Thursday, 14 March 2024

ਬਸਪਾ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਬਸਪਾ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ
ਬੰਗਾ, 14 ਮਾਰਚ () ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ ਵਿੱਚ ਪਾਰਟੀ ਦੇ ਸਥਾਨਕ ਆਗੂ ਢਾਹਾਂ ਕਲੇਰਾਂ ਪੁੱਜੇ । ਉਹਨਾਂ ਇੱਥੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਨਵੇਂ ਬਣੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ । ਉਹਨਾਂ ਵਲੋਂ ਨਿਭਾਈ ਸਨਮਾਨ ਰਸਮ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਵੀ ਪ੍ਰਦਾਨ ਕੀਤੀ ਗਈ । ਬਸਪਾ ਆਗੂ ਪ੍ਰਵੀਨ ਬੰਗਾ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਵੱਲੋਂ ਲੋੜਵੰਦ ਵਰਗ ਲਈ ਮਿਲਦੀਆਂ ਸਿਹਤ ਸਹੂਲਤਾਂ ਸ਼ਲਾਘਾਯੋਗ ਹਨ । ਉਹਨਾਂ ਕਿਹਾ ਕਿ ਇਹ ਅਦਾਰਾ ਸਥਾਪਿਤ ਕਰਨ ਵਾਲੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ । ਉਹਨਾਂ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਉਹਨਾਂ ਦੀ ਸਹਿਯੋਗੀ ਟੀਮ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਬਸਪਾ ਆਗੂਆਂ ਦਾ ਧੰਨਵਾਦ ਕਰਦਿਆਂ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਸਦਾ ਸਮਰਪਿਤ ਹਨ ਅਤੇ ਉਹ ਇਸ ਅਦਾਰੇ ਲਈ ਪਹਿਲਾਂ ਵਾਂਗ ਸਪਰਪਿਤ ਰਹਿਣਗੇ । ਬਸਪਾ ਆਗੂਆਂ ਨੇ ਇਸ ਮੌਕੇ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਨਰਸਿੰਗ ਕਾਲਜ, ਗੁਰੂ ਨਾਨਕ ਮਿਸ਼ਨ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਸਕੂਲ ਦੀਆਂ ਸਮੁੱਚੀਆਂ ਪ੍ਰਾਪਤੀਆਂ ਨੂੰ ਪੇਂਡੂ ਖੇਤਰ ਵਿੱਚ ਵੱਡੀ ਪਿਰਤ ਦੱਸਿਆ ।
    ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਸਕੱਤਰ ਇੱਥੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਜੈ ਪਾਲ ਸੁੰਡਾ ਪ੍ਰਧਾਨ ਵਿਧਾਨ ਸਭਾ ਹਲਕਾ ਬੰਗਾ, ਵਿਜੇ ਗੁਣਾਚੌਰ ਜ਼ਿਲ੍ਹਾ ਸਕੱਤਰ ਬਸਪਾ, ਯੂਥ ਆਗੂ ਜਗਦੀਸ਼ ਕੁਮਾਰ ਗੁਰੂ, ਤੀਰਥ ਰਾਮ ਢਾਹਾਂ, ਸਿੱਖਿਆ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ, ਵਾਈਸ ਪ੍ਰਿੰਸੀਪਲ ਲਾਲ ਚੰਦ ਔਜਲਾ ਆਦਿ ਸ਼ਾਮਲ ਸਨ ।
ਫੋਟੋ ਕੈਪਸ਼ਨ :- ਬਸਪਾ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਪ੍ਰਵੀਨ ਬੰਗਾ ਤੇ ਹੋਰ