Friday, 29 December 2023

ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਜਸਦੀਪ ਸਿੰਘ ਸੈਣੀ ਨੇ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਜਸਦੀਪ ਸਿੰਘ ਸੈਣੀ ਨੇ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ

ਬੰਗਾ 29 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਐਮ ਸੀ ਐਚ ਨੇ ਪਿੰਡ ਚਾਹਲ ਕਲਾਂ ਦੇ ਨੌਜਵਾਨ ਭੀਮ ਸੈਨ ਦੀ  ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ ਹੈ ਇਸ ਵਿਸ਼ੇਸ਼ ਪ੍ਰਕਾਰ ਦੇ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ  ਨੇ ਦੱਸਿਆ ਕਿ  ਮਰੀਜ਼ ਨੂੰ ਰੀੜ੍ਹ ਦੀ ਹੱਡੀ ਦੀ ਰਸੌਲੀ ਕਰਕੇ ਬਹੁਤ ਤਕਲੀਫ ਵਿਚ ਸੀ, ਕਈ ਥਾਵਾਂ ਤੋਂ ਇਲਾਜ ਕਰਵਾਇਆ ਪਰ ਅਰਾਮ ਨਹੀਂ ਸੀ ਆ ਰਿਹਾ ਸੀ ਆਪਣੀ ਵੱਧਦੀ ਤਕਲੀਫ  ਨੂੰ ਦੇਖਦੇ ਹੋਏ ਉਹ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਸੈਣੀ ਕੋਲ ਇਲਾਜ ਲਈ ਆਏ ਡਾ. ਸੈਣੀ ਨੇ ਮਰੀਜ਼ ਦੀ ਜਦੋਂ ਤਸੱਲੀ ਬਖਸ਼ ਜਾਂਚ ਕੀਤੀ ਤਾਂ ਸਾਰੀ ਬਿਮਾਰੀ ਸਾਹਮਣੇ ਆ ਗਈ ਇਸ ਜਾਂਚ ਵਿਚ ਪਤਾ ਲੱਗਾ ਕਿ ਮਰੀਜ਼ ਦੀ ਰੀੜ੍ਹ ਦੀ ਹੱਡੀ ਦੇ ਮਣਕਿਆਂ ਵਿਚ ਰਸੌਲੀ ਹੋਣ ਕਰਕੇ ਮਰੀਜ਼ ਨੂੰ ਚੱਲਣ ਫਿਰਨ, ਪਿਸ਼ਾਬ ਕਰਨ ਅਤੇ ਰੋਜ਼ਾਨਾ ਦੀਆਂ ਕਿਰਿਆਵਾਂ ਦੇ ਕੰਟਰੋਲ ਉੱਪਰ ਅਸਰ ਪਿਆ ਹੋਇਆ ਸੀ ਅਤੇ ਇਹ ਸਮੱਸਿਆ ਦਿਨੋਂ ਦਿਨ ਵੱਧ ਰਹੀ ਸੀ । ਨਵੀਂ ਤਕਨੀਕ ਦੇ ਨਿਊਰੋ ਮਾਈਕਰੋਸਕੋਪ ਦੀ ਮਦਦ ਨਾਲ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਹੋਣ ਨਾਲ ਮਰੀਜ਼ ਭੀਮ ਸੈਨ ਹੁਣ ਤੰਦਰੁਸਤ ਹੈ ਅਤੇ ਆਪਣੇ ਪਰਿਵਾਰ ਦੇ ਨਾਲ ਆਪਣੇ ਕਾਰੋਬਾਰ ਨੂੰ ਸੰਭਾਲ‍ ਰਿਹਾ  ਹੈ ਡਾ. ਜਸਦੀਪ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੀੜ੍ਹ ਦੀ ਹੱਡੀ ਦੀਆਂ ਹਰ ਤਰ੍ਹਾਂ ਦੀ ਬਿਮਾਰੀਆ ਦਾ ਸਫਲ ਇਲਾਜ ਹੋ ਰਿਹਾ ਹੈ ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਅਤੇ ਰਹਿਣ ਲਈ ਐਚ ਡੀ ਯੂ ਵਾਰਡ ਤੇ ਪ੍ਰਾਈਵੇਟ ਡੀਲਕਸ ਰੂਮ ਹਨਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ ਬਿਨਾਂ ਕਿਸੇ ਝਿਜਕ-ਡਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣਾ ਸਫਲ ਇਲਾਜ ਕਰਵਾ ਸਕਦੇ ਹਨ ਇਸ ਮੌਕੇ ਤੰਦਰੁਸਤ  ਮਰੀਜ਼ ਭੀਮ ਸੈਨ ਨੇ ਕਿਹਾ ਕਿ ਉਹ ਹੁਣ ਖੁਦ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਕਰ ਰਿਹਾ ਅਤੇ  ਉਸ ਨੂੰ ਦੁੱਖਾਂ ਤੋਂ ਨਿਜ਼ਾਤ ਮਿਲ ਗਈ ਹੈ ਉਸ ਨੇ ਡਾ ਜਸਦੀਪ ਸਿੰਘ ਸੈਣੀ ਐਮ ਸੀ ਐਚ (ਨਿਊਰੋ ਸਰਜਰੀ) ਦਾ  ਸ਼ਾਨਦਾਰ ਸਫਲ ਅਪਰੇਸ਼ਨ ਕਰਕੇ ਉਸ ਨੂੰ ਤੰਦਰੁਸਤ ਕਰਨ ਲਈ ਹਾਰਦਿਕ ਧੰਨਵਾਦ ਕੀਤਾ, ਜਿਸ ਕਰਕੇ ਉਸ ਨੂੰ ਨਵਾਂ ਜੀਵਨ ਮਿਲਿਆ ਹੈ ਤੇ ਹਰ ਨਵਾਂ ਦਿਨ ਉਸਦੇ ਜੀਵਨ ਵਿਚ ਨਵੀਆਂ ਖੁਸ਼ੀਆਂ ਪ੍ਰਦਾਨ ਕਰ ਰਿਹਾ ਹੈ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵੀ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਜਸਦੀਪ ਸਿੰਘ ਸੈਣੀ ਨੂੰ ਵਧਾਈ ਦਿੱਤੀਮੀਡੀਆ ਨਾਲ ਇਸ ਵਿਸ਼ੇਸ਼ ਅਪਰੇਸ਼ਨ ਦੀ ਜਾਣਕਾਰੀ ਦੇਣ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ,  ਨਰਸਿੰਗ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਸੈਣੀ, ਤੰਦਰੁਸਤ ਮਰੀਜ਼ ਭੀਮ ਸੈਨ ਨਾਲ ਉ ਪੀ ਡੀ ਵਿਚ

Wednesday, 6 December 2023

ਫੁੱਟਬਾਲ ਖਿਡਾਰੀ ਦਰਸ਼ਨ ਸਿੰਘ ਮਾਹਿਲ ਨੇ ਕੀਤਾ ਢਾਹਾਂ-ਕਲੇਰਾਂ ਸਕੂਲ ਦੀ ਜੂਨੀਅਰ ਅਥੈਲੇਟਿਕ ਮੀਟ ਦਾ ਕੀਤਾ ਉਦਘਾਟਨ

ਫੁੱਟਬਾਲ ਖਿਡਾਰੀ ਦਰਸ਼ਨ ਸਿੰਘ ਮਾਹਿਲ ਨੇ ਕੀਤਾ  ਢਾਹਾਂ-ਕਲੇਰਾਂ  ਸਕੂਲ  ਦੀ ਜੂਨੀਅਰ ਅਥੈਲੇਟਿਕ ਮੀਟ ਦਾ ਕੀਤਾ ਉਦਘਾਟਨ
ਬੰਗਾ 6 ਦਸੰਬਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਜੂਨੀਅਰ ਅਥੈਲੇਟਿਕ ਮੀਟ ਦਾ ਕੀਤਾ ਉਦਘਾਟਨ ਉੱਘੇ ਫੁਟਬਾਲ ਖਿਡਾਰੀ ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਕੀਤਾ । ਇਸ ਮੌਕੇ ਉਹਨਾਂ ਦਾ ਸਹਿਯੋਗ  ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਅਤੇ ਹੋਰ ਪਤਵੰਤੇ ਸੱਜਣਾਂ  ਨੇ  ਦਿੱਤਾ ।
ਉਦਾਘਟਨੀ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਨੇ  ਸਾਲਾਨਾ ਜੂਨੀਅਰ ਅਥੈਲੇਟਿਕ ਮੀਟ  ਆਰੰਭ ਕਰਨ ਦਾ ਐਲਾਨ ਕੀਤਾ ਅਤੇ ਸਮੂਹ ਖਿਡਾਰੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।   ਉਨ੍ਹਾਂ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਅੰਗ ਹਨ ਇਹ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਸ. ਮਾਹਿਲ ਨੇ ਢਾਹਾਂ ਕਲੇਰਾਂ ਸਕੂਲ ਵਿਖੇ ਬਣਾਏ ਜਾ ਰਹੇ ਸਟੇਡੀਅਮ ਲਈ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਐਲਾਨ ਕੀਤਾ । ਇਸ ਮੌਕੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ  ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ । ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸਕੂਲ ਦੀਆਂ ਖੇਡਾਂ ਵਿਚ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਦੇ ਖੇਡ ਜੀਵਨ ਬਾਰੇ ਜਾਣਕਾਰੀ ਦਿਤੀ ।  ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਕਲੇਰਾਂ ਨੇ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ ਅਤੇ ਪਤਵੰਤੇ ਸੱਜਣਾਂ ਦਾ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਵਿਖੇ ਪੁੱਜਣ ਲਈ ਤਹਿਦਿਲੋਂ ਧੰਨਵਾਦ ਕੀਤਾ ।
ਇਸ ਮੌਕੇ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਪੰਜਵੀ ਜਮਾਤ ਤਕ ਦੇ  ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਜਿਹਨਾਂ ਵਿਚ 50 ਮੀਟਰ ਦੌੜ , 100 ਮੀਟਰ ਦੌੜ, ਰਿਲੇਅ ਦੌੜਾਂ ਅਤੇ ਹਾਈ ਜੰਪ ਦੇ ਮੁਕਾਬਲੇ ਹੋਏ । ਇਸ ਮੌਕੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਆਏ ਜੇਤੂ ਐਥਲੀਟਾਂ ਨੂੰ ਮੁੱਖ ਮਹਿਮਾਨ ਦਰਸ਼ਨ ਸਿੰਘ ਮਾਹਿਲ  ਨੇ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ ।  ਸਾਲਾਨਾ ਅਥੈਲੇਟਿਕ ਮੀਟ ਵਿਚ ਲੈਣ ਵਾਲੇ ਖਿਡਾਰੀਆਂ ਦੀ ਉਤਸ਼ਾਹਿਤ ਕਰਨ ਲਈ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਪ੍ਰਿੰਸੀਪਲ ਵਨੀਤਾ ਚੋਟ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਭਾਈ ਜੋਗਾ ਸਿੰਘ,  ਮਹਿੰਦਰਪਾਲ ਸਿੰਘ ਸੁਪਰਡੈਂਟ, ਵਾਈਸ ਪ੍ਰਿੰਸੀਪਲ ਲਾਲ ਚੰਦ ਔਜਲਾ, ਵਾਈਸ ਪ੍ਰਿੰਸੀਪਲ ਰਵਿੰਦਰ ਕੌਰ,  ਜਸਬੀਰ ਕੌਰ ਡੀ ਪੀ ਈ, ਕੋਮਲ ਡੀ ਪੀ ਈ, ਅਰਵਿੰਦਰ ਬਸਰਾ ਡੀ ਪੀ ਈ  ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜੂਨੀਅਰ ਅਥੈਲੇਟਿਕ ਮੀਟ ਦਾ ਉਦਘਾਟਨ ਕਰਦੇ ਹੋਏ ਮੁਖ ਮਹਿਮਾਨ ਦਰਸ਼ਨ ਸਿੰਘ ਮਾਹਿਲ   

Friday, 1 December 2023

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਮਹੀਨੇ ਦਾ ਰਿਆਇਤੀ ਸਰਜਰੀ ਕੈਂਪ ਅੱਜ ਤੋਂ ਆਰੰਭ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਮਹੀਨੇ ਦਾ ਰਿਆਇਤੀ ਸਰਜਰੀ ਕੈਂਪ ਅੱਜ ਤੋਂ ਆਰੰਭ  
ਬੰਗਾ  01 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹੀਨੇ ਦਾ ਰਿਆਇਤੀ ਸਰਜਰੀ ਕੈਂਪ ਦਾ ਅੱਜ ਸ਼ੁੱਭ ਆਰੰਭ ਹੋ ਗਿਆ ਹੈ । ਜਿਸ ਦੇ ਪਹਿਲੇ ਦਿਨ 30 ਤੋਂ ਵੱਧ ਮਰੀਜ਼ਾਂ ਨੇ ਜਨਰਲ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾ ਨਵਜੋਤ ਸਿੰਘ ਸਹੋਤਾ ਐਮ ਐਸ ਤੋਂ ਚੈਕਅੱਪ ਕਰਵਾਇਆ । ਡਾ ਨਵਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵਲੋਂ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੀਨੇ ਦਾ ਰਿਆਇਤੀ ਦਰਾਂ ਤੇ ਅਪਰੇਸ਼ਨਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ ।  ਡਾ ਨਵਜੋਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਸ਼ੇਸ਼ ਰਿਆਇਤੀ ਸਰਜਰੀ ਕੈਂਪ ਵਿਚ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਹਰਨੀਆ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ ਤੇ ਕੀਤੇ ਜਾਣਗੇ। ਹਸਪਤਾਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਜਰੀ ਵਿਭਾਗ ਵਿਚ ਹਰ ਤਰ੍ਹਾਂ ਦੇ ਵੱਡੇ ਅਤੇ ਛੋਟੇ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ । ਉਹਨਾਂ ਇਲਾਕਾ ਨਿਵਾਸੀਆਂ ਨੂੰ  ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਸਰਜਰੀ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਡਾ ਨਵਜੋਤ ਸਿੰਘ ਸਹੋਤਾ,  ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।  
ਤਸਵੀਰ :  ਡਾ. ਨਵਜੋਤ ਸਿੰਘ ਸਹੋਤਾ ਕੈਂਪ ਵਿਚ ਆਏ ਮਰੀਜ਼ਾਂ ਦੀ ਜਾਂਚ ਕਰਦੇ ਹੋਏ 

ਢਾਹਾਂ ਕਲੇਰਾਂ ਹਸਪਤਾਲ ਵਿਖੇ 31 ਦਸੰਬਰ ਤਕ ਚੱਲਣ ਵਾਲਾ ਔਰਤਾਂ ਦੇ ਅਪਰੇਸ਼ਨਾਂ ਦਾ ਰਿਆਇਤੀ ਕੈਂਪ ਆਰੰਭ

ਢਾਹਾਂ ਕਲੇਰਾਂ ਹਸਪਤਾਲ ਵਿਖੇ 31 ਦਸੰਬਰ ਤਕ ਚੱਲਣ ਵਾਲਾ ਔਰਤਾਂ ਦੇ ਅਪਰੇਸ਼ਨਾਂ ਦਾ ਰਿਆਇਤੀ ਕੈਂਪ ਆਰੰਭ
ਬੰਗਾ : 01 ਦਸੰਬਰ :- () ਔਰਤਾਂ ਦੇ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਔਰਤਾਂ ਦਾ ਬਿਮਾਰੀਆਂ ਦਾ ਚੈੱਕਅਪ ਅਤੇ ਰਿਆਇਤੀ ਅਪਰੇਸ਼ਨ ਕੈਂਪ ਅੱਜ ਆਰੰਭ ਹੋ ਗਿਆ ਹੈ। ਕੈਂਪ ਦੀ ਜਾਣਕਾਰੀ ਦਿੰਦੇ ਔਰਤਾਂ ਦੀਆਂ ਬਿਮਾਰੀਆਂ ਅਤੇ ਅਪਰੇਸ਼ਨਾਂ ਦੇ ਮਾਹਿਰ ਡਾ ਆਰ ਕੇ ਅਮਨਦੀਪ ਕੌਰ ਐਮ.ਡੀ. ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਲੋਕਾਂ ਦੀ ਭਾਰੀ ਮੰਗ ਤੇ ਇਹ ਇਕ ਮਹੀਨੇ ਦਾ ਰਿਆਇਤੀ ਦਰਾਂ ਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ । ਜਿਸ ਵਿੱਚ  ਰੋਜ਼ਾਨਾ ਸਵੇਰੇ 09 ਤੋਂ 02 ਵਜੇ ਦੁਪਹਿਰ ਤੱਕ ਮਰੀਜ਼ਾਂ ਦਾ  ਚੈੱਕਅੱਪ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਇੱਕ ਮਹੀਨੇ ਦੇ ਵਿਸ਼ੇਸ ਕੈਂਪ ਦੌਰਾਨ  ਬੱਚੇਦਾਨੀ ਦਾ ਵੱਡਾ ਅਪਰੇਸ਼ਨ (ਸਜੇਰੀਅਨ) ਅਤੇ ਦੂਰਬੀਨ ਰਾਹੀ ਬੱਚੇਦਾਨੀ ਦਾ ਅਪਰੇਸ਼ਨ, ਬੱਚੇਦਾਨੀ ਦੀਆਂ ਰਸੌਲੀਆਂ ਦਾ ਅਪਰੇਸ਼ਨ, ਨਾਰਮਲ ਡਲਿਵਰੀ, ਵੱਡੇ ਅਪਰੇਸ਼ਨ, ਬੱਚੇਦਾਨੀ ਦੀ ਝਿੱਲੀ ਦੇ ਕੈਂਸਰ ਦੀ ਜਾਂਚ ਤੇ ਅਪਰੇਸ਼ਨ, ਬੱਚੇਦਾਨੀ ਦੇ ਮੂੰਹ ਦੇ ਕੈਂਸਰ ਲਈ ਜਾਂਚ, ਅੰਡੇਦਾਨੀ ਦੀਆਂ ਰਸੌਲੀਆਂ ਦਾ ਵੱਡਾ ਅਪਰੇਸ਼ਨ ਅਤੇ ਦੂਰਬੀਨੀ ਅਪਰੇਸ਼ਨ, ਬੱਚੇਦਾਨੀ ਦੇ ਬਾਹਰ ਆਉਣ (ਭਾਰ ਪੈਣਾ) ਦਾ ਅਪਰੇਸ਼ਨ ਆਦਿ ਬਹੁਤ ਹੀ ਘੱਟ ਖਰਚੇ ਵਿਚ ਕੀਤੇ ਜਾਣਗੇ। ਹਸਪਤਾਲ ਪ੍ਰਬੰਧਕ ਟਰੱਸਟ ਦੇ  ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਇਲਾਕਾ ਨਿਵਾਸੀਆਂ ਨੂੰ ਔਰਤਾਂ ਦੀਆਂ ਬਿਮਾਰੀਆਂ ਦੇ ਇਸ ਵਿਸ਼ੇਸ਼ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ । ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਔਰਤਾਂ ਦੀਆਂ ਬਿਮਾਰੀਆਂ ਅਤੇ ਅਪਰੇਸ਼ਨਾਂ ਦੇ ਮਾਹਿਰ ਡਾ. ਆਰ ਕੇ ਅਮਨਦੀਪ ਕੌਰ ਅਤੇ ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।  
ਤਸਵੀਰ : ਮਰੀਜ਼ਾਂ ਦੀ ਜਾਂਚ ਕਰਨ ਮੌਕੇ ਔਰਤਾਂ ਦੀ ਬਿਮਾਰੀਆਂ ਦੇ ਇਲਾਜ ਦੇ ਮਾਹਿਰ ਡਾ. ਆਰ ਕੇ ਅਮਨਦੀਪ