Wednesday, 1 November 2023

ਢਾਹਾਂ ਕਲੇਰਾਂ ਵਿਖੇ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 3 ਨਵੰਬਰ ਦਿਨ ਸ਼ੁੱਕਰਵਾਰ ਨੂੰ

ਢਾਹਾਂ ਕਲੇਰਾਂ ਵਿਖੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗੁਰਮਤਿ ਸਮਾਗਮ 3 ਨਵੰਬਰ ਦਿਨ ਸ਼ੁੱਕਰਵਾਰ ਨੂੰ

ਬੰਗਾ 01 ਨਵੰਬਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਢ ਢਾਹਾਂ ਕਲੇਰਾਂ ਵੱਲੋਂ  ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 3 ਨਵੰਬਰ, ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਸ਼ੁੱਭ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਹੋਏ ਗੁਰਮਤਿ ਸਮਾਗਮ ਵਿਚ ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਕੀਤਾ । ਇਸ ਤੋਂ ਇਲਾਵਾ  ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿਦਿਆਰਥੀ ਕੀਰਤਨੀ ਜਥੇ ਵੱਲੋਂ ਵੀ ਸਮਾਗਮ ਵਿਚ ਹਾਜ਼ਰੀਆਂ ਭਰੀਆਂ ਜਾਣਗੀਆਂ। ਇਸ ਮੌਕੇ  ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ।
ਫੋਟੋ ਕੈਪਸ਼ਨ :  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਜਾਣਕਾਰੀ ਦਿੰਦੇ ਹੋਏ