Tuesday, 22 August 2023

ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੈਸ਼ਨਲ ਸਕੂਲ ਅਵਾਰਡ 2023 ਨਾਲ ਸਨਮਾਨਿਤ

ਫੋਟੋ : ਨਵੀਂ ਦਿੱਲੀ ਵਿਖੇ  ਨੈਸ਼ਨਲ ਸਕੂਲ ਅਵਾਰਡ 2023 ਪ੍ਰਾਪਤ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਪ੍ਰੌ: ਹਰਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ

ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੈਸ਼ਨਲ ਸਕੂਲ ਅਵਾਰਡ 2023 ਨਾਲ  ਸਨਮਾਨਿਤ

 ਬੰਗਾ 22 ਅਗਸਤ :- ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੂੰ  ਨਵੀਂ ਦਿੱਲੀ ਦੇ ਹੋਟਲ ਵੇਵਾਤਾਂ ਵਿਖੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ  ਖੇਡਾਂ ਦੇ ਖੇਤਰ ਵਿਚ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ  ਨੈਸ਼ਨਲ ਸਕੂਲ ਅਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ ।  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਨੇ ਇਹ ਸਨਮਾਨ ਟਰਾਫੀ ਅਤੇ ਸਨਮਾਨ ਪੱਤਰ ਪ੍ਰਾਪਤ ਕੀਤਾ।

                ਇਸ ਉਪਰੰਤ ਗੱਲਬਾਤ ਕਰਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦੱਸਿਆ ਪੰਜਾਬ ਦੇ ਪੇਂਡੂ ਖਿੱਤੇ ਵਿਚ ਚੱਲ ਰਹੇ ਆਧੁਨਿਕ ਸਹੂਲਤਾਂ ਵਾਲੇ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੱਲੋਂ ਪੜ੍ਹਾਈ ਦੇ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ ।  ਸਕੂਲ ਦੇ ਖਿਡਾਰੀਆਂ ਵੱਲੋਂ ਸਾਲ 2022-2023 ਵਿਚ ਸੂਬਾ ਪੱਧਰੀ ਅਤੇ ਕੌਮੀ ਸਕੂਲ ਖੇਡਾਂ ਵਿੱਚੋਂ  ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੋਲਡ ਮੈਡਲ ਜਿੱਤਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਜਿਸ ਲਈ ਕੌਮੀ ਸੰਸਥਾ ਐਨ ਐਸ ਏ ਵੱਲੋਂ  ਸਾਲ 2022-2023 ਵਿਚ  ਪੰਜਾਬ ਭਰ  ਵਿੱਚੋ ਸਕੂਲ ਦੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ, ਕੌਮੀ ਸਨਮਾਨ "ਨੈਸ਼ਨਲ ਸਕੂਲ ਅਵਾਰਡ"   ਲਈ ਚੋਣ ਕੀਤੀ ਗਈ। ਇਸ ਮੌਕੇ  ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪੂਰਾ ਧਿਆਨ ਦਿੱਤਾ ਜਾਂਦਾ ਹੈ ਜੋ ਇਸ ਨੂੰ ਬਾਕੀ ਸਕੂਲਾਂ ਨਾਲੋਂ ਵੱਖਰਾ ਬਣਾਉਂਦਾ ਹੈ । ਇਸੇ ਲਈ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਿਹਾ ਹੈ। ਜਿਸ ਦਾ ਸਿਹਰਾ ਸਮੂਹ ਵਿਦਿਆਰਥੀਆਂ, ਖਿਡਾਰੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਾਂਦਾ ਹੈ।  ਸਕੂਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੂਰੇ ਦੇਸ਼ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ, ਸਮੂਹ  ਖਿਡਾਰੀਆਂ ਅਤੇ ਖੇਡ  ਅਧਿਆਪਕਾਂ ਨੂੰ ਵਧਾਈ ਦਿੱਤੀ। । ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ , ਜਗਜੀਤ ਸਿੰਘ ਸੋਢੀ ਪਬ੍ਰੰਧਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਕੈਨੇਡਾ ਤੋਂ ਵੀ ਵਧਾਈ  ਸ਼ੰਦੇਸ਼ ਭੇਜਿਆ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ  ਦੇ ਅਨੇਕਾਂ ਖਿਡਾਰੀ ਕੌਮੀ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚੋਂ ਵੱਡੇ ਇਨਾਮ ਜਿੱਤ ਚੁੱਕੇ ਹਨਜਿਹਨਾਂ ਵਿਚ  ਗੋਲਡ ਮੈਡਲਿਸਟ ਵੇਟ ਲਿਫਟਰ ਹਰਜੋਤ ਕੌਰ ਦਾ ਨਾਮ ਵੀ ਜ਼ਿਕਰਯੋਗ ਹੈ।


Thursday, 17 August 2023

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਹੜੇ ਤੀਆਂ ਦਾ ਤਿਉਹਾਰ ਮਨਾਇਆ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ  ਢਾਹਾਂ ਕਲੇਰਾਂ ਦੇ ਵਿਹੜੇ ਤੀਆਂ ਦਾ ਤਿਉਹਾਰ ਮਨਾਇਆ
ਬੰਗਾ, 17 ਅਗਸਤ :-  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਅੇਜ਼ੂਕੇਸ਼ਨਲ ਟਰੱਸਟ (ਰਜਿ.) ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ  ਢਾਹਾਂ ਕਲੇਰਾਂ ਦੇ ਵਿਹੜੇ ਵਿੱਚ ਅੱਜ ''ਤੀਆਂ ਦਾ ਤਿਉਹਾਰ'' ਮਨਾਇਆ ਗਿਆ । ਇਸ  ਮੌਕੇ ਮੁੱਖ ਮਹਿਮਾਨ ਸ੍ਰੀਮਤੀ ਮਾਧਵੀ ਸ਼ਰਮਾ ਡੀ ਐਸ ਪੀ ਸਬ ਡਵੀਜਨ ਨਵਾਂਸ਼ਹਿਰ ਨੇ  ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਸਮੂਹ  ਲੜਕੀਆਂ ਨੂੰ ਆਪਣੇ ਸਵੈਮਾਣ ਦੇ ਰਾਹ ਚੱਲਦੇ ਹੋਏ, ਪੂਰੀ ਮਿਹਨਤ ਨਾਲ ਆਪਣੀ ਪੜ੍ਹਾਈ ਕਰਨ ਅਤੇ ਭਵਿੱਖ ਦੇ ਕੈਰੀਅਰ ਵੱਲ ਵੱਧਣ ਲਈ ਉਤਸ਼ਾਹਿਤ ਕੀਤਾ । ਉਹਨਾਂ ਵਿਦਿਆਰਥੀਆਂ ਨਾਲ ਸਵਾਲਾਂ-ਜਵਾਬਾਂ ਦੀ ਸਾਂਝ ਵੀ ਪਾਈ।
     ਤੀਆਂ ਦੇ ਤਿਉਹਾਰ ਦੀ ਸਾਂਝ ਪਾਉਂਦਿਆਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਨੇ ਲੋਕ ਬੋਲੀਆਂ, ਗੀਤਾਂ, ਭੰਗੜਾ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ੍ਹਿਆਂ । ਇਸ ਮੌਕੇ ਮੁੱਖ ਮਹਿਮਾਨ ਡੀ ਐਸ ਪੀ ਸ੍ਰੀਮਤੀ ਮਾਧਵੀ ਸ਼ਰਮਾ ਨੂੰ ਫੁੱਲਕਾਰੀ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ । ਇਸ ਤੋਂ ਪਹਿਲਾਂ ਪ੍ਰਿੰਸੀਪਲ ਵਨੀਤਾ ਚੋਟ ਨੇ ‍ ''ਤੀਆਂ ਦਾ ਤਿਉਹਾਰ''  ਸਮਾਗਮ ਵਿਚ ਪੁੱਜੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਸਕੂਲ ਦੇ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਮੁੱਖ ਮਹਿਮਾਨ ਸ੍ਰੀਮਤੀ ਮਾਧਵੀ ਸ਼ਰਮਾ ਦੀ ਸ਼ਖਸ਼ੀਅਤ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਸਾਨੂੰ ਪੰਜਾਬ ਦੀ ਇਸ  ਧੀ 'ਤੇ ਮਾਣ ਹੈ, ਜੋ ਪਹਿਲਾਂ ਇੱਕ ਵਧੀਆ ਵਿਦਿਆਰਥੀ ਸੀ ਅਤੇ ਪੜ੍ਹਾਈ ਵਿਚ ਵੱਡੀਆਂ ਮੱਲਾਂ ਮਾਰਕੇ ਹੁਣ ਪੰਜਾਬ ਪੁਲੀਸ ਵਿਚ  ਡੀ ਐਸ ਪੀ ਸਬ ਡਵੀਜਨ ਨਵਾਂਸ਼ਹਿਰ ਦੇ ਅਹੁਦੇ ਤੇ ਕੰਮ  ਕਰ ਰਹੀ ਹੈ।  ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਅਤੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਸਾਹਿਬ ਵੱਲੋਂ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਮੁੱਖ ਮਹਿਮਾਨ, ਪਤਵੰਤੇ ਸੱਜਣਾਂ, ਸਕੂਲ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।  ਸਟੇਜ ਦਾ ਸੰਚਾਲਨ ਸੰਜਨਾ, ਹਰਸ਼ਪ੍ਰੀਤ ਕੌਰ ਅਤੇ ਰਮਨ ਕੁਮਾਰ ਅੰਗਰੇਜ਼ੀ ਅਧਿਆਪਕ ਨੇ ਸਾਂਝੇ ਤੌਰ 'ਤੇ ਕੀਤਾ ।
    ਇਸ ਮੌਕੇ ਟਰੱਸਟ ਦੇ ਚੇਅਰਮੈਨ ਫਾਈਨਾਂਸ ਅਮਰਜੀਤ‍ ਸਿੰਘ ਕਲੇਰਾਂ, ਪ੍ਰਬੰਧਕ ਮੈਂਬਰ ਜਗਜੀਤ ਸਿੰਘ ਸੋਢੀ,  ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਲਾਲ ਚੰਦ ਔਜਲਾ ਵਾਈਸ ਪ੍ਰਿੰਸੀਪਲ, ਰਵਿੰਦਰ ਕੌਰ ਵਾਈਸ ਪ੍ਰਿੰਸੀਪਲ, ਰੀਟਾ ਰਾਣੀ, ਗੌਰਵ ਜੋਸ਼ੀ, ਡਾ. ਗਗਨ ਅਹੂਜਾ, ਸੁਖਵਿੰਦਰ ਸਿੰਘ, ਜਸਪਿੰਦਰ ਕੌਰ, ਬਲਜੀਤ ਕੌਰ ਭੋਗਲ, ਪਰਮਜੀਤ ਕੌਰ, ਅੰਜਲੀ, ਪ੍ਰਭਦੀਪ ਕੌਰ, ਪਰਮਿੰਦਰ ਕੌਰ, ਸੰਦੀਪ ਕੁਮਾਰੀ, ਤਰੀਜ਼ਾ ਤੋਂ ਇਲਾਵਾ  ਸਮੂਹ ਸਕੂਲ ਅਧਿਆਪਕ ਅਤੇ ਸਕੂਲ ਵਿਦਿਆਰਥੀ ਵੀ ਸ਼ਾਮਲ ਸਨ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਸੀ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਹੜੇ ਤੀਆਂ ਦਾ ਤਿਉਹਾਰ ਦੀਆਂ ਝਲਕਾਂ

Wednesday, 9 August 2023

ਢਾਹਾਂ ਕਲੇਰਾਂ ਹਸਪਤਾਲ ਵਿਖੇ ਸ਼ੂਗਰ, ਦਿਲ ਦੇ ਰੋਗਾਂ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਵਿਵੇਕ ਗੁੰਬਰ ਨੇ ਅਹੁਦਾ ਸੰਭਾਲਿਆ

ਢਾਹਾਂ ਕਲੇਰਾਂ ਹਸਪਤਾਲ ਵਿਖੇ ਸ਼ੂਗਰ, ਦਿਲ ਦੇ ਰੋਗਾਂ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਵਿਵੇਕ ਗੁੰਬਰ ਨੇ ਅਹੁਦਾ ਸੰਭਾਲਿਆ
ਬੰਗਾ : 09 ਅਗਸਤ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਚ ਸ਼ੂਗਰ, ਦਿਲ ਦੇ ਰੋਗਾਂ, ਗੁਰਦਿਆਂ ਦੀ ਬਿਮਾਰੀਆਂ ਅਤੇ ਜਨਰਲ ਸਰੀਰਿਕ ਬਿਮਾਰੀਆਂ ਦੇ ਮਾਹਿਰ ਡਾ ਵਿਵੇਕ ਗੁੰਬਰ ਐਮ. ਡੀ., ਐਫ. ਸੀ.ਪੀ. ਐਸ. (ਮੈਡੀਸਨ)  ਨੇ ਅਹੁਦਾ ਸੰਭਾਲ ਲਿਆ ਹੈ । ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ । ਸ. ਕਾਹਮਾ ਨੇ ਦੱਸਿਆ ਕਿ ਡਾ ਵਿਵੇਕ ਗੁੰਬਰ ਐਮ. ਡੀ., ਐਫ. ਸੀ.ਪੀ. ਐਸ. (ਮੈਡੀਸਨ) ਨੇ ਐਸ ਐਮ ਬੀ ਟੀ ਮੈਡੀਕਲ ਕਾਲਜ ਨਾਸਿਕ ਤੋਂ  ਪੋਸਟ ਗ੍ਰੈਜ਼ੂਏਸ਼ਨ ਮੈਡੀਕਲ ਦੀ ਪੜ੍ਹਾਈ ਅਵੱਲ ਦਰਜੇ ਵਿਚ ਪਾਸ ਕੀਤੀ ਹੈ। ਡਾ ਵਿਵੇਕ ਗੁੰਬਰ ਪਿਛਲੇ 12 ਸਾਲਾਂ ਤੋਂ  ਸ਼ੂਗਰ, ਦਿਲ ਦੀਆਂ ਬਿਮਾਰੀਆਂ, ਗੁਰਦਿਆਂ ਦੇ ਰੋਗਾਂ, ਗਠੀਆ, ਜ਼ੁਕਾਮ, ਸਿਰ ਦਰਦ, ਬੁਖਾਰ, ਨਮੋਨੀਆ, ਸਾਹ ਦੇ ਰੋਗ, ਟੀ.ਬੀ., ਟਾਈਫਾਈਡ, ਡੇਂਗੂ, ਮਲੇਰੀਆ,  ਬਲੱਡ ਪ੍ਰੇਸ਼ਰ, ਕਰੋਨਾ ਨਾਲ ਸਬੰਧਿਤ ਰੋਗ, ਜਿਗਰ, ਥਾਇਰਾਇਡ, ਮਿਰਗੀ, ਕਾਲਾ ਪੀਲੀਆ, ਪੇਟ ਗੈਸ, ਕਬਜ਼ ਅਤੇ ਹੋਰ ਸਰੀਰਿਕ ਬਿਮਾਰੀਆਂ ਦੇ ਤਜਰਬੇਕਾਰ ਡਾਕਟਰ ਹਨ।  ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਸਨ ਵਿਭਾਗ ਵਿਚ ਕਾਰਡੀਅਕ ਮੋਨੀਟਰ, ਸਾਹ ਵਾਲੀਆਂ ਮਸ਼ੀਨਾਂ (ਵੈਂਟੀਲੇਟਰ), ਇੰਜ਼ਕੈਸ਼ਨ ਪੰਪਜ਼  ਅਤੇ ਹੋਰ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ. ਸੀ. ਯੂ. ਅਤੇ ਐਮਰਜੈਂਸੀ ਵਿਭਾਗ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕਾਰਜਸ਼ੀਲ ਰਹਿੰਦੇ ਹਨ । ਡਾ ਵਿਵੇਕ ਗੁੰਬਰ ਐਮ. ਡੀ., ਐਫ. ਸੀ.ਪੀ. ਐਸ. (ਮੈਡੀਸਨ) ਦੇ ਕਾਰਜਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ । ਵਰਨਯੋਗ ਹੈ ਕਿ ਇਸ ਇਲਾਕੇ ਵਿਚ ਡਾ ਵਿਵੇਕ ਗੁੰਬਰ ਨੇ ਚੈਰੀਟੇਬਲ ਅਤੇ ਸਰਕਾਰੀ ਸਿਹਤ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ।
ਫ਼ੋਟੋ : ਡਾ ਵਿਵੇਕ ਗੁੰਬਰ ਐਮ. ਡੀ., ਐਫ. ਸੀ.ਪੀ.ਐਸ. (ਮੈਡੀਸਨ)   ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਖੇ ਉ ਪੀ ਡੀ ਵਿਚ

Friday, 4 August 2023

ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਉਦਘਾਟਨ

ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ  ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਉਦਘਾਟਨ

ਸ. ਬਰਸਟ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਭਰੋਸਾ

ਬੰਗਾ:  4 ਅਗਸਤ () ਇਲਾਕੇ ਦੇ ਪ੍ਰਸਿੱਧ ਲੋਕ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ ਦਵਾਈਆਂ ਦਾ ਲੰਗਰ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ।ਇਸ ਫਰੀ ਮੈਡੀਕਲ ਕੈਂਪ ਦਾ 950 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।
          ਇਸ ਮੌਕੇ ਹੋਏ ਸਮਾਗਮ ਵਿਚ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਸਮਾਜ ਸੇਵਕ ਅਤੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਆਪਣੀ ਕਿਰਤ ਕਮਾਈ ਵਿਚੋ ਸਮਾਜ ਸੇਵਾ ਹਿੱਤ ਆਪਣੇ ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦਾ ਉਦੱਮ ਬਹੁਤ  ਸ਼ਲਾਘਾਯੋਗ ਨਿਸ਼ਕਾਮ ਸੇਵਾ  ਹੈ। ਉਹਨਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਮੌਜੂਦਾ ਪ੍ਰਧਾਨ ਸ. ਕਾਹਮਾ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ । ਸ. ਬਰਸਟ ਨੇ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚਲਾਏ ਜਾ ਰਹੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਦੇਣ ਦਾ ਐਲਾਨ ਕੀਤਾ । ਉਹਨਾਂ ਸੰਸਥਾ ਨੂੰ ਢਾਹਾਂ ਕਲੇਰਾਂ ਵਿਖੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦਾ ਮੈਡੀਕਲ ਕਾਲਜ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਵੀ ਵਿਸ਼ੇਸ਼ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
  ਇਸ ਮੌਕੇ  ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ  ਅਤੇ ਸਮੂਹ ਸੰਗਤਾਂ ਦਾ ਉਹਨਾਂ ਦੇ ਮਾਤਾ ਜੀ ਅਤੇ ਪਿਤਾ ਜੀ ਦੀ ਯਾਦ ਵਿਚ ਲਗਾਏ ਗਏ ਦਵਾਈਆਂ ਦੇ ਲੰਗਰ ਅਤੇ ਫਰੀ ਮੈਡੀਕਲ ਚੈੱਕਐਪ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ ਅਤੇ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ  ਦੀ ਸ਼ਖਸ਼ੀਅਤ ਬਾਰੇ ਚਾਨਣਾ ਪਾਇਆ। ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਸਟੇਜ ਸੰਚਾਲਨ ਕਰਦੇ ਹੋਏ ਫਰੀ ਮੈਡੀਕਲ ਚੈੱਕਅੱਪ ਕੈਂਪ ਬਾਰੇ ਜਾਣਕਾਰੀ ਪ੍ਰਦਾਨ ਕੀਤੀ।
                   ਅੱਜ ਦੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਮਾਹਿਰ  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਰੋਹਿਤ ਮਸੀਹ, ਡਾ. ਵਿਵੇਕ ਗੁੰਬਰ, ਡਾ. ਨਵਜੋਤ ਸਿੰਘ ਸਹੋਤਾ, ਡਾ. ਆਰ ਕੇ ਅਮਨਦੀਪ, ਡਾ. ਰਾਹੁਲ ਗੋਇਲ, ਡਾ. ਟੀ. ਅਗਰਵਾਲ,  ਡਾ. ਹਰਜੋਤਵੀਰ ਸਿੰਘ, ਡਾ. ਦੀਪਕ ਦੁੱਗਲ, ਡਾ. ਰਵੀਨਾ, ਡੀ.ਟੀ. ਰੋਨਿਕਾ ਕਾਹਲੋਂ, ਉਪਟਰੋਮੀਟਰੀਅਸ ਦਲਜੀਤ ਕੌਰ ਨੇ ਕੈਂਪ ਵਿਚ ਆਏ 950 ਤੋਂ ਵੱਧ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕੀਤਾ। ਇਸ ਕੈਂਪ ਵਿਚ ਮਰੀਜ਼ਾਂ ਦੀ ਫਰੀ ਰਜਿਸਟਰੇਸ਼ਨ ਕੀਤੀ ਗਈ ਅਤੇ ਸ਼ੂਗਰ ਦਾ ਟੈਸਟ, ਥਾਇਰਾਇਡ ਦਾ ਟੈਸਟ ਅਤੇ ਹੱਡੀਆਂ ਦਾ ਕੈਲਸ਼ੀਅਮ ਚੈੱਕ ਕਰਨ ਦਾ ਟੈਸਟ ਵੀ ਮੁਫਤ ਕੀਤਾ ਗਿਆ।ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਐਕਸਰੇ ਕਰਵਾਉਣ ਤੇ 50% ਡਿਸਕਾਊਂਟ ਦਿੱਤਾ ਗਿਆ। ਖਰਾਬ ਦੰਦ ਫਰੀ ਕੱਢੇ ਗਏ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਗਈ ਤੇ ਨਵੇਂ ਦੰਦ/ਜਬਾੜੇ ਲਗਾਉਣ ਤੇ 30 % ਰਿਆਇਤ ਕੀਤੀ ਗਈ। ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਪ੍ਰਦਾਨ ਕੀਤੀ ਗਈ ।ਚੁਣੇ ਹੋਏ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਮੁਫ਼ਤ ਹੋਣਗੇ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
              ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ  ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵਿਚ  ਲੋੜਵੰਦ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸ. ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਸੰਦੀਪ ਕੁਮਾਰ ਸਾਬਕਾ ਸਰਪੰਚ, ਗੁਰਦੀਪ ਸਿੰਘ ਚੀਫ ਇੰਜੀਨੀਅਰ ਪੰਜਾਬ ਮੰਡੀ ਬੋਰਡ,  ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ, ਗਗਨਇੰਦਰ ਸਿੰਘ ਬਰਸਟ,  ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸ੍ਰੀ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਹਰਜੋਤ ਕੌਰ ਲੋਹਟੀਆ ਸੀਨੀਅਰ ਆਗੂ, ਜਸਵੀਰ ਸ਼ੀਰਾ ਸੰਧਵਾਂ ਡਾਇਰੈਕਟਰ ਮਾਰਕੀਟ ਕਮੇਟੀ,  ਇੰਦਰਜੀਤ ਮਾਨ, ਹਰਮਿੰਦਰ ਸਿੰਘ ਬਾਲੋਂ, ਜਗਜੀਤ ਸਿੰਘ ਬਲਾਕੀਪੁਰ, ਹਰਪ੍ਰੀਤ ਰਾਮਪੁਰ, ਮਨਦੀਪ ਸਿੰਘ ਗੋਬਿੰਦਪੁਰ, ਰਣਜੀਤ ਸਿੰਘ ਖਟਕੜ, ਪੰਕਜ ਲੋਹਟੀਆਂ, ਗੁਰਮਿੰਦਰ ਸਿੰਘ ਕੱਟਾਂ, ਈਸ਼ਰ ਸਿੰਘ, ਸਿਮਰਨਜੀਤ ਸਿੰਘ ਪਟਿਆਲਾ, ਹਰਿੰਦਰ ਸਿੰਘ, ਲੱਕੀ ਸੱਦੀ, ਕਾਸਿਮ ਗੜਸ਼ੰਕਰ, ਸਲੀਮ ਗੜ੍ਹਸ਼ੰਕਰ, ਸ. ਸਵਰਨ ਸਿੰਘ ਲੰਬੜਦਾਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ,  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਮੂਹ ਹਸਪਤਾਲ ਸਟਾਫ਼ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ  ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ  ਨਾਲ ਸਹਿਯੋਗ ਕਰ ਰਹੇ ਹਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ 

Thursday, 3 August 2023

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਢਾਹਾਂ ਕਲੇਰਾਂ ਵਿੱਚ

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਢਾਹਾਂ ਕਲੇਰਾਂ ਵਿੱਚ
ਬੰਗਾ 03 ਅਗਸਤ : () ਸਮਾਜ ਸੇਵਕ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਗੁਰਮਤਿ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਨਿਸ਼ਾਨ ਸਿੰਘ ਬੀੜ ਬਾਬਾ ਬੁੱਢਾ ਜੀ  ਵਾਲਿਆਂ ਨੇ ਗੁਰਬਾਣੀ ਕਥਾ ਕਰਦੇ ਹੋਏ ਸੰਗਤਾਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਜਾਗਰੁਕ  ਕੀਤਾ । ਉਹਨਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ  ਸੇਵਾ ਮਾਰਗ ਤੇ ਚੱਲਦੇ ਹੋਏ ਨਾਮ ਸਿਮਰਨ ਕਰਨ ਲਈ ਪ੍ਰੇਰਿਆ । ਸਮੂਹ ਕਾਹਮਾ ਪਰਿਵਾਰ ਵੱਲੋਂ ਬਹੁਤ ਭਾਵਕ ਹੁੰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਨੇ ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ ।
               ਸਟੇਜ ਦੀ ਸੰਚਾਲਨਾ ਕਰਦਿਆਂ ਜਥੇਦਾਰ  ਸਤਨਾਮ ਸਿੰਘ ਲਾਦੀਆਂ ਨੇ ਸਮੂਹ ਸੰਗਤਾਂ ਨੂੰ ਸਮਾਜ ਸੇਵਕ ਸ ਹਰਦੇਵ ਸਿੰਘ ਕਾਹਮਾ ਤੇ ਸਮੂਹ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ । ਜਥੇਦਾਰ ਲਾਦੀਆਂ ਨੇ ਦੱਸਿਆ ‍ਕਿ ਕੱਲ੍ਹ 04 ਅਗਸਤ 2023 ਦਿਨ ਸ਼ੁੱਕਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਮੁਫਤ ਮੈਡੀਕਲ ਚੈੱਕਐਪ ਕੈਂਪ ਸਵੇਰੇ 9 ਤੋਂ ‍3 ਵਜੇ ਦੁਪਿਹਰ ਤੱਕ ਲਗਾਇਆ ਜਾ ਰਿਹਾ ਹੈ, ਜਿਸ ਦਾ ਇਲਾਕਾ ਨਿਵਾਸੀ ਵੱਧ ਤੋਂ ਵੱਧ ਲਾਭ ਪ੍ਰਾਪਤ ਦੀ ਅਪੀਲ ਵੀ ਕੀਤੀ ।
               ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਸ. ਗੁਰਦੀਪ ਸਿੰਘ ਢਾਹਾਂ, ਨੰਬੜਦਾਰ ਸਵਰਨ ਸਿੰਘ ਕਾਹਮਾ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ,  ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਇਸ ਪ੍ਰਿੰਸੀਪਲ ਰਮਨਦੀਪ ਕੌਰ,  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਸ੍ਰੀ ਬਲਵੰਤ ਰਾਏ ਨਵਾਂਸ਼ਹਿਰ ਤੋਂ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Wednesday, 2 August 2023

ਹਸਪਤਾਲ ਢਾਹਾਂ ਕਲੇਰਾਂ ਵਿਖੇ 4 ਅਗਸਤ ਨੂੰ ਲੱਗ ਰਹੇ ਫਰੀ ਮੈਡੀਕਲ ਚੈੱਕਅੱਪ ਕੈਂਪ ਦੀਆਂ ਤਿਆਰੀਆਂ ਮੁਕੰਮਲ : ਕੁਲਵਿੰਦਰ ਸਿੰਘ ਢਾਹਾਂ


ਹਸਪਤਾਲ ਢਾਹਾਂ ਕਲੇਰਾਂ ਵਿਖੇ 4 ਅਗਸਤ ਨੂੰ ਲੱਗ ਰਹੇ ਫਰੀ ਮੈਡੀਕਲ ਚੈੱਕਅੱਪ ਕੈਂਪ ਦੀਆਂ ਤਿਆਰੀਆਂ ਮੁਕੰਮਲ : ਕੁਲਵਿੰਦਰ ਸਿੰਘ ਢਾਹਾਂ
ਸ, ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਕਰਨਗੇ ਉਦਘਾਟਨ
300 ਰੁਪਏ ਦੀ ਦਵਾਈ ਮੁਫਤ, ਲੈਬ ਟੈਸਟ , ਐਕਸਰੇ, ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ, ਅੱਖਾਂ ਦੇ ਅਪਰੇਸ਼ਨ ਮੁਫ਼ਤ
ਬੰਗਾ 02 ਅਗਸਤ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ 04 ਅਗਸਤ ਦਿਨ ਸ਼ੁੱਕਰਵਾਰ ਨੂੰ ਲੱਗ ਰਹੇ ਦਵਾਈਆਂ ਦਾ ਲੰਗਰ ਅਤੇ ਮੁਫਤ ਮੈਡੀਕਲ ਚੈੱਕਐਪ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ । ਇਸ ਕੈਂਪ ਦਾ ਉਦਘਾਟਨ  ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਆਪਣੇ ਕਰ ਕਮਲਾ ਨਾਲ ਕਰਨਗੇ । ਇਹ ਜਾਣਕਾਰੀ ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ  ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਦਿੱਤੀ।
         ਸ.ਕੁਲਵਿੰਦਰ ਸਿੰਘ ਢਾਹਾਂ  ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਫਰੀ ਅਤੇ ਰਿਆਇਤੀ ਮੈਡੀਕਲ ਮਦਦ ਕਰਨ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਚੈਕਐਪ ਕੈਂਪ 04 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 09 ਤੋਂ ਦੁਪਹਿਰ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮਰੀਜ਼ਾਂ ਦਾ ਕਾਰਡ ਮੁਫ਼ਤ ਬਣੇਗਾ ਅਤੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮੁਫ਼ਤ ਚੈੱਕਅਪ ਕੀਤਾ ਜਾਵੇ। ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਹਰ ਤਰ੍ਹਾਂ ਦੇ ਐਕਸਰੇ ਅੱਧੇ ਖਰਚੇ ਵਿਚ ਕੀਤੇ ਜਾਣਗੇ। ਕੈਂਪ ਦੌਰਾਨ ਸ਼ੂਗਰ ਦਾ ਟੈਸਟ, ਥਾਇਰਾਇਡ ਦਾ ਟੈਸਟ ਅਤੇ ਹੱਡੀਆਂ ਦਾ ਕੈਲਸ਼ੀਅਮ ਚੈੱਕ ਕਰਨ ਦਾ ਟੈਸਟ ਵੀ ਮੁਫਤ ਕੀਤਾ ਜਾਵੇਗਾ। ਨਵੇਂ ਦੰਦ/ਜਬਾੜੇ ਵੀ 30 % ਰਿਆਇਤੀ ਦਰਾਂ ਤੇ ਲਗਾਏ ਜਾਣਗੇ । ਖਰਾਬ ਦੰਦ ਫਰੀ ਕੱਢੇ ਜਾਣਗੇ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਜਾਵੇਗੀ। ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਮੁਫ਼ਤ ਕੀਤੇ ਜਾਣਗੇ ਅਤੇ ਕੈਂਪ ਵਿਚ ਚੈੱਕਅੱਪ ਕਰਵਾਉਣ ਵਾਲੇ ਮਰੀਜ਼ਾਂ ਨੂੰ 300 ਰੁਪਏ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ। ਸ. ਢਾਹਾਂ ਨੇ ਕੈਂਪ ਦੌਰਾਨ ਮਿਲਣ ਵਾਲੀਆਂ ਰਿਆਇਤੀ ਮੈਡੀਕਲ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ। ਇਸ ਮੌਕੇ  ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ। ਸ. ਢਾਹਾਂ ਨੇ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ।  
          ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 04 ਅਗਸਤ ਦਿਨ ਸ਼ੁੱਕਰਵਾਰ ਨੂੰ ਲੱਗ ਰਹੇ  ਦਵਾਈਆਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ  ਬਾਰੇ  ਜਾਣਕਾਰੀ ਦਿੰਦੇ ਹੋਏ ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ

Tuesday, 1 August 2023

ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ ਦੇ ਵਿਹੜੇ ਦੇ ਪ੍ਰਤੀਯੋਗੀਆਂ ਦਾ ਸਨਮਾਨ

ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ ਦੇ ਵਿਹੜੇ ਦੇ ਪ੍ਰਤੀਯੋਗੀਆਂ ਦਾ ਸਨਮਾਨ
ਨਵਜੋਤ ਸਾਹਿਤ ਸੰਸਥਾ ਔੜ ਵਲੋਂ ਭੇਜੀਆਂ ਯਾਦ ਨਿਸ਼ਾਨੀਆਂ ਪ੍ਰਦਾਨ
ਬੰਗਾ, 01 ਅਗਸਤ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨ ਟਰੱਸਟ ਰਜਿ. ਢਾਹਾਂ ਕਲੇਰਾਂ ਦੇ ਵਿਹੜੇ ਦੇ ਪ੍ਰਤੀਯੋਗੀਆਂ ਦਾ ਸਨਮਾਨ ਕੀਤਾ ਗਿਆ । ਇਹਨਾਂ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਰੇਨੁਕਾ, ਰਾਧਿਕਾ ਤੇ ਸਿਮਰਨ ਨੂੰ ਲੋਕ ਕਲਾਵਾਂ ਦੀ ਪੇਸ਼ਕਾਰੀ ਲਈ, ਗੁਰੂ ਨਾਨਕ ਮਿਸ਼ਨ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਸਿਮਰਲਜੀਤ ਸ਼ੇਰਗਿੱਲ ਅਤੇ ਕਵਿਤਾ ਨੂੰ ਸਫ਼ਲ ਸਟੇਜ ਸੰਚਾਲਨ ਲਈ,  ਪ੍ਰੌ: ਨਵਜੋਤ ਕੌਰ ਸਹੋਤਾ ਅਤੇ ਜਗਜੀਤ ਕੌਰ ਆਈ ਸੀ ਐਨ ਨੂੰ ਸਮਾਗਮ ਦੀ ਵਿਉਂਤਬੰਦੀ 'ਚ ਸਹਿਯੋਗ ਕਰਨ ਲਈ ਸਨਮਾਨਿਤ ਕੀਤਾ ਗਿਆ ।
        ਇਹ ਸਨਮਾਨ ਰਸਮ ਗੁਰੂ ਨਾਨਕ ਮਿਸ਼ਨ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ, ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਫਾਇਨਾਂਸ ਚੇਅਰਮੈਨ ਸ. ਅਮਰਜੀਤ ਸਿੰਘ ਕਲੇਰਾਂ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ। ਉਹਨਾਂ ਕਿਹਾ ਕਿ ਜਨ ਜੀਵਨ ਵਿੱਚ ਵਿਚਰਦਿਆਂ ਲੋਕ ਕਲਾਵਾਂ ਨਾਲ ਜੁੜੇ ਰਹਿਣਾ ਸਖਸ਼ੀਅਤ ਦੀ ਊਸਾਰੀ 'ਚ ਵਿਲੱਖਣ ਯੋਗਦਾਨ ਪਾਉਂਦਾ ਹੈ। ਇਸ ਸਨਮਾਨ ਵਿੱਚ ਯਾਦਗਾਰੀ ਚਿੰਨ੍ਹ, ਪ੍ਰਮਾਣ ਪੱਤਰ ਅਤੇ ਨਵਜੋਤ ਸੋਵੀਨਾਰ ਸ਼ਾਮਲ ਸਨ। ਦੱਸਣਯੋਗ ਹੈ ਕਿ ਇਹ ਸਨਮਾਨ ਸਮੱਗਰੀ ਨਵਜੋਤ ਸਾਹਿਤ ਸੰਸਥਾ ਰਜਿ. ਔੜ ਵਲੋਂ ਭੇਜੀ ਗਈ ਸੀ ਜਿਸ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਤੀਆਂ ਦੇ ਤਿਉਹਾਰ 'ਚ ਉਕਤ ਸਾਰਿਆਂ ਦਾ ਨਿੱਘਾ ਯੋਗਦਾਨ ਰਿਹਾ ਸੀ।
    ਸੰਸਥਾ ਦੇ ਪ੍ਰਧਾਨ ਰਜਨੀ ਸ਼ਰਮਾ ਨੇ ਵੀ ਸਨਮਾਨ ਪ੍ਰਾਪਤ ਕਰਨ ਵਾਲਿਆਂ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ। ਇਸ ਮੌਕੇ ਸਮਾਗਮ ਦੇ ਯੋਜਨਾਕਾਰ ਸੁਰਜੀਤ ਮਜਾਰੀ, ਪਿੰਡ ਢਾਹਾਂ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਵੀ ਸ਼ਾਮਲ ਸਨ ।
ਕੈਪਸ਼ਨ-: ਸਨਮਾਨ ਰਸਮ ਨਿਭਾਉਣ ਸਮੇਂ ਹਰਦੇਵ ਸਿੰਘ ਕਾਹਮਾ, ਕੁਲਵਿੰਦਰ ਸਿੰਘ ਢਾਹਾਂ, ਅਮਰਜੀਤ ਸਿੰਘ ਕਲੇਰਾਂ ਤੇ ਹੋਰ