Wednesday, 24 July 2024

ਪਿੰਡ ਲਾਦੀਆਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ

ਪਿੰਡ ਲਾਦੀਆਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ
ਪਿੰਡ ਲਾਦੀਆਂ ਵਾਸੀ  ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਬੈੱਡ ਸੇਵਾ ਦਾ ਲਾਭ ਪ੍ਰਾਪਤ ਕਰਨ : ਐਡਵੋਕੇਟ ਬਲਵੰਤ ਸਿੰਘ ਲਾਦੀਆਂ

ਬੰਗਾ 24 ਜੁਲਾਈ : ਪ੍ਰਸਿੱਧ ਸਮਾਜ ਸੇਵਕ ਸ. ਰਸ਼ਪਾਲ ਸਿੰਘ ਲਾਦੀਆਂ ਸਾਬਕਾ ਸਰਪੰਚ ਪਿੰਡ ਲਾਦੀਆਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ  ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਟਰੌਮਾ ਸੈਂਟਰ ਢਾਹਾਂ ਕਲੇਰਾਂ ਵਿਖੇ ਪਿੰਡ ਲਾਦੀਆਂ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਫਰੀ ਬੈੱਡ ਸੇਵਾ ਦਾ ਆਰੰਭ ਕਰਵਾਇਆ ਹੈ । ਜਿਸ ਨਾਲ ਹੁਣ ਪਿੰਡ ਲਾਦੀਆਂ ਦੇ ਵਾਸੀਆਂ ਨੂੰ ਢਾਹਾਂ ਕਲੇਰਾਂ ਹਸਪਤਾਲ  ਵਿਖੇ ਦਾਖਲ ਹੋ ਕੇ ਇਲਾਜ ਕਰਵਾਉਣ ਮੌਕੇ ਫਰੀ ਬੈਡ ਦੀ ਸਹੂਲਤ ਮਿਲੇਗੀ । ਅੱਜ ਇਹ ਜਾਣਕਾਰੀ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਸਪੁੱਤਰ ਸ. ਰਸ਼ਪਾਲ ਸਿੰਘ ਲਾਦੀਆਂ ਸਾਬਕਾ ਸਰਪੰਚ ਨੇ ਪਿੰਡ ਵਿਚ  ਹਸਪਤਾਲ ਵੱਲੋਂ ਫਰੀ ਬੈਡ ਸੇਵਾ ਦੇ ਬੋਰਡ ਲਗਵਾਉਣ ਮੌਕੇ ਦਿੱਤੀ । ਉਹਨਾਂ ਨੇ ਹਸਪਤਾਲ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਸਮੂਹ ਲਾਦੀਆਂ ਨਗਰ ਨਿਵਾਸੀਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਮਿਲਦੀਆਂ ਮਿਆਰੀ  ਸਿਹਤ ਸੇਵਾਵਾਂ ਦਾ ਅਤੇ ਫਰੀ ਬੈਡ ਸੇਵਾ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਨੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ.ਕੁਲਵਿੰਦਰ ਸਿੰਘ ਢਾਹਾਂ ਵੱਲੋਂ  ਪਿੰਡ ਲਾਦੀਆਂ ਲਈ ਫਰੀ ਬੈੱਡ ਸੇਵਾ ਆਰੰਭ ਕਰਵਾਉਣ ਲਈ ਸਮਾਜ ਸੇਵਕ ਸ. ਰਸ਼ਪਾਲ ਸਿੰਘ ਲਾਦੀਆਂ ਸਾਬਕਾ ਸਰਪੰਚ ਪਿੰਡ ਲਾਦੀਆਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਦਿੱਤੇ ਵੱਢਮੁੱਲੇ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ ।  ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਮੌਕੇ ਸ. ਗੁਰਬਚਨ ਸਿੰਘ ਦਿਓ, ਸ੍ਰੀ ਹੁਸਨ ਲਾਲ ਪੰਚ , ਸ੍ਰੀ ਮਹਿੰਦਰ ਪਾਲ, ਸ੍ਰੀ ਮੋਤਾ ਰਾਮ, ਸ੍ਰੀ ਹਰਬੰਸ ਲਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ : ਪਿੰਡ ਲਾਦੀਆਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਬੈੱਡ ਸੇਵਾ ਦੇ ਬੋਰਡ ਲ
ਗਾਉਣ ਮੌਕੇ ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਭਾਈ ਜੋਗਾ ਸਿੰਘ, ਗੁਰਬਚਨ ਸਿੰਘ ਦਿਓ, ਹੁਸਨ ਲਾਲ ਪੰਚ ਅਤੇ ਹੋਰ ਪਤਵੰਤੇ

Monday, 15 July 2024

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ

*ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ*
ਬੰਗਾ 15 ਜੁਲਾਈ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਪੇਂਡੂ ਇਲਾਕੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਸਾਲ 2024 ਦਾ ਵਿਦਿਅਕ ਸ਼ੈਸ਼ਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ । ਸ਼ੈਸ਼ਨ ਦੀ ਆਰੰਭਤਾ ਮੌਕੇ  ਵਿਦਿਆਰਥੀਆਂ, ਸਟਾਫ਼ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ । ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ ।  
        ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਨਵੀਂ ਪੀੜੀ ਨੂੰ ਇੰਟਰਨੈਸ਼ਨਲ ਪੱਧਰ ਦੀ ਮਿਆਰੀ ਸਿੱਖਿਆ ਦੇ ਕੇ ਉਹਨਾਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੇ ਸੁਪਨੇ ਨੂੰ ਯਾਦ ਕਰਦੇ ਹੋਏ, ਸਮੂਹ ਪੈਰਾ ਮੈਡੀਕਲ ‍ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਜਾਗਰੂਕ ਕੀਤਾ । ਡਾ. ਢਾਹਾਂ ਨੇ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਮਿਲਜੁਲ ਕੇ ਪੜ੍ਹਾਈ ਕਰਦੇ ਹੋਏ ਪੈਰਾ ਮੈਡੀਕਲ ਕਾਲਜ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ । 
         ਇਸ ਮੌਕੇ  ਪ੍ਰਿੰਸੀਪਲ ਰਾਜਦੀਪ ਥਿਥਵਾੜ ਨੇ ਦੱਸਿਆ ਕਿ ਕਾਲਜ ਵਿਚ ਤਿੰਨ ਪੈਰਾ ਮੈਡੀਕਲ ਕੋਰਸਾਂ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ,  ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ ਅਤੇ ਬੀ.ਐਸ.ਸੀ. ਰੇਡੀਓ ਇਮੇਜ਼ਿੰਗ ਟੈਕਨੋਲਜੀ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ।  ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ  ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਪ੍ਰਿੰਸੀਪਲ ਰਾਜਦੀਪ ਥਿਥਵਾੜ, ਮੈਡਮ ਪਿਊਸ਼ੀ ਯਾਦਵ, ਮੈਡਮ ਸੁਮੇਧਾ ਯਾਦਵ, ਸ੍ਰੀ ਰਮਨ ਕੁਮਾਰ, ਸ੍ਰੀ ਰਿਤਕ ਪਾਠਕ, ਸ੍ਰੀ ਸੁਖਵੀਰ ਕੁਮਾਰ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ :-  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਕਰਦੇ ਹੋਏ ਭਾਈ ਜੋਗਾ ਸਿੰਘ ਅਤੇ ਸੰਗਤਾਂ ਵਿਚ ਹਾਜ਼ਰ ਡਾ. ਕੁਲਵਿੰਦਰ ਸਿੰਘ ਢਾਹਾਂ, ਪ੍ਰਿੰਸੀਪਲ ਰਾਜਦੀਪ ਥਿਥਵਾੜ, ਕਾਲਜ ਸਟਾਫ ਅਤੇ ਵਿਦਿਆਰਥੀ

Saturday, 13 July 2024

ਭੋਗਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਨੂੰ ਦਾਨ ਕੀਤੀ ਐਬੂੰਲੈਂਸ ਲੋਕ ਸੇਵਾ ਲਈ ਰਵਾਨਾ

ਭੋਗਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਨੂੰ ਦਾਨ ਕੀਤੀ ਐਬੂੰਲੈਂਸ  ਲੋਕ ਸੇਵਾ ਲਈ ਰਵਾਨਾ
ਬੰਗਾ : 13  ਜੁਲਾਈ () ਬੰਗਾ ਨਿਵਾਸੀ ਸਮਾਜ ਸੇਵੀ ਭੋਗਲ ਪਰਿਵਾਰ  ਨੇ ਸਵ: ਸ. ਕਰਨੈਲ ਸਿੰਘ ਭੋਗਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਚਾਰ ਦਹਾਕਿਆਂ ਤੋਂ ਮਿਆਰੀ ਸਿਹਤ ਸੇਵਾਵਾਂ ਨੂੰ ਸਮਰਪਿਤ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਨਵੀਂ ਏਅਰਕੰਡੀਸ਼ਨ ਐਬੂੰਲੈਂਸ ਦਾਨ ਵਿਚ ਦਿੱਤੀ ਹੈ। ਅੱਜ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ  ਸ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਨੇ ਇਸ ਐਬੂੰਲੈਂਸ ਨੂੰ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਰਵਾਨਾ ਕੀਤਾ। ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਚਾਲੀ ਸਾਲਾ ਸਥਾਪਨਾ ਦਿਵਸ ਮੌਕੇ ਸਮਾਜ ਸੇਵੀ ਭੋਗਲ ਪਰਿਵਾਰ ਬੰਗਾ ਵਲੋਂ  ਸਵ: ਸ. ਕਰਨੈਲ ਸਿੰਘ ਭੋਗਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਨਵੀਂ ਐਬੂੰਲੈਂਸ ਲਈ ਦਾਨ ਦਿੱਤਾ ਸੀ। ਸ. ਢਾਹਾਂ ਨੇ ਕਿਹਾ ਕਿ ਭੋਗਲ ਪਰਿਵਾਰ ਦਾ ਇਹ ਕਾਰਜ ਦਾਨੀ ਸੱਜਣਾਂ ਲਈ ਪ੍ਰੇਰਣਾ ਸਰੋਤ ਬਣੇਗਾ ਅਤੇ ਉਹਨਾਂ ਨੇ ਲੋੜਵੰਦ ਮਰੀਜ਼ਾਂ ਲਈ ਸਾਢੇ ਸੱਤ ਲੱਖ ਰੁਪਏ ਲਾਗਤ ਵਾਲੀ ਐਬੂੰਲੈਂਸ ਲਈ ਦਾਨ ਦੇਣ ਲਈ ਹਾਰਦਿਕ ਧੰਨਵਾਦ ਵੀ ਕੀਤਾ ਹੈ। ਸ. ਢਾਹਾਂ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ 100 ਬੈੱਡਾਂ ਦੀ ਸਮਰੱਥਾ ਵਾਲਾ ਮਲਟੀਸਪੈਸ਼ਲਿਟੀ ਹਸਪਤਾਲ ਹੈ । ਇੱਥੇ  ਸੜਕੀ ਹਾਦਸਿਆਂ ਵਿਚ ਜਖਮੀਆਂ ਦੀ ਵਧੀਆ ਸੇਵਾ ਸੰਭਾਲ ਲਈ ਐਮਰਜੈਂਸੀ ਅਤੇ ਟਰੌਮਾ ਸੈਂਟਰ ਸਥਾਪਿਤ ਹੈ ਜਿੱਥੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਹਿਰ ਡਾਕਟਰ 24 ਘੰਟੇ ਤਾਇਨਾਤ ਰਹਿੰਦੇ ਹਨ । ਢਾਹਾਂ ਕਲੇਰਾਂ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੂੰ ਹੰਗਾਮੀ ਹਾਲਤਾਂ ਵਿਚ  ਮਦਦ ਦੇਣ ਲਈ  ਐਬੂੰਲੈਂਸਾਂ ਵੀ 24 ਘੰਟੇ ਤਿਆਰ ਬਰ ਤਿਆਰ ਰਹਿੰਦੀਆਂ ਹਨ । ਭੋਗਲ ਪਰਿਵਾਰ ਵੱਲੋਂ ਦਾਨ ਨਵੀਂ ਐਬੂੰਲੈਂਸ ਨੂੰ ਲੋਕ ਸੇਵਾ ਹਿੱਤ ਰਵਾਨਾ ਕਰਨ ਮੌਕੇ  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਦਵਿੰਦਰ ਸਿੰਘ ਢਿੱਲੋਂ ਅਮਰੀਕਾ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ (ਦੋਹਤਾ ਸਵ: ਸ. ਕਰਨੈਲ ਸਿੰਘ ਭੋਗਲ)  ਤੇ ਹਸਪਤਾਲ ਸਟਾਫ਼ ਵੀ ਹਾਜ਼ਰ ਸੀ ।  
ਫੋਟੋ ਕੈਪਸ਼ਨ :  ਭੋਗਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨ ਕੀਤੀ ਨਵੀਂ ਐਬੂੰਲੈਂਸ ਨੂੰ ਲੋਕ ਸੇਵਾ ਲਈ ਰਵਾਨਾ ਕਰਦੇ ਹੋਏ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ, ਸ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਸ. ਕੁਲਵਿੰਦਰ ਸਿੰਘ ਢਾਹਾਂ ਮੌਜੂਦਾ ਪ੍ਰਧਾਨ ਅਤੇ ਹੋਰ ਪਤਵੰਤੇ


Tuesday, 9 July 2024

ਟੀ.ਐਨ.ਏ.ਆਈ. ਵੱਲੋਂ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਪ੍ਰੈਕਟੀਕਲ ਡੰਮੀ ਦਾ ਤੋਹਫਾ ਪ੍ਰਦਾਨ

ਟੀ.ਐਨ.ਏ.ਆਈ. ਵੱਲੋਂ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਪ੍ਰੈਕਟੀਕਲ ਡੰਮੀ ਦਾ ਤੋਹਫਾ ਪ੍ਰਦਾਨ
ਬੰਗਾ 9 ਜੁਲਾਈ () ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਸ਼ਾਨਦਾਰ ਕੰਮ ਕਰਨ ਅਤੇ ਪ੍ਰਾਪਤੀਆਂ ਕਰਨ ਹਿੱਤ ਟੀ.ਐਨ.ਏ.ਆਈ. (ਟਰੇਂਡ ਨਰਸਿਸ ਐਸ਼ੋਸ਼ੀਏਸ਼ਨ ਆਫ ਇੰਡੀਆਂ ਨਵੀਂ ਦਿੱਲੀ)  ਵੱਲੋ ਇੱਕ ਹਾਈ ਟੈਕ ਮਨੁੱਖੀ ਡੰਮੀ ਮਾਡਲ ਦਾ ਤੋਹਫਾ ਭੇਟ ਕੀਤਾ ਗਿਆ ਹੈ । ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਮੀਡੀਆਂ ਨੂੰ ਦਿੰਦੇ ਹੋਏ ਦੱਸਿਆ ਕਿ ਕਾਲਜ ਦੀਆਂ ਪੰਜ ਸਾਲ ਦੀਆਂ  ਨਿਰੰਤਰ ਸ਼ਾਨਦਾਰ ਐਸ ਐਨ ਏ ਆਈ ਮੈਂਬਰਸ਼ਿਪ ਅਤੇ ਹੋਰ ਉਸਾਰੂ ਸੇਵਾਵਾਂ ਬਦਲੇ ਇਹ ਮਾਣ ਤੋਹਫੇ ਦੇ ਰੂਪ ਵਿਚ ਪ੍ਰਾਪਤ ਹੋਇਆ ਹੈ । ਜਿਸ ਨਾਲ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆਂ ਪ੍ਰਾਪਤੀ ਇਹ ਹਾਈ ਟੈਕ ਮਨੁੱਖੀ ਡੰਮੀ ਦਾ ਤੋਹਫਾ ਕਾਰਗਰ ਸਿੱਧ ਹੋਵੇਗਾ । ਇਸ  ਸ਼ਾਨਦਾਰ ਪ੍ਰਾਪਤੀ ਦੀ  ਗੁਰੂ ਨਾਨਕ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟੀਆਂ ਵੱਲੋਂ ਭਰਪੂਰ ਸ਼ਾਲਾਘਾ ਕੀਤੀ ਗਈ । ਇਸ ਮੌਕੇ ਮੈਡਮ ਰਮਨਦੀਪ ਕੌਰ, ਮੈਡਮ ਨਵਜੋਤ ਕੌਰ, ਮੈਡਮ ਵੰਦਨਾ ਬਸਰਾ, ਮੈਡਮ  ਰਾਬੀਆ ਹਾਟਾ, ਮੈਡਮ  ਸ਼ਿਵਾਨੀ ਭਰਦਵਾਜ ਵੀ ਹਾਜ਼ਰ ਸਨ ।
ਤਸਵੀਰ : ਟੀ.ਐਨ.ਏ.ਆਈ. ਵੱਲੋਂ ਭੇਜੇ ਪ੍ਰੈਕਟੀਕਲ ਡੰਮੀ ਨੂੰ ਦੇਖਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਤੇ ਨਰਸਿੰਗ ਅਧਿਆਪਕ