Saturday, 30 September 2023

ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

*ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ*

*20 ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ*

ਬੰਗਾ  30 ਸਤੰਬਰ  : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਦੀਆਂ ਦੇਸ, ਸਿੱਖ ਕੌਮ, ਅਤੇ ਸਮਾਜ ਲਈ ਕੀਤੀਆਂ ਨਿਸ਼ਕਾਮ ਸੇਵਾਵਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ ਗਈਆਂ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏਉਪਰੰਤ ਹਜ਼ੂਰੀ ਰਾਗੀ  ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ ਵੱਲੋਂ  ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆਮਹਾਨ ਗੁਰਮਤਿ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ. ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨਾਂ ਨੇ ਆਪਣੇ ਦੇਸ ਦੀ ਅਜ਼ਾਦੀ ਖਾਤਰ ਆਪਣੀ ਕੁਰਬਾਨੀ ਦਿੱਤੀ ਹੈਉਹਨਾਂ ਸਮੂਹ ਸੰਗਤਾਂ ਨੂੰ ਇੱਕਜੁੱਟ ਹੋ ਕੇ, ਜਾਤ-ਪਾਤ ਤੋਂ ਉੱਪਰ ਉਠੱਕੇ  ਨਿਸ਼ਕਾਮ ਸਮਾਜ ਸੇਵਾ ਕਰਨ ਲਈ ਅਪੀਲ ਕੀਤੀ ।  ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਲੋੜਵੰਦ 20 ਲੜਕੀਆਂ  ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਅਤੇ  ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।  ਚਾਹ ਦਾ ਲੰਗਰ ਸਮੂਹ ਸਾਧ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਛਕਿਆ ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ,  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ

ਸਾਲ 2023 ਦੇ 45000 ਡਾਲਰ ਦੇ ਢਾਹਾਂ ਸਾਹਿਤ ਪੁਰਸਕਾਰ ਲਈ ਚੁਣੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ

ਸਾਲ 2023 ਦੇ 45000 ਡਾਲਰ ਦੇ ਢਾਹਾਂ ਸਾਹਿਤ ਪੁਰਸਕਾਰ ਲਈ ਚੁਣੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ

 

ਦੀਪਤੀ ਬਬੂਟਾ (ਮੋਹਾਲੀ, ਪੰਜਾਬ, ਭਾਰਤ), ਜਮੀਲ ਅਹਿਮਦ ਪਾਲ (ਲਾਹੌਰ, ਪੰਜਾਬ, ਪਾਕਿਸਤਾਨ) ਅਤੇ ਬਲੀਜੀਤ (ਮੋਹਾਲੀ, ਪੰਜਾਬ, ਭਾਰਤ) ਫਾਈਨਲ ਸੂਚੀ ਵਿਚ ਪੁੱਜੇ

ਵੈਨਕੂਵਰ/ਬੰਗਾ 30 ਸਤੰਬਰ : () ਪਿਛਲੇ ਦਸ ਸਾਲਾਂ ਤੋਂ ਪੰਜਾਬੀ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ 45000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਪੁਰਸਕਾਰ ਲਈ ਚੁਣੇ ਗਏ ਕਹਾਣੀਕਾਰਾਂ ਦੇ ਫਾਈਨਲ ਤਿੰਨ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਢਾਹਾਂ ਸਾਹਿਤ ਪੁਰਸਕਾਰ ਦੇ ਸੰਸਥਾਪਕ ਸ੍ਰੀ ਬਰਜਿੰਦਰ ਸਿੰਘ ਢਾਹਾਂ ਨੇ ਐਲਾਨ ਕਰਦੇ ਦੱਸਿਆ ਕਿ ਸਾਲ 2023 ਲਈ ਪੁਸਤਕਾਂ ਦੀ ਚੋਣ ਦੇ ਫਾਈਨਲ ਸੂਚੀ ਵਿਚ ਤਿੰਨ ਜੇਤੂ ਪੁਸਤਕਾਂ ਹਨ, ਜਿਹਨਾਂ ਵਿਚ ਲੇਖਕਾ ਦੀਪਤੀ ਬਬੂਟਾ (ਮੋਹਾਲੀ, ਪੰਜਾਬ, ਭਾਰਤ) ਦਾ ਕਹਾਣੀ ''ਸੰਗ੍ਰਿਹ ਭੁੱਖ ਇਉਂ ਸਾਹ ਲੈਂਦੀ ਹੈ'', ਲੇਖਕ ਜਮੀਲ ਅਹਿਮਦ ਪਾਲ (ਲਾਹੌਰ, ਪੰਜਾਬ, ਪਾਕਿਸਤਾਨ) ਦਾ ਕਹਾਣੀ ਸੰਗ੍ਰਿਹ ''ਮੈਂਡਲ ਦਾ ਕਾਨੂੰਨ'', ਲੇਖਕ ਬਲੀਜੀਤ (ਮੋਹਾਲੀ, ਪੰਜਾਬ, ਭਾਰਤ) ਦਾ ਕਹਾਣੀ ਸੰਗ੍ਰਹਿ ''ਉੱਚੀਆਂ ਆਵਾਜ਼ਾਂ'' ਸ਼ਾਮਿਲ ਹਨਇਨ੍ਹਾਂ ਵਿਚੋ ਇੱਕ ਪੁਸਤਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋ ਪੁਸਤਕਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਪੁਰਸਕਾਰ ਦੇਣ ਦਾ ਐਲਾਨ 16 ਨਵੰਬਰ 2023, ਦਿਨ ਵੀਰਵਾਰ ਨੂੰ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ, ਸਰੀ, ਕਨੈਡਾ ਵਿਖੇ ਹੋ ਰਹੇ ਸਨਮਾਨ ਸਮਾਗਮ ਵਿਚ ਕੀਤਾ ਜਾਵੇਗਾ

           ਸ੍ਰੀ ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ 2023 ਦੇ ਢਾਹਾਂ ਸਾਹਿਤ ਪੁਰਸਕਾਰ ਜੇਤੂ ਪੰਜਾਬੀ ਸਾਹਿਤ ਜਗਤ ਦੇ ਬਹੁਤ ਵਧੀਆ ਕਹਾਣੀਕਾਰ/ਲੇਖਕ ਅਤੇ ਪ੍ਰਭਾਵਸ਼ਾਲੀ ਹਸਤੀਆਂ ਹਨਉਨ੍ਹਾਂ ਦੀਆਂ ਕਹਾਣੀਆਂ ਦੇ ਭਾਵ ਸਾਡੇ ਮਨਾਂ ਨੂੰ ਖਿੱਚ ਪਾਉਣ ਵਾਲੇ ਹਨ ਅਤੇ ਇਹ ਪੁਸਤਕਾਂ ਪੰਜਾਬੀ ਸਾਹਿਤ ਨੂੰ ਇਕ ਵਿੱਲਖਣ ਸੰਦੇਸ਼ ਦੇਣ ਵਾਲੀਆਂ ਹਨਸ੍ਰੀ ਢਾਹਾਂ ਨੇ ਦੱਸਿਆ ਕਿ ਪੰਜਾਬੀ ਜ਼ੁਬਾਨ ਦੀ ਅਮੀਰ ਵਿਰਾਸਤ ਨੂੰ ਜੋੜਨ ਵਾਲੇ ਢਾਹਾਂ ਸਾਹਿਤ ਪੁਰਸਕਾਰ ਦਾ ਉਦੇਸ਼ ਸਰਹੱਦਾਂ ਤੋਂ ਉੱਪਰ ਉੱਠਕੇ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨਾ, ਵਿਸ਼ਵ ਭਰ ਦੇ ਪੰਜਾਬੀ ਭਾਈਚਾਰਿਆਂ ਨੂੰ ਜੋੜਨਾ, ਮਾਂ-ਬੋਲੀ ਅਤੇ ਪੰਜਾਬੀ ਭਾਸ਼ਾ-ਸਾਹਿਤ ਦਾ ਪਸਾਰ ਕਰਨਾ ਹੈਇਹ ਪੁਰਸਕਾਰ ਲੇਖਕਾਂ ਨੂੰ ਅਲੋਚਨਾਤਮਕ ਪਛਾਣ ਅਤੇ ਪ੍ਰਸਿੱਧੀ ਦਿੰਦਾ ਹੈ, ਜਿਸ ਨਾਲ ਉਹਨਾਂ ਲਈ ਕੌਮਾਂਤਰੀ ਪੱਧਰ ਤੇ ਬਹੁ-ਭਾਸ਼ੀ ਪਾਠਕਾਂ ਤੱਕ ਪਹੁੰਚਣ ਦਾ ਰਸਤਾ ਵੀ ਮਿਲਦਾ ਹੈ

        ਸ੍ਰੀ ਢਾਹਾਂ ਦੱਸਿਆ ਕਿ ਢਾਹਾਂ ਸਾਹਿਤ ਪੁਰਸਕਾਰ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਸਥਾਪਿਤ ਕੀਤਾ ਗਿਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈਪੰਜਾਬੀ ਹੁਣ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਧਾਗਾ ਹੈਇਸ ਸਾਲ 2023 ਦੇ ਸਨਮਾਨ ਸਮਾਗਮਾਂ ਵਿੱਚ ਪੰਜਾਬੀ ਸਿੱਖ ਕਲਾਕਾਰ, ਗਾਇਕ, ਲੇਖਕ ਅਤੇ ਬੁਲਾਰਾ ਕੀਰਤ ਕੌਰ ਦੇ ਨਾਲ ਮੀਡੀਆ ਸ਼ਖਸੀਅਤ  ਤਰੰਨੁਮ ਥਿੰਦ ਵੀ ਸ਼ਾਮਲ ਹੋਣਗੇ

       ਵਰਨਣਯੋਗ ਹੈ ਕਿ ਢਾਹਾਂ ਸਾਹਿਤ ਪੁਰਸਕਾਰ ਵੈਨਕੂਵਰ ਕੈਨੇਡਾ ਵਿਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਦੁਆਰਾ ਦਿੱਤਾ ਜਾਂਦਾ ਹੈ ਅਤੇ ਜੋ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਏਸ਼ੀਅਨ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਬਣਾਇਆ ਗਿਆ ਸੀਇਸ ਪੁਰਸਕਾਰ ਵਿਚ ਸ੍ਰੀ ਬਰਜਿੰਦਰ ਸਿੰਘ ਢਾਹਾਂ, ਉਹਨਾਂ ਧਰਮਪਤਨੀ ਬੀਬੀ ਰੀਟਾ ਢਾਹਾਂ ਵੱਲੋਂ ਦੁਆਰਾ ਪ੍ਰਮੁੱਖ ਯੋਗਦਾਨ ਪਾਇਆ ਜਾਂਦਾ ਹੈਸਾਲ 2013 ਵਿਚ ਸਥਾਪਤ ਢਾਹਾਂ ਸਾਹਿਤ ਪੁਰਸਕਾਰ ਪੰਜਾਬੀ ਭਾਸ਼ਾ ਵਿੱਚ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ, ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ ਹੈਜਿਸ ਵਿਚ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿੱਚ ਪ੍ਰਕਾਸ਼ਿਤ ਗਲਪ ਦੀ ਸਰਵੋਤਮ ਪੁਸਤਕ ਨੂੰ 25,000 ਡਾਲਰ ਅਤੇ ਦੋ ਪੁਸਤਕਾਂ ਨੂੰ ਨਾਲ ਹੀ 10-10 ਹਜ਼ਾਰ ਡਾਲਰ ਦੇ ਪੁਰਸਕਾਰ ਰਾਸ਼ੀ ਸਤਿਕਾਰ ਸਹਿਤ ਲੇਖਕਾਂ ਭੇਟ ਕੀਤੀ ਜਾਂਦੀ ਹੈ

 

ਫੋਟੋ : ਅੰਤਰਰਾਸ਼ਟਰੀ ਪੰਜਾਬੀ ਸਾਹਿਤ ਇਨਾਮ ਢਾਹਾਂ ਪੁਰਸਕਾਰ 2023 ਦੀ ਫਾਈਨਲ ਸੂਚੀ ਵਿਚ ਸ਼ਾਮਿਲ ਸਨਮਾਨਿਤ ਲੇਖਕ ਅਤੇ ਉਹਨਾਂ ਦੀਆਂ ਪੁਸਤਕਾਂ

Wednesday, 20 September 2023

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100% ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ  ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100% ਨਤੀਜਾ
ਬੰਗਾ : 20 ਸਤੰਬਰ ( ) ਪੰਜਾਬ ਦੇ ਪੇਂਡੂ  ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਆ ਦੇ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ 100% ਆਇਆ ਹੈ। ਇਹ  ਜਾਣਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਮੀਡੀਆ ਨੂੰ ਦਿੰਦੇ ਦੱਸਿਆ ਕਿ ਜੀ.ਐਨ.ਐਮ. ਨਰਸਿੰਗ (ਪਹਿਲਾ ਸਾਲ) ਕਲਾਸ ਦੀ ‍ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ  ਸ. ਜਸਵਿੰਦਰ ਸਿੰਘ- ਬੀਬੀ ਹਰਜਿੰਦਰ ਕੌਰ ਪਿੰਡ ਜਾਫਰਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਕੋਮਲ ਵਿਰਦੀ ਪੁੱਤਰੀ ਸ੍ਰੀ ਕੁਲਵੀਰ ਸਿੰਘ- ਬੀਬੀ ਲੱਛਮੀ ਪਿੰਡ ਤਲਵੰਡੀ ਫੱਤੂ ਨੇ ਦੂਜਾ ਸਥਾਨ ਅਤੇ ਪਲਕ ਬੰਗੜ ਪੁੱਤਰੀ ਸ੍ਰੀ ਕੁਲਦੀਪ ਕੁਮਾਰ- ਬੀਬੀ ਮਨਜੀਤ ਕੌਰ ਪਿੰਡ ਚੱਕ ਹਕੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਵਿੱਦਿਆ ਪ੍ਰਦਾਨ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਇਹਨਾਂ ਖੁਸ਼ੀ ਦੇ ਪਲਾਂ ਵਿਚ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟੀਆਂ ਵੱਲੋਂ ਜੀ.ਐਨ.ਐਮ. ਨਰਸਿੰਗ (ਪਹਿਲਾ ਸਾਲ) ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ ਹਨ । ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਰਾਬੀਆ ਹਾਟਾ, ਮੈਡਮ ਰੀਤੂ, ਮੈਡਮ ਸੰਦੀਪ ਕੌਰ ਸੂਦਨ, ਮੈਡਮ ਕੁਲਜੀਤ ਕੌਰ ਸੈਣੀ, ਮੈਡਮਾ ਨੇਹਾ ਰਾਣੀ, ਮੈਡਮ ਜਸਵੀਰ ਕੌਰ, ਮੈਡਮ ਸੁਨੀਤਾ ਲਖਵਾੜਾ ਅਤੇ ਮੈਡਮ ਨਵਜੋਤ ਕੌਰ ਵੀ ਹਾਜ਼ਰ ਸਨ । ਵਰਨਣਯੋਗ ਹੈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ  ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕਨੈਡਾ ਨਾਲ ਵੀ ਵਿਦਿਅਕ ਸਾਂਝ ਹੈ।
ਫੋਟੋ ਕੈਪਸ਼ਨ :- ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. (ਪਹਿਲਾ ਸਾਲ) ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀ


Saturday, 16 September 2023

ਢਾਹਾਂ ਕਲੇਰਾਂ ਹਸਪਤਾਲ ਵਿਖੇ ਚੰਦਨ ਦੇ ਪੌਦੇ ਲਗਾਏ ਗਏ

ਢਾਹਾਂ ਕਲੇਰਾਂ ਹਸਪਤਾਲ ਵਿਖੇ ਚੰਦਨ ਦੇ ਪੌਦੇ ਲਗਾਏ ਗਏ
ਬੰਗਾ 16 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਨ ਸੰਭਾਲ ਸੁਸਾਇਟੀ ਨਵਾਂਸ਼ਹਿਰ, ਵਿਕਾਸ ਨਗਰ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਨਰੋਆ ਸਮਾਜ ਸੰਸਥਾ ਵੱਲੋਂ ਚੰਦਨ ਅਤੇ ਸੁਹਿੰਜਣਾ  ਦੇ ਪੌਦੇ ਹਸਪਤਾਲ ਦੀਆਂ ਪਾਰਕਾਂ ਵਿਚ ਲਗਾਏ ਗਏ ।  ਸਮਾਜ ਸੇਵਕ, ਮੁੱਖ ਸੇਵਾਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ 20 ਸਾਲਾਂ ਤੋਂ ਵਾਤਾਵਰਣ ਸਾਂਭ ਸੰਭਾਲ ਲਈ ਆਮ ਲੋਕਾਈ ਨੂੰ ਜਾਗਰੁਕ ਕਰਨ ਲਈ ਮੁਹਿੰਮ ਚਲਾਈ ਹੋਈ ਹੈ, ਜਿਸ ਨੂੰ ਅੱਗੇ ਵਧਾਉਂਦੇ ਹੋਏ ਇਲਾਕੇ ਦੇ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਵਿਚ ਚੰਦਨ ਦੇ ਰੁੱਖ ਦੇ ਪੌਦੇ ਲਗਾ ਕੇ ਆਮ ਲੋਕਾਈ ਵਾਤਾਵਰਣ ਬਚਾਉਣ  ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਚੇਅਰਮੈਨ ਫਾਈਨਾਂਸ ਅਮਰਜੀਤ ਸਿੰਘ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਵਧਦੇ ਪ੍ਰਦੂਸ਼ਣ, ਵੱਧ ਰਹੀ ਆਬਾਦੀ ਅਤੇ ਬੇਲੋੜੇ ਕੱਟੇ ਜਾ ਰਹੇ ਦਰੱਖਤਾਂ ਦੇ ਕਾਰਨ ਹੀ ਧਰਤੀ ਦੇ ਵਾਤਾਵਰਨ 'ਤੇ ਅਸਰ ਪੈ ਰਿਹਾ ਹੈ , ਇਸ ਲਈ ਸਾਨੂੰ ਚੰਦਨ ਅਤੇ ਹੋਰ ਐਸੇ ਪੌਦੇ ਲਗਾਉਣੇ ਚਾਹੀਦੇ ਹਨ, ਜਿਨ੍ਹਾਂ  ਨਾਲ ਸਾਡਾ ਵਾਤਾਵਰਨ ਸਾਫ਼ ਰਹੇਗਾ ਅਤੇ  ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸਵੱਛ ਵਾਤਾਵਰਣ ਮਿਲੇਗਾ । ਇਸ ਮੌਕੇ ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਾਲੀ ਉਮ ਪ੍ਰਕਾਸ਼ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਦੀ ਪਾਰਕ ਵਿਚ ਚੰਦਨ ਦੇ ਰੁੱਖ ਦੇ ਪੌਦੇ ਲਗਾਉਣ ਮੌਕੇ ਚੇਅਰਮੈਨ ਫਾਈਨਾਂਸ ਅਮਰਜੀਤ ਸਿੰਘ ਕਲੇਰਾਂ ਅਤੇ ਹੋਰ ਪਤਵੰਤੇ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 16 ਸਤੰਬਰ :- ਇਲਾਕੇ ਦੇ ਪ੍ਰਸਿੱਧ ਲੋਕ ਸੇਵਾ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ  ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ  ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਜੀ ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਦਰਸਾਏ ਸੇਵਾ ਮਾਰਗ ਅਨੁਸਾਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਲੰਬੜਦਾਰ ਮਨਮੋਹਨ ਸਿੰਘ ਢਾਹਾਂ ਤੇ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਦੋਹਤੇ  ਦੇ ਜਨਮ ਦੀ ਖੁਸ਼ੀ ਵਿਚ ਅਤੇ  ਟਰੱਸਟ  ਪ੍ਰਬੰਧਕ ਮੈਂਬਰ ਜਗਜੀਤ ਸਿੰਘ ਸੋਢੀ ਵੱਲੋਂ ਆਪਣੇ ਪੋਤਰੇ ਦੇ ਜਨਮ ਦੀ ਖੁਸ਼ੀ ਵਿਚ ਲੰਗਰਾਂ ਦੀ ਸੇਵਾ ਕੀਤੀ ਗਈ । ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਲੰਬੜਦਾਰ ਮਨਮੋਹਨ ਸਿੰਘ ਢਾਹਾਂ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ. ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਚਰਨਜੀਤ ਕੌਰ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਦੇ ਕਰਮਚਾਰੀ, ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ। ਇਸ ਮੌਕੇ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ

Friday, 15 September 2023

ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਸਪੰਨ

ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਸਪੰਨ
ਬੰਗਾ 15 ਸਤੰਬਰ- ਰੋਟਰੀ ਕਲੱਬ ਬੰਗਾ ਗਰੀਨ ਅਤੇ ਨਿਸ਼ਕਾਮ ਸੇਵਕ ਜੱਥਾ ਦੋਆਬਾ ਅਤੇ ਬਲੱਡ ਡੋਨਰਜ਼ ਸੁਸਾਇਟੀ  ਬੰਗਾ ਵਲੋਂ ਸਾਂਝੇ ਤੌਰ 'ਤੇ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜਾ ਸਵੈ ਇਛੱਤ ਖੂਨਦਾਨ ਕੈਂਪ ਗੁਰਦੁਆਰਾ ਸਰੋਵਰ ਸਾਹਿਬ ਵਿਖੇ 12 , 13 ਅਤੇ 14 ਸਤੰਬਰ  ਨੂੰ  ਸੰਗਤਾਂ ਦੇ ਸਹਿਯੋਗ ਨਾਲ ਲਗਾਏ ਗਏ। ਕੈਂਪ ਦੇ ਤੀਜੇ ਦਿਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਬਲੱਡ ਬੈਂਕ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਇਸ ਮੌਕੇ 55 ਖੂਨਦਾਨੀਆਂ ਨੇ ਖੂਨਦਾਨ ਕੀਤਾ।  ਇਸ ਕੈਂਪ ਦੀ ਸਫ਼ਲਤਾ ਲਈ  ਰੋਟਰੀ ਕਲੱਬ ਬੰਗਾ ਗਰੀਨ ਦੇ ਪ੍ਰਧਾਨ ਰੋਟੇ. ਦਿਲਬਾਗ ਸਿੰਘ ਬਾਗੀ,  ਨਿਸ਼ਕਾਮ ਸੇਵਕ ਜੱਥਾ ਦੇ ਪ੍ਰਧਾਨ ਸੁਖਵੰਤ ਸਿੰਘ ਬੈਂਸ, ਬਲੱਡ ਡੋਨਰਜ਼ ਸੁਸਾਇਟੀ ਦੇ ਨੁਮਾਇੰਦੇ ਅਮਰਦੀਪ ਬੰਗਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਧੀਰ ਸਿੰਘ ਚੱਠਾ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
 ਇਸ ਮੌਕੇ ਕਲੱਬ ਦੇ ਪ੍ਰਧਾਨ ਰੋਟੇ. ਦਿਲਬਾਗ ਸਿੰਘ ਬਾਗੀ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਅਤੇ ਕੀਮਤੀ ਜਾਨਾਂ ਬਚਾਉਣ ਲਈ ਖੂਨ ਦਾਨ ਦੀ ਲਹਿਰ ਸਮਾਜ ਅੰਦਰ ਵੱਡੇ ਪੱਧਰ 'ਤੇ ਪ੍ਰੇਰਨਾਦਾਇਕ ਕਾਰਜ ਕਰ ਰਹੀ ਹੈ ਅਤੇ ਇਸ ਲਹਿਰ ਦਾ ਹਿੱਸਾ ਬਣਕੇ ਆਪਣੀਆਂ ਸੇਵਾਵਾਂ ਦੇ ਫ਼ਰਜ ਸਾਨੂੰ ਨਿਭਾਉਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਖੂਨਦਾਨ ਕੈਂਪ ਦੇ ਪਹਿਲੇ ਦਿਨ 57, ਦੂਜੇ ਦਿਨ 83 ਅਤੇ ਤੀਜੇ ਦਿਨ 55 ਖੂਨਦਾਨੀਆਂ ਨੇ ਖੂਨਦਾਨ ਕੀਤਾ। ਤੀਜੇ ਦਿਨ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਸੈਕਟਰੀ ਰੋਟੇਰੀਅਨ ਅਸ਼ੋਕ ਕੁਮਾਰ, ਫਾਇਨਾਂਸ ਸੈਕਟਰੀ ਭੁਪੇਸ਼ ਕੁਮਾਰ, ਪਬਲਿਕ ਇਮੇਜ਼ ਚੇਅਰਮੈਨ ਰੋਟੇਰੀਅਨ ਰਾਮ ਤੀਰਥ , ਕਲੱਬ ਦੇ ਵਾਇਸ ਪ੍ਰਧਾਨ ਰੋਟੇ. ਰਣਵੀਰ ਸਿੰਘ ਰਾਣਾ, ਰੋਟੇ. ਹਰਮਿੰਦਰ ਸਿੰਘ ਲੱਕੀ, ਰੋਟੇ. ਦਵਿੰਦਰ ਕੁਮਾਰ, ਰੋਟੇ. ਜੀਵਨ ਦਾਸ ਕੌਸ਼ਲ, ਰੋਟੇ. ਕਪੂਰ ਸਿੰਘ ਜੋਧਾ, ਰੋਟੇ. ਬਲਵਿੰਦਰ ਸਿੰਘ ਪਾਂਧੀ, ਮਨਪ੍ਰੀਤ ਸਿੰਘ ਨਵਾਂ ਸ਼ਹਿਰ, ਸੁਖਵੰਤ ਸਿੰਘ ਬੈਂਸ ਪ੍ਰਧਾਨ ਨਿਸ਼ਕਾਮ ਸੇਵਾ ਦੁਆਬਾ, ਬਲਵਿੰਦਰ ਸਿੰਘ, ਮਾਸਟਰ ਅਜੀਤ ਸਿੰਘ, ਡਾ. ਰਾਹੁਲ ਗੋਇਲ ਬੀ ਟੀ ਉ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਸੁਰਜੀਤ ਸਿੰਘ ਜਗਤਪੁਰ ਆਦਿ ਵੀ ਹਾਜ਼ਰ ਸਨ।
ਕੈਪਸ਼ਨ -  ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਦਿਲਬਾਗ ਸਿੰਘ ਬਾਗੀ, ਡਾ. ਰਾਹੁਲ ਗੋਇਲ ਬੀ ਟੀ ਉ ਅਤੇ ਹੋਰ ਪਤਵੰਤੇ

ਢਾਹਾਂ ਕਲੇਰਾਂ ਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਅਧਿਆਪਕਾਂ ਦਾ ਸਨਮਾਨ

ਢਾਹਾਂ ਕਲੇਰਾਂ ਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਅਧਿਆਪਕਾਂ ਦਾ ਸਨਮਾਨ
ਬੰਗਾ : 15 ਸਤੰਬਰ: ( ) ਪੰਜਾਬ ਦੇ ਪੇਂਡੂ ਇਲਾਕੇ ਵਿਚ ਸਥਾਪਿਤ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ  ਕਾਲਜ ਆਫ ਨਰਸਿੰਗ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਦਾ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਐਕਸਿਸ ਬੈਂਕ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਯਾਦ ਚਿੰਨ੍ਹ ਭੇਟ ਕਰਕੇ  ਸਨਮਾਨ ਕੀਤਾ ਗਿਆ। ਇਸ ਮੌਕੇ   ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦਾ ਜੀਵਨ ਸ਼ਾਨਦਾਰ ਬਣਾਉਣ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਰਾਸ਼ਟਰੀ ਅਧਿਆਪਕ ਦਿਵਸ,  ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਲਈ ਪ੍ਰੇਰਨਾ ਦਾ ਸਰੋਤ ਹੁੰਦਾ  ਹੈ ।  ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਦੱਸਿਆ ਕਿ  ਭਾਰਤ ਵਿੱਚ ਅਧਿਆਪਕ ਦਿਵਸ ਹਰ ਸਾਲ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ, ਜੋ ਇੱਕ ਪ੍ਰਸਿੱਧ ਦਾਰਸ਼ਨਿਕ, ਅਧਿਆਪਕ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਸਨ।  ਉਹਨਾਂ ਕਿਹਾ ਕਿ ਇਹ ਸਨਮਾਨ ਅਧਿਆਪਕਾਂ ਨੂੰ ਹਮੇਸ਼ਾਂ ਯਾਦ ਦਿਵਾਉਦਾ ਰਹੇਗਾ ਕਿ ਉਨ੍ਹਾਂ ਦੇ ਸਿਰ ਦੇਸ਼ ਦਾ ਭਵਿੱਖ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਹੈ ਅਤੇ ਜਿਹਨਾਂ  ਨੇ ਵੀ ਭਵਿੱਖ ਵਿੱਚ ਅਧਿਆਪਕ ਵਜੋਂ ਅਹਿਮ ਭੂਮਿਕਾ ਨਿਭਾਉਣੀ ਹੈ। ਉਹਨਾਂ ਨੇ ਟਰੱਸਟ ਦੀਆਂ ਸਿੱਖਿਆਂ ਸੰਸਥਾਵਾਂ ਦੇ ਅਧਿਆਪਕਾਂ  ਦਾ ਐਕਸਿਸ ਬੈਂਕ ਵੱਲੋਂ ਸਨਮਾਨ ਕਰਨ ਲਈ ਧੰਨਵਾਦ ਕੀਤਾ । ਇਸ ਮੌਕੇ ਐਕਸਿਸ ਬੈਂਕ ਬੰਗਾ ਦੇ ਸੀਨੀਅਰ ਬ੍ਰਾਂਚ ਮਨੈਜਰ ਨਵਦੀਪ ਕੁਮਾਰ ਅਤੇ ਸੌਰਵ ਕੁਮਾਰ ਰਿਲੇਸ਼ਨ ਮਨੈਜਰ ਨੇ ਕਿਹਾ ਕਿ ਅਧਿਆਪਕ ਦਿਵਸ ਨੂੰ ਸਮਰਪਿਤ ਵੱਲੋਂ ਇਹ ਸਨਮਾਨ ਨਰਸਿੰਗ ਕਾਲਜ ਅਤੇ ਸਕੂਲ ਦੇ ਅਧਿਆਪਕਾਂ ਨੂੰ ਭੇਟ ਕੀਤੇ ਗਏ ਹਨ ।  ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਵਨੀਤਾ ਚੋਟ ਵੀ ਹਾਜ਼ਰ ਸਨ।  
ਫ਼ੋਟੋ ਕੈਪਸ਼ਨ : ਅਧਿਆਪਕਾਂ ਦਾ ਸਨਮਾਨ ਉਪਰੰਤ ਯਾਦਗਾਰੀ ਤਸਵੀਰ

Thursday, 14 September 2023

ਢਾਹਾਂ ਕਲੇਰਾਂ ਹਸਪਤਾਲ ਵਿਖੇ ਅਨਿਯਮਿਤ ਸ਼ੂਗਰ ਤੇ ਗੁਰਦਿਆਂ ਦੀ ਸੋਜਿਸ਼ ਦਾ ਹੋਇਆ ਸਫ਼ਲ ਇਲਾਜ

ਢਾਹਾਂ ਕਲੇਰਾਂ ਹਸਪਤਾਲ ਵਿਖੇ ਅਨਿਯਮਿਤ ਸ਼ੂਗਰ ਤੇ ਗੁਰਦਿਆਂ ਦੀ ਸੋਜਿਸ਼ ਦਾ ਹੋਇਆ ਸਫ਼ਲ ਇਲਾਜ
ਬੰਗਾ 14 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਹਸਪਤਾਲ ਦੇ ਅਲਟਰਾ ਮੌਰਡਨ ਆਈ.ਸੀ.ਯੂ. ਵਿੱਚ ਦਾਖ਼ਲ ਪਿੰਡ ਬੇਗੋਵਾਲ ਦੀ  47 ਸਾਲਾ ਔਰਤ ਦਾ ਗੁਰਦਿਆਂ ਦੀ ਸੋਜਿਸ਼, ਅਨਿਯਮਿਤ ਸ਼ੂਗਰ ਅਤੇ ਵਧੀ ਹੋਈ ਇਨਫ਼ੈਕਸ਼ਨ ਦਾ ਸਫ਼ਲ ਇਲਾਜ ਹੋਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ  ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਇਹ ਮਰੀਜ਼ ਜਦੋਂ ਢਾਹਾਂ ਕਲੇਰਾਂ ਹਸਪਤਾਲ ਦੀ ਅਮਰਜੈਂਸੀ ਵਿਭਾਗ ਵਿਚ  ਆਇਆ ਤਾਂ ਉਸ ਦੀ ਹਾਲਤ ਬਹੁਤ ਗ਼ੰਭੀਰ ਸੀ, ਸ਼ੂਗਰ ਅਨਿਯਮਿਤ ਤੇ ਪਿਸ਼ਾਬ ਨਹੀਂ ਆ ਰਿਹਾ ਸੀ । 47 ਸਾਲਾ ਔਰਤ ਮਰੀਜ਼ ਨੂੰ ਸਾਹ ਲੈਣ 'ਚ ਵੀ ਬਹੁਤ ਦਿੱਕਤ ਸੀ,  ਉਸ ਦੀ ਗੰਭੀਰ ਹਾਲਤ  ਨੂੰ ਦੇਖਦੇ ਹੋਏ ਆਈ.ਸੀ.ਯੂ. ਵਿੱਚ ਭਰਤੀ ਕੀਤਾ ਗਿਆ ਤੇ ਇਲਾਜ਼ ਸ਼ੁਰੂ ਹੋਇਆ । ਇਲਾਜ ਦੌਰਾਨ ਮਰੀਜ਼ ਦੀ ਹਾਲਤ 'ਚ ਦਿਨ ਬ ਦਿਨ ਸੁਧਾਰ ਹੁੰਦਾ ਗਿਆ ਤੇ ਸਫ਼ਲ ਇਲਾਜ਼ ਤੋਂ ਬਾਅਦ ਹੁਣ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਮਰੀਜ਼ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਮਰੀਜ਼ ਨੂੰ ਫ਼ਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਪਰ ਉਨ੍ਹਾਂ ਨੇ ਨਾਜ਼ੁਕ ਹਾਲਤ ਦੇਖਦਿਆਂ ਮਰੀਜ਼ ਨੂੰ ਇਲਾਜ ਲਈ ਸ਼ਹਿਰ ਦੇ ਵੱਡੇ ਹਸਪਤਾਲ ਲਿਜਾਣ ਲਈ ਕਹਿ ਦਿੱਤਾ ਸੀ, ਜਿਸ ਤੋਂ ਬਾਅਦ ਹੀ ਉਹ ਸਿੱਧੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆ ਗਏ ਸਨ । ਇਸ ਮੌਕੇ ਮਰੀਜ਼ ਦੇ ਰਿਸ਼ਤੇਦਾਰਾਂ ਨੇ ਮਰੀਜ਼ ਦੀ ਸੁਚੱਜੀ ਦੇਖਭਾਲ ਲਈ ਡਾ. ਵਿਵੇਕ ਗੁੰਬਰ ਤੇ ਉਨ੍ਹਾਂ ਦੀ ਟੀਮ ਦੇ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਵੀ ਧੰਨਵਾਦ ਕੀਤਾ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਦਿਆਂ ਦੇ ਰੋਗਾਂ, ਸ਼ੂਗਰ ਅਤੇ ਹਰ ਤਰ੍ਹਾਂ ਦੀ ਇਨਫੈਕਸ਼ਨ ਦਾ ਇਲਾਜ ਕਰਨ ਲਈ ਆਧੁਨਿਕ ਯੰਤਰਾਂ, ਆਈ ਸੀ ਯੂ, ਵਿਸ਼ੇਸ਼ ਐਚ. ਡੀ. ਯੂ. ਵਾਰਡਾਂ ਦਾ ਖਾਸ਼ ਪ੍ਰਬੰਧ ਹੈ ।
ਫੋਟੋ ਕੈਪਸ਼ਨ : - ਤੰਦਰੁਸਤ ਮਰੀਜ਼ ਨਾਲ ਡਾ. ਵਿਵੇਕ ਗੁੰਬਰ