Friday, 27 December 2024

ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਦੁੱਧ ਦਾ ਲੰਗਰ

ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ  ਸਮਾਗਮ ਅਤੇ ਦੁੱਧ ਦਾ ਲੰਗਰ
ਬੰਗਾ 27 ਦਸੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ  ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਉਪਰੰਤ ਇਕੱਤਰ ਸੰਗਤਾਂ ਵੱਲੋਂ ਠੀਕ ਦਸ ਵਜੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਸੰਗਤੀ ਰੂਪ ਕੀਤਾ ਗਿਆ । ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ,  ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ ਜੀ ਅਤੇ  ਸਾਕਾ ਸਰਹਿੰਦ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ  ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂੰ ਕਰਵਾਇਆ ।  ਇਸ ਮੌਕੇ  ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜੋ ਸੰਗਤਾਂ ਨੇ ਬੜੇ ਸਤਿਕਾਰ ਨਾਲ ਛਕਿਆ । ਇਸ ਸਮਾਗਮ ਦੌਰਾਨ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ,  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਇਸ ਮੌਕੇ ਲਗਾਏ ਦੁੱਧ ਦੇ ਲੰਗਰ ਦੀਆਂ ਤਸਵੀਰਾਂ

Saturday, 21 December 2024

ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਮਹੀਨੇ ਲਈ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ ਆਰੰਭ

ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਮਹੀਨੇ ਲਈ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ ਆਰੰਭ
ਬੰਗਾ  21 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਮਹੀਨੇ ਲਈ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਵੱਖ ਵੱਖ ਬਿਮਾਰੀਆਂ ਦੇ ਰਿਆਇਤੀ ਅਪਰੇਸ਼ਨ ਸੇਵਾਵਾਂ ਦਾ ਉਦਘਾਟਨ ਮਾਣਯੋਗ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ । ਇਸ ਮੌਕੇ ਉਹਨਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿਛਲੇ 40 ਸਾਲਾਂ ਤੋਂ ਨਿਰੰਤਰ ਮੈਡੀਕਲ ਸੇਵਾਵਾਂ ਲੋੜਵੰਦ ਮਰੀਜ਼ਾਂ ਨੂੰ ਪ੍ਰਦਾਨ ਕਰਨ ਦੇ ਉੱਦਮਾਂ ਦੀ ਭਾਰੀ ਸ਼ਾਲਾਘਾ ਕੀਤੀ ਅਤੇ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਇਸ ਮੌਕੇ  ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਜਾਣਕਾਰੀ ਦਿੱਤੀ ਕਿ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ  ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ  ਇਕ ਮਹੀਨੇ ਲਈ ਮਿਤੀ 20 ਦਸੰਬਰ 2024 ਤੋਂ ਲੈ ਕੇ ਮਿਤੀ 20 ਜਨਵਰੀ 2025 ਤੱਕ  ਲੋੜਵੰਦ ਮਰੀਜ਼ਾਂ ਦੇ ਰਿਆਇਤੀ ਪੈਕਜ ਦਰਾਂ ਤੇ ਅਪਰੇਸ਼ਨ ਕੀਤੇ ਜਾਣਗੇ ।  ਇਕ ਮਹੀਨਾ ਚੱਲਣ ਵਾਲੀਆਂ ਅਪਰੇਸ਼ਨ ਸੇਵਾਵਾਂ ਵਿਚ ਔਰਤਾਂ ਦੀਆਂ ਵੱਖ-ਵੱਖ ਬਿਮਾਰੀਆਂ ਦੇ ਅਪਰੇਸ਼ਨਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਗਭਰਵਤੀ ਔਰਤਾਂ ਦਾ ਅਲਟਰਾ ਸਾਊਂਡ ਸਕੈਨ ਸਿਰਫ 350 ਰੁਪਏ ਵਿਚ ਕੀਤਾ ਜਾਵੇਗਾ । ਜਦ ਕਿ ਸਰਜਰੀ ਵਿਭਾਗ ਵਿਚ ਪੇਟ ਦੇ ਰੋਗਾਂ ਦੇ ਅਪਰੇਸ਼ਨ ਜਿਵੇਂ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਵੈਰੀਕੋਜ਼ ਵੇਨ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ 'ਤੇ ਮਾਹਿਰ ਡਾਕਟਰ ਸਾਹਿਬਾਨ ਕਰਨਗੇ । ਉਹਨਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਜਰਬੇਕਾਰ ਨਰਸਿੰਗ ਸਟਾਫ ਕੰਮ ਕਰ ਰਿਹਾ ਹੈ ।  ਉਹਨਾਂ ਇਲਾਕਾ ਨਿਵਾਸੀਆਂ ਨੂੰ  ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਅਪਰੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਪਹਿਲਾਂ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਮੂਹ ਟਰੱਸਟ ਪ੍ਰਬੰਧਕਾਂ ਨੇ ਨਿੱਘਾ ਸਵਾਗਤ ਕੀਤਾ  ਗਿਆ । ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਸ੍ਰੀ ਰਾਜਦੀਪ ਥਿਥਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ,  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਡਾ. ਮਾਨਵਦੀਪ ਸਿੰਘ ਐਮ. ਐਸ. ਲੈਪਰੋਸਕੋਪਿਕ ਸਰਜਨ, ਡਾ. ਸ਼ਵੇਤਾ ਬਗੜੀਆ ਐਮ.ਐਸ. ਔਰਤਾਂ ਦੀਆਂ ਬਿਮਾਰੀਆਂ ਅਤੇ ਅਪਰੇਸ਼ਨਾਂ ਦੇ ਮਾਹਿਰ, ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ, ਡਾ. ਹਰਤੇਸ਼ ਸਿੰਘ ਪਾਹਵਾ,  ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।  
ਤਸਵੀਰ :-  ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਮਹੀਨੇ ਲਈ  ਰਿਆਇਤੀ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ ਸੇਵਾਵਾਂ ਦਾ ਉਦਘਾਟਨ ਕਰਦੇ ਹੋਏ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਾਲ ਹਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ ਸੱਜਣ

Wednesday, 18 December 2024

ਹਸਪਤਾਲ ਢਾਹਾਂ ਕਲੇਰਾਂ ਵਿਖੇ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਤੋਂ ਆਰੰਭ

ਹਸਪਤਾਲ ਢਾਹਾਂ ਕਲੇਰਾਂ ਵਿਖੇ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਤੋਂ ਆਰੰਭ
ਬੰਗਾ  17 ਦਸੰਬਰ :- () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਮਹੀਨੇ ਲਈ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਵੱਖ ਵੱਖ ਬਿਮਾਰੀਆਂ ਦੇ ਰਿਆਇਤੀ ਅਪਰੇਸ਼ਨ  20 ਦਸੰਬਰ ਦਿਨ ਸ਼ੁੱਕਰਵਾਰ ਤੋਂ ਆਰੰਭ ਹੋਣਗੇ । ਇਹ ਜਾਣਕਾਰੀ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ ।  ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ  ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੀਨੇ ਲਈ ਰਿਆਇਤੀ ਪੈਕਜ ਦਰਾਂ ਤੇ ਅਪਰੇਸ਼ਨ ਕੀਤੇ ਜਾਣਗੇ ।   ਇਹ ਸਹੂਲਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਤੀ 20 ਦਸੰਬਰ 2024 ਤੋਂ ਲੈ ਕੇ ਮਿਤੀ 20 ਜਨਵਰੀ 2025 ਤੱਕ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਚੈੱਕਅਪ ਕਰਵਾਉਣ ਆਏ ਮਰੀਜ਼ਾਂ ਨੂੰ ਮਿਲੇਗੀ । ਸ. ਢਾਹਾਂ ਨੇ ਦੱਸਿਆ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦੂਰਬੀਨੀ ਅਪਰੇਸ਼ਨ ਕਰਨ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਐਮ.ਐਸ. ਰੋਜ਼ਾਨਾ ਸਵੇਰੇ 09 ਤੋਂ 3 ਵਜੇ ਤੱਕ ਚੈੱਕਅਪ ਕਰਦੇ ਹਨ। ਇਸ ਮੌਕੇ ਹਸਪਤਾਲ ਵੱਲੋਂ ਔਰਤਾਂ ਦੀਆਂ ਵੱਖ-ਵੱਖ ਬਿਮਾਰੀਆਂ ਦੇ ਅਪਰੇਸ਼ਨਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਗਭਰਵਤੀ ਔਰਤਾਂ ਦਾ ਅਲਟਰਾ ਸਾਊਂਡ ਸਕੈਨ ਸਿਰਫ 350 ਰੁਪਏ ਵਿਚ ਕੀਤਾ ਜਾਵੇਗਾ । ਜਦ ਕਿ ਹਸਪਤਾਲ ਦੇ ਸਰਜਰੀ ਵਿਭਾਗ ਵਿਚ ਪੇਟ ਦੇ ਰੋਗਾਂ ਦੇ ਜਨਰਲ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾ ਮਾਨਵਦੀਪ ਸਿੰਘ ਬੈਂਸ ਐਮ. ਐਸ.  ਰੋਜ਼ਾਨਾ ਮਰੀਜ਼ਾਂ ਚੈਕਅੱਪ  ਅਤੇ ਅਪਰੇਸ਼ਨ ਕਰਦੇ ਹਨ । ਜਿਸ ਵਿਚ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਵੈਰੀਕੋਜ਼ ਵੇਨ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ ਤੇ ਹੋਣਗੇ । ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੇ ਵੱਡੇ ਅਪਰੇਸ਼ਨਾਂ ਅਤੇ ਪੇਟ ਦੇ ਰੋਗਾਂ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਜਰਬੇਕਾਰ ਨਰਸਿੰਗ ਸਟਾਫ ਅਤੇ ਵਧੀਆ ਵਾਰਡ ਹਨ ।  ਉਹਨਾਂ ਇਲਾਕਾ ਨਿਵਾਸੀਆਂ ਨੂੰ  ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਅਪਰੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਮਾਨਵਦੀਪ ਸਿੰਘ ਐਮ. ਐਸ., ਡਾ. ਸ਼ਵੇਤਾ ਬਗੜੀਆ ਐਮ.ਐਸ., ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।  
ਤਸਵੀਰ :- ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਤੋਂ ਆਰੰਭ ਹੋਣ ਦੀ ਜਾਣਕਾਰੀ ਦੇਣ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ

Friday, 13 December 2024

ਪੰਜਾਬ ਐਂਡ ਸਿੰਧ ਬੈਂਕ ਢਾਹਾਂ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਸਵ: ਪਰਮਜੀਤ ਕੌਰ ਦੇ ਪਰਿਵਾਰ ਨੂੰ ਦੋ ਲੱਖ ਦਾ ਚੈੱਕ ਦਿੱਤਾ

ਪੰਜਾਬ ਐਂਡ ਸਿੰਧ ਬੈਂਕ ਢਾਹਾਂ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ  ਸਵ: ਪਰਮਜੀਤ ਕੌਰ ਦੇ ਪਰਿਵਾਰ ਨੂੰ ਦੋ ਲੱਖ ਦਾ ਚੈੱਕ ਦਿੱਤਾ
ਬੰਗਾ 13 ਦਸੰਬਰ ()  ਬੈਕਿੰਗ ਸੈਕਟਰ ਦੀ  ਵੱਡੀ ਬੈਂਕ ਦੀ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਬ੍ਰਾਂਚ ਦੇ ਸੀਨੀਅਰ ਮਨੈਜਰ ਸ੍ਰੀ ਨਿਸ਼ਾਰ ਅਹਿਮਦ ਖਾਨ ਨੇ ਅੱਜ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਪਿੰਡ ਸਰਹਾਲ ਕਾਜ਼ੀਆਂ ਦੀ ਰਹਿਣ ਵਾਲੀ  ਸਵ: ਪਰਮਜੀਤ ਕੌਰ ਪਤਨੀ ਸ੍ਰੀ ਹੁਸਨ ਲਾਲ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਪ੍ਰਦਾਨ ਕੀਤਾ ਹੈ । ਇਸ ਮੌਕੇ  ਸ੍ਰੀ ਨਿਸ਼ਾਰ ਅਹਿਮਦ ਖਾਨ ਸੀਨੀਅਰ ਮਨੈਜਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਦੀ ਖਾਤਾ ਧਾਰਕ ਮ੍ਰਿਤਕ  ਸਵ: ਪਰਮਜੀਤ ਕੌਰ ਜੋ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਕਰਮਚਾਰੀ ਸੀ ਦੀ ਬੀਤੀ 02 ਅਕਤੂਬਰ 2024 ਨੂੰ ਘਰ ਵਿਚ ਹੀ ਕੰਰਟ ਲੱਗਣ ਨਾਲ ਮੌਤ ਹੋ ਗਈ ਸੀ ।  ਇਸ ਸਬੰਧੀ ਮਿਲੀ ਸੂਚਨਾ ਉਪਰੰਤ ਅਗਲੇਰੀ ਕਾਰਵਾਈ ਕਰਦੇ ਹੋਏ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਧੀਨ ਇਸ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ ਜੋ ਸਵ: ਪਰਮਜੀਤ ਕੌਰ ਦੇ ਪਤੀ ਸ੍ਰੀ ਹੁਸਨ ਲਾਲ  ਨੇ ਪ੍ਰਾਪਤ ਕੀਤਾ।  ਇਸ ਮੌਕੇ ਸ੍ਰੀ ਨਿਸ਼ਾਰ ਅਹਿਮਦ ਖਾਨ ਸੀਨੀਅਰ ਮਨੈਜਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਜਿਵੇਂ ਪੀ ਐਮ ਐਸ ਬੀ ਵਾਈ, ਪੀ ਐਮ ਜੇ ਜੇ ਬੀ ਵਾਈ ਅਤੇ ਏ ਪੀ ਵਾਈ ਦਾ ਲਾਭ ਪ੍ਰਾਪਤ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਬ੍ਰਾਂਚ ਵਿਖੇ ਮਿਲ ਸਕਦੇ ਹਨ । ਤਾਂ ਜੋ ਔਖੀ ਘੜੀ ਵਿਚ ਪਰਿਵਾਰਾਂ ਦੀ ਵੱਧ ਤੋਂ ਵੱਧ ਮਦੱਦ ਹੋ ਸਕੇ। ਸਵ: ਪਰਮਜੀਤ ਕੌਰ ਦੇ ਪਤੀ ਸ੍ਰੀ ਹੁਸਨ ਲਾਲ  ਨੂੰ ਦੋ ਲੱਖ ਰੁਪਏ ਚੈੱਕ ਦੇਣ ਮੌਕੇ ਸ. ਜੀਵਨਵੀਰ ਸਿੰਘ ਸਹਾਇਕ ਮਨੈਜਰ, ਮੈਡਮ ਲਵਲੀਨ ਕੌਰ ਸਹਾਇਕ ਮਨੈਜਰ, ਸ੍ਰੀ ਦੀਪਕ ਕੁਮਾਰ ਕੈਸ਼ੀਅਰ ਅਤੇ ਬੈਂਕ ਸਟਾਫ ਵੀ ਹਾਜ਼ਰ ਸੀ ।
ਫੋਟੋ ਕੈਪਸ਼ਨ : ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ  ਸਵ: ਪਰਮਜੀਤ ਕੌਰ ਦੇ ਪਤੀ ਨੂੰ ਦੋ ਲੱਖ ਦਾ ਚੈੱਕ ਦਿੰਦੇ ਹੋਏ ਸ੍ਰੀ ਨਿਸ਼ਾਰ ਅਹਿਮਦ ਖਾਨ ਸੀਨੀਅਰ ਮੈਨੇਜਰ ਅਤੇ ਬੈਂਕ ਅਧਿਕਾਰੀ

Tuesday, 10 December 2024

ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ 5 ਮੈਡਲ ਜਿੱਤੇ

ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ 5 ਮੈਡਲ ਜਿੱਤੇ
ਬੰਗਾ 10 ਦਸੰਬਰ  ()  ਜ਼ਿਲ੍ਹੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਫਰੀ ਕੁਸ਼ਤੀ ਟਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਵੱਲੋਂ ਬੀਤੇ ਦਿਨੀ ਜ਼ਿਲ੍ਹਾ ਮਾਨਸਾ ਵਿਖੇ ਹੋਈਆਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ 5 ਮੈਡਲ  (ਦੋ ਚਾਂਦੀ ਦੇ ਅਤੇ ਤਿੰਨ ਕਾਂਸੀ ਦੇ) ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਕਲੱਬ ਦਾ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕਰਨ ਸਮਾਚਾਰ ਹੈ । ਇਸ ਮੌਕੇ ਜਾਣਕਾਰੀ ਦਿੰਦੇ  ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਬੀਤੇ ਦਿਨੀਂ ਹੋਈਆਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਵਿਚ ਪਹਿਲਵਾਨ ਹੇਜ਼ਲ ਕੌਰ ਪੁੱਤਰੀ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਉਮਰ ਵਰਗ ਅੰਡਰ 17 ਸਾਲ ਅਤੇ 49 ਕਿਲੋ ਭਾਰ ਵਰਗ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ । ਜਦੋਂ ਕਿ ਇਸ ਦੇ ਭਰਾ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਪਿੰਡ ਭਰੋ ਮਜਾਰਾ ਨੇ ਗ੍ਰੀਕੋ ਰੋਮਨ ਸਟਾਈਲ ਵਿਚ ਕੁਸ਼ਤੀ ਖੇਡਦੇ ਹੋਏ ਉਮਰ ਵਰਗ ਅੰਡਰ 17 ਸਾਲ,  55  ਕਿਲੋਗ੍ਰਾਮ ਭਾਰ ਵਰਗ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਮੈਡਲ ਜਿੱਤਿਆ  । ਇਸੇ ਤਰ੍ਹਾਂ ਗ੍ਰੀਕੋ ਰੋਮਨ ਸਟਾਈਲ ਵਿਚ ਅਖਾੜੇ ਦੇ ਤਿੰਨ ਪਹਿਲਵਾਨਾਂ ਯੁਵਰਾਜ ਸਿੰਘ ਪੁੱਤਰ ਦੇਸ ਰਾਜ ਪਿੰਡ ਪੱਲੀ ਝਿੱਕੀ ਉਮਰ ਵਰਗ ਅੰਡਰ 17 ਸਾਲ ਅਤੇ 51 ਕਿਲੋ ਭਾਰ ਵਰਗ ਵਿਚੋਂ,  ਗੁਰਪਿੰਦਰ ਸਿੰਘ ਪੁੱਤਰ ਗੁਰਮੇਲ ਰਾਮ ਪਿੰਡ ਹੀਂਉਂ ਨੇ ਉਮਰ ਵਰਗ 17 ਸਾਲ ਅਤੇ 65 ਕਿਲੋ ਭਾਰ ਵਰਗ ਵਿਚੋਂ ਅਤੇ ਰਿੰਕੂ ਪੁੱਤਰ ਦੇਸ ਰਾਜ ਪਿੰਡ ਕਲੇਰਾਂ ਨੇ ਅੰਡਰ 40 ਸਾਲ ਅਤੇ 92 ਕਿਲੋ ਭਾਰ ਵਰਗ ਵਿਚੋਂ ਕਾਂਸੀ ਦੇ ਮੈਡਲ  ਜਿੱਤੇ ਹਨ । ਇਸ ਮੌਕੇ ਪਿੰਡ ਬਾਹੜੋਵਾਲ ਵਿਖੇ ਇਹਨਾਂ ਜੇਤੂ ਪਹਿਲਵਾਨਾਂ ਦਾ ਸਨਮਾਨ ਮੁੱਖ ਮਹਿਮਾਨ ਸ. ਹਰਮਨ ਸਿੰਘ ਸੰਧੂ ਕਨੈਡਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।  ਉਹਨਾਂ ਨੇ ਮੈਡਲ ਜੇਤੂ ਪਹਿਲਵਾਨ ਲੜਕੇ-ਲੜਕੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ, ਕੁਸ਼ਤੀ ਕੋਚ ਅਤੇ ਕਲੱਬ ਦੇ ਸਮੂਹ ਮੈਂਬਰਾਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ । ਉਹਨਾਂ ਨੇ ਕੁਸ਼ਤੀ ਅਖਾੜੇ ਨੂੰ ਪਹਿਲਾਂ ਵਾਂਗ ਹੋਰ ਵੀ ਵੱਧ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ । ਸਨਮਾਨ ਸਮਾਰੋਹ ਮੌਕੇ ਸ. ਹਰਮਨ ਸਿੰਘ ਸੰਧੂ ਕਨੈਡਾ, ਮੈਡਮ ਰਾਜਨੀਤੀ ਕੌਰ ਕਨੈਡਾ,  ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ,  ਸ. ਸਰਬਜੀਤ ਸਿੰਘ ਸੱਬਾ ਸਾਬਕਾ ਸਰਪੰਚ ਬਾਹੜੋਵਾਲ, ਸ੍ਰੀ ਬਲਬੀਰ ਸੋਂਧੀ ਕੁਸ਼ਤੀ ਕੋਚ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ ਝਿੰਗੜਾਂ ਅਤੇ ਅਖਾੜੇ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੇ ਸਮੂਹ ਪਹਿਲਵਾਨ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਕੁਸ਼ਤੀ ਮੁਕਾਬਲਿਆਂ ਵਿਚ ਜੇਤੂ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ ਸ੍ਰੀ ਹਰਮਨ ਸਿੰਘ ਸੰਧੂ, ਮੈਡਮ ਰਾਜਨੀਤੀ ਕੌਰ ਕੈਨੇਡਾ,  ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ  ਤੇ ਪਤਵੰਤੇ ਸੱਜਣ