Wednesday, 29 November 2023

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ  ਸ਼ਰਧਾ ਭਾਵਨਾ ਨਾਲ  ਮਨਾਇਆ ਗਿਆ
ਬੰਗਾ  29 ਨਵੰਬਰ () ਪੰਜਾਬ ਦੇ ਪੇਂਡੂ ਖੇਤਰ ਵਿਚ ਵਿੱਦਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ  ਦੇ ਭੋਗ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪਾਏ ਗਏ। ਉਪਰੰਤ ਮਹਾਨ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਜੀ ਨੇ ਇਕੱਤਰ ਸੰਗਤਾਂ ਨੂੰ ਅਕਾਲ ਪੁਰਖ ਦੀ ਰਜ਼ਾ ਵਿਚ ਰਹਿੰਦੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਦੇ ਹੋਏ  ਸੱਚ ਦੇ ਰਾਹ ਚੱਲਣ ਲਈ ਪ੍ਰੇਰਿਆ ।  ਇਸ ਮੌਕੇ ਸਜੇ ਪੰਡਾਲ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ।   ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ  ਕੀਰਤਨੀਆਂ ਜਥਿਆਂ ਨੇ ਵੀ ਸਮਾਗਮ ਵਿਚ ਹਾਜ਼ਰੀਆਂ ਭਰੀਆਂ ।
       ਮਹਾਨ ਗੁਰਮਤਿ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੁੱਚੇ ਟਰੱਸਟ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੰਦਿਆਂ ਹੋਇਆ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਇਲਾਕੇ ਵਿਚ ਵਧੀਆ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇਣ  ਲਈ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ । ਸਮਾਗਮ ਵਿਚ ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੇ ਉਹਨਾਂ ਦੀ ਜੀਵਨ ਜਾਚ ਅਤੇ ਗੁਰ-ਇਤਿਹਾਸ ਬਾਰੇ ਚਾਣਨਾ ਪਾਇਆ  ।  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਬਾਖੂਬੀ ਮੰਚ ਸੰਚਾਲਨਾ ਕਰਦੇ ਹੋਏ,  ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ।  
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਟਰੱਸਟੀ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ, ਤਰਲੋਚਨ ਸਿੰਘ ਵਾਰੀਆ, ਸੁੱਚਾ ਸਿੰਘ ਲੋਹਗੜ੍ਹ ਯੂ ਕੇ ਪ੍ਰਧਾਨ ਇੰਟਰਨੈਸ਼ਨਲ ਅਕਾਲ ਮਿਸ਼ਨ,  ਗੁਰਦੀਪ ਸਿੰਘ ਢਾਹਾਂ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਤਵੀਰ ਸਿੰਘ ਪਲੀ ਝਿਕੀ, ਜਰਨੈਲ ਸਿੰਘ ਪਲੀ ਝਿਕੀ, ਮਹਿੰਦਰ ਸਿੰਘ ਢਾਹਾਂ,  ਲੰਬੜਦਾਰ ਸਵਰਨ ਸਿੰਘ ਕਾਹਮਾ, ਹਰਬੰਸ ਸਿੰਘ ਢਾਹਾਂ,  ਕਸ਼ਮੀਰ ਸਿੰਘ ਢਾਹਾਂ, ਨਰੇਸ਼ ਕੁਮਾਰ ਸ਼ਰਮਾ, ਰਸ਼ਪਾਲ ਸਿੰਘ ਲਾਦੀਆਂ, ਸੁਰਿੰਦਰ ਸਿੰਘ ਮਾਨ ਲਾਦੀਆਂ,  ਕੁਲਵੰਤ ਸਿੰਘ ਗੋਬਿੰਦਪੁਰੀ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਮਾਸਟਰ ਗੁਰਬਚਨ ਸਿੰਘ ਬਸਿਆਲਾ, ਸੰਤੋਖ ਸਿੰਘ ਕਲੇਰਾਂ, ਗੁਰਨਾਮ ਸਿੰਘ ਢਾਹਾਂ, ਗੁਰਮੀਤ ਸਿੰਘ ਬਹਿਰਾਮ, ਮਾਸਟਰ ਤਰਲੋਕ ਸਿੰਘ ਫਲੋਰਾ, ਪਰਮਜੀਤ ਸਿੰਘ,  ਬਲਬੀਰ ਸਿੰਘ ਅਜ਼ੀਮਲ, ਸੰਦੀਪ ਕੁਮਾਰ ਸਾਬਕਾ ਸਰਪੰਚ,  ਨਿਖਿਲ ਕੁਮਾਰ, ਅਸ਼ੋਕ ਕੁਮਾਰ, ਸੁੱਚਾ ਰਾਮ ਢਾਹਾਂ, ਜਸਵੀਰ ਸਿੰਘ ਲੰਬੜਦਾਰ, ਸਰਬਜੀਤ ਸਿੰਘ, ਕੁਲਵੀਰ ਸਿੰਘ ਲੰਗੇਰੀ, ਸੰਤੋਖ ਸਿੰਘ ਢਾਹਾਂ,  ਸੁਖਵਿੰਦਰ ਸਿੰਘ ਕਲਸੀ,  ਬਲਦੇਵ ਸਿੰਘ ਜੱਸੋਮਜਾਰਾ, ਕਰਨੈਲ ਸਿੰਘ ਭੋਗਲ, ਭਾਈ ਰੇਸ਼ਮ ਸਿੰਘ ਬੰਗਾ, ਢਾਡੀ ਨੱਛਤਰ ਸਿੰਘ ਕਲੇਰਾਂ, ਬਹਾਦਰ ਸਿੰਘ ਮਜਾਰੀ,  ਸਤਵੀਰ ਸਿੰਘ ਜੀਂਦੋਵਾਲ, ਜਤਿੰਦਰਪਾਲ ਸਿੰਘ ਸੋਤਰਾਂ, ਦਿਲਬਾਗ ਸਿੰਘ ਬਾਗੀ, ਠਾਣੇਦਾਰ ਬਲਬੀਰ ਸਿੰਘ ਮਜਾਰੀ, ਭੁਪਿੰਦਰ ਸਿੰਘ, ਡਾ, ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ, ਡਾ ਹਰਜੋਤਵੀਰ ਸਿੰਘ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਵਰਿੰਦਰ ਸਿੰਘ ਬਰਾੜ ਐਚ ਆਰ, ਨਰਿੰਦਰ ਸਿੰਘ ਢਾਹਾਂ,  ਉਮ ਪ੍ਰਕਾਸ਼ ਮਾਲੀ, ਮੈਡਮ ਦਲਜੀਤ ਕੌਰ, ਨਰਿੰਦਰ ਕੌਰ ਪਤਨੀ ਗੁਰਮੁੱਖ ਸਿੰਘ ਮਜਾਰੀ, ਬੀਬੀ ਮਹਿੰਦਰ ਕੌਰ ਚਾਹਲ, ਇਸਤਰੀ ਸਤਿਸੰਗ ਸਭਾ ਬੰਗਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੇ ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਸਮਾਗਮ ਵਿਚ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਸੇਵਕ ਦਲ ਜਾਡਲਾ ਵੱਲੋਂ ਨਿਭਾਈ ਗਈ। ਇਸ ਮੌਕੇ ਸਮੂਹ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਬੜੇ ਸਤਿਕਾਰ ਨਾਲ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ

Saturday, 25 November 2023

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਵਿਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ

 ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਵਿਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ
ਬੰਗਾ  25 ਨਵੰਬਰ : ( ) ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ  ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਜੱਸ ਗਾਇਨ ਕੀਤਾ ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਰੰਭ  ਗੁਰੁਦਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਵਿਖੇ ਨਿਤਨੇਮ   ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ।  ਇਕਤਰ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਅਤੇ ਨਾਮ-ਸਿਮਰਨ ਕਰਦੇ ਹੋਏ  ਹਸਪਤਾਲ ਕੰਪਲੈਕਸ ਵਿਚ ਪ੍ਰਭਾਤ ਫੇਰੀ ਕੱਢੀ ਗਈ ਅਤੇ ਜਿਸ ਦੀ ਸੰਪੂਰਨਤਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਵਿਖੇ ਹੋਈ, ਜਿਥੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਿਰੋਪਾਉ ਦੇ ਕੇ ਸਨਮਾਨ ਵੀ ਕੀਤਾ ਗਿਆ। ਸਮੂਹ ਸੰਗਤਾਂ ਨੂੰ ਚਾਹ-ਪਕੌੜਿਆਂ ਦਾ ਲੰਗਰ ਬੜੇ ਸਤਿਕਾਰ ਨਾਲ ਵਰਤਾਇਆ ਗਿਆ ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ  ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਰਸ਼ਪਾਲ ਕੌਰ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਜੋਗਾ ਸਿੰਘ,  ਡਾ. ਕੁਲਦੀਪ ਸਿੰਘ, ਡਾ. ਬਲਪ੍ਰੀਤ ਸਿੰਘ, ਭਾਈ ਪ੍ਰਵੀਨ ਸਿੰਘ, ਭਾਈ ਨਰਿੰਦਰ ਸਿੰਘ ਢਾਹਾਂ, ਵੇਦ ਪ੍ਰਕਾਸ਼,  ਮੈਡਮ ਰਸ਼ਪਾਲ ਕੌਰ, ਮੈਡਮ ਸੀਮਾ ਪੂਨੀ,  ਮੈਡਮ ਜਗਜੀਤ ਕੌਰ ਆਈ ਸੀ ਐਨ,  ਰਣਜੀਤ ਸਿੰਘ ਮਾਨ, ਸੁਰਜੀਤ ਸਿੰਘ, ਸੀਤਲ ਸਿੰਘ, ਗੁਰਮੁਖ ਸਿੰਘ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੀ ਸ਼ਾਮਿਲ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ  ਸੰਗਤਾਂ

Friday, 24 November 2023

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ-ਕਲੇਰਾਂ ਸਕੂਲ ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ  ਢਾਹਾਂ-ਕਲੇਰਾਂ  ਸਕੂਲ  ਦੀ ਸਾਲਾਨਾ ਦੋ ਦਿਨਾਂ ਇੰਟਰਹਾਊਸ ਸਪੋਰਟਸ ਮੀਟ ਦਾ ਕੀਤਾ ਉਦਘਾਟਨ

ਸਕੂਲ ਵਿਚ ਸਟੇਡੀਅਮ ਦੀ ਸਥਾਪਨਾ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ


ਬੰਗਾ  24 ਨਵੰਬਰ  : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾਂ ਇੰਟਰ ਹਾਊਸ ਸਪਰੋਟਸ ਮੀਟ ਦਾ ਉਦਘਾਟਨ ਮਾਣਯੋਗ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ  ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਅਤੇ ਹੋਰ ਪਤਵੰਤੇ ਸੱਜਣਾਂ  ਨੇ  ਦਿੱਤਾ।
ਉਦਾਘਟਨੀ ਸਮਾਗਮ ਵਿਚ  ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ, ਸਾਡੀ ਸਿਹਤ, ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹਨ। ਉਹਨਾਂ ਨੇ ਪੜ੍ਹਾਈ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੂੰ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ ਅਤੇ ਸਾਲਾਨਾ ਖੇਡਾਂ  ਆਰੰਭ ਕਰਨ ਦਾ ਐਲਾਨ ਕੀਤਾ । ਇਸ ਮੌਕੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੂੰ ਯਾਦ ਕਰਦੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਐਨ ਆਰ ਆਈ ਵੀਰਾਂ ਵਲੋਂ ਸੰਸਥਾ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਲਈ ਉਹ ਵਧਾਈ ਦੇ ਪਾਤਰ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੀ ਖੇਡਾਂ ਦੀ ਮਹੱਤਤਾ ਨੂੰ ਜਾਣਦੇ ਹੋਏ ਪੂਰੇ ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉੱਦਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਢਾਹਾਂ ਕਲੇਰਾਂ ਸਕੂਲ ਵਿਖੇ ਸਟੇਡੀਅਮ ਦੀ ਸਥਾਪਨਾ ਕਰਨ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ।
ਇਸ ਤੋਂ ਪਹਿਲਾਂ ਸਮਾਗਮ ਵਿਚ ਸਕੂਲ ਪ੍ਰਬੰਧਕ  ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ  ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਨੇ ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ ਅਤੇ ਸਕੂਲ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ  ਸਕੂਲ ਵਿਚ ਵਿਸ਼ੇਸ਼ ਤੌਰ ਤੇ ਪੁੱਜਣ ਲਈ ਧੰਨਵਾਦ ਕੀਤਾ । ਇਸ ਮੌਕੇ  ਸ਼ਾਨਦਾਰ ਮਾਰਚ ਪਾਸਟ ਹੋਇਆ ਅਤੇ ਖਿਡਾਰੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਖੇਡਾਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸੁੰਹ ਚੁਕਣ ਦੀ ਰਸਮ ਨੈਸ਼ਨਲ ਪੱਧਰ ਦੀ ਵੇਟ ਲਿਫਟਰ ਹਰਜੋਤ ਕੌਰ  ਨੇ ਨਿਭਾਈ । ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400ਮੀਟਰ, ਲੌਂਗ ਜੰਪ, ਸ਼ਾਟਪੁੱਟ, ਤਿੰਨ ਟੰਗੀ ਦੌੜ ਅਤੇ ਬੋਰੀ  ਦੌੜ ਦੇ ਮੁਕਾਬਲੇ ਹੋਏ । ਇਸ ਮੌਕੇ ਸੂਬਾ ਪੱਧਰ 'ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ  ਵੇਟ ਲਿਫਟਰਾਂ ਹਰਜੋਤ ਕੌਰ ਅਤੇ ਹਰਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ  ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਆਪਣੇ ਕਰ ਕਮਲਾਂ ਨਾਲ  ਕੀਤਾ।  ਇਸ ਦੋ ਦਿਨਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ,  ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ ਜੀ ਪੀ ਸੀ, ਜਸ਼ਨਜੀਤ ਸਿੰਘ ਐਸ ਡੀ. ਐਮ. ਬੰਗਾ, ਡੀ. ਐਸ. ਪੀ ਸ਼ਹਿਬਾਜ਼ ਸਿੰਘ, ਗੁਰਵਿੰਦਰ ਕੌਰ ਸਰਹਾਲ ਪਤਨੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ , ਰੌਬੀ ਕੰਗ ਯੂਥ ਆਗੂ, ਸੁਰਿੰਦਰ ਢੀਂਡਸਾ ਬਲਾਕ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਲਾਲ ਚੰਦ ਔਜਲਾ ਟੂਰਨਾਮੈਂਟ ਕੁਆਰਡੀਨੇਟਰ,  ਜਸਬੀਰ ਕੌਰ ਡੀ ਪੀ ਈ  ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਸਕੂਲ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਆਰੰਭ ਹੋਈ ਸਪੋਰਟਸ ਮੀਟ ਦੀਆਂ ਝਲਕੀਆਂ

Tuesday, 21 November 2023

ਢਾਹਾਂ ਕਲੇਰਾਂ ਵਿਖੇ 29 ਨਵੰਬਰ ਨੂੰ ਹੋ ਰਹੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ

ਢਾਹਾਂ ਕਲੇਰਾਂ ਵਿਖੇ 29 ਨਵੰਬਰ ਨੂੰ ਹੋ ਰਹੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ
ਗਿਆਨੀ ਜਸਵੰਤ ਸਿੰਘ ਪ੍ਰਵਾਨਾ ਕਥਾ ਵਾਚਕ ਅਤੇ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਸਮਾਗਮ ਵਿਚ ਭਰਨਗੇ ਹਾਜ਼ਰੀਆਂ

ਬੰਗਾ  21 ਨਵੰਬਰ ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜੁੱਗੋ ਜੁੱਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ 29 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਟਰੱਸਟ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮਾਗਮ ਪ੍ਰਬੰਧਕਾਂ ਨੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਪ੍ਰਦਾਨ ਕੀਤੀ ।
ਸ. ਕਾਹਮਾ ਨੇ ਦੱਸਿਆ ਕਿ 29 ਨਵੰਬਰ ਦਿਨ ਬੁੱਧਵਾਰ ਨੂੰ ਮਹਾਨ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਜੀ ਦੇ ਭੋਗ 09.00 ਵਜੇ ਸਵੇਰੇ ਪੈਣਗੇ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਬਚਨ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ।  ਸਮਾਗਮ ਵਿਚ ਪੰਥ ਦੇ ਮਹਾਨ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਜੀ (ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ)  ਵੀ ਵਿਸ਼ੇਸ਼ ਤੌਰ ਪੁੱਜਣਗੇ ਜੋ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ । ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਇਲਾਕਾ ਨਿਵਾਸੀ  ਸਮੂਹ ਸੰਗਤਾਂ ਨੂੰ ਮਹਾਨ ਗੁਰਮਤਿ ਸਮਾਗਮ ਵਿਚ ਪੁੱਜਣ ਦੀ ਸਨਿਮਰ ਬੇਨਤੀ ਕੀਤੀ ਹੈ । ਇਹ ਜਾਣਕਾਰੀ ਦੇਣ ਮੌਕੇ ਟਰੱਸਟ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਵੀ ਹਾਜ਼ਰ ਸਨ।  
ਫੋਟੋ ਕੈਪਸ਼ਨ :   ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ  ਬੈਨਰ ਜਾਰੀ ਕਰਨ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਦੇ ਪ੍ਰਬੰਧਕ ਅਤੇ ਪਤਵੰਤੇ ਸੱਜਣ

Monday, 20 November 2023

NEWS : ਵੈਨਕੂਵਰ, ਕੈਨੇਡਾ ਵਿਖੇ 25 ਹਜ਼ਾਰ ਕੈਨੀਡੀਅਨ ਡਾਲਰ ਦੇ ਢਾਹਾਂ ਪ੍ਰਾਈਜ਼ ਦੀ ਪਹਿਲੀ ਔਰਤ ਜੇਤੂ ਦੀਪਤੀ ਬਬੂਟਾ, ਮੋਹਾਲੀ - ਦੋ ਫਾਈਨਲਿਸਟ ਜਮੀਲ ਅਹਿਮਦ ਪਾਲ ਅਤੇ ਬਲਜੀਤ 10-10 ਹਜ਼ਾਰ ਡਾਲਰ ਦੇ ਪੁਰਸਕਾਰ ਨਾਲ ਸਨਮਾਨਿਤ

ਵੈਨਕੂਵਰ, ਕੈਨੇਡਾ ਵਿਖੇ 25 ਹਜ਼ਾਰ ਕੈਨੀਡੀਅਨ ਡਾਲਰ ਦੇ ਢਾਹਾਂ ਪ੍ਰਾਈਜ਼ ਦੀ ਪਹਿਲੀ ਔਰਤ ਜੇਤੂ ਦੀਪਤੀ ਬਬੂਟਾ, ਮੋਹਾਲੀ

ਦੋ ਫਾਈਨਲਿਸਟ ਜਮੀਲ ਅਹਿਮਦ ਪਾਲ ਅਤੇ ਬਲਜੀਤ 10-10 ਹਜ਼ਾਰ ਡਾਲਰ ਦੇ ਪੁਰਸਕਾਰ ਨਾਲ ਸਨਮਾਨਿਤ

ਵੈਨਕੂਵਰ, ਬੀ.ਸੀ. / ਬੰਗਾ, 20 ਨਵੰਬਰ 2023: ਪੰਜਾਬੀ ਗਲਪ ਜਗਤ ਦੇ ਪ੍ਰਸਿੱਧ ਢਾਹਾਂ ਪ੍ਰਾਈਜ਼ 2023 ਦਾ 25 ਹਜ਼ਾਰ ਕੈਨੇਡੀਅਨ ਡਾਲਰ ਪੁਰਸਕਾਰ  ਮੁਹਾਲੀ ਨਿਵਾਸੀ, ਦੀਪਤੀ ਬਬੂਟਾ ਨੇ ਪ੍ਰਾਪਤ ਕੀਤਾ ਹੈ ।  ਉਹ ਢਾਹਾਂ ਪ੍ਰਾਈਜ਼ ਜਿੱਤਣ ਵਾਲੀ ਪਹਿਲੀ ਔਰਤ ਜੇਤੂ ਹੈ । ਉਸ ਦੇ ਨਾਲ ਹੀ ਦੋ ਫਾਈਨਲਿਸਟਾਂ ਵਜੋਂ  ਜਮੀਲ ਅਹਿਮਦ ਪਾਲ, ਲਹੌਰ ਅਤੇ ਬਲੀਜੀਤ, ਮੋਹਾਲੀ ਦਾ 10-10 ਹਜ਼ਾਰ ਡਾਲਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਦਾ ਸਮਾਚਾਰ ਹੈ । ਢਾਹਾਂ ਪ੍ਰਾਈਜ਼ ਪੰਜਾਬੀ 'ਚ ਗਲਪ ਕਿਤਾਬਾਂ ਲਈ ਸਭ ਤੋਂ ਵੱਡਾ ਵਿਸ਼ਵ ਪੱਧਰੀ ਸਾਹਿਤਕ ਪੁਰਸਕਾਰ ਹੈ । ਪ੍ਰਾਈਜ਼ ਦੀ ਦਸਵੀਂ ਵਰ੍ਹੇ ਗੰਢ ਅਤੇ ਸਾਲਾਨਾ ਸਨਮਾਨ ਸਮਾਗਮ ਨੌਰਥਵਿਊ ਗੌਲਫ ਐਂਡ ਕੰਟਰੀ ਕਲੱਬ, ਸਰੀ, ਬੀ.ਸੀ, ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਤਿੰਨਾਂ ਲੇਖਕਾਂ ਨੂੰ ਉਨ੍ਹਾਂ ਦੇ ਪੁਰਸਕਾਰਾਂ ਅਤੇ ਕਲਾਕਾਰਾਂ ਦੇ ਹੱਥੀਂ ਤਿਆਰ ਕੀਤੀਆਂ ਵਿਸ਼ੇਸ਼ ਟਰਾਫ਼ੀਆਂ ਨੂੰ ਸਤਿਕਾਰ ਸਹਿਤ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
          ਸਨਮਾਨ ਸਮਾਗਮ ਵਿਚ ਢਾਹਾਂ ਪ੍ਰਾਈਜ਼ ਦੇ ਸੰਸਥਾਪਕ ਬਰਜਿੰਦਰ ਸਿੰਘ ਢਾਹਾਂ ਨੇ ਸੰਬੋਧਨ ਕਰਦਿਆਂ ਕਿਹਾ, "ਸਾਲ 2023 ਦੇ ਢਾਹਾਂ ਸਾਹਿਤ ਪੁਰਸਕਾਰ ਜੇਤੂ, ਪੰਜਾਬੀ ਸਾਹਿਤ ਜਗਤ ਦੇ ਬਹੁਤ ਵਧੀਆ ਕਹਾਣੀਕਾਰ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਹਨ । ਉਨ੍ਹਾਂ ਦੀਆਂ ਕਹਾਣੀਆਂ ਦੇ ਭਾਵ ਸਾਡੇ ਮਨਾਂ ਨੂੰ ਖਿੱਚ ਪਾਉਣ ਵਾਲੇ ਹਨ ਅਤੇ ਇਹ ਪੁਸਤਕਾਂ ਪੰਜਾਬੀ ਸਾਹਿਤ ਨੂੰ ਇਕ ਵਿੱਲਖਣ ਸੰਦੇਸ਼ ਦੇਣ ਵਾਲੀਆਂ ਹਨ। ਪੰਜਾਬੀ ਜ਼ੁਬਾਨ ਦੀ ਅਮੀਰ ਵਿਰਾਸਤ ਨੂੰ ਜੋੜਨ ਵਾਲੇ ਢਾਹਾਂ ਸਾਹਿਤ ਪੁਰਸਕਾਰ ਦਾ ਉਦੇਸ਼ ਸਰਹੱਦਾਂ ਤੋਂ ਉੱਪਰ ਉੱਠ ਕੇ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨਾ, ਵਿਸ਼ਵ ਭਰ ਦੇ ਪੰਜਾਬੀ ਭਾਈਚਾਰਿਆਂ ਨੂੰ ਜੋੜਨਾ, ਮਾਂ-ਬੋਲੀ ਪੰਜਾਬੀ ਅਤੇ ਇਸ ਦੇ ਸਾਹਿਤ ਦਾ ਪਸਾਰ ਕਰਨਾ ਹੈ।  ਪੰਜਾਬੀ ਕਲਾ ਅਤੇ ਸਾਹਿਤਕ ਖੇਤਰਾਂ ਵਿੱਚ ਔਰਤਾਂ ਨੂੰ ਅਕਸਰ ਹੀ ਘੱਟ ਨੁਮਾਇੰਦਗੀ ਦਿੱਤੀ ਜਾਂਦੀ ਹੈ।  ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੁਰਸਕਾਰ ਦੇ 10 ਸਾਲਾਂ ਦੇ ਸਫਰ ਵਿਚ ਅਸੀਂ ਆਪਣੀ ਪਹਿਲੀ ਔਰਤ ਵਿਜੇਤਾ ਦਾ ਐਲਾਨ ਕਰ ਰਹੇ ਹਾਂ ਜੋ ਕਿ ਸਿਰਫ਼ ਆਪਣੀ ਲੇਖਣੀ ਦੀ ਗੁਣਵੱਤਾ ਦੇ ਆਧਾਰ 'ਤੇ ਢਾਹਾਂ ਪੁਰਸਕਾਰ ਪ੍ਰਾਪਤ ਕਰ ਰਹੀ ਹੈ। ਅੱਜ ਮੇਰੀ ਮਾਂ ਅਤੇ ਬਾਪ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦਾ ਜੇਤੂ ਇਨਾਮ ਇਕ ਔਰਤ ਲਿਖਾਰੀ ਨੂੰ ਮਿਲਿਆ ਹੈ। ਢਾਹਾਂ ਪ੍ਰਾਈਜ਼ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਸਥਾਪਿਤ ਕੀਤਾ ਗਿਆ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ। ਪੰਜਾਬੀ ਬੋਲੀ ਹੁਣ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਕੈਨੇਡਾ  ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਕੜ੍ਹੀ ਹੈ"।  
           ਸਾਲ 2023 ਦੀ ਪਹਿਲੀ ਔਰਤ ਜੇਤੂ ਦੀਪਤੀ ਬਬੂਟਾ (ਮੁਹਾਲੀ, ਪੰਜਾਬ, ਭਾਰਤ) ਨੂੰ ਉਸ ਦੇ ਗੁਰਮੁਖੀ ਲਿਪੀ ਵਿੱਚ ਲਿਖੇ ਕਹਾਣੀ ਸੰਗ੍ਰਹਿ ''ਭੁੱਖ ਇਉਂ ਸਾਹ ਲੈਂਦੀ ਹੈ'' ਲਈ 25 ਹਜ਼ਾਰ ਡਾਲਰ ਵਾਲਾ ਪੁਰਸਕਾਰ ਮਿਲਿਆ ।  ਸਮਾਗਮ ਵਿਚ ਦੀਪਤੀ  ਬਬੂਟਾ ਨੇ ਕਿਹਾ, "ਸ਼ਬਦ ਮੇਰੀ ਜ਼ਿੰਦਗੀ ਹਨ, ਅੱਜ ਮੈਨੂੰ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਲਈ ਲਫਜ਼ ਨਹੀਂ ਮਿਲ ਰਹੇ ਹਨ। ਇਹ ਪ੍ਰਾਪਤੀ ਇਕੱਲੀ ਮੇਰੀ ਨਹੀਂ ਹੈ, ਇਹ ਹਰ ਔਰਤ ਦੀ ਹੈ ਜੋ ਆਪਣੇ ਸੁਪਨਿਆਂ ਦੀ ਜੰਗ ਲੜਦੀ ਹੈ, ਫਿਰ ਉਸ ਵਿਚ ਸਫਲ ਹੋ ਕੇ ਦਿਖਾਉਂਦੀ ਹੈ"।  
           ਇਸ ਮੌਕੇ ਜਮੀਲ ਅਹਿਮਦ ਪਾਲ (ਲਾਹੌਰ, ਪੰਜਾਬ, ਪਾਕਿਸਤਾਨ) ਨੇ ਸ਼ਾਹਮੁਖੀ ਲਿਪੀ ਵਿੱਚ ਲਿਖੇ ਕਹਾਣੀ ਸੰਗ੍ਰਹਿ ''ਮੈਂਡਲ ਦਾ ਕਾਨੂੰਨ'' ਅਤੇ ਬਲੀਜੀਤ (ਮੋਹਾਲੀ, ਪੰਜਾਬ, ਭਾਰਤ) ਨੇ ਗੁਰਮੁਖੀ ਲਿਪੀ ਵਿੱਚ ਲਿਖੇ ਕਹਾਣੀ ਸੰਗ੍ਰਹਿ ''ਉੱਚੀਆਂ ਆਵਾਜ਼ਾਂ'' ਲਈ ਫਾਈਨਲਿਸਟਾਂ ਦੇ ਤੌਰ 'ਤੇ 10-10 ਹਜ਼ਾਰ ਕੈਨੈਡੀਅਨ ਡਾਲਰ ਦਾ ਪੁਰਸਕਾਰ ਪ੍ਰਾਪਤ ਕੀਤਾ । ਇਸ ਮੌਕੇ ਜਮੀਲ ਅਹਿਮਦ ਪਾਲ ਨੇ ਬਿਆਨ ਦਿੱਤਾ, "ਜੀਵਨ ਦਾ ਸਭ ਤੋਂ ਖ਼ੁਸ਼ਗਵਾਰ ਦਿਨ ਉਹ ਸੀ ਜਦੋਂ ਜ਼ੁਬੈਰ ਅਹਿਮਦ ਅਤੇ ਫਿਰ ਬਾਰਜ ਢਾਹਾਂ ਨੇ ਫੋਨ 'ਤੇ ਓਹੀ ਖ਼ਬਰ ਸੁਣਾਈ, ਜਿਸ ਦੀ ਉਸ ਨੂੰ ਉਡੀਕ ਸੀ। ਪੰਜਾਬੀ ਲਿਖਣਾ ਪਹਿਲਾਂ ਵੀ ਮੇਰੇ ਲਈ ਇਬਾਦਤ ਸੀ, ਹੁਣ ਮਾਣ ਵੀ ਹੈ ਕਿ ਪੰਜਾਬੀ ਵਿੱਚ ਲਿਖੀ ਮੇਰੀ ਕਿਤਾਬ ਨੂੰ ਢਾਹਾਂ ਇਨਾਮ ਨੇ ਸਨਮਾਨਿਆ ਹੈ। ਬਲੀਜੀਤ ਨੇ ਆਪਣੇ ਸੰਬੋਧਨ ਵਿਚ  ਕਿਹਾ, "ਚੜ੍ਹਦੇ ਅਤੇ ਲਹਿੰਦੇ ਪੰਜਾਬ ਤੋਂ ਇਲਾਵਾ ਦੁਨੀਆ ਦੇ ਕੋਨੇ-ਕੋਨੇ 'ਚ ਵਸਦੇ ਕਿਸੇ ਵੀ ਪੰਜਾਬੀ ਲੇਖਕ ਦਾ ਸੁਪਨਾ ਹੁੰਦਾ ਹੈ ਕਿ ਢਾਹਾਂ ਪ੍ਰਾਈਜ਼ ਉਸ ਦੇ ਦਰਵਾਜ਼ੇ 'ਤੇ ਦਸਤਕ ਦੇਵੇ। ਮੈਨੂੰ ਬਤੌਰ ਲੇਖਕ ਖ਼ੁਸ਼ੀ ਤੇ ਮਾਣ ਹੈ ਕਿ  ਮੇਰੇ ਵਰਗੇ ਸਧਾਰਨ ਬੰਦੇ ਵੱਲੋਂ ਲਿਖੀ ਗਈ ਕਿਤਾਬ 'ਉੱਚੀਆਂ ਆਵਾਜ਼ਾਂ' ਨੂੰ ਫਾਈਨਲਿਸਟ ਦਾ ਪੁਰਸਕਾਰ ਮਿਲਿਆ ਹੈ"।
          ਇਸ ਸਮਾਗਮ ਵਿਚ  ਵਿਸ਼ੇਸ਼ ਤੌਰ 'ਤੇ ਪੁੱਜੇ ਸਿੱਖਿਆ ਅਤੇ ਬਾਲ ਸੰਭਾਲ ਮੰਤਰੀ ਰਚਨਾ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਵੱਲੋਂ ਅਤੇ ਸਿਟੀ ਆਫ ਸਰੀ ਦੀ ਮੇਅਰ ਬਰੈਂਡਾ ਲੌਕ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ "ਪੰਜਾਬੀ ਸਾਹਿਤ ਹਫਤਾ" ਦੇ ਅਗਾਜ਼ ਕਰਨ ਦਾ ਐਲਾਨ ਵੀ ਕੀਤਾ । ਵੈਨਕੂਵਰ, ਬੀ. ਸੀ. ਦੇ ਸਿਟੀ ਹਾਲ ਵਿੱਖੇ, 15 ਨਵੰਬਰ ਨੂੰ ਸ਼ਹਿਰ ਦੇ ਡਿਪਟੀ ਮੇਅਰ ਸੈਰ੍ਹਾ-ਕਰਬੀ ਅਤੇ ਉਨ੍ਹਾਂ ਦੇ ਸਾਥੀਆਂ ਨੇ "ਪੰਜਾਬੀ ਸਾਹਿਤ ਹਫਤਾ" ਦਾ ਐਲਾਨ ਕੀਤਾ ਅਤੇ ਐਲਾਨ ਪੱਤਰ ਬਾਰਜ ਢਾਹਾਂ, 3 ਫਾਈਨਲਿਸਟਾਂ ਅਤੇ ਢਾਹਾਂ ਪ੍ਰਾਈਜ਼ ਟੀਮ ਨੂੰ ਪੇਸ਼ ਕੀਤਾ।
        ਵਰਨਣਯੋਗ ਹੈ ਕਿ  ਬਰਜਿੰਦਰ ਸਿੰਘ ਢਾਹਾਂ ਅਤੇ ਉਹਨਾਂ ਦੀ ਪਤਨੀ ਰੀਟਾ ਢਾਹਾਂ, ਸਮੂਹ ਢਾਹਾਂ ਪਰਿਵਾਰ, ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ (CIES) ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (UBC) ਦੇ ਸਹਿਯੋਗ ਨਾਲ ਸਾਲ 2013 ਵਿੱਚ ਢਾਹਾਂ ਪੁਰਸਕਾਰ ਦੀ ਸ਼ੁਰੂਆਤ ਕੀਤੀ ਗਈ ਸੀ। ਢਾਹਾਂ ਪੁਰਸਕਾਰ ਨੇ ਪਿਛਲੇ ਦਸ ਸਾਲਾਂ ਦੇ ਸ਼ਾਨਾਂਮੱਤੇ ਸਫਰ ਵਿਚ ਆਲੋਚਨਾਤਮਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ ਅਤੇ ਲੇਖਕਾਂ ਅਤੇ ਉਨ੍ਹਾਂ ਦੀਆਂ ਕਿਤਾਬਾਂ ਲਈ ਵਿਆਪਕ, ਬਹੁ-ਭਾਸ਼ਾਈ ਸਰੋਤਿਆਂ ਤੱਕ ਪਹੁੰਚਣ ਲਈ ਨਵੇਂ ਮਾਰਗ ਬਣਾਏ ਹਨ। ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਢਾਹਾਂ, ਬੀਬੀ ਕਸ਼ਮੀਰ ਕੌਰ ਢਾਹਾਂ ਅਤੇ ਪ੍ਰਸਿੱਧ ਸਮਾਜ ਸੇਵਕ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਹਨ।
ਫੋਟੋ ਕੈਪਸ਼ਨ :  ਢਾਹਾਂ ਪੁਰਸਕਾਰ ਜੇਤੂ ਲੇਖਕ ਬਲੀਜੀਤ, ਦੀਪਤੀ ਬਬੂਟਾ ਅਤੇ  ਜਮੀਲ ਅਹਿਮਦ ਪਾਲ  ਆਪਣੀਆਂ ਜੇਤੂ ਟਰਾਫੀਆਂ ਨਾਲ

Friday, 3 November 2023

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਬੰਗਾ 03 ਨਵੰਬਰ () ਸਮੂਹ ਸਾਧ ਸੰਗਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ  ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ  ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ ਵਿਚ ਭਾਈ ਬਲਵਿੰਦਰ ਸਿੰਘ ਜੀ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਇਕੱਤਰ ਸੰਗਤਾਂ ਨੂੰ ਧੰਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਜੀ ਦੀ ਉਚਾਰਣ ਕੀਤੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ  ਗੁ: ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਵੀ ਹਾਜ਼ਰੀਆਂ ਭਰੀਆਂ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਢਾਲ ਕੇ ਲੋਕ ਸੇਵਾ ਦੇ ਕਾਰਜਾਂ ਵਿਚ ਜੁੱਟਣਾ ਚਾਹੀਦਾ ਹੈਸਟੇਜ ਸੰਚਾਲਨ ਕਰਦਿਆਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਹਨਾਂ ਦੀ ਬਾਣੀ  ਬਾਰੇ ਚਾਣਨਾ ਪਾਇਆ   ਇਸ ਮੌਕੇ ਦਾਨੀ ਸੰਗਤਾਂ ਦਾ ਸਨਮਾਨ ਵੀ ਕੀਤਾ ਗਿਆ   ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਮਹਿੰਦਰਪਾਲ ਸਿੰਘ ਸੁਪਰਡੈਂਟ,  ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ , ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਮੁੱਖੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ

ਫੋਟੋ ਕੈਪਸ਼ਨ :   ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਸਵੀਰਾਂ

 

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਬੰਗਾ 03 ਨਵੰਬਰ () ਸਮੂਹ ਸਾਧ ਸੰਗਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ  ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ ।  ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ । ਉਪਰੰਤ ਸਜੇ ਦੀਵਾਨ ਵਿਚ ਭਾਈ ਬਲਵਿੰਦਰ ਸਿੰਘ ਜੀ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਇਕੱਤਰ ਸੰਗਤਾਂ ਨੂੰ ਧੰਨ ਧੰਨ ਗੁਰੂ ਰਾਮ ਦਾਸ ਜੀ ਸਾਹਿਬ ਜੀ ਦੀ ਉਚਾਰਣ ਕੀਤੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ  ਗੁ: ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਵੀ ਹਾਜ਼ਰੀਆਂ ਭਰੀਆਂ । ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਢਾਲ ਕੇ ਲੋਕ ਸੇਵਾ ਦੇ ਕਾਰਜਾਂ ਵਿਚ ਜੁੱਟਣਾ ਚਾਹੀਦਾ ਹੈ। ਸਟੇਜ ਸੰਚਾਲਨ ਕਰਦਿਆਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਹਨਾਂ ਦੀ ਬਾਣੀ  ਬਾਰੇ ਚਾਣਨਾ ਪਾਇਆ ।  ਇਸ ਮੌਕੇ ਦਾਨੀ ਸੰਗਤਾਂ ਦਾ ਸਨਮਾਨ ਵੀ ਕੀਤਾ ਗਿਆ ।  ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਮਹਿੰਦਰਪਾਲ ਸਿੰਘ ਸੁਪਰਡੈਂਟ,  ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ , ਟਰੱਸਟ ਅਧੀਨ ਚੱਲਦੇ ਅਦਾਰਿਆਂ ਦੇ ਮੁੱਖੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :   ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ
ਸਮਾਗਮ ਦੀਆਂ ਤਸਵੀਰਾਂ

Wednesday, 1 November 2023

ਢਾਹਾਂ ਕਲੇਰਾਂ ਵਿਖੇ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 3 ਨਵੰਬਰ ਦਿਨ ਸ਼ੁੱਕਰਵਾਰ ਨੂੰ

ਢਾਹਾਂ ਕਲੇਰਾਂ ਵਿਖੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗੁਰਮਤਿ ਸਮਾਗਮ 3 ਨਵੰਬਰ ਦਿਨ ਸ਼ੁੱਕਰਵਾਰ ਨੂੰ

ਬੰਗਾ 01 ਨਵੰਬਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਢ ਢਾਹਾਂ ਕਲੇਰਾਂ ਵੱਲੋਂ  ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 3 ਨਵੰਬਰ, ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਸ਼ੁੱਭ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਹੋਏ ਗੁਰਮਤਿ ਸਮਾਗਮ ਵਿਚ ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਕੀਤਾ । ਇਸ ਤੋਂ ਇਲਾਵਾ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿਦਿਆਰਥੀ ਕੀਰਤਨੀ ਜਥੇ ਵੱਲੋਂ ਵੀ ਸਮਾਗਮ ਵਿਚ ਹਾਜ਼ਰੀਆਂ ਭਰੀਆਂ ਜਾਣਗੀਆਂ। ਇਸ ਮੌਕੇ  ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ।
ਫੋਟੋ ਕੈਪਸ਼ਨ :  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਜਾਣਕਾਰੀ ਦਿੰਦੇ ਹੋਏ