰ ਪਤਵੰਤੇ


ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਬੰਗਾ  5 ਦਸੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਡਾ, ਗਗਨ ਅਹੂਜਾ (ਮੈਥ ਅਧਿਆਪਕ) ਅਤੇ ਸ੍ਰੀ ਰਮਨ ਕੁਮਾਰ (ਅੰਗਰੇਜ਼ੀ ਅਧਿਆਪਕ) ਨੂੰ ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ) ਵੱਲੋਂ  ਨੈਸ਼ਨਲ ਲੇਵਲ ਦੇ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਜਾਣਕਾਰੀ  ਅੱਜ ਢਾਹਾਂ ਕਲੇਰਾਂ ਵਿਖੇ  ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਪੇਂਡੂ ਇਲਾਕੇ ਵਿਚ ਸਥਾਪਤ ਸਕੂਲ ਹੈ ਅਤੇ ਇੱਥੇ ਅਧਿਆਪਕਾਂ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਪੜ੍ਹਾਈ ਕਰਵਾਈ ਜਾਂਦੀ ਹੈ। ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ) ਵੱਲੋਂ  ਸਕੂਲ ਅਤੇ ਅਧਿਆਪਕਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ  ਨੈਸ਼ਨਲ ਪੱਧਰ ਦੇ ਅਧਿਆਪਕ ਐਵਾਰਡ ਲਈ  ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਚੁਣਿਆ ਗਿਆ। ਇਸ ਨੈਸ਼ਨਲ ਪੱਧਰ ਦਾ ਬੈਸਟ ਅਧਿਆਪਕ ਐਵਾਰਡ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਨੂੰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।

ਫੋਟੋ : ਢਾਹਾਂ ਕਲੇਰਾਂ ਵਿਖੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ  ਨੈਸ਼ਨਲ ਪੱਧਰ ਦੇ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਜੇਤੂ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਟਰੱਸਟ