Saturday, 28 October 2023

ਸੂਬਾ ਪੱਧਰੀ ਖੇਡਾਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵੇਟ ਲਿਫਟਰਾਂ ਨੇ ਜਿੱਤੇ ਦੋ ਚਾਂਦੀ ਦੇ ਮੈਡਲ ਅਤੇ ਇੱਕ ਕਾਂਸੀ ਦਾ ਮੈਡਲ

ਸੂਬਾ ਪੱਧਰੀ ਖੇਡਾਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵੇਟ ਲਿਫਟਰਾਂ ਨੇ ਜਿੱਤੇ ਦੋ ਚਾਂਦੀ ਦੇ ਮੈਡਲ ਅਤੇ ਇੱਕ ਕਾਂਸੀ ਦਾ ਮੈਡਲ
ਬੰਗਾ : 28 ਅਕਤੂਬਰ ()  ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਵੇਟ ਲਿਫਟਰਾਂ ਨੇ ਬੀਤੇ ਦਿਨੀ ਖੰਨਾ (ਜ਼ਿਲ੍ਹਾ ਲੁਧਿਆਣਾ) ਅਤੇ ਸੁਨਾਮ (ਜ਼ਿਲ੍ਹਾ ਸੰਗਰੂਰ) ਵਿਖੇ ਹੋਏ ਵੱਖ ਵੱਖ ਸੂਬਾ ਪੱਧਰੀ ਵੇਟ ਲਿਫਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚੋ ਦੋ ਚਾਂਦੀ ਅਤੇ ਇੱਕ ਕਾਂਸੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਦਾ ਸਮਾਚਾਰ ਹੈ । ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਵੇਟ ਲਿਫਟਰਾਂ ਹਰਜੋਤ ਕੌਰ ਮਜਾਰਾ ਨੌ ਅਬਾਦ ਅਤੇ ਹਰਜੋਤ ਸਿੰਘ ਭਰੋ ਮਜਾਰਾ ਨੂੰ ਆਪਣਾ, ਆਪਣਾ ਮਾਪਿਆਂ ਦਾ, ਸਕੂਲ ਦਾ ਨਾਮ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਮ ਰੋਸ਼ਨ ਕਰਨ ਲਈ ਵਧਾਈਆਂ ਦਿੱਤੀਆਂ ਅਤੇ ਉਹਨਾਂ ਦਾ ਸਨਮਾਨ ਕੀਤਾ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸਿੱਖਿਆ ਪ੍ਰੌ ਹਰਬੰਸ ਸਿੰਘ ਬੋਲੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਖੰਨਾ (ਜ਼ਿਲ੍ਹਾ ਲੁਧਿਆਣਾ) ਵਿਖੇ ਹੋਈਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2023-24 ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੇਟ ਲਿਫਟਰ ਟੀਮ ਵਿਚ ਸ਼ਾਮਿਲ ਸਕੂਲ ਦੀ ਹੋਣਹਾਰ 10+2 ਦੀ ਵਿਦਿਆਰਥਣ ਵੇਟ ਲਿਫਟਰ ਹਰਜੋਤ ਕੌਰ ਪੁੱਤਰੀ ਉਂਕਾਰ ਸਿੰਘ ਵਾਸੀ ਮਜਾਰਾ ਨੌ ਅਬਾਦ ਨੇ ਅੰਡਰ 19 ਸਾਲ, +87 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ  ਚਾਂਦੀ ਦਾ ਮੈਡਲ ਜਿੱਤਿਆ ਹੈ। ਇਸ ਹੋਣਹਾਰ ਵੇਟ ਲਿਫਟਰ ਹਰਜੋਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਹੋਏ ਸੂਬਾ ਪੱਧਰੀ ਮੁਕਾਬਲੇ ਦੌਰਾਨ ਅੰਡਰ 21 ਸਾਲ + 87 ਕਿਲੋਗ੍ਰਾਮ ਭਾਰ ਵਰਗ ਵਿਚ  ਪੂਰੇ ਪੰਜਾਬ ਦੇ ਵੇਟ ਲਿਫਟਰਾਂ ਨਾਲ ਸਖਤ ਮੁਕਾਬਲਾ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਚਾਂਦੀ ਦਾ ਮੈਡਲ ਜਿੱਤਿਆ ਹੈ।  ਜਦ ਕਿ ਢਾਹਾਂ ਕਲੇਰਾਂ ਸਕੂਲ ਦੇ ਹੀ ਵੇਟ ਲਿਫਟਰ  ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਰੋ ਮਜਾਰਾ 9ਵੀਂ ਕਲਾਸ ਨੇ ਵੀ ਸੁਨਾਮ ਵਿਖੇ ਅੰਡਰ 17 ਸਾਲ 96 ਕਿਲੋਗ੍ਰਾਮ ਭਾਰ ਵਰਗ ਵਿਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਿਆ ਹੈ। ਦੋ ਚਾਂਦੀ ਅਤੇ ਇੱਕ ਚਾਂਦੀ ਦਾ ਮੈਡਲ ਜਿੱਤਣ ਵਾਲੇ ਦੋਵਾਂ ਵੇਟ ਲਿਫਟਰਾਂ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਮਹਿੰਦਰਪਾਲ ਸਿੰਘ ਸੁਪਰਡੈਂਟ, ਜਸਬੀਰ ਕੌਰ ਡੀ ਪੀ ਈ, ਅਰਵਿੰਦਰ ਬਸਰਾ ਡੀ ਪੀ ਈ ਅਤੇ ਕੋਮਲ ਕੌਰ ਡੀ ਪੀ ਈ ਵੀ ਹਾਜ਼ਰ ਸਨ ।
ਫੋਟੋ : ਢਾਹਾਂ ਕਲੇਰਾਂ ਸਕੂਲ ਦੀ ਸੂਬਾ ਪੱਧਰੀ ਜੇਤੂ ਵੇਟ ਲਿਫਟਰ ਹਰਜੋਤ ਕੌਰ ਮਜਾਰਾ ਨੌ ਅਬਾਦ ਅਤੇ ਵੇਟ ਲਿਫਟਰ ਹਰਜੋਤ ਸਿੰਘ ਭਰੋ ਮਜਾਰਾ ਦਾ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਟਾਫ

ਸੂਬਾ ਪੱਧਰੀ ਖੇਡਾਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵੇਟ ਲਿਫਟਰਾਂ ਨੇ ਜਿੱਤੇ ਦੋ ਚਾਂਦੀ ਦੇ ਮੈਡਲ ਅਤੇ ਇੱਕ ਕਾਂਸੀ ਦਾ ਮੈਡਲ

ਸੂਬਾ ਪੱਧਰੀ ਖੇਡਾਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵੇਟ ਲਿਫਟਰਾਂ ਨੇ ਜਿੱਤੇ ਦੋ ਚਾਂਦੀ ਦੇ ਮੈਡਲ ਅਤੇ ਇੱਕ ਕਾਂਸੀ ਦਾ ਮੈਡਲ
ਬੰਗਾ  28 ਅਕਤੂਬਰ ()  ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਵੇਟ ਲਿਫਟਰਾਂ ਨੇ ਬੀਤੇ ਦਿਨੀ ਖੰਨਾ (ਜ਼ਿਲ੍ਹਾ ਲੁਧਿਆਣਾ) ਅਤੇ ਸੁਨਾਮ (ਜ਼ਿਲ੍ਹਾ ਸੰਗਰੂਰ) ਵਿਖੇ ਹੋਏ ਵੱਖ ਵੱਖ ਸੂਬਾ ਪੱਧਰੀ ਵੇਟ ਲਿਫਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚੋ ਦੋ ਚਾਂਦੀ ਅਤੇ ਇੱਕ ਕਾਂਸੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਦਾ ਸਮਾਚਾਰ ਹੈ । ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਵੇਟ ਲਿਫਟਰਾਂ ਹਰਜੋਤ ਕੌਰ ਮਜਾਰਾ ਨੌ ਅਬਾਦ ਅਤੇ ਹਰਜੋਤ ਸਿੰਘ ਭਰੋ ਮਜਾਰਾ ਨੂੰ ਆਪਣਾ, ਆਪਣਾ ਮਾਪਿਆਂ ਦਾ, ਸਕੂਲ ਦਾ ਨਾਮ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਮ ਰੋਸ਼ਨ ਕਰਨ ਲਈ ਵਧਾਈਆਂ ਦਿੱਤੀਆਂ ਅਤੇ ਉਹਨਾਂ ਦਾ ਸਨਮਾਨ ਕੀਤਾ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸਿੱਖਿਆ ਪ੍ਰੌ ਹਰਬੰਸ ਸਿੰਘ ਬੋਲੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਖੰਨਾ (ਜ਼ਿਲ੍ਹਾ ਲੁਧਿਆਣਾ) ਵਿਖੇ ਹੋਈਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2023-24 ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੇਟ ਲਿਫਟਰ ਟੀਮ ਵਿਚ ਸ਼ਾਮਿਲ ਸਕੂਲ ਦੀ ਹੋਣਹਾਰ 10+2 ਦੀ ਵਿਦਿਆਰਥਣ ਵੇਟ ਲਿਫਟਰ ਹਰਜੋਤ ਕੌਰ ਪੁੱਤਰੀ ਉਂਕਾਰ ਸਿੰਘ ਵਾਸੀ ਮਜਾਰਾ ਨੌ ਅਬਾਦ ਨੇ ਅੰਡਰ 19 ਸਾਲ, +87 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ  ਚਾਂਦੀ ਦਾ ਮੈਡਲ ਜਿੱਤਿਆ ਹੈ। ਇਸ ਹੋਣਹਾਰ ਵੇਟ ਲਿਫਟਰ ਹਰਜੋਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਹੋਏ ਸੂਬਾ ਪੱਧਰੀ ਮੁਕਾਬਲੇ ਦੌਰਾਨ ਅੰਡਰ 21 ਸਾਲ + 87 ਕਿਲੋਗ੍ਰਾਮ ਭਾਰ ਵਰਗ ਵਿਚ  ਪੂਰੇ ਪੰਜਾਬ ਦੇ ਵੇਟ ਲਿਫਟਰਾਂ ਨਾਲ ਸਖਤ ਮੁਕਾਬਲਾ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਚਾਂਦੀ ਦਾ ਮੈਡਲ ਜਿੱਤਿਆ ਹੈ।  ਜਦ ਕਿ ਢਾਹਾਂ ਕਲੇਰਾਂ ਸਕੂਲ ਦੇ ਹੀ ਵੇਟ ਲਿਫਟਰ  ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਰੋ ਮਜਾਰਾ 9ਵੀਂ ਕਲਾਸ ਨੇ ਵੀ ਸੁਨਾਮ ਵਿਖੇ ਅੰਡਰ 17 ਸਾਲ 96 ਕਿਲੋਗ੍ਰਾਮ ਭਾਰ ਵਰਗ ਵਿਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਿਆ ਹੈ। ਦੋ ਚਾਂਦੀ ਅਤੇ ਇੱਕ ਚਾਂਦੀ ਦਾ ਮੈਡਲ ਜਿੱਤਣ ਵਾਲੇ ਦੋਵਾਂ ਵੇਟ ਲਿਫਟਰਾਂ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਮਹਿੰਦਰਪਾਲ ਸਿੰਘ ਸੁਪਰਡੈਂਟ, ਜਸਬੀਰ ਕੌਰ ਡੀ ਪੀ ਈ, ਅਰਵਿੰਦਰ ਬਸਰਾ ਡੀ ਪੀ ਈ ਅਤੇ ਕੋਮਲ ਕੌਰ ਡੀ ਪੀ ਈ ਵੀ ਹਾਜ਼ਰ ਸਨ ।
ਫੋਟੋ : ਢਾਹਾਂ ਕਲੇਰਾਂ ਸਕੂਲ ਦੀ ਸੂਬਾ ਪੱਧਰੀ ਜੇਤੂ ਵੇਟ ਲਿਫਟਰ ਹਰਜੋਤ ਕੌਰ ਮਜਾਰਾ ਨੌ ਅਬਾਦ ਅਤੇ ਵੇਟ ਲਿਫਟਰ ਹਰਜੋਤ ਸਿੰਘ ਭਰੋ ਮਜਾਰਾ ਦਾ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਟਾਫ

Friday, 27 October 2023

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਕਰਵਾਇਆ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਕਰਵਾਇਆ
ਬੰਗਾ 27 ਅਕਤੂਬਰ : - ਦੁਆਬੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਬੀ ਐਸ. ਸੀ (ਇੰਨਟਰਨਜ਼), ਬੀ ਐਸ ਸੀ (ਪੋਸਟ ਬੇਸਿਕ) ਅਤੇ ਜੀ ਐਨ ਐਮ (ਇੰਨਟਰਨਜ਼) ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਆਪਣਾ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਪਾਲ ਸਿੰਘ ਮਹਿਤਪੁਰ ਉਲੱਦਣੀ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਵਿਚ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋ ਵੀ ਹਾਜ਼ਰੀਆਂ ਭਰੀਆਂ ਗਈਆਂ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਨੂੰ  ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸੇਵਾ ਦੇ ਉਪਦੇਸ਼ ਅਨੁਸਾਰ ਨਰਸਿੰਗ ਖੇਤਰ ਵਿਚ ਸ਼ਾਨਦਾਰ ਕਾਰਜ ਕਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ । ਉਹਨਾਂ ਨੇ ਨਰਸਿੰਗ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਚੜ੍ਹਦੀ ਕਲਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਗੁਰਮਤਿ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ,  ਸਬ-ਇੰਸਪੈਕਟਰ ਮਹਿੰਦਰ ਸਿੰਘ ਲਾਦੀਆਂ, ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਰਮਨਜੀਤ ਕੌਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਸਮੂਹ ਨਰਸਿੰਗ ਕਾਲਜ ਅਧਿਆਪਕ, ਨਰਸਿੰਗ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਚਾਹ ਪਕੌੜਿਆਂ ਦਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਕਰਵਾਏ ਗੁਰਮਤਿ ਸਮਾਗਮ ਦੀ ਝਲਕੀਆਂ

Saturday, 21 October 2023

ਜ਼ੋਨਲ ਐਥਲੈਟਿਕ ਮੀਟ ਵਿਚ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਵੱਲੋਂ 24 ਗੋਲਡ ਮੈਡਲ ਜਿੱਤ ਕੇ ਨਵਾਂ ਰਿਕਾਰਡ ਕਾਇਮ

ਜ਼ੋਨਲ ਐਥਲੈਟਿਕ ਮੀਟ ਵਿਚ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਵੱਲੋਂ 24 ਗੋਲਡ ਮੈਡਲ ਜਿੱਤ ਕੇ ਨਵਾਂ ਰਿਕਾਰਡ ਕਾਇਮ
ਬੰਗਾ  20 ਅਕਤੂਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਵੱਲੋਂ ਖੇਡਾਂ ਦੇ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਜਾ ਰਹੇ ਹਨ।  ਬੀਤੇ ਦਿਨੀਂ ਹੋਈ ਜ਼ੋਨਲ ਐਥਲੈਟਿਕ ਮੀਟ ਵਿਚ ਸਕੂਲ ਖਿਡਾਰੀਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 24 ਗੋਲਡ  17  ਸਿਲਵਰ ਅਤੇ 12 ਬਰੌਨਜ਼ ਮੈਡਲ  ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ। ਸਕੂਲ ਦੀਆਂ ਖਿਡਾਰਣਾਂ ਅਤੇ ਖਿਡਾਰੀਆਂ ਵੱਲੋਂ 53 ਮੈਡਲ ਜਿੱਤਣ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪ੍ਰਬੰਧਕ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ  ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ, ਉਹਨਾਂ ਦੇ ਮਾਪਿਆਂ , ਅਧਿਆਪਕਾਂ, ਸਕੂਲ ਪ੍ਰਿੰਸੀਪਲ ਅਤੇ ਡਾਇਰੈਕਟਰ ਸਿੱਖਿਆ ਨੂੰ ਵਧਾਈਆਂ ਦਿੱਤੀਆਂ ਅਤੇ ਸਮੂਹ ਜੇਤੂ ਖਿਡਾਰੀਆਂ  ਦਾ ਵਿਸ਼ੇਸ਼ ਸਨਮਾਨ ਕੀਤਾ । ਉਹਨਾਂ ਨੇ ਕਿਹਾ ਕਿ ਸਕੂਲ ਵਿਚ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਆਧੁਨਿਕ ਟਰੇਨਿੰਗ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਕਿਉਂਕਿ ਉੱਚ ਪੱਧਰ ਦੀ ਟਰੇਨਿੰਗ ਮਿਲਣ ਨਾਲ ਖਿਡਾਰੀਆਂ ਦੇ ਹੌਂਸਲੇ ਬੁਲੰਦ ਹੁੰਦੇ ਹਨ ਅਤੇ ਜਿਸ ਕਰਕੇ  ਖਿਡਾਰੀਆਂ ਨੂੰ ਵੱਖ ਵੱਖ ਖੇਡ ਮੁਕਾਬਿਲਿਆਂ ਵਿਚ ਵੱਧ ਤੋਂ ਵੱਧ  ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵੱਧ ਮੌਕੇ ਮਿਲਦੇ ਹਨ।
ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਜ਼ੋਨਲ ਐਥਲੈਟਿਕ ਮੀਟ ਸਕੂਲ ਦੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ‍ਦੱਸਿਆ ਕਿ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 600 ਮੀਟਰ ਦੌੜ, 800 ਮੀਟਰ ਦੌੜ, 4*400 ਰਿਲੇਅ ਦੌੜ ਤੋਂ ਇਲਾਵਾ  ਲੌਂਗ ਜੰਪ, ਹਾਈ ਜੰਪ, ਸ਼ਾਟ ਪੁੱਟ, ਡਿਸਕਸ ਥਰੋ ਅਤੇ ਜੈਵਲਿਨ ਥਰੋ ਦੇ ਹੋਏ ਵੱਖ ਵੱਖ ਮੁਕਾਬਿਲਿਆਂ ਵਿਚ ਭਾਗ ਲਿਆ । ਜਿਸ ਵਿਚ ਉਹਨਾਂ ਨੇ 24 ਗੋਲਡ , 17  ਸਿਲਵਰ ਅਤੇ 12 ਬਰੌਨਜ਼ ਮੈਡਲ  ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ । ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਅਤੇ ਅਧਿਆਪਕਾਂ  ਨੂੰ ਸ਼ਾਨਦਾਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਜਿਸ ਕਰਕੇ  ਵੱਖ ਵੱਖ ਖੇਡਾਂ ਲਈ ਨਿਪੁੰਨ ਅਧਿਆਪਕ ਅਤੇ ਕੋਚ ਸਾਹਿਬਾਨ ਪੂਰੀ ਮਿਹਨਤ ਨਾਲ ਖਿਡਾਰੀਆਂ ਨੂੰ ਤਿਆਰ ਕਰ ਰਹੇ ਹਨ ਅਤੇ ਉਹ ਖਿਡਾਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਗੋਲਡ ਮੈਡਲ ਅਤੇ ਚੈਪੀਅਨਸ਼ਿਪ ਟਰਾਫੀਆਂ ਜਿੱਤ ਕੇ ਆਪਣਾ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਤੋਂ ਇਲਾਵਾ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ । ਗੋਲਡ , ਸਿਲਵਰ ਅਤੇ ਬਰੌਨਜ਼ ਮੈਡਲ  ਜੇਤੂ ਸਕੂਲ ਖਿਡਾਰੀ ਲੜਕੀਆਂ ਅਤੇ ਲੜਕਿਆਂ ਦਾ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਮਹਿੰਦਰਪਾਲ ਸਿੰਘ ਸੁਪਰਡੈਂਟ,  ਜਸਬੀਰ ਕੌਰ  ਡੀ ਪੀ ਈ,, ਅਰਵਿੰਦਰ ਬਸਰਾ ਡੀ ਪੀ ਈ ਅਤੇ ਕੋਮਲ ਕੌਰ ਡੀ ਪੀ ਈ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :   ਜ਼ੋਨਲ ਐਥਲੈਟਿਕ ਮੀਟ  ਢਾਹਾਂ ਕਲੇਰਾਂ ਦੇ ਸੀਨੀਅਰ ਸੈਕੰਡਰੀ  ਸਕੂਲ ਦੇ ਗੋਲਡ , ਸਿਲਵਰ ਅਤੇ ਬਰੌਨਜ਼ ਮੈਡਲ  ਜੇਤੂ  ਖਿਡਾਰੀਆਂ (ਲੜਕੀਆਂ (ਤਸਵੀਰ 01) ਅਤੇ ਲੜਕੇ (ਤਸਵੀਰ 02) ) ਨਾਲ ਯਾਦਗਾਰੀ ਤਸਵੀਰਾਂ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ

Wednesday, 18 October 2023

ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ. ਐਸ. ਐਸ. ਗਿੱਲ ਨੂੰ ਸ਼ਰਧਾਂਜ਼ਲੀਆਂ ਭੇਟ

ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ. ਐਸ. ਐਸ. ਗਿੱਲ ਨੂੰ ਸ਼ਰਧਾਂਜ਼ਲੀਆਂ ਭੇਟ
ਬੰਗਾ 18 ਅਕਤੂਬਰ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ ਐਸ ਐਸ ਗਿੱਲ (ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ) ਜੋ ਪਿਛਲੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਸਪੰਨ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਇਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਗਿਆ ਅਤੇ ਉਪਰੰਤ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਸ਼ਰਧਾਂਜ਼ਲੀ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ,  ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ ਅਤੇ ਵਰਿੰਦਰ ਸਿੰਘ ਬਰਾੜ ਐਚ ਆਰ ਐਡਿਮਨ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ.ਐਸ ਐਸ ਗਿੱਲ, ਹੱਡੀਆਂ ਦੇ ਮਾਹਿਰ ਡਾਕਟਰ ਹੋਣ ਦੇ ਨਾਲ-ਨਾਲ ਉੱਚ ਪੱਧਰੀ ਸਿੱਖਿਆ ਸਾਸ਼ਤਰੀ ਅਤੇ ਸ਼ਾਨਦਾਰ ਪ੍ਰਬੰਧਕ ਸਨ।  ਉਹਨਾਂ ਨੇ ਪੰਜਾਬ ਦੇ ਪੇਂਡੂ ਖੇਤਰ ਵਿਚ ਸਿਹਤ ਸੇਵਾਵਾਂ ਨੂੰ ਆਮ ਲੋਕਾਈ ਤੱਕ ਪੁਹੰਚੁਾਉਣ ਵਿਚ ਅਹਿਮ  ਯੋਗਦਾਨ ਪਾਇਆ । ਬੁਲਾਰਿਆਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਵ: ਡਾ ਐਸ ਐਸ ਗਿੱਲ ਨੇ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਆਧੁਨਿਕ ਤਕਨੀਕਾਂ ਨਾਲ ਨਵੇਂ ਯੁੱਗ ਦੇ ਹਾਣੀ ਬਣਾਉਣ ਲਈ ਅਣਥੱਕ ਯਤਨ ਕੀਤੇ। ਇਸ ਮੌਕੇ  ਸ. ਕਾਹਮਾ ਨੇ ਕਿਹਾ ਕਿ ਢਾਹਾਂ ਕਲੇਰਾਂ ਦੇ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਪਸਾਰ ਲਈ ਜਿਹੜੇ ਪ੍ਰੌਜੈਕਟ ਡਾਕਟਰ ਸਾਹਿਬ ਨੇ ਉਲੀਕੇ ਸਨ ਉਹਨਾਂ ਨੂੰ ਸੰਪੂਰਨ ਕੀਤਾ ਜਾਵੇਗਾ ।  ਇਸ ਮੌਕੇ ਕੈਨੇਡਾ ਤੋਂ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਆਪਣੇ ਸੋਗ ਸ਼ੰਦੇਸ਼ ਵਿਚ ਕਿਹਾ ਕਿ ਡਾਕਟਰ ਐਸ ਐਸ ਗਿੱਲ ਜੀ ਦੀ ਅਗਵਾਈ ਵਿੱਚ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਨੂੰ ਇੰਟਰਨੈਸ਼ਲ ਪੱਧਰ ਦਾ ਬਣਾਉਣ ਲਈ ਕੀਤੇ ਗਏ ਯਤਨ ਸ਼ਲਾਘਾਯੋਗ ਹਨ । ਉਹਨਾਂ ਕਿਹਾ ਕਿ ਡਾਕਟਰ ਗਿੱਲ ਜੀ ਦੇ  ਸਦੀਵੀ ਵਿਛੋੜੇ ਨਾਲ ਟਰੱਸਟ ਨੂੰ ਕਦੇ ਨਾ ਪੂਰਾ ਹੋਣ ਵਾਲਾ ਬਹੁਤ ਵੱਡਾ ਘਾਟਾ ਪਿਆ ਹੈ । ਸ਼ਰਧਾਂਜਲੀ ਸਮਾਗਮ ਵਿਚ ਸਵ: ਡਾ. ਐਸ. ਐਸ. ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬੀਬੀ ਮਨਜੀਤ ਕੌਰ ਥਾਂਦੀ (ਬੇਟੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ), ਬੀਬੀ ਜਿੰਦਰ ਕੌਰ ਢਾਹਾਂ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਨਵਜੋਤ ਸਿੰਘ ਸਹੋਤਾ, ਡਾ. ਰੋਹਿਤ ਮਸੀਹ, ਡਾ. ਵਿਵੇਕ ਗੁੰਬਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ,  ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ,  ਸ੍ਰੀ ਲਾਲ ਚੰਦ ਔਜਲਾ ਵਾਈਸ ਪ੍ਰਿੰਸੀਪਲ ਤੋਂ ਇਲਾਵਾ ਸਮੂਹ ਹਸਪਤਾਲ, ਨਰਸਿੰਗ ਕਾਲਜ, ਟਰੱਸਟ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਡਾ. ਐਸ ਐਸ ਗਿੱਲ ਜੋ 77 ਵਰ੍ਹਿਆਂ ਦੇ ਸਨ ਅਤੇ ਬੀਤੀ 12 ਅਕਤੂਬਰ ਨੂੰ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ, ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਧੀ ਛੱਡ ਗਏ ਹਨ ।
ਫੋਟੋ :  ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ ਐਸ ਐਸ ਗਿੱਲ ਨੂੰ ਸ਼ਰਧਾਂਜ਼ਲੀਆਂ ਭੇਟ ਕਰਨ ਮੌਕੇ ਪ੍ਰਧਾਨ ਹਰਦੇਵ ਸਿੰਘ ਕਾਹਮਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ,  ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ ਅਤੇ ਵਰਿੰਦਰ ਸਿੰਘ ਬਰਾੜ ਐਚ ਆਰ ਐਡਿਮਨ

Tuesday, 17 October 2023

ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਜਸਵੰਤ ਸਿੰਘ ਜੀ ਖੇੜਾ- ਠੱਕਰਵਾਲ ਨੇ ਰੈਂਪ ਦਾ ਟੱਕ ਲਾਇਆ

ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬਣੇਗਾ ਨਵਾਂ ਰੈਂਪ
ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਜਸਵੰਤ ਸਿੰਘ ਜੀ ਖੇੜਾ- ਠੱਕਰਵਾਲ ਨੇ ਰੈਂਪ ਦਾ ਟੱਕ ਲਾਇਆ
ਬੰਗਾ 17 ਅਕਤੂਬਰ :  ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਰੈਂਪ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਜਸਵੰਤ ਸਿੰਘ ਜੀ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਦੁੱਲਾ ਸਿੰਘ ਜੀ ਖੇੜਾ-ਠੱਕਰਵਾਲ  ਨੇ ਆਪਣੇ ਕਰ ਕਮਲਾਂ ਨਾਲ ਟੱਕ ਲਗਾਕੇ ਕੀਤੀ । ਇਸ ਮੌਕੇ ਬਾਬਾ ਜੀ ਨੇ ਅਕਾਲ ਪੁਰਖ ਦੇ ਚਰਨਾਂ ਵਿਚ ਰੈਂਪ ਦੀ ਨਿਰਵਿਘਨ ਉਸਾਰੀ ਅਤੇ ਸੰਪੂਰਨਤਾ ਲਈ ਅਰਦਾਸ ਕੀਤੀ ਅਤੇ ਸਮੂਹ ਸਕੂਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਸਕੂਲ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ ।
     ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾਂ ਹੀ ਵਚਨਬੱਧ ਰਿਹਾ ਹੈ । ਸਕੂਲ ਵਿਚ ਬੱਚਿਆਂ ਅਤੇ ਸਟਾਫ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਸਕੂਲ ਦੇ ਪ੍ਰਾਇਮਰੀ ਅਤੇ ਮਿਡਲ ਵਿੰਗ ਵਿਚ ਰੈਂਪ  ਬਣਾਉਣਾ ਸਮੇਂ ਦੀ ਮੁੱਖ ਲੋੜ ਨੂੰ ਮੁੱਖ ਰੱਖਦੇ ਇਹ ਰੈਂਪ ਬਣਾਇਆ ਜਾ ਰਿਹਾ ਹੈ । ਇਹ ਰੈਂਪ ਦੇ ਉਸਾਰੀ ਤੇ 25 ਲੱਖ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ । ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਸੰਤ ਬਾਬਾ ਜਸਵੰਤ ਸਿੰਘ ਜੀ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਦੁੱਲਾ ਸਿੰਘ ਜੀ ਖੇੜਾ-ਠੱਕਰਵਾਲ ਅਤੇ ਸਮੂਹ ਸੰਗਤਾਂ ਵੱਲੋਂ ਰੈਂਪ ਦੀ ਉਸਾਰੀ ਦਾ ਟੱਕ ਲਗਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਇੰਜੀਨੀਅਰ ਭੁਪਿੰਦਰ ਸਿੰਘ, ਭਾਈ ਹਰਮੇਸ਼ ਸਿੰਘ, ਬੀਬੀ ਹਰਦੀਪ ਕੌਰ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬਾਬਾ ਜਸਵੰਤ ਸਿੰਘ ਜੀ  ਖੇੜਾ-ਠੱਕਰਵਾਲ ਨੇ ਰੈਂਪ ਦਾ ਟੱਕ ਲਾਉਣ ਮੌਕੇ

Friday, 13 October 2023

ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ ਐਸ ਐਸ ਗਿੱਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ ਐਸ ਐਸ ਗਿੱਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਬੰਗਾ 13 ਅਕਤੂਬਰ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਡਾਇਰੈਕਟਰ ਹੈਲਥ ਡਾ ਐਸ ਐਸ ਗਿੱਲ (ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ) ਦੇ ਦੇਹਾਂਤ ਉਤੇ ਟਰੱਸਟ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਕਿਹਾ ਕਿ  ਡਾ.ਐਸ ਐਸ ਗਿੱਲ ਨੂੰ ਇਕ ਵਧੀਆ ਇਨਸਾਨ, ਸਮਾਜ ਸੇਵੀ, ਸਿੱਖਿਆ ਸਾਸ਼ਤਰੀ, ਮਾਹਿਰ ਡਾਕਟਰ ਅਤੇ ਸ਼ਾਨਦਾਰ ਪ੍ਰਬੰਧਕ ਸਨ, ਜਿਨ੍ਹਾਂ ਨੇ ਮੈਡੀਕਲ ਸੇਵਾਵਾਂ ਅਤੇ ਸਮਾਜ ਦੀ ਭਲਾਈ ਦੇ ਖੇਤਰ ਵਿਚ ਵਿਲੱਖਣ ਯੋਗਦਾਨ ਪਾਇਆ। ਕੈਨੇਡਾ ਤੋਂ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਡਾਕਟਰ ਗਿੱਲ ਜੀ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ  ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀ ਤਰੱਕੀ ਅਤੇ ਪਸਾਰ ਲਈ ਬਹੁਤ ਅਹਿਮ ਕਾਰਜ ਕੀਤੇ । ਡਾ. ਗਿੱਲ ਦੇ ਦੇਹਾਂਤ ਬਾਰੇ ਸੁਣ ਕੇ ਵੱਡਾ ਦੁੱਖ ਪਹੁੰਚਿਆ ਹੈ ਅਤੇ ਉਹਨਾਂ ਦੇ  ਸਦੀਵੀ ਵਿਛੋੜਾ ਦੇ ਜਾਣ ਨਾਲ ਸਮੂਹ ਮੈਡੀਕਲ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਨੂੰ ਮਿਲਕੇ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਦੁੱਖ ਸਾਂਝਾ ਕੀਤਾ। ਸਵ: ਡਾ. ਐਸ. ਐਸ. ਗਿੱਲ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਤੋਂ ਇਲਾਵਾ ਸਮੂਹ ਡਾਕਟਰ ਸਾਹਿਬਾਨ, ਹਸਪਤਾਲ, ਨਰਸਿੰਗ ਕਾਲਜ, ਟਰੱਸਟ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਡਾ. ਐਸ ਐਸ ਗਿੱਲ ਜੋ 77 ਵਰ੍ਹਿਆਂ ਦੇ ਸਨ ਅਤੇ 12 ਅਕਤੂਬਰ ਨੂੰ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ, ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਧੀ ਛੱਡ ਗਏ ਹਨ ।  ਡਾ. ਐਸ ਐਸ ਗਿੱਲ ਜੀ ਦੀ ਆਤਿਮਕ ਸ਼ਾਂਤੀ ਲਈ ਮਿਤੀ 20 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਕਟਰ 34 ਮੁਹਾਲੀ ਵਿਖੇ ਅਤਿੰਮ ਅਰਦਾਸ ਹੋਵੇਗੀ ਅਤੇ ਸ਼ਰਧਾਂਜ਼ਲੀ ਭੇਟ ਕੀਤੀਆਂ ਜਾਣਗੀਆਂ।
ਫੋਟੋ : ਸਵ:  ਡਾ ਐਸ ਐਸ ਗਿੱਲ ਜੀ

Sunday, 8 October 2023

ਪਿੰਡ ਮਹਿਲ ਗਹਿਲਾਂ ਵਿਖੇ ਲੱਗੇ ਬੀਬੀ ਨਿਰਮਲਾ ਦੇਵੀ ਯਾਦਗਾਰੀ ਫਰੀ ਮੈਡੀਕਲ ਚੈੱਕਅੱਪ ਕੈਂਪ ਵਿੱਚ 200 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਪਿੰਡ ਮਹਿਲ ਗਹਿਲਾਂ ਵਿਖੇ ਲੱਗੇ ਬੀਬੀ ਨਿਰਮਲਾ ਦੇਵੀ ਯਾਦਗਾਰੀ ਫਰੀ ਮੈਡੀਕਲ ਚੈੱਕਅੱਪ ਕੈਂਪ ਵਿੱਚ 200 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 8 ਅਕਤੂਬਰ () :  ਸ੍ਰੀ ਰਾਮ ਲੀਲਾ ਵੈਲਫੇਅਰ ਸੁਸਾਇਟੀ ਮਾਹਿਲ ਗਹਿਲਾਂ ਦੇ ਪ੍ਰਧਾਨ ਸ੍ਰੀ ਸੁਰਿੰਦਰ ਪਾਟਿਲ ਵੱਲੋਂ ਆਪਣੀ ਧਰਮਪਤਨੀ ਸ਼੍ਰੀਮਤੀ ਨਿਰਮਲਾ ਦੇਵੀ ਦੀ ਪਹਿਲੀ ਬਰਸੀ ਮੌਕੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਾਹਿਲ ਗਹਿਲਾਂ ਵਿਖੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ 200 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ  ਫਰੀ ਕੈਂਪ ਦਾ ੳਦਘਾਟਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਨੇ  ਕੀਤਾ, ਉਹਨਾਂ ਦਾ ਸਹਿਯੋਗ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ, ਰਮਨਜੀਤ ਪਾਲ ਯੂ ਕੇ (ਬੇਟਾ ਸਵ: ਬੀਬੀ ਨਿਰਮਲਾ ਦੇਵੀ) ਅਤੇ ਪਿ੍ੰਸੀਪਲ ਹਰਜੀਤ ਸਿੰਘ ਮਾਹਿਲ ਮੀਤ ਪ੍ਰਧਾਨ ਸ੍ਰੀ ਰਾਮ ਲੀਲਾ ਵੈਲਫੇਅਰ ਸੁਸਾਇਟੀ ਨੇ ਦਿੱਤਾ। ਸ੍ਰੀ ਬਾਹੜੋਵਾਲ ਨੇ ਸਵ:  ਬੀਬੀ ਨਿਰਮਲਾ ਦੇਵੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸ੍ਰੀ ਸੁਰਿੰਦਰ ਪਾਟਿਲ ਅਤੇ ਸਮੂਹ ਪਰਿਵਾਰ ਇੰਡੀਆ-ਯੂ.ਕੇ. ਵੱਲੋਂ ਲੋੜਵੰਦਾਂ ਦੀ ਮੈਡੀਕਲ ਮਦਦ ਕਰਨ ਵਾਸਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ । ਸਵ: ਬੀਬੀ ਨਿਰਮਲਾ ਦੇਵੀ ਦੇ ਪਤੀ ਸ੍ਰੀ ਸੁਰਿੰਦਰ ਪਾਟਿਲ ਪ੍ਰਧਾਨ ਨੇ ਸਮੂਹ ਨਗਰ ਨਿਵਾਸੀਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਮੁਫਤ ਮੈਡੀਕਲ ਕੈਂਪ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ  ਇਲਾਕਾ ਨਿਵਾਸੀਆਂ ਲਈ ਫਰੀ ਮੈਡੀਕਲ ਕੈਂਪ ਹਰ ਸਾਲ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ।
      ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਮਾਹਿਰ ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਹੇਠਾਂ ਡਾ ਕੁਲਦੀਪ ਸਿੰਘ, ਡਾ ਨਵਦੀਪ ਕੌਰ ਅਤੇ ਉਪਟੋਮੀਟਰਸ ਦਲਜੀਤ ਕੌਰ  ਨੇ ਕੈਂਪ ਵਿਚ ਆਏ 200 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਤਸੱਲੀਬਖ਼ਸ਼ ਚੈੱਕਅੱਪ ਕੀਤਾ। ਇਸ ਮੌਕੇ ਮਰੀਜ਼ਾਂ ਦੇ ਫਰੀ ਰਜਿਸਟ੍ਰੇਸ਼ਨ  ਕਾਰਡ ਬਣਾਏ ਗਏ ਅਤੇ  ਫਰੀ ਜਾਂਚ  ਉਪਰੰਤ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਫਰੀ ਕੀਤੇ ਗਏ ।
    ਬੀਬੀ ਨਿਰਮਲਾ ਦੇਵੀ ਯਾਦਗਾਰੀ ਫਰੀ ਮੈਡੀਕਲ ਚੈੱਕਅੱਪ ਕੈਂਪ ਵਿੱਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ੍ਰੀ ਸੁਰਿੰਦਰ ਪਾਟਿਲ (ਪਤੀ ਸਵ ਬੀਬੀ ਨਿਰਮਲਾ ਦੇਵੀ), ਰਮਨਜੀਤ ਪਾਲ ਯੂ ਕੇ (ਬੇਟਾ ਸਵ: ਬੀਬੀ ਨਿਰਮਲਾ ਦੇਵੀ), ਪਿ੍ੰਸੀਪਲ ਹਰਜੀਤ ਸਿੰਘ ਮਾਹਿਲ ਮੀਤ ਪ੍ਰਧਾਨ, ਪੰਡਤ ਸੀਆ ਰਾਮ ਸ਼ਾਸਤਰੀ ਜਰਨਲ ਸਕੱਤਰ, ਗਿਆਨ ਚੰਦ, ਕਸ਼ਮੀਰ ਸਿੰਘ ਪੰਚ, ਸੁਰਜੀਤ ਪਾਠਕ, ਸਰਬਜੀਤ ਸਿੰਘ ਮਾਹਿਲ, ਸਾਹਿਲ ਸ਼ਰਮਾ, ਸਰਪੰਚ ਚਰਨਜੀਤ ਪਾਲ ਬੌਬੀ, ਮੈਡਮ ਜਸਵੀਰ ਕੌਰ ਮਾਹਿਲ, ਗੁਰਪ੍ਰੀਤ ਕੌਰ ਸਾਬਕਾ ਪੰਚ, ਅਮਰਜੀਤ ਸਿੰਘ, ਬੀਬੀ ਸੁੰਕਤਲਾ ਪਾਠਕ,  ਭਗਤ ਰਾਮ ਪੰਚ, ਜਸਵਿੰਦਰ ਸਿੰਘ ਰਾਣਾ, ਢੇਰੂ ਰਾਮ ਦਰਦੀ, ਸੰਦੀਪ ਸਿੰਘ ਪੰਚ, ਹਰਦੀਪ ਸਿੰਘ ਅਤੇ ਹੋਰ ਨਗਰ ਨਿਵਾਸੀ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਕੈਂਪ ਮਰੀਜ਼ਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਪਿੰਡ ਮਾਹਿਲ ਗਹਿਲਾਂ ਵਿਖੇ ਮਰੀਜ਼ਾਂ ਦਾ ਚੈੱਕਅੱਪ ਕਰਨ ਮੌਕੇ ਡਾਕਟਰ ਸਾਹਿਬਾਨ ਅਤੇ ਨਾਲ ਹਨ ਪਤਵੰਤੇ ਸੱਜਣ

Wednesday, 4 October 2023

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਨੇ 20 ਗੋਲਡ, 14 ਸਿਲਵਰ ਅਤੇ 10 ਕਾਂਸੀ ਦੇ ਮੈਡਲ ਜਿੱਤ ਕੇ ਕੀਰਤੀਮਾਨ ਸਥਾਪਿਤ ਕੀਤੇ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਨੇ
20 ਗੋਲਡ, 14  ਸਿਲਵਰ ਅਤੇ 10 ਕਾਂਸੀ ਦੇ ਮੈਡਲ ਜਿੱਤ ਕੇ ਕੀਰਤੀਮਾਨ ਸਥਾਪਿਤ ਕੀਤੇ

ਬੰਗਾ 04 ਅਕਤੂਬਰ () ਪੇਂਡੂ ਇਲਾਕੇ ਵਿਚ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਜਿੱਥੇ ਵਿਦਿਅਕ ਖੇਤਰ ਵਿਚ ਅੱਵਲ ਰਹਿੰਦੇ ਹਨ,  ਉੱਥੇ ਖੇਡਾਂ ਦੇ ਖੇਤਰ ਵਿਚ ਵੀ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਦਾ ਝੰਡਾ ਬੁਲੰਦ ਕਰ ਰਹੇ ਹਨ । ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ''ਖੇਡਾਂ ਵਤਨ ਪੰਜਾਬ ਦੀਆਂ'' ਅਤੇ ''ਜ਼ਿਲ੍ਹਾ ਪੱਧਰੀ ਸਕੂਲ ਖੇਡਾਂ'' ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 20 ਗੋਲਡ, 14  ਸਿਲਵਰ ਅਤੇ 10 ਕਾਂਸੀ ਦੇ ਮੈਡਲ  ਜਿੱਤ ਕੇ ਨਵੇਂ ਕੀਰਤੀਮਾਨ ਸਥਾਪਤ ਕੀਤੇ। ਸਕੂਲ ਖਿਡਾਰੀਆਂ ਨੇ  ਵੇਟ ਲਿਫਟਿੰਗ, ਰੈਸਲਿੰਗ ਅਤੇ ਕਰਾਟੇ ਦੇ ਮੁਕਾਬਲਿਆਂ ਵਿਚ ਵਧੀਆ ਖੇਡਾਂ ਦਾ ਪ੍ਰਦਰਸ਼ਨ ਕਰਕੇ ਕੁੱਲ 44 ਮੈਡਲ ਜਿੱਤਣ ਦੀ ਸ਼ਾਨਾਮੱਤੀ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਦਿੱਤੀ।  ਉਹਨਾਂ ਦੱਸਿਆ ਕਿ  ਖੇਡਾਂ ਵਤਨ ਪੰਜਾਬ ਦੀਆਂ ਵਿਚ ਵੇਟ ਲਿਫਟਿੰਗ ਵਿਚ ਲੜਕੀਆਂ 21 ਸਾਲ ਉਮਰ ਵਰਗ (ਓਪਨ ਭਾਰ ਵਰਗ) ਵਿਚੋ ਹਰਜੋਤ ਕੌਰ (10+2 ਕਾਮਰਸ) ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ। ਅੰਡਰ 17 ਸਾਲ ਉਮਰ ਵਰਗ 64 ਕਿਲੋਗ੍ਰਾਮ ਭਾਰ ਵਰਗ 'ਚ ਤਰਨਪ੍ਰੀਤ ਕੌਰ 9ਵੀਂ ਕਲਾਸ ਨੇ ਗੋਲਡ ਮੈਡਲ,  59 ਕਿਲੋਗ੍ਰਾਮ  ਭਾਰ ਵਰਗ ਵਿੱਚ ਤਰਨਜੀਤ ਕੌਰ 9ਵੀਂ ਕਲਾਸ ਨੇ ਗੋਲਡ ਮੈਡਲ ਜਿੱਤੇ । ਜਦ ਕਿ  71 ਕਿਲੋਗ੍ਰਾਮ  ਭਾਰ ਵਰਗ ਜਸਮੀਨ ਕੌਰ  9ਵੀਂ ਕਲਾਸ ਨੇ ਸਿਲਵਰ ਮੈਡਲ,  45 ਕਿਲੋਗ੍ਰਾਮ  ਭਾਰ ਵਰਗ ਜਸਮੀਤ ਕੌਰ  8ਵੀਂ ਕਲਾਸ ਨੇ ਸਿਲਵਰ ਮੈਡਲ, 14 ਸਾਲ ਉਮਰ ਵਰਗ 45 ਕਿਲੋਗ੍ਰਾਮ ਭਾਰ ਵਰਗ  ਗੁਰਮੰਨਤ ਕੌਰ 9ਵੀਂ ਕਲਾਸ ਨੇ ਗੋਲਡ ਮੈਡਲ,  59 ਕਿਲੋਗ੍ਰਾਮ ਭਾਰ ਵਰਗ ਰੋਹਾਨੀਕਾ ਕੌਰ 8ਵੀਂ ਕਲਾਸ ਨੇ ਸਿਲਵਰ ਮੈਡਲ, ਵਰਗ 40 ਕਿਲੋਗ੍ਰਾਮ ਭਾਰ ਵਰਗ ਅਵਨੀਤ ਕੌਰ 8ਵੀਂ ਕਲਾਸ ਨੇ  ਸਿਲਵਰ ਮੈਡਲ  ਜਿੱਤੇ ਹਨ । ਇਹਨਾਂ ਖੇਡਾਂ ਵਿਚ ਲੜਕਿਆਂ ਦੇ ਵੇਟ ਲਿਫਟਿੰਗ ਮੁਕਾਬਲਿਆਂ ਵਿਚੋਂ ਅੰਡਰ 17 ਸਾਲ ਉਮਰ ਵਰਗ 96 ਕਿਲੋਗ੍ਰਾਮ ਭਾਰ ਵਰਗ  ਹਰਜੋਤ ਸਿੰਘ 9ਵੀਂ ਕਲਾਸ ਨੇ ਗੋਲਡ ਮੈਡਲ, 89 ਕਿਲੋਗ੍ਰਾਮ ਭਾਰ ਵਰਗ  ਤਰਨ 10ਵੀਂ ਕਲਾਸ ਨੇ ਗੋਲਡ ਮੈਡਲ, 81 ਕਿਲੋਗ੍ਰਾਮ ਭਾਰ ਵਰਗ  ਪਾਰਸਵੀਰ ਸਿੰਘ 8ਵੀਂ ਕਲਾਸ ਨੇ ਗੋਲਡ ਮੈਡਲ, ਅਂਡਰ 14 ਸਾਲ ਉਮਰ ਵਰਗ 73 ਕਿਲੋਗ੍ਰਾਮ ਭਾਰ ਵਰਗ ਅਮਰਿੰਦਰ ਰੱਤੂ 8ਵੀਂ ਕਲਾਸ ਨੇ ਗੋਲਡ ਮੈਡਲ,  67 ਕਿਲੋਗ੍ਰਾਮ ਭਾਰ ਵਰਗ ਆਰੀਆਵੀਰ ਸਿੰਘ 7ਵੀਂ ਕਲਾਸ ਨੇ ਗੋਲਡ ਮੈਡਲ, 61 ਕਿਲੋਗ੍ਰਾਮ ਭਾਰ ਵਰਗ ਗੁਰਸ਼ਾਨ ਸਿੰਘ 7ਵੀਂ ਕਲਾਸ ਨੇ ਗੋਲਡ ਮੈਡਲ, 67 ਕਿਲੋਗ੍ਰਾਮ ਭਾਰ ਵਰਗ ਏਕਮ ਢਿੱਲੋਂ 6ਵੀਂ ਕਲਾਸ ਨੇ ਸਿਲਵਰ ਮੈਡਲ, 61 ਕਿਲੋਗ੍ਰਾਮ ਭਾਰ ਵਰਗ ਅਮਨਪ੍ਰੀਤ ਮਹਿਰਾ 6ਵੀਂ ਕਲਾਸ ਨੇ  ਸਿਲਵਰ ਮੈਡਲ, 49 ਕਿਲੋਗ੍ਰਾਮ ਭਾਰ ਵਰਗ ਹਰਮਨ ਸਿੰਘ 6ਵੀਂ ਕਲਾਸ ਨੇ ਸਿਲਵਰ ਮੈਡਲ, 43 ਕਿਲੋਗ੍ਰਾਮ ਭਾਰ ਵਰਗ ਹਰਰਾਜ ਸਿੰਘ 7ਵੀਂ ਕਲਾਸ ਨੇ  ਸਿਲਵਰ ਮੈਡਲ, 61 ਕਿਲੋਗ੍ਰਾਮ ਭਾਰ ਵਰਗ ਮਾਨਵ ਕੁਮਾਰ 6ਵੀਂ ਕਲਾਸ ਨੇ  ਕਾਂਸੀ ਦਾ ਮੈਡਲ, ਅਤੇ 55 ਕਿਲੋਗ੍ਰਾਮ ਭਾਰ ਵਰਗ ਅਭੈ ਸਿੰਘ 6ਵੀਂ ਕਲਾਸ ਨੇ  ਕਾਂਸੀ ਦੇ ਮੈਡਲ ਨੇ ਜਿੱਤੇ ਹਨ ।  ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਅੰਡਰ 17 ਸਾਲ ਉਮਰ ਵਰਗ ਵਿਚ ਭਾਗ ਲੈ ਕੇ ਗੁਰਚੇਤਨ ਸਿੰਘ 8ਵੀਂ ਕਲਾਸ ਨੇ ਗੋਲਡ ਮੈਡਲ ਜਿੱਤਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਹੋਏ  ਵੇਟ ਲਿਫਟਿੰਗ ਮੁਕਾਬਲਿਆਂ ਵਿਚ ਲੜਕੀਆਂ 19 ਸਾਲ ਉਮਰ ਵਰਗ +87 ਕਿਲੋਗ੍ਰਾਮ ਭਾਰ ਵਰਗ ਵਿਚੋ ਹਰਜੋਤ ਕੌਰ (10+2 ਕਾਮਰਸ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਿਆ । ਜਦ ਕਿ 17 ਸਾਲ ਉਮਰ ਵਰਗ 64 ਕਿਲੋਗ੍ਰਾਮ ਭਾਰ ਵਰਗ ਰੋਹਾਨੀਕਾ ਕੌਰ 8ਵੀਂ ਕਲਾਸ ਨੇ ਗੋਲਡ ਮੈਡਲ, 71 ਕਿਲੋਗ੍ਰਾਮ ਭਾਰ ਵਰਗ ਤਰਨਪ੍ਰੀਤ ਕੌਰ 9ਵੀਂ ਕਲਾਸ ਨੇ ਸਿਲਵਰ ਮੈਡਲ, 59 ਕਿਲੋਗ੍ਰਾਮ ਭਾਰ ਵਰਗ ਮੁਸਕਾਨ ਕੌਰ 9ਵੀਂ ਕਲਾਸ ਨੇ ਸਿਲਵਰ ਮੈਡਲ, 59 ਕਿਲੋਗ੍ਰਾਮ ਭਾਰ ਵਰਗ ਜੈਸਮੀਨ ਕੌਰ 9ਵੀਂ ਕਲਾਸ ਨੇ ਕਾਂਸੀ ਮੈਡਲ, 55 ਕਿਲੋਗ੍ਰਾਮ ਭਾਰ ਵਰਗ ਤਰਨਜੀਤ ਕੌਰ 9ਵੀਂ ਕਲਾਸ ਨੇ ਕਾਂਸੀ ਮੈਡਲ, 49 ਕਿਲੋਗ੍ਰਾਮ ਭਾਰ ਵਰਗ ਜਸਮੀਤ ਕੌਰ 8ਵੀਂ ਕਲਾਸ ਨੇ ਕਾਂਸੀ ਮੈਡਲ,  45 ਕਿਲੋਗ੍ਰਾਮ ਭਾਰ ਵਰਗ ਗੁਰਮੰਨਤ ਕੌਰ 8ਵੀਂ ਕਲਾਸ ਨੇ ਕਾਂਸੀ ਮੈਡਲ ਅਤੇ 40 ਕਿਲੋਗ੍ਰਾਮ ਭਾਰ ਵਰਗ ਵਿਚ ਅਵਨੀਤ ਕੌਰ 8ਵੀਂ ਕਲਾਸ ਨੇ ਕਾਂਸੀ ਦੇ ਮੈਡਲ ਜਿੱਤੇ ਹਨ । ਜਦ ਕਿ ਲੜਕਿਆਂ ਦੇ ਵੇਟ ਲਿਫਟਿੰਗ ਮੁਕਾਬਲਿਆਂ ਵਿਚੋਂ 17 ਸਾਲ ਉਮਰ ਵਰਗ 102  ਕਿਲੋਗ੍ਰਾਮ ਭਾਰ ਵਰਗ ਬਲਕਾਰ ਸਿੰਘ 9ਵੀਂ ਕਲਾਸ ਨੇ ਗੋਲਡ ਮੈਡਲ, 96  ਕਿਲੋਗ੍ਰਾਮ ਭਾਰ ਵਰਗ ਹਰਜੋਤ ਸਿੰਘ 9ਵੀਂ ਕਲਾਸ ਨੇ ਗੋਲਡ ਮੈਡਲ, 89 ਕਿਲੋਗ੍ਰਾਮ ਭਾਰ ਵਰਗ ਤਰਨ 10ਵੀਂ ਕਲਾਸ ਨੇ ਗੋਲਡ ਮੈਡਲ,  81  ਕਿਲੋਗ੍ਰਾਮ ਭਾਰ ਵਰਗ ਪਾਰਸਵੀਰ ਸਿੰਘ 9ਵੀਂ ਕਲਾਸ ਨੇ ਗੋਲਡ ਮੈਡਲ ਅਤੇ 73  ਕਿਲੋਗ੍ਰਾਮ ਭਾਰ ਵਰਗ ਸੁਖਵਿੰਦਰ ਕਲਸੀ 9ਵੀਂ ਕਲਾਸ ਨੇ ਗੋਲਡ ਮੈਡਲ ਜਿੱਤੇ । 17 ਸਾਲ ਉਮਰ ਵਰਗ 81  ਕਿਲੋਗ੍ਰਾਮ ਭਾਰ ਵਰਗ ਅਮਨਿੰਦਰ  ਰੱਤੂ 8ਵੀਂ ਕਲਾਸ ਨੇ  ਸਿਲਵਰ ਮੈਡਲ, 73 ਕਿਲੋਗ੍ਰਾਮ ਭਾਰ ਵਰਗ ਏਕਮ ਢਿੱਲੋਂ 6ਵੀਂ ਕਲਾਸ ਨੇ  ਸਿਲਵਰ ਮੈਡਲ,  67 ਕਿਲੋਗ੍ਰਾਮ ਭਾਰ ਵਰਗ ਆਰੀਆਵੀਰ 7ਵੀਂ ਕਲਾਸ ਨੇ  ਸਿਲਵਰ ਮੈਡਲ, 61  ਕਿਲੋਗ੍ਰਾਮ ਭਾਰ ਵਰਗ ਗੁਰਸ਼ਾਨ ਸਿੰਘ 7ਵੀਂ ਕਲਾਸ ਨੇ  ਸਿਲਵਰ ਮੈਡਲ, 67 ਕਿਲੋਗ੍ਰਾਮ ਭਾਰ ਵਰਗ ਅਭੈ ਸਿੰਘ 6ਵੀਂ ਕਲਾਸ ਨੇ ਕਾਂਸੀ  ਮੈਡਲ ਅਤੇ 61 ਕਿਲੋਗ੍ਰਾਮ ਭਾਰ ਵਰਗ ਮਾਨਵ ਕੁਮਾਰ 6ਵੀਂ ਕਲਾਸ ਨੇ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ । ਜਦ ਕਿ ਕਰਾਟੇ ਦੀ ਖੇਡ ਵਿਚ  ਰਾਜਵੀਰ ਸਿੰਘ 9ਵੀਂ ਕਲਾਸ ਨੇ ਗੋਲਡ ਮੈਡਲ ਅਤੇ ਜ਼ਸਨ ਹੀਰ 9ਵੀਂ ਨੇ ਗੋਲਡ ਮੈਡਲ ਜਿੱਤੇ ਹਨ । ਜਦ ਕਿ ਕੁਸ਼ਤੀ ਵਿਚ ਕਰਨਦੀਪ ਸਿੰਘ 9ਵੀਂ ਕਲਾਸ ਨੇ ਅੰਡਰ 17 ਸਾਲ ਉਮਰ ਵਰਗ 85 ਕਿਲੋਗ੍ਰਾਮ ਭਾਰ  ਨੇ ਕਾਂਸੀ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ  20 ਗੋਲਡ, 14  ਸਿਲਵਰ ਅਤੇ 10 ਕਾਂਸੀ ਦੇ ਮੈਡਲ ਜਿੱਤ ਕੇ  ਆਪਣਾ, ਆਪਣੇ ਮਾਪਿਆਂ ਦਾ, ਆਪਣੇ ਅਧਿਆਪਕਾਂ ਅਤੇ  ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਸ. ਕਾਹਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ  ਸਮੂਹ ਖਿਡਾਰੀਆਂ, ਸਕੂਲ ਵਿਦਿਆਰਥੀਆਂ, ਖੇਡ ਅਧਿਆਪਕਾਂ, ਪ੍ਰਿੰਸੀਪਲ ਅਤੇ ਡਾਇਰੈਕਟਰ ਸਿੱਖਿਆ ਨੂੰ ਵਧਾਈਆਂ ਦਿੱਤੀਆਂ ਅਤੇ  ਮੈਡਲ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ।  ਢਾਹਾਂ ਕਲੇਰਾਂ ਵਿਖੇ ਜੇਤੂ ਸਕੂਲ ਖਿਡਾਰੀਆਂ ਦਾ ਸਨਮਾਨ ਕਰਨ ਮੌਕੇ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਮਹਿੰਦਰਪਾਲ ਸਿੰਘ ਸੁਪਰਡੈਂਟ,  ਪ੍ਰਿੰਸੀਪਲ ਵਨੀਤਾ ਚੋਟ, ਜਸਬੀਰ ਕੌਰ  ਡੀ ਪੀ ਈ,, ਅਰਵਿੰਦਰ ਬਸਰਾ ਡੀ ਪੀ ਈ ਅਤੇ ਕੋਮਲ ਕੌਰ ਡੀ ਪੀ ਈ ਹਾਜ਼ਰ ਸਨ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ