Friday, 28 April 2023

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਦਾ ਸ਼ਾਨਦਾਰ ਨਤੀਜਾ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਦਾ ਸ਼ਾਨਦਾਰ ਨਤੀਜਾ

ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥੀ ਲਵਪ੍ਰੀਤ ਕੌਰ ਕਲੇਰ ਨੇ  ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ


ਬੰਗਾ : 28 ਅਪ੍ਰੈਲ () ਢਾਹਾਂ ਕਲੇਰਾਂ ਵਿਖੇ ਸਥਾਪਿਤ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਕਲਾਸ ਦਾ ਸ਼ਾਨਦਾਰ ਨਤੀਜਾ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਜਾਣਕਾਰੀ ਦਿੰਦੇ ਦੱਸਿਆ ਕਿ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਲਵਪ੍ਰੀਤ ਕੌਰ ਕਲੇਰ ਪੁੱਤਰੀ ਸ੍ਰੀ ਸੁਰਜੀਤ ਸਿੰਘ ਕਲੇਰ- ਸ੍ਰੀਮਤੀ ਜਾਗੀਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 7.96 ਐਸ.ਜੀ.ਪੀ.ਏ ਪ੍ਰਾਪਤ ਕੀਤਾ ਹੈ। ਜਦ ਕਿ ਦੂਸਰਾ ਸਥਾਨ ਨਿਧਾਤ ਅਬਦੁੱਲਾ ਪੁੱਤਰੀ ਸ੍ਰੀ ਮੁਹੰਮਦ ਅਬਦੁੱਲਾ-ਸ੍ਰੀਮਤੀ ਹਮੀਦਾ ਬੇਗਮ ਜੰਮੂ ਕਸ਼ਮੀਰ ਨੇ 7.85 ਐਸ.ਜੀ.ਪੀ.ਏ ਪ੍ਰਾਪਤ ਹਾਸਲ ਕੀਤਾ। ਕਲਾਸ ਵਿਚ ਹਿਮਾਨੀ ਸ਼ਰਮਾ ਪੁੱਤਰੀ ਸ੍ਰੀ ਸੁਰਿੰਦਰ ਸ਼ਰਮਾ-ਸ੍ਰੀਮਤੀ ਕਿਰਨ ਸ਼ਰਮਾ  ਜੰਮੂ ਅਤੇ ਦਵਿੰਦਰਪ੍ਰੀਤ ਕੌਰ ਪੁੱਤਰੀ ਸ੍ਰੀ ਜੀਵਨ ਲਾਲ-ਸ੍ਰੀਮਤੀ ਕੁਲਵਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਇੱਕੋ ਜਿਹੇ ਗਰੇਡ ਅੰਕ 7.81 ਐਸ.ਜੀ.ਪੀ.ਏ ਲੈ ਕੇ ਤੀਜੇ ਸਥਾਨ ਤੇ ਰਹੇ। ਜਦ ਕਿ ਚੌਥਾ ਸਥਾਨ ਇਰਤੀਜਾ ਗਫਾਰ ਪੁੱਤਰੀ ਸ੍ਰੀ ਅੱਬਦੁੱਲ ਗਫਾਰ ਲੋਨ-ਸ੍ਰੀਮਤੀ ਜਵਾਹਰਾ ਬੇਗਮ, ਜੰਮੂ ਕਸ਼ਮੀਰ ਨੇ 7.59 ਐਸ.ਜੀ.ਪੀ.ਏ ਲੈ ਕੇ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ. ਪ੍ਰਿੰਯਕਾ ਰਾਜ ਨੇ ਦੱਸਿਆ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੇ ਨਾਲ ਨਾਲ, ਉਹਨਾਂ ਦੇ ਸਰਬਪੱਖੀ ਵਿਕਾਸ ਵੱਲ ਪੂਰਾ ਧਿਆਨ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਕਾਲਜ ਵਿਚ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਤੋ ਇਲਾਵਾ ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ ਅਤੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ ਕੋਰਸ ਵੀ ਕਰਵਾਏ ਜਾਂਦੇ ਹਨ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ  ਸ.ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਪਹਿਲਾ ਸਮੈਸਟਰ ਦੇ ਸਮੂਹ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਵੀ ਦਿੱਤੀ।
ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ, ਸ੍ਰੀ ਰਾਜਦੀਪ ਥਿਦਵਾਰ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਮੈਡਮ ਪ੍ਰਭਜੋਤ ਕੌਰ ਖਟਕੜ, ਸਮੂਹ ਸਟਾਫ ਅਤੇ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਦੇ ਟਾਪਰ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਪਹਿਲਾ ਸਮੈਸਟਰ ਦੇ ਪਹਿਲੇ, ਦੂਜੇ, ਤੀਜੇ ਤੇ ਚੌਥੇ ਸਥਾਨ ਤੇ ਰਹੇ ਵਿਦਿਆਰਥੀ

ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬਾਹੜੋਵਾਲ ਦੀ ਨਵੀਂ ਕਮੇਟੀ ਦੀ ਚੋਣ ਹੋਈ

ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬਾਹੜੋਵਾਲ ਦੀ ਨਵੀਂ ਕਮੇਟੀ ਦੀ ਚੋਣ ਹੋਈ
ਮਲਕੀਅਤ ਸਿੰਘ ਬਾਹੜੋਵਾਲ ਬਣੇ ਪੰਜਵੀਂਂ ਵਾਰ ਪ੍ਰਧਾਨ
ਬੰਗਾ : 28 ਅਪ੍ਰੈਲ () ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਧੀਆ ਕੰਮ ਕਰ ਰਹੀ ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬਾਹੜੋਵਾਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ। ਇਸ ਵਾਰ ਸਮੂਹ ਮੈਂਬਰਾਂ ਵੱਲੋਂ  ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਚੇਅਰਮੈਨ ਮਾਰਕਫੈੱਡ ਨੂੰ  ਸਭਾ ਦਾ ਪ੍ਰਧਾਨ  ਚੁਣਿਆ ਗਿਆ ਹੈ। ਇਹ ਜਾਣਕਾਰੀ ਸਭਾ ਦੇ ਸਕੱਤਰ ਰਾਜਵਿੰਦਰ ਸਿੰਘ ਨੇ ਦਿੱਤੀ। ਸੱਕਤਰ ਸਭਾ ਨੇ ਦੱਸਿਆ ਕਿ ਪੰਜਾਬ ਕੋਆਪਰੇਟਿਵ ਸੁਸਾਇਟੀ ਦੇ ਨਿਯਮਾਂ ਅਨੁਸਾਰ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਗਈ, ਜਿਸ ਵਿਚ ਸਾਲ 2023-2028 ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਹੈ। ਜਿਸ ਵਿਚ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ  ਰਾਮ ਲੁਭਾਇਆ ਖਟਕੜ ਖੁਰਦ ਸੀਨੀਅਰ ਮੀਤ ਪ੍ਰਧਾਨ ਅਤੇ ਤੇਜਾ ਸਿੰਘ ਮਜਾਰੀ ਜੂਨੀਅਰ ਮੀਤ ਪ੍ਰਧਾਨ ਚੁਣੇ ਗਏ । ਇਸ ਤੋਂ ਇਲਾਵਾ ਨਵੀਂ ਕਮੇਟੀ ਵਿਚ ਅੱਠ ਪ੍ਰਬੰਧਕ ਮੈਂਬਰ ਬਣਾਏ ਗਏ ਹਨ ਜਿਹਨਾਂ ਵਿਚ ਬਲਿਹਾਰ ਸਿੰਘ, ਬਲਬੀਰ ਕੌਰ, ਹਰਦੇਵ ਸਿੰਘ, ਉਮ ਪ੍ਰਕਾਸ਼, ਊਸ਼ਾ ਰਾਣੀ, ਕੁਲਦੀਪ ਚੰਦ, ਬਹਾਦਰ ਸਿੰਘ ਅਤੇ ਜਸਵੰਤ ਸਿੰਘ  ਸ਼ਾਮਿਲ ਹਨ। ਰਾਜਵਿੰਦਰ ਸਿੰਘ ਸਕੱਤਰ ਸਭਾ ਨੇ ਦੱਸਿਆ ਕਿ ਸਤਨਾਮ ਸਿੰਘ ਸਾਬਕਾ ਸਕੱਤਰ ਦੀ ਪ੍ਰੇਣਾ ਨਾਲ ਸਮੂਹ ਮੈਂਬਰਾਂ ਵੱਲੋਂ ਸੁਸਾਇਟੀ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸਰਬਸਮੰਤੀ ਨਾਲ ਕੀਤੀ ਗਈ ਹੈ।    ਨਵ ਨਿਯੁਕਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਨੇ ਕਿਹਾ ਉਹ ਅਤੇ ਉਹਨਾਂ ਦੀ ਸਮੂਹ ਕਮੇਟੀ ਵੱਲੋਂ ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬਾਹੜੋਵਾਲ ਨੂੰ ਹੋਰ ਬੁਲੰਦੀਆਂ ਉੱਤੇ ਲਿਜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਸੁਸਾਇਟੀ ਤਿੰਨ ਪਿੰਡਾਂ, ਪਿੰਡ ਬਾਹੜੋਵਾਲ , ਪਿੰਡ ਮਜਾਰੀ ਅਤੇ ਪਿੰਡ ਖਟਕੜ ਖੁਰਦ ਨੂੰ ਸੇਵਾਵਾਂ ਪ੍ਰਦਾਨ ਕਰ ਰਹੀ ਹੈ ।  ਸਮੂਹ ਮੈਂਬਰਾਂ ਨੂੰ ਇਸ ਸਭਾ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇਗਾ ਅਤੇ  ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ। ਇਸ ਮੌਕੇ ਸਮੂਹ ਨਵੀਂ ਪ੍ਰਬੰਧਕ ਕਮੇਟੀ ਦਾ ਸਨਮਾਨ ਕਰਨ ਮੌਕੇ ਰਾਜਵਿੰਦਰ ਸਿੰਘ ਸਕੱਤਰ, ਸਤਨਾਮ ਸਿੰਘ ਸਾਬਕਾ ਸਕੱਤਰ, ਮਨਜਿੰਦਰ ਸਿੰਘ, ਬਾਬਾ ਸੁਰੈਣ ਸਿੰਘ, ਇਕਬਾਲ ਸਿੰਘ, ਗੁਰਨਾਮ ਸਿੰਘ ਤੋਂ ਇਲਾਵਾ ਵੀ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਆਪਣੀਆਂ ਸ਼ਾਨਦਾਰ ਸੇਵਾਵਾਂ ਕਰਕੇ ਮਲਕੀਅਤ ਸਿੰਘ ਬਾਹੜੋਵਾਲ ਇਸ ਸਹਿਕਾਰੀ ਸਭਾ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਨ।
ਫੋਟੋ : ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬਾਹੜੋਵਾਲ ਦੇ ਨਵ-ਨਯੁਕਿਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਨਵੀਂ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ ਵਿਚ


Wednesday, 26 April 2023

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਣੀ ਨੇ ਕੀਤਾ ਨੌਜਵਾਨ ਔਰਤ ਦੇ ਬਰੇਨ ਟਿਊਮਰ ਦਾ ਸਫਲ ਅਪਰੇਸ਼ਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਣੀ ਨੇ ਕੀਤਾ ਨੌਜਵਾਨ ਔਰਤ ਦੇ ਬਰੇਨ ਟਿਊਮਰ ਦਾ ਸਫਲ ਅਪਰੇਸ਼ਨ
ਬੰਗਾ 26 ਅਪਰੈਲ () ਪੰਜਾਬ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਰੀ ਵਿਭਾਗ ਦੇ ਮੁੱਖੀ ਡਾ. ਜਸਦੀਪ ਸਿੰਘ ਸੈਣੀ ਐਮ. ਸੀ. ਐਚ. ਵੱਲੋਂ ਨੌਜਵਾਨ ਔਰਤ ਦੇ ਸਿਰ ਵਿਚ ਬਹੁਤ ਖਤਰਨਾਕ ਬਰੇਨ ਟਿਊਮਰ ਦਾ ਸਫਲ ਅਪਰੇਸ਼ਨ ਕੀਤਾ ਗਿਆ। ਬਰੇਨ ਟਿਊਮਰ ਦੇ ਇਸ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਸੈਣੀ ਨੇ ਦੱਸਿਆ ਕਿ ਬੀਤੇ ਦਿਨੀ ਪਿੰਡ ਕਲੇਰਾਂ ਵਾਸੀ ਬੀਬੀ ਸੁਖਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਆਪਣੇ ਸਿਰ ਦੀ ਸਮੱਸਿਆ ਕਰਕੇ ਬੰਗਾ ਸ਼ਹਿਰ ਵਿਖੇ ਅਚਾਨਕ ਡਿੱਗ ਪਏ। ਅਰਾਮ ਨਾ ਆਉਂਦਾ ਦੇਖ ਕੇ ਉਹਨਾਂ ਦੇ ਪਤੀ ਨੇ ਆਪਣੀ ਪਤਨੀ ਦੀਆਂ ਵੱਧ ਰਹੀਆਂ ਤਕਲੀਫ ਨੂੰ ਦੇਖਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਆਂਦਾ।  ਜਿੱਥੇ ਸਿਰ ਦੇ ਅਪਰੇਸ਼ਨਾਂ ਅਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ ਨੇ ਮਰੀਜ਼ ਦੇ ਜ਼ਰੂਰੀ ਟੈਸਟ ਕਰਵਾਏ ।  ਇਸ ਜਾਂਚ ਵਿਚ ਪਤਾ ਲੱਗਾ ਕਿ ਕਿ ਬੀਬੀ  ਸੁਖਵਿੰਦਰ ਕੌਰ ਦੇ ਸਿਰ ਵਿਚ ਖਤਰਨਾਕ ਟਿਊਮਰ ਹੈ।  ਜਿਸ ਕਰਕੇ ਉਹ ਅਚਾਨਕ ਡਿੱਗ ਪਏ ਅਤੇ ਹੁਣ ਹੋਰ ਵੀ ਹੋਰ ਵੀ ਮੁਸ਼ਕਲਾਂ ਸਾਹਮਣੇ ਆ ਰਹੀਆਂ ਸਨ। ਸੁਖਵਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨਾਲ ਬਿਮਾਰੀ ਬਾਰੇ ਦੱਸਣ ਉਪਰੰਤ ਢਾਹਾਂ ਕਲੇਰਾਂ ਹਸਪਤਾਲ ਦੇ ਮਾਡੂਲਰ ਉਪਰੇਸ਼ਨ ਥੀਏਟਰ ਵਿਚ ਸਫਲ ਅਪਰੇਸ਼ਨ ਕੀਤਾ ਗਿਆ। ਡਾ. ਸੈਣੀ ਅਤੇ ਸਮੂਹ ਸਟਾਫ ਦੀ ਮਿਨਹਤ ਸਦਕਾ ਨੇ ਬੀਬੀ ਸੁਖਵਿੰਦਰ ਕੌਰ ਹੁਣ ਤੰਦਰੁਸਤ ਹੋ ਕੇ ਆਪਣੇ ਲਾਡਲੇ ਬੱਚਿਆਂ ਨਾਲ ਖੁਸ਼ੀ ਭਰਿਆ ਜੀਵਨ ਬਤੀਤ ਕਰ ਰਹੀ ਹੈ। ਇਸ ਮੌਕੇ ਮਰੀਜ਼ ਦੇ ਪਤੀ ਜਸਵਿੰਦਰ ਸਿੰਘ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ ਦਾ ਹਾਰਦਿਕ ਧੰਨਵਾਦ ਕੀਤਾ ਜਿਨ੍ਹਾਂ ਕਰਕੇ ਉਸ ਦੀ ਧਰਮਪਤਨੀ ਨੂੰ ਨਵਾਂ ਜੀਵਨ ਮਿਲਿਆ ਹੈ।  ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਬਰੇਨ ਟਿਊਮਰ ਦੇ ਸਫਲ ਅਪਰੇਸ਼ਨ ਲਈ ਡਾ. ਜਸਦੀਪ ਸਿੰਘ ਸੈਣੀ ਅਤੇ ਸਮੂਹ ਮੈਡੀਕਲ ਸਟਾਫ ਨੂੰ ਵਧਾਈਆਂ ਦਿੱਤੀਆਂ।  ਡਾ. ਜਸਦੀਪ ਸਿੰਘ ਸੈਣੀ ਨੇ ਬਰੇਨ ਟਿਊਮਰ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੇ ਸਰੀਰ ਵਿਚ ਸਿਰ ਦੀ ਖੋਪੜੀ ਦੇ ਹੇਠਾਂ ਦਿਮਾਗ ਦੇ ਸੈੱਲਾਂ ਦਾ ਅਚਾਨਕ ਜਾਂ ਕਿਸੇ ਹੋਰ ਕਾਰਨਾਂ ਕਰਕੇ ਵਾਧਾ ਹੋਣ ਕਰਕੇ ਬ੍ਰੇਨ ਟਿਊਮਰ ਬਣ ਜਾਂਦਾ ਹੈ।  ਬ੍ਰੇਨ ਟਿਊਮਰ ਸਿਰ ਦੀ ਖੋਪੜੀ ਦੇ ਹੇਠਾਂ ਹੋਣ ਕਰਕੇ ਜੀਵਨ ਲਈ ਨੁਕਸਾਨ ਦਾਇਕ ਹੁੰਦਾ ਹੈ, ਜਿਸ ਪੱਕਾ ਹੱਲ ਅਪਰੇਸ਼ਨ ਹੁੰਦਾ ਹੈ।  ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾਕਟਰ ਸਾਹਿਬਾਨ ਤੋਂ ਇਲਾਵਾ ਹਸਪਤਾਲ ਸਟਾਫ ਅਤੇ ਮਰੀਜ਼ ਦੇ ਪਰਿਵਾਰਿਕ ਮੈਂਬਰ ਵੀ ਹਾਜ਼ਰ ਸਨ।
 ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੇ ਪਤੀ ਨਾਲ ਬੀਬੀ ਸੁਖਵਿੰਦਰ ਕੌਰ ਤੰਦਰੁਸਤੀ ਉਪਰੰਤ ਹਸਪਤਾਲ ਪ੍ਰਬੰਧਕਾਂ, ਡਾਕਟਰ ਸਾਹਿਬਾਨ ਅਤੇ ਹਸਪਤਾਲ ਸਟਾਫ ਨਾਲ ਤਸਵੀਰ ਵਿਚ 

Tuesday, 25 April 2023

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦਾ ਸ਼ਾਨਦਾਰ ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ   (ਦੂਜਾ ਸਾਲ ) ਦਾ ਸ਼ਾਨਦਾਰ ਨਤੀਜਾ
ਬੰਗਾ : 25 ਅਪਰੈਲ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (2020-2024) ਦਾ ਸ਼ਾਨਦਾਰ ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ) ਕਲਾਸ ਵਿਚੋਂ ਪਹਿਲਾ ਸਥਾਨ ਜਤਿੰਦਰ ਕੌਰ ਪੁੱਤਰੀ ਦਿਲਬਾਗ ਸਿੰਘ-ਕਰਮਜੀਤ ਕੌਰ ਪਿੰਡ ਸੈਣੀ ਮਾਜਰਾ ਜ਼ਿਲ੍ਹਾ ਰੋਪੜ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਦੋ ਵਿਦਿਆਰਥੀਆਂ ਗਗਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ-ਰਾਜਵਿੰਦਰ ਕੌਰ ਪਿੰਡ ਅੱਟੀ, ਜ਼ਿਲ੍ਹਾ ਜਲੰਧਰ ਅਤੇ ਹਰਲੀਨ ਕੌਰ ਪੁੱਤਰੀ ਨਛੱਤਰ ਸਿੰਘ-ਸੁਰਜੀਤ ਕੌਰ ਪਿੰਡ ਉਡੇਰ ਖੁਰਦ, ਜ਼ਿਲ੍ਹਾ ਜਲੰਧਰ ਨੇ ਇੱਕੋ ਜਿੰਨੇ ਅੰਕ ਪ੍ਰਾਪਤ ਕਰਕੇ ਕੀਤਾ। ਇਸੇ ਤਰ੍ਹਾਂ ਤੀਜਾ ਸਥਾਨ ਜਸਮੀਨ ਕੌਰ ਪੁੱਤਰੀ ਗੁਰਜੀਵ ਸਿੰਘ-ਹਰਜਿੰਦਰ ਕੌਰ ਪਿੰਡ ਗਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਹਾਸਲ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਅਤੇ ਕਲਾਸ ਦੇ ਟੌਪਰ ਵਿਦਿਆਰਥੀਆਂ ਦੀ ਜਾਣਕਾਰੀ ਦਿੰਦੇ  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਨੇ ਨਾਲ ਨਾਲ ਉਹਨਾਂ ਦਾ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
      ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਦੂਜਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ।
  ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ, ਮੈਡਮ ਪੂਜਾ ਜੱਸੀ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਦੂਜਾ ਸਾਲ ਵਿਚੋਂ ਅਵੱਲ ਰਹੇ ਵਿਦਿਆਰਥੀ

Sunday, 23 April 2023

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਵੈ ਇਛੱਕ ਖੂਨਦਾਨ ਕੈਂਪ ਪਿੰਡ ਝਿੰਗੜਾਂ ਵਿਖੇ ਲੱਗਾ

ਬੰਗਾ   23  ਅਪਰੈਲ :-  ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਝਿੰਗੜਾਂ ਵਿਖੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 7ਵਾਂ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਖੂਨਦਾਨੀਆਂ ਵੱਲੋਂ 36 ਯੂਨਿਟ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨਾਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਬਾਬਾ ਸੁਖਵਿੰਦਰ ਸਿੱੰਘ ਮੰਗਾ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ ਵਾਲੇ ਅਤੇ ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ  ਮੁੱਖ ਮਹਿਮਾਨਾਂ ਨੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਾਨਵਤਾ ਦੀ ਨਿਸ਼ਕਾਮ ਸੇਵਾ ਹਿੱਤ 7ਵਾਂ ਸਵੈ ਇੱਛਕ ਖੂਨਦਾਨ ਕੈਂਪ ਲਾਉਣ ਲਈ ਵਧਾਈਆਂ ਦਿੱਤੀਆਂ। ਉਹਨਾਂ ਨੇ ਕਿਹਾ ਕਿ ਖੂਨਦਾਨ ਦੁਨੀਆਂ ਦਾ ਸਭ ਤੋਂ ਵੱਡਾ ਮਹਾਂਦਾਨ ਹੈ ਇਸ ਲਈ ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਹਮੇਸ਼ਾਂ ਖੂਨਦਾਨ ਕਰਨਾ ਚਾਹੀਦਾ ਹੈ। ਮਾਸਟਰ ਅਮਰਜੀਤ ਸਿੰਘ ਕਲਸੀ ਨੇ ਮੁੱਖ ਮਹਿਮਾਨਾਂ, ਪਤਵੰਤੇ ਸੱਜਣਾਂ, ਸਮੂਹ ਖੂਨਦਾਨੀਆਂ ਅਤੇ ਸਹਿਯੋਗੀ ਸੰਗਤਾਂ ਦਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 7ਵਾਂ ਸਵੈ ਇਛੱਕ ਖੂਨਦਾਨ ਕੈਂਪ ਨੂੰ ਕਾਮਯਾਬ ਕਰਨ ਧੰਨਵਾਦ ਕੀਤਾ। ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣਾਂ ਵੱਲੋਂ ਖੂਨਦਾਨੀਆਂ ਨੂੰ ਸਰਟੀਫੀਕੇਟ ਅਤੇ ਸਨਮਾਨ ਚਿੰਨ ਦੇ ਸਨਮਾਨਿਤ ਵੀ ਕੀਤਾ ਗਿਆ।
ਖੂਨਦਾਨ ਕੈਂਪ ਵਿਚ ਸ੍ਰੀ ਕੁਲਜੀਤ ਸਿੰਘ ਸਰਹਾਲ, ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ, ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ, ਜਥੇਦਾਰ ਰਣਜੀਤ ਸਿੰਘ ਝਿੰਗੜ,  ਬਿਸ਼ਨ ਸਿੰਘ ਝਿੰਗੜ, ਲਛਮਣ ਸਿੰਘ ਕਲਸੀ, ਸੁਰਿੰਦਰ ਸਿੰਘ, ਸੰਤੋਖ ਸਿੰਘ ਢੰਡਾ, ਭਾਰਤ ਭੂਸ਼ਣ,  ਸੁਰਜੀਤ ਗਿੱਲ, ਕਾਮਰੇਡ ਕੁਲਦੀਪ ਸਿੰਘ, ਰਾਜੂ ਰਾਏਪੁਰ ਡੱਬਾ, ਜਸਪਾਲ ਸਿੰਘ, ਮਾਸਟਰ ਅਮਰਜੀਤ ਸਿੰਘ ਕਲਸੀ, ਇੰਜੀ: ਸੁਰਜੀਤ ਰੱਲ, ਜਸਵੀਰ ਸਿੰਘ ਰੱਲ, ਗੁਰਪ੍ਰੀਤ ਰੱਲ, ਗੁਰਪ੍ਰੀਤ ਢੰਂਡਾ, ਹਰਜਿੰਦਰ ਕੁਮਾਰ, ਮਾਸਟਰ ਭੁਪਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਨਿੰਦਰ ਰਾਮ, ਲਵਪ੍ਰੀਤ ਸਿੰਘ ਰੱਲ, ਪ੍ਰਿੰਸ ਰੱਲ, ਹਰਜਿੰਦਰ ਕੁਮਾਰ ਜਿੰਦਰ, ਗੁਰਵਿੰਦਰ ਸਿੰਘ, ਗੁਰਬਖਸ਼ ਸਿੰਘ, ਡਾ ਰਾਹੁਲ ਗੋਇਲ ਬੀ.ਟੀ.ਉ. ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ,  ਮਨਜੀਤ ਸਿੰਘ ਇੰਚਾਰਜ ਬਲੱਡ ਸੈਂਟਰ, ਮੈਡਮ ਰਾਜਵਿੰਦਰ ਕੌਰ ਸੈਣੀ, ਮੈਡਮ ਰੁਪਿੰਦਰ ਸ਼ਰਮਾ, ਸੁਰਜੀਤ ਸਿੰਘ ਜਗਤਪੁਰ ਅਤੇ ਹੋਰ ਪਤਵੰਤੇ  ਸੱਜਣ ਵੀ ਹਾਜ਼ਰ ਸਨ। ਖੂਨਦਾਨੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ।  ਇਸ ਮੌਕੇ ਮੁੱਖ ਮਹਿਮਾਨ ਅਤੇ ਸਹਿਯੋਗੀਆਂ ਦਾ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਵੱਲੋਂ ਸਨਮਾਨ ਵੀ ਕੀਤਾ ਗਿਆ।
ਫੋਟੋ ਕੈਪਸ਼ਨ : ਪਿੰਡ ਝਿੰਗੜਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਲੱਗੇ ਸਵੈਇਛੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ  ਪਤਵੰਤੇ ਸੱਜਣ

Friday, 21 April 2023

ਪਿੰਡ ਜੰਡਿਆਲਾ ਵਿਖੇ ਲੱਗੇ ਸਵੈ ਇਛੁੱਕ ਖੂਨਦਾਨ ਕੈਂਪ ਵਿਚ 40 ਖੂਨਦਾਨੀਆਂ ਵੱਲੋਂ ਖੂਨਦਾਨ

ਪਿੰਡ ਜੰਡਿਆਲਾ ਵਿਖੇ ਲੱਗੇ ਸਵੈ ਇਛੁੱਕ ਖੂਨਦਾਨ ਕੈਂਪ ਵਿਚ 40 ਖੂਨਦਾਨੀਆਂ ਵੱਲੋਂ ਖੂਨਦਾਨ
ਬੰਗਾ : 21 ਅਪਰੈਲ () ਇਲਾਕੇ ਦੀ ਪ੍ਰਸਿੱਧ ਪਿੰਡ ਜੰਡਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਵਿਖੇ ਸਤਿਗੁਰੂ ਸ੍ਰੀ ਰਵਿਦਾਸ ਮਹਾਂਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ  ਲੱਗੇ  ਸਵੈ-ਇਛੁੱਕ ਖੂਨਦਾਨ ਕੈਂਪ ਵਿਚ 40 ਖੂਨਦਾਨੀਆਂ ਨੇ ਖੂਨਦਾਨ ਕਰਕੇ ਮਾਨਵਤਾ ਦੀ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ। ਇਸ ਕੈਂਪ ਦਾ ਉਦਘਾਟਨ ਡਾ. ਕਸ਼ਮੀਰ ਚੰਦ ਐਮ ਜੇ ਲਾਈਫ ਕੇਅਰ ਬੰਗਾ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ, ਉਹਨਾਂ ਦਾ ਸਹਿਯੋਗ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਪਿੰਡ ਜੰਡਿਆਲਾ ਨੇ ਦਿੱਤਾ।  ਮੁੱਖ ਮਹਿਮਾਨ ਡਾ. ਕਸ਼ਮੀਰ ਚੰਦ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਤਕਨੀਕੀ ਸਹਿਯੋਗ ਨਾਲ ਮਾਨਵਤਾ ਦੀ ਨਿਸ਼ਕਾਮ ਸੇਵਾ ਲਈ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੈ-ਇਛੱਕ ਖੂਨਦਾਨ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਇਕੱਤਰ ਜਨ-ਸਮੂਹ ਨੂੰ ਖੂਨਦਾਨ ਕਰਨ ਲਈ ਪ੍ਰੇਰਿਆ। ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਇਸ ਮੌਕੇ ਖੂਨਦਾਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਹਰੇਕ ਇੱਕ ਤੰਦਰੁਸਤ ਮਨੁੱਖ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਇਹ ਖੂਨ ਅਨੇਕਾਂ ਕੀਮਤੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਇਸ ਮੌਕੇ ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ  ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜੰਡਿਆਲਾ ਨੇ ਸਮੂਹ ਖੂਨਦਾਨੀਆਂ ਦਾ, ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਪਿੰਡ ਜੰਡਿਆਲਾ ਨਿਵਾਸੀਆਂ ਦਾ ਸਵੈਇੱਛਕ ਖੂਨਦਾਨ ਕੈਂਪ ਲਗਾਉਣ ਲਈ ਦਿੱਤੇ ਸਹਿਯੋਗ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।
       ਸਤਿਗੁਰੂ ਸ੍ਰੀ ਰਵਿਦਾਸ ਮਹਾਂਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ  ਲੱਗੇ  ਸਵੈ-ਇਛੁੱਕ ਖੂਨਦਾਨ ਕੈਂਪ ਮੌਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਲਈ  ਡਾ. ਕਸ਼ਮੀਰ ਚੰਦ ਐਮ ਜੇ ਲਾਈਫ ਕੇਅਰ ਬੰਗਾ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜੰਡਿਆਲਾ, ਕੈਸ਼ੀਅਰ ਸ੍ਰੀ ਰਾਕੇਸ਼ ਮਾਹੀ, ਸ੍ਰੀ ਸੋਮ ਨਾਥ,  ਸ੍ਰੀ ਅਵਤਾਰ ਚੰਦ ਪੰਚ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਅਜੈ ਮਾਹੀ, ਸ੍ਰੀ ਜੀਵਨ ਮਹਿਮੀ, ਸ੍ਰੀ ਅਵਤਾਰ, ਸ੍ਰੀ ਰਾਜ ਕੁਮਾਰ, ਸ੍ਰੀ ਬਲਜਿੰਦਰ ਹੀਰਾ, ਸ੍ਰੀ ਅਮਨਦੀਪ, ਸ੍ਰੀ ਸ਼ਭਾਸ਼ ਅਤੇ ਸਮੂਹ ਨਗਰ ਨਿਵਾਸੀ ਵੀ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ। ਕੈਂਪ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ।
ਫੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਪਿੰਡ ਜੰਡਿਆਲਾ ਵਿਖੇ ਵਿਖੇ ਵਿਖੇ ਲੱਗੇ ਸਵੈ ਇੱਛੁਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ  ਡਾ. ਕਸ਼ਮੀਰ ਚੰਦ,  ਡਾ. ਬਲਵਿੰਦਰ ਸਿੰਘ , ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਸੋਮ ਨਾਥ ਅਤੇ ਹੋਰ ਪਤਵੰਤੇ 

Thursday, 20 April 2023

ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਪੰਜਵੀ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਲੱਗਾ

ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਪੰਜਵੀ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਲੱਗਾ
ਬੰਗਾ : 20 ਅਪ੍ਰੈਲ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ,  ਕੱਲਰੀ ਧਰਤੀ ਦੇ ਗੁਲਾਬ ਅਤੇ ਗ਼ਰੀਬਾਂ ਦੇ ਮਸੀਹਾ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਉਹਨਾਂ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ। ਬਾਬਾ ਜੀ ਦੀ ਯਾਦ ਵਿਚ ਲੱਗੇ ਖੂਨਦਾਨ ਕੈਂਪ ਵਿਚ 51 ਖੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖੂਨਦਾਨ ਕੀਤਾ। ਬਾਬਾ ਜੀ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੈਂਬਰ ਸਾਹਿਬਾਨ, ਇਲਾਕੇ ਦੇ ਪਤਵੰਤੇ ਸੱਜਣਾਂ, ਟਰੱਸਟ ਅਧੀਨ ਚੱਲਦੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ  ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪਤਵੰਤੇ ਸੱਜਣਾਂ ਵੱਲੋਂ ਖੂਨਦਾਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਉਹਨਾਂ ਨੇ ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।  
                ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਰੋਹ ਵਿਚ ਸਮੂਹ ਟਰੱਸਟ ਮੈਂਬਰਾਂ, ਇਲਾਕਾ ਨਿਵਾਸੀਆਂ ਅਤੇ ਟਰੱਸਟ ਦੇ ਸਮੂਹ ਅਦਾਰਿਆਂ ਦੇ ਸਟਾਫ਼ ਵੱਲੋਂ ਬਾਬਾ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਨੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ  ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਲੋਕ ਸੇਵਾ ਦੇ ਖੇਤਰ ਵਿਚ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਜੀਵਨ ਬਾਰੇ ਅਤੇ ਬਾਬਾ ਜੀ ਦੇ ਸੁਪਨਿਆਂ ਬਾਰੇ ਲੋਕਾਈ ਨੂੰ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿਚ ਸਮੂਹ ਟਰੱਸਟ ਮੈਂਬਰਾਂ ਵੱਲੋਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਟਰੌਮਾ ਸੈਂਟਰ, ਬਲੱਡ ਬੈਂਕ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਸਥਾਪਿਤ ਕੀਤੇ ਗਏ, ਜੋ ਇਲਾਕਾ ਨਿਵਾਸੀਆਂ ਨੂੰ ਪਿਛਲੇ ਚਾਰ ਦਹਾਕਿਆਂ ਤੋਂ ਵਧੀਆ ਵਿਦਿਅਕ ਅਤੇ ਸਿਹਤ ਸੇਵਾਵਾਂ ਮਹੁੱਈਆ ਕਰਵਾ ਰਹੇ ਹਨ ।
         ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਜੁਗਬਦਲ ਸਿੰਘ ਨਨੂੰਆਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ,  ਡਾ. ਆਰ ਕੇ ਅਮਨਦੀਪ, ਡਾ. ਰੋਹਿਤ ਮਸੀਹ, ਡਾ. ਰਾਹੁਲ ਗੋਇਲ, ਡਾ. ਦੀਪਕ ਦੁੱਗਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਡਾ. ਰਵੀਨਾ, ਡਾਈਟੀਸ਼ੀਅਨ ਰੌਣਿਕਾ ਕਾਹਲੋਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਸਮੂਹ ਮੈਡੀਕਲ ਅਫਸਰ, ਸਾਰੀਆਂ ਸੰਸਥਾਵਾਂ ਦੇ ਮੁਖੀ, ਵਿਭਾਗਾਂ ਦੇ ਇੰਚਾਰਜ, ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਤਸਵੀਰਾਂ (1 ਅਤੇ 2) :  (ਉੱਪਰ) ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਪੰਜਵੀਂ ਬਰਸੀ ਮੌਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅਤੇ (ਹੇਠਾਂ) ਖੂਨਦਾਨੀਆਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਟਰੱਸਟ ਪ੍ਰਬੰਧਕ ਅਤੇ ਡਾਕਟਰ ਸਾਹਿਬਾਨ, ਵਿਦਿਆਰਥੀ 

Tuesday, 18 April 2023

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਰੇਡੀਓ ਇਮੇਜ਼ਿੰਗ ਟੈਕਨੋਲਜੀ) ਦਾ ਸ਼ਾਨਦਾਰ 100%ਨਤੀਜਾ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਰੇਡੀਓ ਇਮੇਜ਼ਿੰਗ ਟੈਕਨੋਲਜੀ) ਦਾ ਸ਼ਾਨਦਾਰ 100%ਨਤੀਜਾ
ਬੰਗਾ : 18 ਅਪ੍ਰੈਲ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਕਲਾਸ ਬੀ.ਐਸ.ਸੀ. ( ਰੇਡੀਉ ਐਂਡ ਇਮੇਜਿੰਗ ਟੈਕਨਲੋਜੀ ) ਦਾ ਨਤੀਜਾ ਸ਼ਾਨਦਾਰ 100%  ਆਇਆ ਹੈ। ਇਹ ਜਾਣਕਾਰੀ ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ  ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਕਜੀ (ਪਹਿਲਾ ਸਮੈਸਟਰ) ਵਿਚੋਂ ਦੀਆ ਪੁੱਤਰੀ ਜੋਗਾ ਰਾਮ ਪਿੰਡ ਹੀਉਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਾਨਦਾਰ ਅੰਕ (9.20 ਐਸ.ਜੀ.ਪੀ.ਏ.) ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਦੂਜਾ ਸਥਾਨ ਦੋ ਵਿਦਿਆਰਥੀਆਂ ਨੇ ਇੱਕੋ ਜਿੰਨੇ ਅੰਕ (9.00 ਐਸ.ਜੀ.ਪੀ.ਏ.) ਪ੍ਰਾਪਤ ਕਰਕੇ ਕੀਤਾ, ਜਿਹਨਾਂ ਵਿਚ ਇਸ਼ਾਨਪ੍ਰੀਤ ਕੌਰ ਪੁੱਤਰੀ ਸ. ਪ੍ਰਿਤਪਾਲ ਸਿੰਘ ਪਿੰਡ ਔਜਲਾ ਢੱਕ ਜ਼ਿਲ੍ਹਾ ਜਲੰਧਰ ਅਤੇ ਸੰਜਨਾ ਪੁੱਤਰੀ ਸ. ਜਸਵੀਰ ਸਿੰਘ ਪਿੰਡ ਵਾਹਿਦਪੁਰ ਜ਼ਿਲ੍ਹਾ ਹੁਸ਼ਿਆਪੁਰ ਸ਼ਾਮਿਲ ਹਨ। ਕਲਾਸ ਵਿਚੋਂ ਤੀਜਾ ਸਥਾਨ ਕੋਮਲਪ੍ਰੀਤ ਪੁੱਤਰੀ ਕਮਲਜੀਤ ਪਿੰਡ ਖਾਨਖਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ (8.68 ਐਸ.ਜੀ.ਪੀ.ਏ.) ਪ੍ਰਾਪਤ ਕੀਤਾ ਹੈ।
             ਪ੍ਰਿੰਸੀਪਲ ਡਾ. ਪ੍ਰਿੰਯਕਾ ਰਾਜ ਨੇ ਕਿਹਾ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ । ਵੱਖ ਵੱਖ ਪੈਰਾ ਮੈਡੀਕਲ ਕੋਰਸਾਂ ਦੇ ਵਿਦਿਆਰਥੀ ਧਾਰਮਿਕ, ਸਭਿਆਚਾਰਕ  ਸਮਾਗਮਾਂ ਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਅੱਵਲ ਪੁਜ਼ੀਸ਼ਨਾਂ ਹਾਸਲ ਕਰਕੇ ਪੈਰਾ ਮੈਡੀਕਲ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ।
             ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐਸ ਸੀ ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ ਕੋਰਸ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।
           ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ, ਸ੍ਰੀ ਰਾਜਦੀਪ ਥਿਥਵਾੜ, ਮੈਡਮ ਪ੍ਰਭਜੋਤ ਕੌਰ ਖਟਕੜ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਸਮੂਹ ਸਟਾਫ ਅਤੇ ਬ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਰੇਡੀਉ ਇਮੇਜ਼ਿੰਗ ਟੈਕਨੋਲਜੀ (ਪਹਿਲਾ ਸਮੈਸਟਰ) ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ ਵਿਦਿਆਰਥੀ

Thursday, 13 April 2023

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਸਿਹਤ ਦਿਵਸ ਮਨਾਇਆ ਗਿਆ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਸਿਹਤ ਦਿਵਸ ਮਨਾਇਆ ਗਿਆ
ਬੰਗਾ : 13 ਅਪ੍ਰੈਲ () ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਆ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਵੱਲੋਂ ਅੱਜ ਕੌਮਾਂਤਰੀ ਸਿਹਤ ਦਿਵਸ (ਵਰਲਡ ਹੈਲਥ ਡੇਅ) ਮਨਾਇਆ ਗਿਆ। ਇਸ ਮੌਕੇ ਹੋਏ ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਾਲ 2023 ਦੇ ਥੀਮ "ਹੈਲਥ ਫਾਰ ਆਲ "ਤਹਿਤ ਆਮ ਲੋਕਾਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਚੰਗੀ ਸਰੀਰਿਕ ਸਿਹਤ, ਮਾਨਸਿਕ ਸਿਹਤ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਈ ਪੇ੍ਰਰਿਤ ਕੀਤਾ।  ਉਹਨਾਂ ਕਿਹਾ ਕਿ ਸਿਹਤਮੰਦ ਹੋਣ ਦਾ ਮਤਲਬ ਕੇਵਲ ਬਿਮਾਰੀਆਂ ਤੋਂ ਰਹਿਤ ਹੋਣਾ ਹੀ ਨਹੀ ਬਲਕਿ ਮਨੁੱਖ ਦਾ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਤੋਰ ਤੇ ਵੀ ਸਿਹਤਮੰਦ ਹੋਣਾ ਹੈ।  ਉਹਨਾਂ ਦੱਸਿਆ ਕਿ ਪੂਰੇ ਸੰਸਾਰ ਭਰ ਵਿਚ ਕੌਮਾਂਤਰੀ ਸਿਹਤ ਦਿਵਸ ਹਰ ਸਾਲ 7 ਅਪਰੈਲ ਨੂੰ ਮਨਾਇਆ ਜਾਂਦਾ ਹੈ ਤਾਂ ਦੁਨੀਆਂ ਭਰ ਦੇ ਲੋਕਾਂ ਸਿਹਤ ਪ੍ਰਤੀ ਜਾਗਰੁਕ ਕੀਤਾ ਜਾ ਸਕੇ।
           ਕੌਮਾਂਤਰੀ ਸਿਹਤ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿਚ ਬੀ ਐਸ ਸੀ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਨਾਟਕ ਨੇ ਸਮੂਹ ਸਰੋਤਿਆ ਦਾ ਮਨ ਮੋਹ ਲਿਆ। ਨਰਸਿੰਗ ਵਿਦਿਆਰਥੀਆਂ ਵੱਲੋਂ ਪੋਸਟਰ ਪ੍ਰਦਰਸ਼ਨੀ ਲਗਾਈ ਗਈ। ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਧੰਨਵਾਦ ਕੀਤਾ ਅਤੇ ਕੌਮਾਂਤਰੀ ਸਿਹਤ ਵਿਦਸ ਬਾਰੇ ਚਾਨਣਾ ਪਾਇਆ।
          ਕੌਮਾਂਤਰੀ ਸਿਹਤ ਦਿਵਸ (ਵਰਲਡ ਹੈਲਥ ਡੇਅ) ਨੂੰ ਸਮਰਪਿਤ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿਂੰਸੀਪਲ, ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਮੈਡਮ ਨਵਜੋਤ ਕੌਰ ਸਹੋਤਾ ਤੋਂ ਇਲਾਵਾ ਟਰੱਸਟ ਅਧੀਨ  ਚੱਲਦੇ ਅਦਾਰਿਆਂ ਦੇ ਮੁੱਖੀ,  ਸਮੂਹ ਨਰਸਿੰਗ ਅਧਿਆਪਕ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਹੋਏ ਕੌਮਾਂਤਰੀ ਸਿਹਤ ਦਿਵਸ ਨੂੰ ਸਮਰਪਿਤ ਸਮਾਗਮ ਦੀਆਂ ਝਲਕੀਆਂ

Tuesday, 11 April 2023

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਤੀਜਾ ਸਾਲ) ਦਾ ਸ਼ਾਨਦਾਰ ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਤੀਜਾ ਸਾਲ) ਦਾ ਸ਼ਾਨਦਾਰ ਨਤੀਜਾ
ਬੰਗਾ : 11 ਅਪਰੈਲ () ਨਰਸਿੰਗ ਵਿਦਿਆ ਦੀ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ ਨਤੀਜਾ ਆਇਆ ਹੈ । ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਤੀਜਾ ਸਾਲ) ਸ਼ਾਨਦਾਰ ਨਤੀਜਾ ਆਇਆ ਹੈ, ਇਸ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਅਮਨਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਤੇ ਸੁਖਵਿੰਦਰ ਕੌਰ ਮਾਹਿਲਪੁਰ, ਜ਼ਿਲ੍ਹਾ ਹੁਸ਼ਿਆਰਪੁਰ, ਦੂਜਾ ਸਥਾਨ ਮਨਦੀਪ ਕੌਰ ਪੁੱਤਰੀ ਮਹਿੰਦਰਪਾਲ ਸਿੰਘ ਤੇ ਕੁਲਦੀਪ ਕੌਰ ਪਿੰਡ ਲਾਦੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਪੁੱਤਰੀ ਜਗਦੀਸ਼ ਕੁਮਾਰ ਤੇ ਨਰਿੰਦਰ ਕੌਰ ਪਿੰਡ ਜਾਡਲਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਤੀਜਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਕਾਲਜ ਸਟਾਫ ਨੂੰ ਵਧਾਈਆਂ ਦਿੱਤੀਆਂ।
          ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਤੇ ਕਲਾਸ ਇੰਚਾਰਜ, ਮੈਡਮ ਪੂਜਾ ਜੱਸੀ, ਮੈਡਮ ਜੋਤਸਨਾ ਕੁਮਾਰੀ, ਮੈਡਮ ਨਵਜੋਤ ਕੌਰ ਸਹੋਤਾ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦੇ ਟੌਪਰ ਵਿਦਿਆਰਥੀ

Monday, 10 April 2023

RE : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ ਦਾ ਆਯੋਜਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ ਦਾ ਆਯੋਜਨ
ਵੱਖ ਸੂਬਿਆਂ ਤੋਂ 300 ਤੋਂ ਵੱਧ ਡੈਲੀਗੇਟਾਂ ਅਤੇ ਵਿਦਿਆਰਥੀ ਨੇ ਕੀਤੀ ਸ਼ਮੂਲੀਅਤ
ਬੰਗਾ : 10 ਅਪਰੈਲ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਾਲ 2022 ਵਿਚ ਸਥਾਪਿਤ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਦਾ ਆਯੋਜਿਨ ਕੀਤਾ ਗਿਆ। ਇਸ ਦਾ ਉਦਘਾਟਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ ਅਤੇ ਉਹਨਾਂ ਦਾ ਸਹਿਯੋਗ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਐਸ ਐਸ ਗਿੱਲ ਡਾਇਰੈਕਟਰ ਮੈਡੀਕਲ ਐਜ਼ੂਕੇਸ਼ਨਲ ਅਤੇ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ,  ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਇੰਜੀ: ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ ਤੇ ਕਨਵੀਨਰ, ਸ੍ਰੀ ਰਾਜਦੀਪ ਥਿਥਵਾੜ ਪ੍ਰਮੁੱਖ ਸਲਾਹਕਾਰ ਅਧਿਆਪਕ ਅਤੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਨੇ ਦਿੱਤਾ।
  ਇਸ ਉਪਰੰਤ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਜੀ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿਚ ਭਾਰਤ ਦੇ ਵੱਖ ਸੂਬਿਆਂ ਤੋਂ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਪੁੱਜੇ 300 ਤੋਂ ਵੱਧ ਵੱਖ-ਵੱਖ ਵਿਸ਼ਾ ਮਾਹਿਰਾਂ, ਡੈਲੀਗੇਟਾਂ,  ਪੈਰਾ ਮੈਡੀਕਲ ਅਤੇ ਹੈਲਥ ਕੇਅਰ ਵਰਕਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀ ਨੂੰ ਨਿੱਘਾ ਜੀ ਆਇਆਂ ਕਹਿੰਦੇ ਹੋਏ ਮੁੱਖ ਭਾਸ਼ਣ ਦਿੱਤਾ। ਸ. ਕਾਹਮਾ ਨੇ ਪੈਰਾ ਮੈਡੀਕਲ ਸਿੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਪੈਰਾ ਮੈਡੀਕਲ ਖੇਤਰ ਲੋਕਾਂ ਨੂੰ ਤੰਦਰੁਸਤ ਰੱਖਣ ਵਿਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਉਹਨਾਂ ਨੇ ਪੈਰਾ ਮੈਡੀਕਲ ਦੇ ਪ੍ਰਚਾਰ ਅਤੇ ਪਸਾਰ ਕਰਨ ਲਈ ਹੋਰ ਵੀ ਉਦਮ ਕਰਨ 'ਤੇ ਜ਼ੋਰ ਦਿੱਤਾ ਅਤੇ ਭਵਿੱਖ ਵਿਚ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਲੈਵਲ ਪੈਰਾਮੈਡਿਕ ਮੀਟਾਂ ਕਰਵਾਉਣ ਸਬੰਧੀ ਵੀ ਉਤਸ਼ਾਹਿਤ ਕੀਤਾ।
ਪੈਰਾਮੈਡਿਕ ਮੀਟ 2023 ਦੇ ਸਵੇਰ ਦੇ ਪਹਿਲੇ ਸੈਸ਼ਨ ਵਿਚ ਮੁੱਖ ਬੁਲਾਰਿਆਂ ਡਾ. ਵਿਕਾਸ ਤਿਵਾੜੀ ਪ੍ਰੋਫੈਸਰ ਅਰੋਗਿਅਮ ਮੈਡੀਕਲ ਕਾਲਜ ਰੁੜਕੀ ਯੂ.ਕੇ, ਡਾ. ਜੈਸ਼ਿਰੀ ਕਰੰਨਵਾਲ ਤਿਵਾੜੀ ਪ੍ਰੋਫੈਸਰ ਅਰੋਗਿਅਮ ਮੈਡੀਕਲ ਕਾਲਜ ਰੁੜਕੀ, ਡਾ. ਸੌਰਭ ਗੁਪਤਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਮੈਡਮ ਭਾਵਨਾ ਸੋਲੰਕੀ ਸੰਤੋਸ਼ ਮੈਡੀਕਲ ਕਾਲਜ ਗਾਜ਼ੀਆਬਾਦ ਉੱਤਰ ਪ੍ਰਦੇਸ਼, ਮੈਡਮ ਪਿਊਸ਼ੀ ਯਾਦਵ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਅਤੇ ਸ੍ਰੀ ਅਬਦੁੱਲ ਵਾਜਿਦ ਭੱਟ ਜੀ ਐਨ ਏ ਯੂਨੀਵਰਸਿਟੀ ਫਗਵਾੜਾ ਪੰਜਾਬ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ 'ਤੇ ਸੰਬੋਧਨ ਕੀਤਾ ਅਤੇ ਉਹਨਾਂ ਨਾਲ ਸਿੱਧੀ ਗੱਲਬਾਤ ਕੀਤੀ।
ਇਸ ਮੌਕੇ ਡਾ. ਐਸ. ਐਸ. ਗਿੱਲ ਡਾਇਰੈਕਟਰ ਮੈਡੀਕਲ ਐਜ਼ੂਕੇਸ਼ਨਲ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਦਿਨੋ-ਦਿਨ ਆਧੁਨਿਕ ਹੋ ਰਹੀਆਂ ਪੈਰਾ ਮੈਡੀਕਲ ਸੇਵਾਵਾਂ ਕਰਕੇ ਵੱਧ ਰਹੀਆਂ ਚੁਨੌਤੀਆਂ ਅਤੇ ਹੋ ਰਹੀਆਂ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕੀਤੇ।  ਇੰਜੀ: ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ ਨੇ ਸਿਹਤ ਸੇਵਾਵਾਂ ਦੇ ਵੱਖ-ਵੱਖ ਖੇਤਰਾਂ ਵਿਚ ਪੈਰਾ ਮੈਡੀਕਲ ਵਿਦਿਆਰਥੀ ਦੇ ਸਨਿਹਰੀ ਭਵਿੱਖ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਵਿਖੇ ਚੱਲਦੇ ਡਿਗਰੀ ਕੋਰਸਾਂ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਡਾ. ਦੀਪਕ ਦੁੱਗਲ (ਐਨੇਥੀਸੀਆ ਸਲਾਹਕਾਰ) ਨੇ ਪੈਰਾਮੈਡਿਕ ਮੀਟ 2023 ਦੀਆਂ ਵੱਖ ਵੱਖ ਪ੍ਰਤੀਯੋਗਤਾਵਾਂ ਤੇ ਜੇਤੂਆਂ, ਹੋਣਹਾਰ ਵਿਦਿਆਰਥੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।  ਸ੍ਰੀ ਰਾਜਦੀਪ ਥਿਥਵਾੜ ਪ੍ਰਮੁੱਖ ਸਲਾਹਕਾਰ ਅਧਿਆਪਕ ਨੇ ਗੁਰੂ ਨਾਨਕ ਪੈਰਾ ਮੈਡੀਕਲ ਢਾਹਾਂ ਕਲੇਰਾਂ ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਵਿਚ ਸ਼ਾਮਿਲ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸ਼ਖਸੀਅਤਾਂ, ਵਿਸ਼ਾ ਮਾਹਿਰਾਂ, ਡੈਲੀਗੇਟਾਂ, ਹੈਲਥ ਕੇਅਰ ਵਰਕਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀ ਦਾ ਧੰਨਵਾਦ ਕੀਤਾ।  ਇਹ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਦੁਬਾਰਾ ਫਿਰ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ-2024 ਆਯੋਜਿਤ ਕਰਨ ਦੇ ਐਲਾਨ ਨਾਲ ਸੰਪਨ ਹੋਈ ।   ਇਸ ਮੌਕੇ ਹੋਏ ਵੱਖ ਵੱਖ ਸੈਸ਼ਨਾਂ ਵਿਚ ਡੈਲੀਗੇਟਾਂ ਨੇ ਸਕਿੱਟਾਂ, ਪੰਜਾਬੀ ਲੋਕ ਨਾਚਾਂ ਦੇ ਨਾਲ-ਨਾਲ ਅਕਾਦਮਿਕ ਗਤੀਵਿਧੀਆਂ ਜਿਵੇਂ ਈ ਪੋਸਟਰ ਮੁਕਾਬਲਾ, ਵਰਕਿੰਗ ਮਾਡਲ ਪੇਸ਼ਕਾਰੀ ਦਾ ਆਨੰਦ ਲਿਆ। ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਵਿਚ ਪੈਰਾ ਮੈਡੀਕਲ ਕਾਲਜ ਦੇ  ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਤਾਂ ਸਭ ਸਰੋਤਿਆਂ ਦਾ ਮਨ ਮੋਹ ਲਿਆ।
ਇਸ ਮੌਕੇ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ,  ਡਾ. ਬਲਵਿੰਦਰ ਸਿੰਘ ਡੀ ਐਮ ਸੀ,  ਡਾ. ਜੁਗਬਦਲ ਸਿੰਘ ਨਨੂੰਆਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਦੀਪਕ ਦੁੱਗਲ, ਡਾ. ਅੰਕਿਤ ਰੇਖੀ, ਡਾ. ਆਰ ਕੇ ਅਮਨਦੀਪ, ਡਾ. ਰੋਹਤ ਮਸੀਹ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ, ਸ. ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਪ੍ਰਭਜੋਤ ਕੌਰ ਖਟਕੜ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਸ੍ਰੀ ਸੁਖਵੀਰ ਲਾਲ ਤੋਂ ਇਲਾਵਾ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਸਮੂਹ ਵਿਦਿਆਰਥੀਆਂ ਵੀ ਹਾਜ਼ਰ ਸਨ
ਫੋਟੋ ਕੈਪਸ਼ਨ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਹੋਈ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ-2023 ਦੀਆਂ ਝਲਕੀਆਂ

ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਏ ਟੀ ਐਮ ਸੇਵਾਵਾਂ ਆਰੰਭ

ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਏ ਟੀ ਐਮ ਸੇਵਾਵਾਂ ਆਰੰਭ
ਸ. ਹਰਦੇਵ  ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਉਦਘਾਟਨ ਕੀਤਾ

ਬੰਗਾ : 10 ਅਪਰੈਲ : ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ  ਵੱਲੋਂ  ਇਲਾਕੇ ਵਿਚ ਆਪਣੀਆਂ ਸੇਵਾਵਾਂ ਵਿਚ ਵਾਧਾ ਕਰਦੇ ਹੋਏ  ਇਲਾਕਾ ਨਿਵਾਸੀਆਂ ਅਤੇ ਬੈਂਕ ਦੇ ਗਾਹਕਾਂ ਲਈ ਏ.ਟੀ.ਐਮ. ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।  ਇਸ ਏ ਟੀ ਐਮ ਦਾ ਉਦਘਾਟਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਸ. ਕਾਹਮਾ ਨੇ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲੋਕਾਂ ਨੂੰ ਏ ਟੀ ਐਮ ਦੀ ਸਹੂਲਤ ਦੇਣ ਦੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ।  ਉਹਨਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਐਂਡ ਸਿੰਘ ਬੈਂਕ ਬ੍ਰਾਂਚ ਢਾਹਾਂ ਭਵਿੱਖ ਵਿਚ ਹੋਰ ਵੀ ਵਧੀਆ ਬੈਕਿੰਗ ਸੇਵਾਵਾਂ ਦੇ ਕੇ ਲੋਕ ਸੇਵਾ ਦੇ ਖੇਤਰ ਵਿਚ ਆਪਣਾ ਨਾਮ ਹੋਰ ਵੀ ਉੱਚਾ ਕਰੇਗੀ।
ਇਸ ਮੌਕੇ ਸ੍ਰੀ ਪ੍ਰਸ਼ੋਤਮ ਬੰਗਾ ਸੀਨੀਅਰ ਮੈਨੇਜਰ ਪੰਜਾਬ ਐਂਡ ਸਿੰਘ ਬੈਂਕ ਢਾਹਾਂ ਕਲੇਰਾਂ ਨੇ ਦੱਸਿਆ ਕਿ ਕਿ  ਜ਼ੋਨਲ ਮੈਨੇਜਰ ਸ੍ਰੀ ਅਨਿਲ ਰਾਵਤ, ਪੰਜਾਬ ਐਂਡ ਸਿੰਧ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲੋਕਾਂ ਲਈ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਏ ਟੀ ਐਮ ਸੇਵਾ ਆਰੇੰਭ ਕੀਤੀ ਗਈ ਹੈ। ਉਹਨਾਂ  ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਬੈਂਕ 1986 ਵਿਚ ਢਾਹਾਂ ਕਲੇਰਾਂ ਵਿਚ ਛੇ ਪਿੰਡਾਂ ਢਾਹਾਂ, ਕਲੇਰਾਂ, ਖਾਨਪੁਰ, ਲੱਖਪੁਰ, ਬੀਕਾ ਅਤੇ ਖਾਨਖਾਨਾ ਦੇ ਲੋਕਾਂ ਵਧੀਆ ਬੇਕਿੰਗ ਸੇਵਾਵਾਂ ਦੇਣ ਲਈ ਆਰੰਭ ਕੀਤੀ ਸੀ।
ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਏ ਟੀ ਐਮ ਸੇਵਾਵਾਂ ਦਾ ਆਰੰਭ ਕਰਨ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਨਰਲ ਟਰੱਸਟ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਮਹਿੰਦਰ ਪਾਲ ਸਿੰਘ,  ਸ੍ਰ੍ਰੀ ਮਨਿੰਦਰਪਾਲ ਬੈਂਂਕ ਅਫਸਰ,  ਜੀਵਨਵੀਰ ਸਿੰਘ, ਮੈਡਮ ਸਵਾਤੀ, ਸ੍ਰੀ ਸਤਿੰਦਰ ਕੁਮਾਰ ਅਤੇ ਸਮੂਹ ਬੈਂਕ ਸਟਾਫ਼ ਵੀ ਹਾਜ਼ਰ ਸੀ।
ਫੋਟੋ : ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਲਗਾਏ ਗਏ ਏ ਟੀ ਐਮ ਦਾ ਉਦਘਾਟਨ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨਾਲ ਸਹਿਯੋਗ ਦੇ ਰਹੇ ਹਨ ਸ੍ਰੀ ਪ੍ਰਸ਼ੋਤਮ ਬੰਗਾ ਮੈਨੇਜਰ ਅਤੇ ਹੋਰ ਪਤਵੰਤੇ ਸੱਜਣ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ ਦਾ ਆਯੋਜਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ ਦਾ ਆਯੋਜਨ
ਵੱਖ ਸੂਬਿਆਂ ਤੋਂ 300 ਤੋਂ ਵੱਧ ਡੈਲੀਗੇਟਾਂ ਅਤੇ ਵਿਦਿਆਰਥੀ ਨੇ ਕੀਤੀ ਸ਼ਮੂਲੀਅਤ
ਬੰਗਾ : 9 ਅਪਰੈਲ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਾਲ 2022 ਵਿਚ ਸਥਾਪਿਤ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਦਾ ਆਯੋਜਿਨ ਕੀਤਾ ਗਿਆ। ਇਸ ਦਾ ਉਦਘਾਟਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ ਅਤੇ ਉਹਨਾਂ ਦਾ ਸਹਿਯੋਗ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਐਸ ਐਸ ਗਿੱਲ ਡਾਇਰੈਕਟਰ ਮੈਡੀਕਲ ਐਜ਼ੂਕੇਸ਼ਨਲ ਅਤੇ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ,  ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਇੰਜੀ: ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ ਤੇ ਕਨਵੀਨਰ, ਸ੍ਰੀ ਰਾਜਦੀਪ ਥਿਥਵਾੜ ਪ੍ਰਮੁੱਖ ਸਲਾਹਕਾਰ ਅਧਿਆਪਕ ਅਤੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਨੇ ਦਿੱਤਾ।
  ਇਸ ਉਪਰੰਤ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਜੀ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿਚ ਭਾਰਤ ਦੇ ਵੱਖ ਸੂਬਿਆਂ ਤੋਂ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਪੁੱਜੇ 300 ਤੋਂ ਵੱਧ ਵੱਖ-ਵੱਖ ਵਿਸ਼ਾ ਮਾਹਿਰਾਂ, ਡੈਲੀਗੇਟਾਂ,  ਪੈਰਾ ਮੈਡੀਕਲ ਅਤੇ ਹੈਲਥ ਕੇਅਰ ਵਰਕਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀ ਨੂੰ ਨਿੱਘਾ ਜੀ ਆਇਆਂ ਕਹਿੰਦੇ ਹੋਏ ਮੁੱਖ ਭਾਸ਼ਣ ਦਿੱਤਾ। ਸ. ਕਾਹਮਾ ਨੇ ਪੈਰਾ ਮੈਡੀਕਲ ਸਿੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਪੈਰਾ ਮੈਡੀਕਲ ਖੇਤਰ ਲੋਕਾਂ ਨੂੰ ਤੰਦਰੁਸਤ ਰੱਖਣ ਵਿਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਉਹਨਾਂ ਨੇ ਪੈਰਾ ਮੈਡੀਕਲ ਦੇ ਪ੍ਰਚਾਰ ਅਤੇ ਪਸਾਰ ਕਰਨ ਲਈ ਹੋਰ ਵੀ ਉਦਮ ਕਰਨ 'ਤੇ ਜ਼ੋਰ ਦਿੱਤਾ ਅਤੇ ਭਵਿੱਖ ਵਿਚ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਲੈਵਲ ਪੈਰਾਮੈਡਿਕ ਮੀਟਾਂ ਕਰਵਾਉਣ ਸਬੰਧੀ ਵੀ ਉਤਸ਼ਾਹਿਤ ਕੀਤਾ।
ਪੈਰਾਮੈਡਿਕ ਮੀਟ 2023 ਦੇ ਸਵੇਰ ਦੇ ਪਹਿਲੇ ਸੈਸ਼ਨ ਵਿਚ ਮੁੱਖ ਬੁਲਾਰਿਆਂ ਡਾ. ਵਿਕਾਸ ਤਿਵਾੜੀ ਪ੍ਰੋਫੈਸਰ ਅਰੋਗਿਅਮ ਮੈਡੀਕਲ ਕਾਲਜ ਰੁੜਕੀ ਯੂ.ਕੇ, ਡਾ. ਜੈਸ਼ਿਰੀ ਕਰੰਨਵਾਲ ਤਿਵਾੜੀ ਪ੍ਰੋਫੈਸਰ ਅਰੋਗਿਅਮ ਮੈਡੀਕਲ ਕਾਲਜ ਰੁੜਕੀ, ਡਾ. ਸੌਰਭ ਗੁਪਤਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਮੈਡਮ ਭਾਵਨਾ ਸੋਲੰਕੀ ਸੰਤੋਸ਼ ਮੈਡੀਕਲ ਕਾਲਜ ਗਾਜ਼ੀਆਬਾਦ ਉੱਤਰ ਪ੍ਰਦੇਸ਼, ਮੈਡਮ ਪਿਊਸ਼ੀ ਯਾਦਵ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਅਤੇ ਸ੍ਰੀ ਅਬਦੁੱਲ ਵਾਜਿਦ ਭੱਟ ਜੀ ਐਨ ਏ ਯੂਨੀਵਰਸਿਟੀ ਫਗਵਾੜਾ ਪੰਜਾਬ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ 'ਤੇ ਸੰਬੋਧਨ ਕੀਤਾ ਅਤੇ ਉਹਨਾਂ ਨਾਲ ਸਿੱਧੀ ਗੱਲਬਾਤ ਕੀਤੀ।
ਇਸ ਮੌਕੇ ਡਾ. ਐਸ. ਐਸ. ਗਿੱਲ ਡਾਇਰੈਕਟਰ ਮੈਡੀਕਲ ਐਜ਼ੂਕੇਸ਼ਨਲ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਦਿਨੋ-ਦਿਨ ਆਧੁਨਿਕ ਹੋ ਰਹੀਆਂ ਪੈਰਾ ਮੈਡੀਕਲ ਸੇਵਾਵਾਂ ਕਰਕੇ ਵੱਧ ਰਹੀਆਂ ਚੁਨੌਤੀਆਂ ਅਤੇ ਹੋ ਰਹੀਆਂ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕੀਤੇ।  ਇੰਜੀ: ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ ਨੇ ਸਿਹਤ ਸੇਵਾਵਾਂ ਦੇ ਵੱਖ-ਵੱਖ ਖੇਤਰਾਂ ਵਿਚ ਪੈਰਾ ਮੈਡੀਕਲ ਵਿਦਿਆਰਥੀ ਦੇ ਸਨਿਹਰੀ ਭਵਿੱਖ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਵਿਖੇ ਚੱਲਦੇ ਡਿਗਰੀ ਕੋਰਸਾਂ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਡਾ. ਦੀਪਕ ਦੁੱਗਲ (ਐਨੇਥੀਸੀਆ ਸਲਾਹਕਾਰ) ਨੇ ਪੈਰਾਮੈਡਿਕ ਮੀਟ 2023 ਦੀਆਂ ਵੱਖ ਵੱਖ ਪ੍ਰਤੀਯੋਗਤਾਵਾਂ ਤੇ ਜੇਤੂਆਂ, ਹੋਣਹਾਰ ਵਿਦਿਆਰਥੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।  ਸ੍ਰੀ ਰਾਜਦੀਪ ਥਿਥਵਾੜ ਪ੍ਰਮੁੱਖ ਸਲਾਹਕਾਰ ਅਧਿਆਪਕ ਨੇ ਗੁਰੂ ਨਾਨਕ ਪੈਰਾ ਮੈਡੀਕਲ ਢਾਹਾਂ ਕਲੇਰਾਂ ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਵਿਚ ਸ਼ਾਮਿਲ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸ਼ਖਸੀਅਤਾਂ, ਵਿਸ਼ਾ ਮਾਹਿਰਾਂ, ਡੈਲੀਗੇਟਾਂ, ਹੈਲਥ ਕੇਅਰ ਵਰਕਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀ ਦਾ ਧੰਨਵਾਦ ਕੀਤਾ।  ਇਹ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਦੁਬਾਰਾ ਫਿਰ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ-2024 ਆਯੋਜਿਤ ਕਰਨ ਦੇ ਐਲਾਨ ਨਾਲ ਸੰਪਨ ਹੋਈ ।   ਇਸ ਮੌਕੇ ਹੋਏ ਵੱਖ ਵੱਖ ਸੈਸ਼ਨਾਂ ਵਿਚ ਡੈਲੀਗੇਟਾਂ ਨੇ ਸਕਿੱਟਾਂ, ਪੰਜਾਬੀ ਲੋਕ ਨਾਚਾਂ ਦੇ ਨਾਲ-ਨਾਲ ਅਕਾਦਮਿਕ ਗਤੀਵਿਧੀਆਂ ਜਿਵੇਂ ਈ ਪੋਸਟਰ ਮੁਕਾਬਲਾ, ਵਰਕਿੰਗ ਮਾਡਲ ਪੇਸ਼ਕਾਰੀ ਦਾ ਆਨੰਦ ਲਿਆ। ਪਹਿਲੀ ਨੈਸ਼ਨਲ ਲੈਵਲ ਪੈਰਾਮੈਡਿਕ ਮੀਟ 2023 ਵਿਚ ਪੈਰਾ ਮੈਡੀਕਲ ਕਾਲਜ ਦੇ  ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਤਾਂ ਸਭ ਸਰੋਤਿਆਂ ਦਾ ਮਨ ਮੋਹ ਲਿਆ।
ਇਸ ਮੌਕੇ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ,  ਡਾ. ਬਲਵਿੰਦਰ ਸਿੰਘ ਡੀ ਐਮ ਸੀ,  ਡਾ. ਜੁਗਬਦਲ ਸਿੰਘ ਨਨੂੰਆਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਦੀਪਕ ਦੁੱਗਲ, ਡਾ. ਅੰਕਿਤ ਰੇਖੀ, ਡਾ. ਆਰ ਕੇ ਅਮਨਦੀਪ, ਡਾ. ਰੋਹਤ ਮਸੀਹ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ, ਸ. ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਪ੍ਰਭਜੋਤ ਕੌਰ ਖਟਕੜ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਸ੍ਰੀ ਸੁਖਵੀਰ ਲਾਲ ਤੋਂ ਇਲਾਵਾ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਸਮੂਹ ਵਿਦਿਆਰਥੀਆਂ ਵੀ ਹਾਜ਼ਰ ਸਨ
ਫੋਟੋ ਕੈਪਸ਼ਨ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਹੋਈ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ-2023 ਦੀਆਂ ਝਲਕੀਆਂ

Friday, 7 April 2023

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਅੱਜ 8 ਅਪਰੈਲ ਨੂੰ

  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਅੱਜ 8 ਅਪਰੈਲ ਨੂੰ
ਬੰਗਾ : 7 ਅਪਰੈਲ () ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023  8 ਅਪਰੈਲ ਨੂੰ ਹੋ ਰਹੀ ਹੈ। ਇਸ ਦੀ ਜਾਣਕਾਰੀ ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਨੇ ਦਿੱਤੀ।  ਉਹਨਾਂ ਦੱਸਿਆ ਕਿ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਦੇ ਮੁੱਖ ਮਹਿਮਾਨ ਡਾ. ਐਸ ਕੇ ਮਿਸ਼ਰਾ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਵਿਸ਼ੇਸ਼ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਹੋਣਗੇ । ਇਸ ਪੈਰਾਮੈਡਿਕ ਮੀਟ ਵਿਚ ਡਾ. ਵਿਕਾਸ ਤਿਵਾੜੀ ਪ੍ਰੌਫੈਸਰ ਅਰੋਗਿਆਧਾਮ ਇੰਸੀਚਿਊਟ ਆਫ ਪੈਰਾ ਮੈਡੀਕਲ ਅਤੇ ਅਲਾਈਡ ਸਾਇੰਸਸ ਰੁੜਕੀ ਯੂ.ਕੇ, ਡਾ. ਜੈਸ਼ਿਰੀ ਕਰੰਨਵਾਲ ਤਿਵਾੜੀ ਪ੍ਰੌਫੈਸਰ ਅਰੋਗਿਆਧਾਮ ਇੰਸੀਚਿਊਟ ਆਫ ਪੈਰਾ ਮੈਡੀਕਲ ਅਤੇ ਅਲਾਈਡ ਸਾਇੰਸਸ ਰੁੜਕੀ, ਡਾ. ਸੌਰਭ ਗੁਪਤਾ ਸਹਾਇਕ ਪ੍ਰੌਫੈਸਰ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਮੈਡਮ ਭਾਵਨਾ ਸੋਲੰਕੀ ਸਹਾਇਕ ਪ੍ਰੌਫੈਸਰ ਸੰਤੋਸ਼ ਮੈਡੀਕਲ ਕਾਲਜ ਗਾਜ਼ੀਆਬਾਦ, ਮੈਡਮ ਪਿਊਸ਼ੀ ਯਾਦਵ ਸਹਾਇਕ ਪ੍ਰੌਫੈਸਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਸ੍ਰੀ ਅਬਦੁੱਲ ਵਾਜਿਦ ਭੱਟ ਸਹਾਇਕ ਪ੍ਰੌਫੈਸਰ ਜੀ ਐਨ ਏ ਯੂਨੀਵਰਸਿਟੀ ਪੰਜਾਬ, ਇਸ ਮੌਕੇ ਆਪਣੇ ਖੋਜ ਪੇਪਰ ਪੜ੍ਹਨਗੇ। ਇਸ ਤੋਂ ਇਲਾਵਾ ਭਾਰਤ ਦੇ ਵੱਖ ਸੂਬਿਆਂ ਦੇ 300 ਤੋਂ ਵੱਧ ਵੱਖ-ਵੱਖ ਵਿਸ਼ਾ ਮਾਹਿਰ ਅਤੇ  ਵਿਦਿਆਰਥੀਆਂ ਦੇ ਡੈਲੀਗੇਟ ਵੀ ਭਾਗ ਲੈਣਗੇ ।  ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਨੇ ਦੱਸਿਆ ਗੁਰੂ ਨਾਨਕ ਪੈਰੀਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਹੋ ਰਹੀ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਵਿਚ ਸ਼ਾਮਿਲ ਵੱਖ-ਵੱਖ ਯੂਨੀਵਰਸਿਟੀਆਂ-ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਬਣਾਏ ਪੋਸਟਰ, ਈ ਪੋਸਟਰ ਅਤੇ ਮਸ਼ੀਨਾਂ ਦੇ ਵੱਖ ਵੱਖ ਮਾਡਲ ਵੀ ਪ੍ਰਦਰਸ਼ਿਤ ਕੀਤੇ ਜਾਣਗੇ । ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਭਿਆਚਾਰਕ ਪ੍ਰੌਗਰਾਮ ਵੀ ਪੇਸ਼ ਕੀਤਾ ਜਾਵੇਗਾ।  ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਦੀ ਜਾਣਕਾਰੀ ਦੇਂ ਮੌਕੇ  ਪੈਰਾਮੈਡਿਕ ਮੀਟ ਦੇ ਵੱਖ ਵੱਖ ਕਮੇਟੀਆਂ ਦੇ ਇੰਚਾਰਜ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਅੱਜ ਹੋ ਰਹੀ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ

Thursday, 6 April 2023

ਸਹਿਕਾਰੀ ਸਭਾ ਬਾਹੜੋਵਾਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਦੀਆਂ ਤਿਆਰੀ ਪੂਰੀਆਂ

ਸਹਿਕਾਰੀ ਸਭਾ ਬਾਹੜੋਵਾਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਦੀਆਂ ਤਿਆਰੀ ਪੂਰੀਆਂ
ਬੰਗਾ 06 ਅਪਰੈਲ ()  ਜ਼ਿਲ਼ਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਹਿਕਾਰੀ ਸਭਾਵਾਂ ਦੇ ਡੀ ਆਰ ਸ੍ਰੀ ਹਰਪ੍ਰੀਤ ਕੁਮਾਰ ਜੀ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 11 ਅਪਰੈਲ, 12 ਅਪਰੈਲ ਤੇ 13 ਅਪਰੈਲ ਨੂੰ ਦੀ ਬਾਹੜੋਵਾਲ ਬਹੁਮੰਤਵੀ ਸਹਿਕਾਰੀ ਸਭਾ ਲਿਮ: ਪਿੰਡ ਬਾਹੜੋਵਾਲ ਦੀ ਨਵੀਂ ਪ੍ਰਬੰਧਕ ਕਮੇਟੀ ਵਾਸਤੇ ਚੋਣਾਂ ਕਰਵਾਉਣ ਲਈ ਤਿਆਰੀ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ  ਸਭਾ ਦੇ ਸਕੱਤਰ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦਿੱਤੀ।  ਉਹਨਾਂ ਦੱਸਿਆ ਕਿ ਇਹ ਸਭਾ ਤਿੰਨ ਪਿੰਡਾਂ ਦੀ ਸਾਂਝੀ ਹੈ। ਜਿਸ ਲਈ ਪਿੰਡ ਬਾਹੜੋਵਾਲ ਤੋਂ 5 ਮੈਂਬਰ, ਪਿੰਡ ਮਜਾਰੀ ਤੋਂ 4 ਮੈਂਬਰ ਅਤੇ ਪਿੰਡ ਖਟਕੜ ਖੁਰਦ ਤੋ 2 ਮੈਂਬਰ ਚੁਣੇ ਜਾਣਗੇ।  ਸਕੱਤਰ ਰਾਜਵਿੰਦਰ ਸਿੰਘ ਨੇ ਕਿਹਾ ਕਿ ਸਭਾ ਦੀ ਪ੍ਰਬੰਧਕ ਕਮੇਟੀ ਲਈ 11 ਅਪਰੈਲ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਭਾ ਦੇ ਮੁੱਖ ਦਫਤਰ ਪਿੰਡ ਬਾਹੜੋਵਾਲ ਵਿਖੇ ਜਮ੍ਹਾਂ ਹੋਣਗੀਆਂ ਅਤੇ 12 ਅਪਰੈਲ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਕੀਤੀ ਜਾਵੇਗੀ।  ਪ੍ਰਬੰਧਕ ਕਮੇਟੀ ਲਈ ਵੋਟਾਂ 13 ਅਪਰੈਲ ਨੂੰ ਸਵੇਰੇ 9 ਤੋਂ 1 ਵਜੇ ਤੱਕ ਵੋਟਾਂ ਸਭਾ ਦੇ ਮੁੱਖ ਦਫਤਰ ਪਿੰਡ ਬਾਹੜੋਵਾਲ ਵਿਖੇ ਪੈਣਗੀਆਂ ਅਤੇ ਸ਼ਾਮ 3 ਵਜੇੇ ਨਤੀਜਾ ਐਲਾਨਿਆ ਜਾਵੇਗਾ। ਰਾਜਵਿੰਦਰ ਸਿੰਘ ਸਕੱਤਰ ਸਭਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਸਭਾ ਤਿੰਨਾਂ ਪਿੰਡਾਂ ਬਾਹੜੋਵਾਲ, ਮਜਾਰੀ ਅਤੇ ਖਟਕੜ ਖੁਰਦ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸਭਾ ਦਾ ਵੱਧ ਤੋਂ ਲਾਭ  ਸਮੂਹ ਮੈਂਬਰਾਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ।
ਫੋਟੋ : ਸਹਿਕਾਰੀ ਸਭਾ ਬਾਹੜੋਵਾਲ  ਦੇ  ਸਕੱਤਰ ਰਾਜਵਿੰਦਰ ਸਿੰਘ

Wednesday, 5 April 2023

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ
ਬੰਗਾ :  5 ਅਪ੍ਰੈਲ :-   ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਅਧੀਨ ਚੱਲ ਰਹੇ ਪ੍ਰਸਿੱਧ ਸੀ.ਬੀ.ਐਸ.ਸੀ. ਬੋਰਡ ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਾਲ 2023- 2024 ਦਾ ਵਿਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ। ਇਸ ਮੌਕੇ ਸਜੇ ਪੰਡਾਲ ਵਿਚ ਪੂਰਨ ਗੁਰਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।  ਸੈਸ਼ਨ ਦੀ ਆਰੰਭਤਾ ਮੌਕੇ ਸਜੇ ਦੀਵਾਨ ਵਿਚ ਸੰਂਤ ਬਾਬਾ ਪ੍ਰੀਤਮ ਸਿੰਘ ਜੀ ਨਿਰਮਲ ਕੁਟੀਆ ਡੁਮੇਲੀ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।  ਬਾਬਾ ਜੀ ਨੇ ਗੁਰਬਾਣੀ ਕੀਰਤਨ ਕਰਦੇ ਹੋਏ ਸਕੂਲ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਪੜ੍ਹਾਈ ਦੀ ਮਹਾਨਤਾ ਬਾਰੇ ਜਾਣੂੰ ਕਰਵਾਇਆ।  ਸੈਸ਼ਨ ਦੀ ਆਰੰਭਤਾ ਮੌਕੇ  ਵਿਦਿਆਰਥੀਆਂ, ਸਟਾਫ਼, ਸਕੂਲ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ ।  
        ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਕੂਲ ਦੇ ਨਵੇਂ ਸੈਸ਼ਨ 2023-24 ਦੀ ਆਰੰਭਤਾ ਮੌਕੇ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਨੇ ਕਿਹਾ ਕਿ ਸਕੂਲ 'ਚ ਆਏ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣਾ ਹੀ ਸਕੂਲ ਅਧਿਆਪਕਾਂ ਦਾ  ਦਾ ਮੁੱਢਲਾ ਫ਼ਰਜ਼ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ਵਿਚ ਨਰਸਰੀ ਜਮਾਤ ਤੋਂ ਲੈ ਕੇ 10+2 ਤੱਕ ਦੀਆਂ ਕਲਾਸਾਂ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ । ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।  ਮੈਡਮ ਪਰਮਜੀਤ ਕੌਰ ਮੱਲੂਪੋਤਾ ਨੇ ਸਟੇਜ ਦੀ ਸੰਚਾਲਨਾ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਨੇ ਸਕੂਲ ਪ੍ਰਬੰਧਕ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਸੰਂਤ ਬਾਬਾ ਪ੍ਰੀਤਮ ਸਿੰਘ ਜੀ ਡੁਮੇਲੀ ਵਾਲਿਆਂ  ਸਨਮਾਨ ਵੀ ਕੀਤਾ ਗਿਆ।
           ਨਵੇਂ ਸੈਸ਼ਨ 2023-24 ਦੀ ਆਰੰਭਤਾ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗਿਆਨੀ ਗੁਰਦਿਆਲ ਸਿੰਘ ਲੱਖਪੁਰ,  ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਸ੍ਰੀ ਲਾਲ ਚੰਦ ਔਜਲਾ,  ਸ. ਸੁਖਵਿੰਦਰ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਬਲਜੀਤ ਕੌਰ, ਡੀ. ਪੀ. ਈ. ਜਸਬੀਰ ਕੌਰ, ਸਮੂਹ ਸਕੂਲ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਅਕ ਸੈਸ਼ਨ 2023-24 ਦੀ ਆਰੰਭਤਾ ਮੌਕੇ ਹੋਏ  ਸਮਾਗਮ ਦੀਆਂ ਤਸਵੀਰਾਂ

Monday, 3 April 2023

ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ
ਬੰਗਾ 3 ਅਪਰੈਲ  ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਉਹਨਾਂ ਦੇ ਸਾਥੀਆਂ ਅਤੇ ਭਾਰਤ ਦੀ ਅਜ਼ਾਦੀ ਸ਼ੰਘਰਸ਼ ਦੇ ਸਮੂਹ ਸ਼ਹੀਦਾਂ ਦੀ ਲਸਾਨੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਇਸ ਮੌਕੇ  ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਅਤੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਗਿਆ। ਸ਼ਹੀਦੀ ਸਮਾਗਮ ਵਿੱਚ ਪ੍ਰਸਿੱਧ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਜੀ ਨੇ ਸਮੂਹ ਸੰਗਤਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਤੇ ਸ਼ਹੀਦੀ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸ. ਭਗਤ ਸਿੰਘ ਨੇ ਗੁਰਮਤਿ ਦੇ ਸੰਕਲਪ 'ਤੇ ਚੱਲਦੇ ਹੋਏ ਆਪਣੇ ਦੇਸ, ਆਪਣੀ ਕੌਮ ਅਤੇ ਸਮਾਜ ਲਈ ਜ਼ਿੰਮੇਵਾਰੀ ਸਮਝਦੇ ਹੋਏ, ਦੇਸ਼ ਦੀ ਅਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ ਹੈ। ਉਹਨਾਂ ਕਿਹਾ ਕਿ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੀ ਸ਼ਹਾਦਤ ਨੂੰ ਦੇਸ ਵਾਸੀ ਹਮੇਸ਼ਾਂ ਯਾਦ ਰੱਖਣਗੇ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਅਜ਼ਾਦੀ ਸ਼ੰਘਰਸ਼ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ।ਉਹਨਾਂ ਨੇ ਇਕੱਤਰ ਸੰਗਤਾਂ ਨੂੰ ਟਰੱਸਟ ਵੱਲੋਂ ਕੀਤੇ ਜਾਂਦੇ ਸੇਵਾਂ ਕਾਰਜਾਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਸਮੂਹ ਸਾਧ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਛਕਿਆ।
ਸ਼ਹੀਦੀ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਹੋਏ ਸ਼ਹੀਦੀ ਸਮਾਗਮ ਸਮਾਗਮ ਦੀਆਂ ਤਸਵੀਰਾਂ