Sunday, 22 January 2023

ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 41ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ

ਸੰਤ ਬਾਬਾ ਸੇਵਾ  ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 41ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ
ਬੰਗਾ : 22 ਜਨਵਰੀ : ()   ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 41ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ,  ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਸੁੱਚਾ ਸਿੰਘ ਜੀ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ, ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼ਰੋਮਣੀ ਗੁ: ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪੁੱਜੇ । ਉਹਨਾਂ ਨੇ ਸੰਗਤਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਹਰ ਇੱਕ ਤੰਦਰੁਸਤ ਮਨੁੱਖ ਨੂੰ ਮਾਨਵਤਾ ਦੀ ਸੇਵਾ ਲਈ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਲਈ ਪ੍ਰੇਰਿਆ। ਇਸ ਮੌਕੇ  ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ,  ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,  ਬਾਬਾ ਜਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ ਜੀ, ਭਾਈ ਸੁਖਜੀਤ ਸਿੰਘ ਜੀ, ਭਾਈ ਸੰਦੀਪ ਸਿੰਘ,  ਕਰਮਜੀਤ ਸਿੰਘ ਯੂ ਕੇ (ਦੋਹਤ ਜਵਾਈ ਸੰਤ ਬਾਬਾ ਸੇਵਾ ਸਿੰਘ ਜੀ) ਜਰਨੈਲ ਸਿੰਘ, ਚਰਨਜੀਤ ਸਿੰਘ ਯੂ ਕੇ, ਪਰਮਜੀਤ ਸਿੰਘ ਯੂ ਕੇ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਨਿਊਜ਼ੀਲੈਂਡ  (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਅਵਿਨਾਸ਼ ਸਿੰਘ (ਪੜਪੋਤਰਾ ਸੰਤ ਬਾਬਾ ਸੇਵਾ ਸਿੰਘ ਜੀ), ਕਮਲਜੀਤ ਸਿੰਘ ਗੋਬਿੰਦਪੁਰੀ, ਸੁਖਦੇਵ ਸਿੰਘ ਉੜਾਪੜ ਪ੍ਰਧਾਨ ਪ੍ਰੈਸ ਕਲੱਬ ਔੜ, ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ,  ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਤਸਵੀਰ : ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 41ਵੀਂ ਬਰਸੀ ਸਮਾਗਮ ਮੌਕੇ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨਾਲ ਹਨ  ਹੋਰ ਸੰਤ ਮਹਾਂਪੁਰਸ਼ ਅਤੇ ਪਤਵੰਤੇ ਸੱਜਣ

Friday, 13 January 2023

*ਆਪ ਜੀ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਲੋਹੜੀ ਦੀਆਂ ਲੱਖ ਲੱਖ ਵਧਾਈਆਂ ਜੀ।*

*ਆਪ ਜੀ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਲੋਹੜੀ ਦੀਆਂ ਲੱਖ ਲੱਖ ਵਧਾਈਆਂ ਜੀ।*

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਆਪ ਜੀ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਲੋਹੜੀ ਦੀਆਂ ਲੱਖ ਲੱਖ ਵਧਾਈਆਂ ਜੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਬੰਗਾ : 13 ਜਨਵਰੀ - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਮੂਹ ਨਰਸਿੰਗ ਵਿਦਿਆਰਥੀਆਂ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ।  ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ  ਹੋਏ ਲੋਹੜੀ ਦੇ ਸਮਾਗਮ ਵਿਚ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਲੋਹੜੀ ਦੀ ਧੂਣੀ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ।  ਇਸ ਮੌਕੇ ਇਕੱਤਰ ਨਰਸਿੰਗ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ ਨੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਕੇ ਆਪਣੇ ਨਰਸਿੰਗ ਕਾਲਜ ਦਾ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਲੋਹੜੀ ਸਮਾਗਮ ਵਿਚ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਵੀ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਵੱਲੋਂ ਵਿਦਿਆਰਥੀਆਂ ਲਈ ਸ਼ਾਨਦਾਰ ਲੋਹੜੀ ਸਮਾਗਮ ਕਰਵਾਉਣ ਲਈ ਸਮੂਹ ਟਰੱਸਟ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ। ਨਰਸਿੰਗ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਮੌਕੇ ਹੋਏ ਸਭਿਆਚਾਰਕ ਸਮਾਗਮ ਵਿਚ ਵੱਖ-ਵੱਖ ਕਲਾਸਾਂ ਦੇ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਲੋਹੜੀ ਦੇ ਗੀਤ ਗਾਏ ਗਏ ਅਤੇ ਗਿੱਧਾ-ਭੰਗੜਾ ਪਾ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।  ਇਹਨਾਂ ਖੁਸ਼ੀਆਂ ਦੇ ਪਲਾਂ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ,  ਡਾ. ਬਲਵਿੰਦਰ ਸਿੰਘ, ਡਾ. ਨਵਜੋਤ ਸਿੰਘ ਸਹੋਤਾ, ਡਾ. ਹਰਜੋਤਵੀਰ ਸਿੰਘ, ਡਾ. ਰਵੀਨਾ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ,  ਮੈਡਮ ਜੋਤਸਨਾ ਕੁਮਾਰੀ, ਮੈਡਮ ਸੁਨੀਤਾ ਲਖਵਾੜਾ, ਮੈਡਮ ਸਰੋਜ ਬਾਲਾ, ਮੈਡਮ ਸੰਦੀਪ ਸੂਦਨ, ਮੈਡਮ ਰਾਜ ਕੁਮਾਰੀ, ਮੈਡਮ ਜਸਵੀਰ ਕੌਰ, ਮੈਡਮ ਸੁਖਵਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਮਨਦੀਪ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਰਵਨੀਤ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਰਾਜਵਿੰਦਰ ਕੌਰ ਪੀ ਏ, ਸਮੂਹ ਨਰਸਿੰਗ ਕਾਲਜ ਸਟਾਫ਼ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਏ ਜਾਣ ਮੌਕੇ ਦੀਆਂ ਤਸਵੀਰਾਂ

Saturday, 7 January 2023

ਢਾਹਾਂ-ਕਲੇਰਾਂ ਹਸਪਤਾਲ ਵਿਖੇ ਮੋਟਾਪਾ ਘਟਾਉਣ ਦਾ ਇਲਾਜ ਸ਼ੁਰੂ

ਢਾਹਾਂ-ਕਲੇਰਾਂ ਹਸਪਤਾਲ ਵਿਖੇ ਮੋਟਾਪਾ ਘਟਾਉਣ ਦਾ ਇਲਾਜ ਸ਼ੁਰੂ
ਢਾਹਾਂ-ਕਲੇਰਾਂ ਹਸਪਤਾਲ ਵਿਖੇ ਮੋਟਾਪਾ ਅਤੇ ਲੇਜ਼ਰ ਸਰਜਰੀ ਦੇ ਮਾਹਿਰ ਡਾ. ਅੰਕਿਤ ਰੇਖੀ ਨੇ ਕਾਰਜ ਭਾਰ ਸੰਭਾਲਿਆ

ਬੰਗਾ : 07 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੋਟਾਪਾ  ਘਟਾਉਣ ਅਤੇ ਮੋਟਾਪੇ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਹੋਣਾ ਸ਼ੁਰੂ ਹੋ ਗਿਆ ਹੈ ਜਿਸ ਲਈ ਮੋਟਾਪਾ ਅਤੇ ਲੇਜ਼ਰ ਸਰਜਰੀ ਦੇ ਮਾਹਿਰ  ਪ੍ਰਸਿੱਧ ਅਤੇ ਤਜਰਬੇਕਾਰ ਡਾਕਟਰ ਅੰਕਿਤ ਰੇਖੀ ਐਮ.ਐਸ., ਐਫ ਐਨ ਬੀ, (ਸਾਬਕਾ ਪ੍ਰਮੁੱਖ ਸਰਜਨ ਮੈਕਸ ਹਸਪਤਾਲ ਨਵੀਂ ਦਿੱਲੀ) ਨੇ ਮੋਟਾਪਾ ਤੇ ਲੇਜ਼ਰ ਸਰਜਰੀ ਵਿਭਾਗ ਵਿਚ ਕਾਰਜ-ਭਾਰ ਸੰਭਾਲ ਕੇ ਮਰੀਜ਼ਾਂ ਦਾ ਇਲਾਜ ਕਰਨਾ ਆਰੰਭ ਕਰ ਦਿੱਤਾ ਹੈ।ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਡਾਕਟਰ ਅੰਕਿਤ ਰੇਖੀ ਐਮ.ਐਸ., ਐਫ.ਐਨ.ਬੀ. ਨੇ ਐਮ.ਬੀ.ਬੀ.ਐਸ. ਸਰਕਾਰੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਤੋਂ, ਐਮ ਐਸ (ਮਾਸਟਰ ਆਫ ਸਰਜਰੀ) ਡੀ.ਐਮ.ਸੀ. ਲੁਧਿਆਣਾ ਤੋਂ ਅਤੇ ਸੁਪਰਸ਼ਪੈਸ਼ਲਿਸਟੀ ਕਲੱਕਤਾ ਮੈਡੀਕਲ ਰੀਸਰਚ ਇੰਸੀਚਿਊਟ ਤੋਂ ਮੋਟਾਪਾ ਘਟਾਉਣ ਦਾ ਸਫਲ ਇਲਾਜ ਕਰਨ ਵਿਚ ਅਵੱਲ ਦਰਜੇ ਦੀ ਡਿਗਰੀ ਪ੍ਰਾਪਤ ਕੀਤੀ ਹੈ। ਡਾ. ਰੇਖੀ ਹਰ ਤਰ੍ਹਾਂ ਦੇ ਸਰੀਰਿਕ ਮੋਟਾਪੇ ਨੂੰ ਘਟਾਉਣ, ਮੋਟਾਪੇ ਕਰਕੇ ਹੋਣ ਵਾਲੀਆਂ ਬਿਮਾਰੀਆਂ ਦਾ ਪੱਕਾ ਇਲਾਜ ਕਰਨ ਅਤੇ ਅਪਰੇਸ਼ਨ ਨਾਲ ਮੋਟਾਪਾ ਘਟਾਉਣ ਦੇ ਮਾਹਿਰ ਡਾਕਟਰ ਹਨ। ਇਸ ਤੋਂ ਇਲਾਵਾ ਆਪ ਲੱਤਾਂ ਦੀ ਫੁੱਲੀਆਂ ਨਾੜੀਆਂ ਅਤੇ ਬਵਾਸੀਰ ਦਾ ਲੇਜ਼ਰ ਸਰਜਰੀ ਦੇ ਨਾਲ ਵੀ ਇਲਾਜ ਕਰਨ ਦੇ ਮਾਹਿਰ ਸਰਜਨ ਹਨ। ਇਸ ਤੋਂ ਪਹਿਲਾਂ ਡਾ. ਅੰਕਿਤ ਰੇਖੀ ਮੈਕਸ ਹਸਪਤਾਲ ਨਵੀਂ ਦਿੱਲੀ ਵਿਖੇ ਵੀ ਮੋਟਾਪੇ ਦੇ ਇਲਾਜ ਦੇ ਮੁੱਖ ਡਾਕਟਰ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਦਾ ਵਧੀਆ ਇਲਾਜ ਕਰਨ ਲਈ ਆਧੁਨਿਕ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ ਸੀ ਯੂ, ਆਈ ਸੀ ਸੀ ਯੂ ਅਤੇ ਐਮਰਜੈਂਸੀ ਵਿਭਾਗ ਅਤੇ ਮਾਡੂਲਰ ਅਪਰੇਸ਼ਨ ਥੀਏਟਰ ਹਨ । ਹਸਪਤਾਲ ਢਾਹਾਂ ਕਲੇਰਾਂ ਵਿਖੇ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ 18 ਵੱਖ ਵੱਖ ਮੈਡੀਕਲ ਵਿਭਾਗ ਕਾਰਜਸ਼ੀਲ ਰਹਿੰਦੇ ਸਨ। ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਅੰਕਿਤ ਰੇਖੀ ਐਮ.ਐਸ., ਐਫ ਐਨ ਬੀ ਹਰ ਸ਼ਨੀਵਾਰ ਨੂੰ ਸਵੇਰੇ 9 ਤੋਂ 3 ਵਜੇ ਦੁਪਹਿਰ ਤੱਕ ਮਰੀਜ਼ਾਂ ਦਾ ਚੈੱਕਅੱਪ ਅਤੇ ਇਲਾਜ ਕਰਿਆ ਕਰਨਗੇ।ਡਾ. ਅੰਕਿਤ ਰੇਖੀ ਦੇ ਕਾਰਜ ਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ।

ਫ਼ੋਟੋ : ਮੋਟਾਪਾ ਅਤੇ ਲੇਜ਼ਰ ਸਰਜਰੀ ਦੇ ਮਾਹਿਰ ਡਾ. ਅੰਕਿਤ ਰੇਖੀ ਐਮ.ਐਸ., ਐਫ ਐਨ ਬੀ,  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ


ਹਸਪਤਾਲ ਢਾਹਾਂ ਕਲੇਰਾਂ ਵਿਖੇ 17 ਸਾਲਾ ਨੌਜਵਾਨ ਦੇ ਖਰਾਬ ਚੂਲੇ ਨੂੰ ਬਦਲਣ ਦਾ ਸਫਲ ਅਪਰੇਸ਼ਨ

ਹਸਪਤਾਲ ਢਾਹਾਂ ਕਲੇਰਾਂ ਵਿਖੇ 17 ਸਾਲਾ ਨੌਜਵਾਨ ਦੇ ਖਰਾਬ ਚੂਲੇ ਨੂੰ ਬਦਲਣ ਦਾ ਸਫਲ ਅਪਰੇਸ਼ਨ

ਹਸਪਤਾਲ ਢਾਹਾਂ ਕਲੇਰਾਂ ਵਿਖੇ 17 ਸਾਲਾ ਨੌਜਵਾਨ ਦੇ ਖਰਾਬ ਚੂਲੇ ਨੂੰ ਬਦਲਕੇ ਸਿਰਾਮਿਕ ਪੋਲੀ ਇੰਪਲਾਂਟ ਦਾ ਨਵਾਂ ਚੂਲਾ ਲਗਾਇਆ

ਬੰਗਾ : 07 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ¸ਕਲੇਰਾਂ ਵਿਖੇ 17 ਸਾਲ ਦੇ ਨੌਜਵਾਨ ਦੇ ਖਰਾਬ ਚੂਲੇ ਨੂੰ ਜੋੜ ਬਦਲਣ ਵਾਲਾ ਸਫਲ ਅਪਰੇਸ਼ਨ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਹੱਡੀਆਂ ਦੇ ਵਿਭਾਗ ਦੇ ਮੁੱਖੀ ਅਤੇ ਸਰਜਨ ਡਾ. ਰਵਿੰਦਰ ਖਜ਼ੂਰੀਆ ਐਮ ਐਸ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ 17 ਸਾਲ ਦਾ ਨੌਜਵਾਨ ਆਪਣੇ ਚੂਲੇ ਦੀ ਸਮੱਸਿਆ ਨੂੰ ਲੈ ਕੇ ਆਪਣੇ ਇਲਾਜ ਲਈ ਆਇਆ ਸੀ, ਜਿਸ ਨੂੰ ਚੱਲਣ ਫਿਰਨ ਵਿਚ ਭਾਰੀ ਮੁਸ਼ਕਲ ਆ ਰਹੀ ਸੀ। ਇਸ ਨੌਜਵਾਨ ਦੀ ਪੂਰੀ ਜਾਂਚ ਕਰਨ ਤੇ ਪਤਾ ਲੱਗਿਆ ਕਿ ਚੂਲੇ ਦੇ ਜੋੜ ਸੱਟ ਲੱਗਣ ਕਰਕੇ ਖਰਾਬ ਹੋ ਚੁੱਕਾ ਸੀ।  ਇਸ ਬਾਰੇ ਪਰਿਵਾਰ ਨੂੰ ਸਾਰੀ ਜਾਣਕਾਰੀ ਦਿੱਤੀ ਗਈ ਅਤੇ ਇਸ ਦਾ ਪੱਕਾ ਹੱਲ ਦੱਸਿਆ ਗਿਆ। ਡਾ. ਰਵਿੰਦਰ ਖਜ਼ੂਰੀਆਂ ਐਮ ਐਸ ਨੇ ਦੱਸਿਆ ਕਿ ਲੜਕੇ ਦੀ ਉਮਰ ਛੋਟੀ ਹੋਣ ਕਰਕੇ ਚੂਲੇ ਦਾ ਜੋੜ ਬਦਲਣ ਲਈ ਵਿਸ਼ੇਸ਼ ਸਰਜਰੀ ਕੀਤੀ ਗਈ ਹੈ।  ਖਰਾਬ ਚੂਲੇ ਦੀ ਥਾਂ ਤੇ ਵਿਸ਼ੇਸ਼ ਅਪਰੇਸ਼ਨ ਕਰਕੇ ਅਮਰੀਕਾ ਦੀ ਨਵੀਂ ਤਕਨੀਕ ਵਾਲਾ ਸਿਰਾਮਿਕ ਪੋਲੀ ਇੰਪਲਾਂਟ ਲਗਾਇਆ ਗਿਆ ਹੈ। ਇਸ ਨਵੀਂ ਤਕਨੀਕ ਵਾਲੇ ਵਿਦੇਸ਼ੀ ਇੰਪਲਾਂਟ ਕਰਕੇ ਨੌਜਵਾਨ ਮਰੀਜ਼ ਵੀ ਛੇਤੀ ਤੰਦਰੁਸਤ ਹੋ ਕੇ ਆਪਣੇ ਰੋਜ਼ਾਨਾ ਦੇ ਸਾਰੇ ਕੰਮ-ਕਾਰ ਆਮ ਵਾਂਗ ਹੀ ਕਰਨ ਲੱਗ ਜਾਵੇਗਾ। ਇਸ ਮੌਕੇ ਡਾ. ਰਵਿੰਦਰ ਖਜ਼ੂਰੀਆ ਐਮ ਐਸ ਨੂੰ 17 ਸਾਲ ਦੇ ਲੜਕੇ ਦਾ ਚੂਲਾ ਬਦਲੀ ਕਰਨ ਦਾ ਸਫਲਤਾ ਪੂਰਬਕ ਅਪਰੇਸ਼ਨ ਕਰਨ ਲਈ ਹਸਪਤਾਲ ਪ੍ਰਬੰਧਕਾਂ ਅਤੇ ਸਮੂਹ ਡਾਕਟਰ ਸਾਹਿਬਾਨ ਅਤੇ ਸਟਾਫ਼ ਵੱਲੋਂ ਵਧਾਈਆਂ ਦਿੱਤੀਆਂ ਗਈਆਂ । ਇਸ ਮੌਕੇ ਨੌਜਵਾਨ ਲੜਕੇ ਦੇ ਪਰਿਵਾਰ ਵੱਲੋਂ ਵੀ  ਡਾਕਟਰ ਰਵਿੰਦਰ ਖਜ਼ੂਰੀਆ ਐਮ ਐਸ (ਗੋਡੇ, ਮੋਢੇ ਅਤੇ ਚੂਲੇ ਦੀ ਜੋੜ ਬਦਲੀ ਦੇ ਮਾਹਿਰ ਡਾਕਟਰ) ਦਾ ਵਧੀਆ ਅਪਰੇਸ਼ਨ ਅਤੇ ਵਧੀਆ ਇਲਾਜ ਕਰਨ ਲਈ ਧੰਨਵਾਦ ਕੀਤਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਰਵਿੰਦਰ ਖਜ਼ੂਰੀਆ ਐਮ ਐਸ  (ਗੋਡੇ, ਮੋਢੇ ਅਤੇ ਚੂਲੇ ਦੀ ਜੋੜ ਬਦਲੀ ਦੇ ਮਾਹਿਰ ਡਾਕਟਰ) ਅਪਰੇਸ਼ਨ ਥੀਏਟਰ ਵਿਖੇ 17 ਸਾਲਾ ਨੌਜਵਾਨ ਲੜਕੇ ਦਾ ਚੂਲਾ ਬਦਲਣ ਦਾ ਅਪਰੇਸ਼ਨ ਕਰਦੇ ਹੋਏ

Thursday, 5 January 2023

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਢਾਹਾਂ ਕਲੇਰਾਂ  ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਬੰਗਾ : 05  ਜਨਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸਰਬੰਸਦਾਨੀ, ਕਲਗੀਧਰ ਪਾਤਸ਼ਾਹ  ਗੁਰੂ ਗੋਬੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ  ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਕਵੀਸ਼ਰੀ ਜਥੇ ਵੱਲੋਂ ਵਾਰ ਗਾਇਨ ਕਰਕੇ ਗੁਰੂ ਜਸ ਕੀਤਾ ਗਿਆ।
     ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਦਸਮੇ ਪਾਤਸ਼ਾਹ, ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮੂਹ ਸੰਗਤਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਗੁਰੂ ਜੀ ਦੇ ਜੀਵਨ ਦੇ ਸਿਧਾਤਾਂ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਢਾਹਾਂ ਕਲੇਰਾਂ ਵਿਖੇ ਹੋਏ ਕੀਰਤਨ ਦਰਬਾਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਗੁਰਦੀਪ ਸਿੰਘ ਢਾਹਾਂ, ਪਾਲ ਸਿੰਘ ਕਲੇਰਾਂ, ਦਵਿੰਦਰ ਸਿੰਘ ਢਿੱਲੋ ਯੂ ਐਸ ਏ, ਮਹਿੰਦਰ ਸਿੰਘ ਢਾਹਾਂ ਕਨੈਡਾ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜੁਗਬਦਲ ਸਿੰਘ ਨਨੂੰਆਂ (ਸਰੀਰਕ ਬਿਮਾਰੀਆਂ ਤੇ ਦਿਲ ਦੇ ਰੋਗਾਂ ਦੇ ਮਾਹਿਰ), ਡਾ, ਬਲਵਿੰਦਰ ਸਿੰਘ (ਨੱਕ ਕੰਨ ਗਲੇ ਦੀ ਬਿਮਾਰੀਆਂ ਦੇ ਮਾਹਿਰ), ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ),  ਡਾ. ਨਵਜੋਤ ਸਿੰਘ ਸਹੋਤਾ (ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਰੋਹਿਤ ਮਸੀਹ (ਮੈਡੀਕਲ ਮਾਹਿਰ),  ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਦੀਪਕ ਦੁੱਗਲ (ਬੇਹਸ਼ੀ ਦੇ ਮਾਹਿਰ), ਡਾ. ਜਸਮੀਨ ਕੌਰ (ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਵੀਨਾ (ਫਿਜ਼ੀਊਥੈਰਾਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ (ਡਾਈਟੀਸ਼ੀਅਨ), ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ ਆਈ ਸੀ ਐਨ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਤਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ,  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦੀਆਂ ਝਲਕੀਆਂ