Wednesday, 25 September 2024

ਸੇਵਾ ਸੁਸਾਇਟੀ ਬੰਗਾ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਸੇਵਾ ਸੁਸਾਇਟੀ ਬੰਗਾ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਬੰਗਾ, 25 ਸਤੰਬਰ ()  ਸਮਾਜ ਸੇਵਾ ਨੂੰ ਸਮਰਪਿਤ ਸੇਵਾ ਸੁਸਾਇਟੀ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕੀਤਾ ਗਿਆ ਇਹ ਸਨਮਾਨ ਦੀ ਰਸਮ ਟਰੱਸਟ ਦੇ ਮੁੱਖ ਦਫਤਰ ਢਾਹਾਂ ਕਲੇਰਾਂ ਵਿਖੇ ਸੁਸਾਇਟੀ ਦੇ ਸਰਪ੍ਰਸਤ ਬੀਬੀ ਬਲਦੀਸ਼ ਕੌਰ ਬੰਗਾ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਨਿਭਾਈ ਗਈ ਉਹਨਾਂ ਨੇ  ਡਾ. ਕੁਲਵਿੰਦਰ ਸਿੰਘ ਢਾਹਾਂ  ਦੀ ਅਗਵਾਈ ਵਿਚ  ਢਾਹਾਂ ਕਲੇਰਾਂ ਵਿਖੇ ਚੱਲਦੀਆਂ ਸਿਹਤ ਤੇ ਸਿੱਖਿਆ ਸੰਸਥਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸੇਵਾ ਸੁਸਾਇਟੀ ਬੰਗਾ ਵੱਲੋਂ ਟਰੱਸਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ

  ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਧੰਨਵਾਦ ਕਰਦਿਆਂ ਕਿ ਉਹ  ਤਨਦੇਹੀ ਨਾਲ ਸੇਵਾ ਕਰਦੇ ਹੋਏ ਢਾਹਾਂ ਕਲੇਰਾਂ ਦੇ ਸਮੁੱਚੇ ਅਦਾਰਿਆਂ ਲਈ ਤਰੱਕੀ, ਵਿਕਾਸ ਅਤੇ ਚੜ੍ਹਦੀਕਲਾ ਲਈ ਨਿਰਤੰਰ ਕੰਮ ਯਤਨਸ਼ੀਲ ਰਹਿਣਗੇ ਅਤੇ ਉਹਨਾਂ ਨੇ ਸਨਮਾਨ ਲਈ ਧੰਨਵਾਦ ਕੀਤਾ ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਜਨਰਲ ਸਕੱਤਰ ਦਾ ਵੀ ਸੁਸਾਇਟੀ ਵੱਲੋਂ ਸਤਿਕਾਰ ਕੀਤਾ ਗਿਆ ਇਸ ਸਨਮਾਨ ਸਮਾਗਮ ਮੌਕੇ ਸ. ਪਰਵਿੰਦਰਪਾਲ ਸਿੰਘ ਅਜਰਾਵਤ ਸਾਬਕਾ ਪੀ ਸੀ ਐਸ ਅਫਸਰ,  . ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਟਰੱਸਟ, ਸ੍ਰੀ ਸੁਰਿੰਦਰ ਖਟਕੜ ਪ੍ਰਧਾਨ ਸੇਵਾ ਸੁਸਾਇਟੀ, ਸ੍ਰੀ ਰਾਜ ਕੁਮਾਰ ਖਾਨਖਾਨਾ ਮੀਤ ਪ੍ਰਧਾਨ, . ਰਣਜੀਤ ਸਿੰਘ ਰਹਿਪਾ ਸੈਕਟਰੀ, ਬੀਬੀ ਚੰਦਰ ਕਾਂਤਾ ਖਾਨਖਾਨਾ ਜੁਆਇੰਟ ਸੈਕਟਰੀ, ਪ੍ਰੌਜੈਕਟ ਮਨੈਜਰ ਸਤਨਾਮ ਖਟਕੜ, ਸ੍ਰੀ ਬਲਬੀਰ ਚੰਦ ਪੂਨੀਆ ਸਲਾਹਕਾਰ  ਆਦਿ ਹਾਜ਼ਰ ਸਨ

ਕੈਪਸ਼ਨ :- ਢਾਹਾਂ ਕਲੇਰਾਂ ਵਿਖੇ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਨ ਸਮੇਂ ਸੇਵਾ ਸੁਸਾਇਟੀ ਦੇ ਨੁਮਾਇੰਦੇ

 

 

 

Friday, 20 September 2024

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤੇ
ਬੰਗਾ 19 ਸਤੰਬਰ  : ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨ ਪਹਿਲਵਾਨ ਲੜਕੇ-ਲੜਕੀਆਂ ਨੇ ਬੀਤੇ ਦਿਨੀ ਹੋਏ ‍ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤਣ ਦਾ ਸਮਾਚਾਰ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਅਖਾੜੇ ਦੇ ਨੌਜਵਾਨ ਪਹਿਲਵਾਨ ਲੜਕੇ-ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਕੁਸ਼ਤੀ ਖੇਡ ਦਾ ਪ੍ਰਦਰਸ਼ਨ ਕਰਕੇ ਵੱਖ ਵੱਖ ਭਾਰ ਵਰਗਾਂ ਵਿਚੋਂ 20 ਸੋਨੇ ਦੇ, 8 ਚਾਂਦੀ ਅਤੇ 4 ਕਾਂਸੀ ਦੇ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਲੱਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ  ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਜਸਦੀਪ ਸਿੰਘ ਅਤੇ ਬਾਬਾ ਯੁਵਰਾਜ ਸਿੰਘ ਝੰਡਾ ਜੀ ਖਟਕੜ ਕਲਾਂ ਵਾਲਿਆਂ ਨੇ ਬਦਾਮ ਅਤੇ ਵੱਖ ਵੱਖ ਪ੍ਰਕਾਰ ਦੇ ਫਲ਼ ਪ੍ਰਦਾਨ ਕਰਕੇ ਸਮੂਹ ਜੇਤੂ ਪਹਿਲਵਾਨਾਂ ਦਾ ਸਨਮਾਨ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਉਹਨਾਂ ਨੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ । ਉਹਨਾਂ ਨੇ  ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਵੱਲੋਂ ਇਲਾਕੇ ਦੇ ਨੌਜਵਾਨ ਲੜਕੇ - ਲੜਕੀਆਂ ਨੂੰ ਫਰੀ ਕੁਸ਼ਤੀ ਟਰੇਨਿੰਗ ਪ੍ਰਦਾਨ ਕਰਨ ਦੇ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਅਤੇ ਕੁਸ਼ਤੀ ਅਖਾੜੇ ਲਈ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ।  ਇਸ ਸਨਮਾਨ ਦੀ ਰਸਮ ਮੌਕੇ ਸ. ਸਰਬਜੀਤ ਸਿੰਘ ਸਾਬਕਾ ਸਰਪੰਚ ਬਾਹੜੋਵਾਲ, ਕੁਸ਼ਤੀ ਕੋਚ ਸ੍ਰੀ ਬਲਬੀਰ ਬੀਰਾ ਸੌਂਧੀ ਰਾਏਪੁਰ ਡੱਬਾ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਰਾਕੇਸ਼ ਕੁਮਾਰ, ਸ. ਬਲਜੀਤ ਸਿੰਘ ਕੰਗ, ਡੀ ਪੀ ਈ ਨਵਦੀਪ ਸਿੰਘ, ਸ.ਚਰਨਜੀਤ ਸਿੰਘ, ਸ. ਭੁਪਿੰਦਰ ਸਿੰਘ ਮੁਕੰਦਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਵਰਨਣਯੋਗ ਹੈ ਇਹ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸ੍ਰੀ ਸ਼ੁਰੇਸ਼ ਕੁਮਾਰ ਜ਼ਿਲ਼੍ਹਾ ਸਿੱਖਿਆ ਅਫਸਰ, ਸ੍ਰੀ ਦਵਿੰਦਰ ਕੌਰ ਸਪੋਰਟਸ ਕੁਆਰਡੀਨੇਟਰ, ਮਾਸਟਰ ਬਲਦੀਸ਼ ਸਿੰਘ ਅਤੇ ਮੈਡਮ ਮਨਜੀਤ ਕੌਰ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਏ ਸਨ । ਕਲੱਬ ਦੇ ਚੇਅਰਮੈਨ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ  ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਕੁਸ਼ਤੀ ਦੀ ਮੁਫ਼ਤ ਟਰੇਨਿੰਗ ਦਿੱਤੀ ਜਾਂਦੀ ਹੈ ।
ਫੋਟੋ ਕੈਪਸ਼ਨ :  ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਜੇਤੂ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਬਾਬਾ ਜਸਦੀਪ ਸਿੰਘ, ਬਾਬਾ ਯੁਵਰਾਜ ਸਿੰਘ, ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ  ਅਤੇ ਹੋਰ ਪਤਵੰਤੇ

Thursday, 19 September 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ
           ਬੰਗਾ 19 ਸਤੰਬਰ () ਪਿਛਲੇ ਚਾਲੀ ਸਾਲ ਤੋਂ ਪੇਂਡੂ ਖਿੱਤੇ 'ਚ ਰਿਆਇਤੀ ਦਰਾਂ 'ਤੇ ਆਧੁਨਿਕ ਸਿਹਤ ਸਹੂਲਤਾਂ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ  ਵੱਲੋਂ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਪਿਛਲੇ ਦਿਨੀ ਹਸਪਤਾਲ ਦੀ ਨਵੀਂ ਲਿਫਟ ਦਾ ਉਦਘਾਟਨ ਕਰਨ ਮੌਕੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਅਤੇ ਉਹਨਾਂ ਵੱਲੋਂ ਇਸ ਐਲਾਨੀ ਰਾਸ਼ੀ ਦਾ ਚੈੱਕ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਭੇਟ ਕੀਤਾ । ਇਸ ਮੌਕੇ ਜਥੇਦਾਰ ਖਾਲਸਾ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਰਸਾਏ ਮਿਸ਼ਨ ਤੇ ਚੱਲਦੇ ਹੋਏ ਆਮ ਲੋਕਾਈ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਕਾਰਜ ਬਹੁਤ ਸ਼ਾਲਾਘਾਯੋਗ ਹੈ । ਇਸ ਲਈ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੋਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਦੀ ਸੇਵਾ ਸੰਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਸਤਿਕਾਰ ਕੀਤਾ ਜਾਂਦਾ  ਹੈ । ਜਿਸ ਦੇ ਤਹਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦੋ ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ।
          ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਨਾਨਕ ਮਿਸ਼ਨ ਹਸਪਤਾਲ ਨੂੰ  ਵਿੱਤੀ  ਸਹਾਇਤਾ ਪ੍ਰਦਾਨ ਕਰਨ ਲਈ ਪ੍ਰਧਾਨ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ ਵਿਸ਼ੇਸ਼  ਧੰਨਵਾਦ ਕੀਤਾ । ਉਹਨਾਂ ਦੱਸਿਆ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਿਸ਼ਨ 'ਤੇ ਚੱਲਦੇ ਹੋਏ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ । ਇਹਨਾਂ ਸੇਵਾ ਕਾਰਜਾਂ ਵਿਚ ਹਰ ਮਹੀਨੇ 3 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਬਿੱਲ ਮਾਫ ਕੀਤੇ ਜਾਂਦੇ ਹਨ ਅਤੇ  ਹਸਪਤਾਲ ਵਿਖੇ ਦਾਖਲ ਮਰੀਜ਼ਾਂ ਲਈ ਚੱਲ ਰਹੀ ਫਰੀ ਬੈੱਡ ਸੇਵਾ ਨਾਲ ਮਦਦ ਕੀਤੀ ਜਾਂਦੀ ਹੈ । ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਨਵਦੀਪ ਸਿੰਘ ਅਨੋਖਰਵਾਲ, ਜਥੇਦਾਰ ਹਰਦੀਪ ਸਿੰਘ ਕੋਟ ਰਾਝਾਂ, ਸ. ਧਰਮਿੰਦਰ ਸਿੰਘ ਮੰਢਾਲੀ, ਸ. ਪ੍ਰਭਜੀਤ ਸਿੰਘ ਕਾਹਲੋਂ,  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਸ. ਕਿਪ੍ਰਾਲ ਸਿੰਘ ਗੁਰਦੁਆਰਾ ਇੰਸਪੈਕਟਰ ਐਸ. ਜੀ. ਪੀ. ਸੀ., ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ  ਦੇ ਮੀਤ ਪ੍ਰਧਾਨ  ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੀਤ ਪ੍ਰਧਾਨ ਹਸਪਤਾਲ ਵਿਖੇ  ਡਾ. ਕੁਲਵਿੰਦਰ ਸਿੰਘ ਢਾਹਾਂ ਦੋ ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ , ਨਾਲ ਹਨ ਪਤਵੰਤੇ ਸੱਜਣ

Monday, 16 September 2024

ਸਾਲ 2024 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਲਈ ਚੁਣੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ -

ਸਾਲ 2024 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਲਈ ਚੁਣੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ

ਸ਼ਹਿਜ਼ਾਦ ਅਸਲਮ (ਲਾਹੌਰ, ਪੰਜਾਬ, ਪਾਕਿਸਤਾਨ), ਜਿੰਦਰ (ਜਲੰਧਰ, ਪੰਜਾਬ, ਭਾਰਤ) ਅਤੇ ਸੁਰਿੰਦਰ ਨੀਰ (ਜੰਮੂ, ਜੰਮੂ ਅਤੇ ਕਸ਼ਮੀਰ) ਫਾਈਨਲ ਸੂਚੀ ਵਿਚ ਪੁੱਜੇ

 

ਰਿਚਮੰਡ, ਬੀ.ਸੀ. / ਬੰਗਾ 16 ਸਤੰਬਰ : () ਸਾਲ 2013 ਤੋਂ ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ 2024 ਦੇ ਆਖਰੀ ਪੜਾਅ ਵਿਚ ਪੁੱਜੇ  ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ . ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ ਇਨਾਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ 2024 ਦੇ ਫਾਈਨਲਿਸਟਾਂ ਵਿਚ ਸ਼ਹਿਜ਼ਾਦ ਅਸਲਮ (ਲਾਹੌਰ, ਪੰਜਾਬ, ਪਾਕਿਸਤਾਨ) ਦਾ ਕਹਾਣੀ ਸੰਗ੍ਰਿਹ ''ਜੰਗਲ ਰਾਖੇ ਜੱਗ ਦੇ'',  ਜਿੰਦਰ (ਜਲੰਧਰ, ਪੰਜਾਬ, ਭਾਰਤ) ਦਾ ਕਹਾਣੀ ਸੰਗ੍ਰਿਹ  ''ਸੇਫਟੀ ਕਿੱਟ'' ਅਤੇ ਸੁਰਿੰਦਰ ਨੀਰ (ਜੰਮੂ, ਜੰਮੂ ਅਤੇ ਕਸ਼ਮੀਰ, ਭਾਰਤ) ਦਾ ਕਹਾਣੀ ਸੰਗ੍ਰਿਹ ''ਟੈਬੂ''  ਸ਼ਾਮਿਲ ਹੈ ਇਹਨਾਂ ਤਿੰਨ ਕਹਾਣੀ ਸੰਗ੍ਰਹਿਾਂ ਵਿਚੋ ਇੱਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋਵਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਬਹੁਤ ਸਤਿਕਾਰ ਸਹਿਤ ਭੇਟ ਕੀਤਾ ਜਾਵੇਗਾ ਸਨਮਾਨ ਦੀ ਇਹ ਰਸਮ 14 ਨਵੰਬਰ, 2024 ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਚ ਹੋ ਰਹੇ ਵਿਸ਼ੇਸ਼ ਸਮਾਗਮ ਵਿਚ ਅਦਾ ਹੋਵੇਗੀ ਇਸ ਮੌਕੇ ਜੇਤੂ ਕਿਤਾਬਾਂ ਦਾ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਸਨਮਾਨ ਭੇਟ ਕੀਤਾ ਜਾਵੇਗਾ

          ਸ. ਬਰਜਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ "ਸਾਡਾ ਟੀਚਾ ਹਰ ਸਾਲ ਪ੍ਰਕਾਸ਼ਿਤ ਹੋਣ ਵਾਲੇ ਪੰਜਾਬੀ ਗਲਪ ਦੀਆਂ ਉੱਤਮ ਰਚਨਾਵਾਂ ਨੂੰ ਆਮ ਲੋਕਾਈ ਤੱਕ ਪਹੁੰਚਾਉਣਾ ਹੈ ਪੰਜਾਬੀ ਜ਼ੁਬਾਨ ਦੀ ਅਮੀਰ ਵਿਰਾਸਤ ਨੂੰ ਜੋੜਨ ਵਾਲੇ ਢਾਹਾਂ ਸਾਹਿਤ ਇਨਾਮ ਦਾ ਉਦੇਸ਼ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਕੇ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨਾ, ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਨੂੰ ਜੋੜਨਾ, ਪੰਜਾਬੀ ਭਾਸ਼ਾ-ਸਾਹਿਤ ਦਾ ਪਸਾਰ ਕਰਨਾ ਹੈ ਇਹ ਇਨਾਮ ਲੇਖਕਾਂ ਨੂੰ ਅਲੋਚਨਾਤਮਕ ਪਛਾਣ ਅਤੇ ਪ੍ਰਸਿੱਧੀ ਦਿੰਦਾ ਹੈ, ਜਿਸ ਨਾਲ ਉਹਨਾਂ ਲਈ ਕੌਮਾਂਤਰੀ ਪੱਧਰ ਤੇ ਬਹੁ-ਭਾਸ਼ੀ ਪਾਠਕਾਂ ਤੱਕ ਪਹੁੰਚਣ ਦਾ ਰਸਤਾ ਵੀ ਮਿਲਦਾ ਹੈ ਢਾਹਾਂ ਸਾਹਿਤ ਇਨਾਮ ਰਾਹੀਂ ਅਸੀਂ ਹਮੇਸ਼ਾ ਹੀ ਦੋਵਾਂ ਪੰਜਾਬਾਂ ਵਿਚ ਸਾਂਝਾਂ ਦਾ ਪੁਲ ਬੰਨ੍ਹਣ ਲਈ ਯਤਨਸ਼ੀਲ ਰਹੇ ਹਾਂ . ਢਾਹਾਂ ਨੇ ਕਿਹਾ ਕਿ ਪੰਜਾਬੀ ਸਾਹਿਤ ਜਗਤ ਵਿਚ ਢਾਹਾਂ ਸਾਹਿਤ ਇਨਾਮ  ਨੂੰ ਸਮੂਹ ਸਾਹਿਤ ਸਿਰਜਣਹਾਰਾਂ ਅਤੇ ਆਲੋਚਕਾਂ ਵੱਲੋਂ ਭਰਪੂਰ ਮਾਣ-ਸਤਿਕਾਰ ਕੌਮਾਂਤਰੀ ਪੱਧਰ ਤੇ ਦਿੱਤਾ ਜਾ ਰਿਹਾ ਹੈ ਅਤੇ ਹੌੰਸਲਾ ਅਫਜ਼ਾਈ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਸਾਲ 2024 ਵਿਚ  ਭਾਰਤ, ਪਾਕਿਸਤਾਨ, ਆਸਟ੍ਰੇਲੀਆ, ਅਮਰੀਕਾ ਅਤੇ ਕੈਨੇਡਾ ਤੋਂ ਵੱਡੀ ਗਿਣਤੀ ਵਿਚ ਪੁਸਤਕਾਂ ਪੁਰਸਕਾਰ ਲਈ ਪ੍ਰਾਪਤ ਹੋਈਆਂ ਸਨ ਢਾਹਾਂ ਸਾਹਿਤ ਇਨਾਮ ਜੇਤੂ ਪੰਜਾਬੀ ਸਾਹਿਤ ਜਗਤ ਦੇ ਉੱਚ ਕੋਟੀ ਦੇ ਕਹਾਣੀਕਾਰ ਅਤੇ ਉੱਤਮ ਸ਼ਖਸ਼ੀਅਤਾਂ ਹਨ ਜਿਹਨਾਂ ਦੀਆਂ ਕਹਾਣੀਆਂ ਦੀਆਂ ਇਹ ਪੁਸਤਕਾਂ ਸਾਡੇ ਪੰਜਾਬੀ ਸਾਹਿਤ ਜਗਤ ਨੂੰ ਇਕ ਵਿੱਲਖਣ ਸੰਦੇਸ਼ ਦੇਣ ਵਾਲੀਆਂ ਹਨ . ਢਾਹਾਂ ਨੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਖੇ ਸਾਲ 2013 ਵਿਚ ਸਥਾਪਿਤ ਕੀਤਾ ਗਿਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਪੰਜਾਬੀ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ ਪੰਜਾਬੀ ਹੁਣ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਧਾਗਾ ਹੈ

          ਇਸ ਮੌਕੇ ਢਾਹਾਂ ਸਾਹਿਤ ਇਨਾਮ ਦੇ ਸਲਾਹਕਾਰ ਬੋਰਡ ਦੇ ਮੁਖੀ ਸ੍ਰੀ ਜੁਬੈਰ ਅਹਿਮਦ ਨੇ ਦੱਸਿਆ ਕਿ ਸਾਲ 2024 ਲਈ ਚੁਣੇ ਗਈਆਂ ਪੁਸਤਕਾਂ ਵਿੱਚ ਵਿਸ਼ਵ ਦੇ ਕਈ ਦੇਸ਼ਾਂ ਵਿਚ ਪੰਜਾਬੀਆਂ ਨਾਲ ਸਬੰਧਤ ਮੌਜੂਦਾ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਹਨਾਂ ਵਿੱਚ ਵਾਤਾਵਰਨ, ਔਰਤਾਂ ਦਾ ਸਸ਼ਕਤੀਕਰਨ, ਜਾਤ-ਪਾਤਮਨੁੱਖੀ ਰਿਸ਼ਤੇ, ਪੰਜਾਬੀ ਡਾਇਸਪੋਰਾ ਅਤੇ ਹੋਰ ਬਹੁਤ ਸਵੰਦੇਨਸ਼ੀਲ ਵਿਸ਼ੇ ਸ਼ਾਮਲ ਹਨ ਸ੍ਰੀ ਜੁਬੈਰ ਅਹਿਮਦ ਨੇ  ਕਿਹਾ ਕਿ ਇਹਨਾਂ ਲੇਖਕਾਂ ਨੇ ਆਪਣੀਆਂ ਕਹਾਣੀਆਂ ਰਾਹੀਆਂ ਉਪਰੋਕਤ ਵਿਸ਼ਿਆਂ ਨੂੰ ਸ਼ਾਨਦਾਰ ਤਰੀਕੇ ਨਾਲ ਪਾਠਕਾਂ ਦੇ ਸਨਮੁੱਖ ਕੀਤਾ ਹੈ

          ਸਾਲ 2024 ਦੇ ਸਨਮਾਨ ਸਮਾਗਮ ਵਿੱਚ ਪ੍ਰਸਿੱਧ ਸੰਗੀਤਕਾਰ ਤਬਲਾ ਵਾਦਕ ਸੰਨੀ ਮਠਾੜੂ, ਦਿਲਰੁਬਾ ਵਾਦਕ ਪਵਿੱਤਰ ਸਿੰਘ ਅਤੇ ਗਾਇਕ ਸਾਂਝ ਜੌੜਾ ਵੱਲੋ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ  ਅਤੇ ਮੰਚ ਸੰਚਾਲਨ ਮੀਡੀਆ ਦੀ ਉੱਘੀ ਸ਼ਖਸੀਅਤ ਬੀਬੀ ਤਰੰਨੁਮ ਥਿੰਦ ਵੱਲੋਂ ਕੀਤਾ ਜਾਵੇਗਾ

       ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ ਕੈਨੇਡਾ ਵਿਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਦੁਆਰਾ ਦਿੱਤਾ ਜਾਂਦਾ ਹੈ ਅਤੇ ਜੋ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਡਿਪਾਰਟਮੈਂਟ ਆਫ ਏਸ਼ੀਅਨ ਸਟੱਡੀਜ਼  ਦੇ ਸਹਿਯੋਗ ਨਾਲ ਬਣਾਇਆ ਗਿਆ ਸੀ ਇਸ ਇਨਾਮ ਵਿੱਚ ਸ. ਬਰਜਿੰਦਰ ਸਿੰਘ ਢਾਹਾਂ ਅਤੇ ਉਹਨਾਂ ਸੁਪਤਨੀ ਬੀਬੀ ਰੀਟਾ ਢਾਹਾਂ ਵੱਲੋਂ ਪ੍ਰਮੁੱਖ ਯੋਗਦਾਨ ਪਾਇਆ ਜਾਂਦਾ ਹੈ  ਸਾਲ 2013 ਵਿਚ ਸਥਾਪਤ ਢਾਹਾਂ ਸਾਹਿਤ ਇਨਾਮ ਪੰਜਾਬੀ ਭਾਸ਼ਾ ਦੀ  ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਦੀਆਂ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਇਨਾਮ ਹੈ

ਫੋਟੋ ਕੈਪਸ਼ਨ : ਸਾਲ 2024 ਦੇ ਢਾਹਾਂ ਸਾਹਿਤ ਇਨਾਮ ਲਈ ਚੁਣੇ ਗਏ ਤਿੰਨ ਕਹਾਣੀਕਾਰਾਂ ਸ਼ਹਿਜ਼ਾਦ ਅਸਲਮ (ਲਾਹੌਰ), ਜਿੰਦਰ (ਜਲੰਧਰ), ਸੁਰਿੰਦਰ ਨੀਰ (ਜੰਮੂ) ਅਤੇ ਉਹਨਾਂ ਪੁਸਤਕਾਂ ਦੀ ਤਸਵੀਰ

 

Saturday, 14 September 2024

ਜ਼ਿਲ੍ਹਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਹਿਲਵਾਨ ਸਰਗੁਣ ਕੌਰ ਕੰਗ ਨੇ ਜਿੱਤਿਆ ਗੋਲਡ ਮੈਡਲ

ਜ਼ਿਲ੍ਹਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਹਿਲਵਾਨ ਸਰਗੁਣ ਕੌਰ ਕੰਗ ਨੇ ਜਿੱਤਿਆ ਗੋਲਡ ਮੈਡਲ

ਬੰਗਾ 14  ਸਤੰਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਵਿਦਿਆਰਥਣ ਸਰਗੁਣ ਕੌਰ ਕੰਗ ਵੱਲੋਂ ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਵਿੱਚੋਂ ਗੋਲਡ ਮੈਡਲ ਜਿੱਤਣ ਦਾ ਸਮਾਚਾਰ ਹੈ ਸਕੂਲ ਦੇ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਨੇ ਦੱਸਿਆ ਕਿ ਬੀਤੇ ਦਿਨੀ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਈ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਵਿਚੋਂ ਸਕੂਲ ਦੀ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ ਕੰਗ-ਰਮਨਦੀਪ ਕੌਰ ਕੰਗ  ਨੇ ਅੰਡਰ  14 ਸਾਲ, 39  ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਕੁਸ਼ਤੀ ਖੇਡ ਕੇ  ਗੋਲਡ ਮੈਡਲ ਜਿੱਤਿਆ ਹੈ ਅਤੇ ਇਹ ਮੈਡਲ ਜਿੱਤਣ ਨਾਲ ਹੀ ਉੇਸ ਦੀ ਚੋਣ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿਪ ਲਈ ਹੋ ਗਈ ਹੈ ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਹਿਲਵਾਨ ਸਰਗੁਣ ਕੌਰ ਕੰਗ ਨੇ ਆਪਣਾ ਨਾਮ ਰੋਸ਼ਨ ਕੀਤਾ ਹੈ ਉੱਥੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਵੀ ਉੱਚਾ ਕੀਤਾ  ਹੈ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ ਕੁਲਵਿੰਦਰ ਸਿੰਘ ਢਾਹਾਂ ਨੇ ਵੀ ਸਕੂਲ ਦੀ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਕੰਗ ਨੂੰ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਪੱਧਰੀ ਕੁਸ਼ਤੀ ਚੈਪੀਅਨਸ਼ਿਪ ਜਿੱਤਣ ਲਈ ਆਪਣੀਆਂ ਸ਼ੁਭ ਕਾਮਨਾਵਾਂ ਵੀ ਦਿੱਤੀਆਂ ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟਮੈਡਮ ਜਸਵੀਰ ਕੌਰ ਡੀ. ਪੀ. ਈ., ਅਰਵਿੰਦਰ ਬਸਰਾ ਡੀ.ਪੀ. ਈ., ਮੈਡਮ ਕੋਮਲ ਡੀ.ਪੀ.ਈ. ਵੀ ਹਾਜ਼ਰ ਸਨ

ਫੋਟੋ :  ਸਕੂਲ ਵਿਦਿਆਰਥਣ ਗੋਲਡ ਮੈਡਲ ਜੇਤੂ ਪਹਿਲਵਾਨ ਸੁਰਗੁਣ ਕੌਰ  ਕੰਗ ਨਾਲ ਯਾਦਗਾਰੀ ਤਸਵੀਰ ਵਿਚ  ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ, ਪ੍ਰਿੰਸੀਪਲ ਵਨੀਤਾ ਚੋਟ ਅਤੇ ਹੋਰ ਅਧਿਆਪਕ

Wednesday, 11 September 2024

*ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਕਤੂਬਰ ਨੂੰ ਢਾਹਾਂ ਕਲੇਰਾਂ ਵਿਖੇ*

*ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਕਤੂਬਰ ਨੂੰ ਢਾਹਾਂ ਕਲੇਰਾਂ ਵਿਖੇ*
ਬੰਗਾ 11 ਸਤੰਬਰ ( ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵਾਂਸ਼ਹਿਰ ਵਿਖੇ  4, 5 ਤੇ 6 ਨਵੰਬਰ ਨੂੰ ਹੋ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ  ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ।
  ਢਾਹਾਂ ਕਲੇਰਾਂ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗ਼ਮ ਦੀ ਤਿਆਰੀ ਸਬੰਧੀ ਵਿਸ਼ੇਸ਼ ਇਕੱਤਰਤਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿੱਚ ਟਰੱਸਟ ਦੇ ਮੁੱਖ ਦਫਤਰ ਵਿਖੇ ਕੀਤੀ ਗਈ ।  ਜਿਸ ਵਿਚ  ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਜੱਥੇਦਾਰ ਸੁਰਜੀਤ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 8 ਅਕਤੂਬਰ ਦਿਨ ਮੰਗਲਵਾਰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ।  ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਅਤੇ ਪੰਥ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ। ਮੀਟਿੰਗ ਵਿਚ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਢਾਹਾਂ ਕਲੇਰਾਂ ਵਿਖੇ ਇਲਾਕੇ ਦੀਆਂ ਸਮੂਹ ਧਾਰਮਿਕ ਜੱਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਹੁੰਮ-ਹੁਮਾ ਕੇ ਪੁੱਜਣ ਦੀ ਸਨਿਮਰ ਅਪੀਲ ਕੀਤੀ ।  ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।  ਸਮਾਗਮ ਦੀ ਤਿਆਰੀ ਸਬੰਧੀ ਇਸ ਇਕੱਤਰਤਾ ਵਿੱਚ  ਸ. ਦੀਦਾਰ ਸਿੰਘ ਗਹੂੰਣ ਸਾਬਕਾ ਡੀ.ਐਸ.ਪੀ., ਸ. ਤਰਲੋਚਨ ਸਿੰਘ ਖਟਕੜ, ਸ. ਜਗਦੀਪ ਸਿੰਘ, ਸ. ਪਰਮਿੰਦਰ ਸਿੰਘ, ਡਾ. ਗਗਨਦੀਪ ਸਿੰਘ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, , ਸ. ਗੁਰਤੀਰਥ ਸਿੰਘ ਕੱਟਾਂ, ਸ. ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਸ. ਗੁਰਬਿੰਦਰਪਾਲ ਸਿੰਘ ਬੰਗਾ,  ਸ. ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਸ. ਬਲਜਿੰਦਰ ਸਿੰਘ ਹੈਪੀ ਕਲੇਰਾਂ, ਸ. ਗੁਰਦੇਵ ਸਿੰਘ ਬਿੰਦਰਾ, ਜੱਥੇਦਾਰ ਤਰਲੋਕ ਸਿੰਘ ਫਲੋਰਾ, ਸੂਬੇਦਾਰ ਨਿਸ਼ਾਨ ਸਿੰਘ, ਸ. ਸਵਰਨ ਸਿੰਘ ਨੰਬਰਦਾਰ ਕਾਹਮਾ, ਮਾਸਟਰ ਸਤਨਾਮ ਸਿੰਘ, ਸ. ਜਸਵੀਰ ਸਿੰਘ ਅਟਵਾਲ ਬਹਿਰਾਮ, ਸ. ਬੂਟਾ ਸਿੰਘ ਢੰਢੂਹਾ, ਗਿਆਨੀ ਸਤਨਾਮ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ, ਸ਼੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ,  ਸ. ਪਰਮਜੀਤ ਸਿੰਘ ਕੱਟਾਂ ਆਦਿ ਸ਼ਾਮਲ ਸਨ।
ਕੈਪਸ਼ਨ- ਮੀਟਿੰਗ ਉਪਰੰਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਸੁਰਜੀਤ ਸਿੰਘ ਦਾ ਸਨਮਾਨ ਕਰਨ ਸਮੇਂ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਹੋਰ

Sunday, 8 September 2024

ਲਾਈਨਜ਼ ਕਲੱਬ ਮੁਕੰਦਪੁਰ ਐਕਟਿਵ ਵੱਲੋਂ ਤਲਵੰਡੀ ਫੱਤੂ ਵਿਖੇ ਲਗਾਇਆ ਫਰੀ ਮੈਡੀਕਲ ਚੈੱਕਅੱਪ ਕੈਂਪ

ਲਾਈਨਜ਼ ਕਲੱਬ ਮੁਕੰਦਪੁਰ ਐਕਟਿਵ ਵੱਲੋਂ ਤਲਵੰਡੀ ਫੱਤੂ ਵਿਖੇ ਲਗਾਇਆ ਫਰੀ ਮੈਡੀਕਲ ਚੈੱਕਅੱਪ ਕੈਂਪ
ਮੁਕੰਦਪੁਰ/ਬੰਗਾ 08 ਸਤਬੰਰ ( ) - ਲਾਈਨਜ਼ ਕਲੱਬ ਮੁਕੰਦਪੁਰ ਐਕਟਿਵ 321 ਡੀ ਵੱਲੋਂ ਜ਼ਿਲ੍ਹਾ ਗਵਰਨਰ ਲਾਈਨ ਰਸ਼ਪਾਲ ਸਿੰਘ ਬੱਚਾਜੀਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਲੱਬ ਪ੍ਰਧਾਨ ਐਡਵੋਕੇਟ ਕਮਲਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਫੱਤੂ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ । ਜਿਸ ਦਾ ਉਦਘਾਟਨ  ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਹਲਕਾ  ਬੰਗਾ ਅਤੇ ਡਾਕਟਰ ਉਂਕਾਰ ਸਿੰਘ ਬੰਗਾ ਰੀਜਨ ਚੇਅਰਮੈਨ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ ।  ਇਸ ਮੌਕੇ  ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਲਾਇਨਜ਼ ਕਲੱਬ ਮੁਕੰਦਪੁਰ ਐਕਟਿਵ ਦੇ ਸਾਰੇ ਅਹੁਦੇਦਾਰਾਂ ਨੂੰ ਮਾਨਵਤਾ ਦੀ ਸੇਵਾ ਲਈ ਫਰੀ ਮੈਡੀਕਲ ਕੈਂਪ ਪ੍ਰੋਜੈਕਟ ਲਈ ਮੁਬਾਰਕਬਾਦ ਦਿੱਤੀ ਅਤੇ ਕਲੱਬ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਰੀਜਨ ਚੇਅਰਮੈਨ ਡਾ. ਉਂਕਾਰ ਸਿੰਘ ਨੇ ਕਿਹਾ ਕਿ  ਕਲੱਬ ਸਮਾਜ ਸੇਵੀ ਕਾਰਜਾਂ ਲਈ ਮੋਹਰੀ ਕਲੱਬ ਹੈ ਅਤੇ ਇਲਾਕੇ ਦੇ ਲੋੜਵੰਦ ਲੋਕਾਂ ਲਈ ਭਲਾਈ ਦੇ ਕਾਰਜ ਕਰ ਰਹੀ ਹੈ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਫਰੀ ਮੈਡੀਕਲ ਕੈਂਪ ਲਈ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਪਾਸਟ ਰੀਜਨ ਚੇਅਰਮੈਨ ਤਰਲੋਚਨ ਸਿੰਘ ਵਿਰਦੀ ਨੇ ਕਿਹਾ ਕਿ ਜਿਲਾ ਨਵਾਂਸ਼ਹਿਰ ਅੰਦਰ ਪੈਂਦੀਆਂ ਕਲੱਬਾਂ ਚੋਂ ਲਾਈਨਜ਼ ਕਲੱਬ ਮੁਕੰਦਪੁਰ ਐਕਟਿਵ ਪ੍ਰੋਜੈਕਟਾਂ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹੈ ਇਸ ਲਈ ਕਲੱਬ ਦੀ ਟੀਮ ਵਧਾਈ ਦੀ ਪਾਤਰ ਹੈ। ਫਰੀ ਮੈਡੀਕਲ ਚੈੱਕਅੱਪ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਕੁਲਦੀਪ ਸਿੰਘ ਦੀ ਅਗਵਾਈ  ਹੇਠਾਂ ਮੈਡੀਕਲ ਟੀਮ ਨੇ ਕੈਂਪ ਵਿਚ ਆਏ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਆਏ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ । ਲੋੜਵੰਦ ਮਰੀਜ਼ਾਂ ਦਾ ਸ਼ੂਗਰ ਟੈਸਟ ਵੀ ਫਰੀ ਕੀਤਾ ਗਿਆ । ਇਸ ਮੌਕੇ ਲਾਈਨਜ਼ ਕਲੱਬ ਮੁਕੰਦਪੁਰ ਐਕਟਿਵ 321 ਡੀ  ਦੇ ਪ੍ਰਧਾਨ ਐਡਵੋਕੇਟ ਕਮਲਜੀਤ ਸਿੰਘ ਅਤੇ ਸਮੂਹ  ਕਲੱਬ ਮੈਂਬਰਾਂ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਤੇ ਕੈਂਪ ਨੂੰ ਸਫਲ ਕਰਨ ਲਈ ਸਮੂਹ ਸੰਗਤਾਂ ਅਤੇ ‍ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ । ਇਸ ਕੈਂਪ ਵਿੱਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸ੍ਰੀ ਸੋਹਨ ਲਾਲ ਢੰਡਾ, ਐਡਵੋਕੇਟ ਕਮਲਜੀਤ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਵਾਈਸ ਪ੍ਰਧਾਨ, ਚਰਨਜੀਤ ਸਿੰਘ ਸੈਕਟਰੀ, ਸਤਪਾਲ ਮੰਡੇਰ ਖਜ਼ਾਨਚੀ, ਹਰਮਿੰਦਰ ਸਿੰਘ ਪੀ ਆਰ ਉ, ਦਲਵੀਰ ਚੰਦ ਵਾਈਸ ਸੈਕਟਰੀ,  ਡਾ.ਨਵਦੀਪ ਕੌਰ, ਡੀ.ਟੀ. ਰੋਨਿਕਾ ਕਾਹਲੋਂ, ਮੈਡਮ ਆਸ਼ਾ ਰਾਣੀ, ਮੈਡਮ ਸ਼ੁੰਕਤਲਾ ਸਰੋਏ, ਡਾ. ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਵਾਲੀਆ, ਲਵਪ੍ਰੀਤ ਸਿੰਘਤੋਂ ਇਲਾਵਾਂ ਹੋਰ ਸਟਾਫ ਤੇ ਪਿੰਡ ਵਾਸੀ ਹਾਜ਼ਰ ਸਨ ।  
ਕੈਪਸ਼ਨ : ਲਾਇਨਜ਼ ਕਲੱਬ ਮੁਕੰਦਪੁਰ ਐਕਟਿਵ ਵੱਲੋਂ ਲਗਾਏ ਫਰੀ ਮੈਡੀਕਲ ਚੈੱਕਅਪ ਕੈਂਪ ਦੀ ਤਸਵੀਰ

 

Friday, 6 September 2024

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਚ ਸ਼ਾਨਦਾਰ ਸੇਵਾਵਾਂ ਵਾਲੇ ਸੱਤ ਅਧਿਆਪਕਾਂ ਦਾ ਅਧਿਆਪਕ ਦਿਵਸ ਮੌਕੇ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ  ਵਿਚ ਸ਼ਾਨਦਾਰ ਸੇਵਾਵਾਂ ਵਾਲੇ  ਸੱਤ ਅਧਿਆਪਕਾਂ ਦਾ  ਅਧਿਆਪਕ ਦਿਵਸ ਮੌਕੇ ਸਨਮਾਨ
ਬੰਗਾ  6 ਸਤੰਬਰ :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੱਤ ਅਧਿਆਪਕਾਂ ਦਾ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ  ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਸਨਮਾਨ ਕੀਤਾ ਗਿਆ । ਸਨਮਾਨ  ਸਮਾਗਮ ਵਿਚ   ਬਾਬਾ ਮਹਾਂਬੀਰ ਸਿੰਘ ਜੀ ਤਾਜੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ, ਅਧਿਆਪਕਾਂ  ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਅਧਿਆਪਕਾਂ ਦਾ  ਸਨਮਾਨ ਕੀਤਾ । ਉਹਨਾਂ ਨੇ  ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿਚ ਇੱਕ ਚਾਨਣ ਮੁਨਾਰਾ ਹੁੰਦੇ ਹਨ  ਤੇ ਉਹ ਵਿਦਿਆਰਥੀਆਂ ਨੂੰ ਦੇਸ਼ ਕੌਮ ਦੇ ਜ਼ਿੰਮੇਵਾਰ ਨਾਗਰਿਕ  ਬਣਾਉਣ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ । ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ ਦੱਸਿਆ ਕਿ ਪ੍ਰਸਿੱਧ ਦਾਰਸ਼ਨਿਕ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਸਨਮਾਨ ਵਿੱਚ ਹਰ ਸਾਲ ਅਧਿਆਪਕ ਦਿਵਸ  ਮਨਾਇਆ ਜਾਂਦਾ ਹੈ । ਅਧਿਆਪਕਾਂ ਲਈ ਉਹ ਪ੍ਰੇਰਣਾ ਸ੍ਰੋਤ ਹਨ ਜੋ ਸਿੱਖਿਆ ਦੇ ਖੇਤਰ ਵਿੱਚ ਕੁਝ ਵਿਲੱਖਣ ਕਰਨ ਦਾ ਨਿਸ਼ਚਾ ਰੱਖਦੇ ਹਨ।  ਅਧਿਆਪਕ ਹੀ  ਦੇਸ਼ ਦੇ ਅਸਲੀ ਨਿਰਮਾਤਾ ਹੁੰਦੇ ਹਨ ਅਤੇ ਵਿਦਿਆਰਥੀ ਨੂੰ  ਜੀਵਨ  ਜਿਊਣ ਦਾ ਅਸਲ ਤਰੀਕਾ ਦੱਸਣ ਅਤੇ ਸਿਖਾਉਣ ਵਾਲੇ  ਹੁੰਦੇ ਹਨ ।  ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਕਿਹਾ ਕਿ  ਅਧਿਆਪਕ ਦੇ ਉੱਤੇ ਸਮਾਜ ਅਤੇ ਦੇਸ਼ ਦਾ ਭਵਿੱਖ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਹੈ ।  ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ  ਵਾਈਸ  ਪ੍ਰਿੰਸੀਪਲ  ਲਾਲ ਚੰਦ ਔਜਲਾ, ਵਾਈਸ ਪ੍ਰਿੰਸੀਪਲ ਰਵਿੰਦਰ ਕੌਰ,  ਮੈਡਮ ਰੀਟਾ ਰਾਣੀ, ਮੈਡਮ ਪਰਮਜੀਤ ਕੌਰ, ਮੈਡਮ ਮੋਨੀਸ਼ਾ ਸ਼ਰਮਾ, ਮੈਡਮ ਰੁਪਿੰਦਰ ਕੌਰ, ਮੈਡਮ ਅਨੂ ਜ਼ੋਸ਼ੀ ਨੂੰ ਸੈਵਨ ਸਟਾਰ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਵਨੀਤਾ ਨੇ ਸੰਬੋਧਨ ਕਰਦੇ  ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਧੰਨਵਾਦੀ ਸ਼ਬਦ ਕਹੇ ।  ਇਸ ਸਮਾਗਮ ਬੀਬੀ ਜਸਵੀਰ ਕੌਰ ਜੀ ਸੁਪਤਨੀ ਬਾਬਾ ਮਹਾਂਬੀਰ ਸਿੰਘ ਤਾਜੇਵਾਲ, ਬੀਬੀ ਸੁਖਵਿੰਦਰ ਕੌਰ ਸੁਪਤਨੀ ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਢਾਡੀ ਗੁਰਦਿਆਲ ਸਿੰਘ ਲੱਖਪੁਰ ਵੀ ਵਿਸ਼ੇਸ਼ ਤੌਰ ਸਮਾਗਮ ਦੌਰਾਨ ਹਾਜ਼ਰ ਸਨ ਅਤੇ ਸਮੂਹ ਅਧਿਆਪਕਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ।
ਫ਼ੋਟੋ ਕੈਪਸ਼ਨ : ਸੈਵਨ ਸਟਾਰ ਅਧਿਆਪਕਾਂ ਦਾ ਸਨਮਾਨ ਉਪਰੰਤ ਯਾਦਗਾਰੀ ਤਸਵੀਰ

Monday, 2 September 2024

ਢਾਹਾਂ ਕਲੇਰਾਂ ਦੇ ਇੰਜੀਨੀਅਰ ਦਲਜੀਤ ਸਿੰਘ ਬੋਇਲ ਨੂੰ ਖੋਥੜਾਂ ਵਿਖੇ ਸ਼ਰਧਾਂਜ਼ਲੀਆਂ ਭੇਟ

ਢਾਹਾਂ ਕਲੇਰਾਂ ਦੇ ਇੰਜੀਨੀਅਰ ਦਲਜੀਤ ਸਿੰਘ ਬੋਇਲ ਨੂੰ ਖੋਥੜਾਂ ਵਿਖੇ ਸ਼ਰਧਾਂਜ਼ਲੀਆਂ ਭੇਟ
ਬੰਗਾ 2 ਸਤੰਬਰ  (   ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਦੋ ਦਹਾਕਿਆਂ ਤੋਂ ਸੇਵਾ ਨਿਭਾ ਰਹੇ  ਇੰਜੀ. ਦਲਜੀਤ ਸਿੰਘ ਬੋਇਲ (53) ਜਿਹਨਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਨਮਿੱਤ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਿੰਡ ਖੋਥੜਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਬਲਦੇਵ ਸਿੰਘ ਫਗਵਾੜਾ ਦੇ ਕੀਰਤਨੀ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਸਵ: ਦਲਜੀਤ ਸਿੰਘ ਬੋਇਲ ਦਾ ਵਿਛੋੜਾ ਦੇ ਜਾਣਾ ਸਮੂਹ ਪਰਿਵਾਰ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ । ਉਹ ਢਾਹਾਂ ਕਲੇਰਾਂ ਵਿਖੇ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਸਨ ਅਤੇ ਉਹਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਬੋਇਲ ਪਰਿਵਾਰ ਦੀ ਇਲਾਕੇ 'ਚ ਵਿਸ਼ੇਸ਼ ਪਹਿਚਾਣ ਬਣਾਈ ਹੈ।   ਸਮਾਜ ਸੇਵਕ ਸ. ਕੁਲਦੀਪ ਸਿੰਘ ਮਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਸ. ਦਲਜੀਤ ਸਿੰਘ ਬੋਇਲ ਨੇ ਹਮੇਸ਼ਾਂ ਆਪਣੇ ਕੰਮ-ਕਾਰ ਦੇ ਨਾਲ- ਨਾਲ ਗੁਰਦੁਆਰਾ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ।  ਸ. ਮਾਨ ਨੇ ਇਸ ਮੌਕੇ ਖੋਥੜਾਂ ਐਨ ਆਰ. ਆਈ ਵਸਨੀਕ ਕਲਿਆਣ ਸੁਸਾਇਟੀ, ਅਤੇ ਹੋਰ ਵੱਖ-ਵੱਖ ਸੰਸਥਾਵਾਂ ਵੱਲੋਂ ਆਏ ਸੋਗ ਮਤੇ ਪੜ੍ਹੇ ਅਤੇ ਸਮੂਹ ਪਰਿਵਾਰ ਵੱਲੋਂ ਉਹਨਾਂ ਦੁੱਖ ਵਿਚ ਸ਼ਾਮਿਲ ਹੋਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ।
           ਇਸ ਮੌਕੇ ਹਾਜ਼ਰੀਨ ਨੇ ਉਹਨਾਂ ਦੀ ਪਤਨੀ ਰਵਿੰਦਰ ਕੌਰ ਬੋਇਲ, ਬੇਟੀ ਜੈਸਮੀਨ ਕੌਰ  ਬੋਇਲ ਅਤੇ ਬੇਟਾ ਪ੍ਰਭਸਾਹਿਬ ਸਿੰਘ ਬੋਇਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਨੂੰ ਭਾਣਾ ਮੰਨਣ ਲਈ ਅਰਦਾਸ ਕੀਤੀ । ਸ਼ਰਧਾਂਜਲੀ ਸਮਾਗਮ ਵਿਚ ਇੰਜੀਨੀਅਰ ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜਥੇਦਾਰ ਸੰਤੋਖ ਸਿੰਘ ਖੋਥੜਾਂ, ਪ੍ਰਵੀਨ ਬੰਗਾ, ਕੁਲਵੰਤ ਸਿੰਘ ਕਲੇਰਾਂ, ਭਾਈ ਜੋਗਾ ਸਿੰਘ, ਇੰਦਰਜੀਤ ਸਿੰਘ ਜੱਸੜ ਪ੍ਰਧਾਨ ਗੁ: ਬਾਬੇ ਸ਼ਹੀਦਾਂ ਸਿੰਘਾਂ ਪਿੰਡ ਖੋਥੜਾਂ,  ਬਲਵਿੰਦਰ ਸਿੰਘ ਲੰਬੜਦਾਰ, ਗੁਰਦੀਪ ਸਿੰਘ ਸੈਂਹਬੀ, ਸੁਰਜੀਤ ਸਿੰਘ ਬਾਬਾ, ਬਲਬੀਰ ਸਿੰਘ ਬੋਇਲ, ਉਂਕਾਰ ਸਿੰਘ ਬੋਇਲ, ਬਲਬੀਰ ਸਿੰਘ ਗੁਣਾਚੌਰ, ਸ਼ੁਰੇਸ਼ ਕੁਮਾਰ, ਇਲਾਕੇ ਦੀਆਂ ਧਾਰਮਿਕ, ਸਮਾਜਿਕ, ਸਿਆਸੀ ਸ਼ਖਸ਼ੀਅਤਾਂ, ਪਰਿਵਾਰ ਦੇ ਮੈਂਬਰ, ਰਿਸ਼ਤੇਦਾਰ ਤੇ ਨਗਰ ਵਾਸੀ ਸੰਗਤਾਂ ਹਾਜ਼ਰ ਸਨ ।
ਫੋਟੋ :  ਢਾਹਾਂ ਕਲੇਰਾਂ ਦੇ ਇੰਜੀਨੀਅਰ ਦਲਜੀਤ ਸਿੰਘ  ਨਮਿੱਤ
ਪਿੰਡ ਖੋਥੜਾਂ ਹੋਏ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ