Friday, 31 January 2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ*
ਬੰਗਾ  31 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ (ਜਿਗਰ) ਦੀ ਜਾਂਚ ਦੇ ਮਹਿੰਗੇ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਉਹਨਾਂ ਨੇ ਦੱਸਿਆ ਲੋੜਵੰਦਾਂ ਦੀ ਮਦਦ ਕਰਨ ਲਈ ਅੱਜ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਸਰੀਰ ਦੇ ਮਹੱਤਵਪੂਰਨ ਅੰਗ ਲਿਵਰ ਦੀ ਜਾਂਚ ਕਰਨ ਵਾਲਾ ਮਹਿੰਗਾ ਟੈਸਟ ਫਾਈਬਰੋ ਸਕੈਨ ਫਰੀ ਕਰਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ । ਸ. ਢਾਹਾਂ ਨੇ ਲੋੜਵੰਦ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਰਿਆਇਤੀ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ  ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ,  ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਪੀਣ ਅਤੇ ਸ਼ਰਾਬ ਪੀਣ ਦੀ ਆਦਤ ਵਾਲੇ ਮਰੀਜ਼ਾਂ ਨੂੰ  ਫਾਈਬਰੋ ਸਕੈਨ ਕਰਵਾ ਕੇ ਵੱਡਾ ਲਾਭ ਮਿਲੇਗਾ।  ਇਸ ਮੌਕੇ ਫਰੀ ਸਕੈਨ ਕਰਵਾਉਣ ਵਾਲੇ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ 'ਚ ਹੋਣ ਵਾਲਾ ਮਹਿੰਗਾ ਸਕੈਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਧੰਨਵਾਦ ਵੀ ਕੀਤਾ,  ਇਸ  ਟੈਸਟ ਕਰਵਾਉਣ ਤੋਂ ਬਾਅਦ ਮਰੀਜ਼ ਹੁਣ ਆਪਣੀ ਬਿਮਾਰੀ ਦਾ ਸਮਾਂ ਰਹਿੰਦੇ  ਇਲਾਜ ਕਰਵਾ ਕੇ ਤੰਦੁਰਸਤ ਹੋ ਸਕਣਗੇ । ਅੱਜ 200 ਤੋਂ ਵੱਧ ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਤੋਂ ਆਪਣੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ । ਇਸ ਮੌਕੇ ਡਾ. ਸ਼ਵੇਤਾ ਗਬੜਿਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੋਨੀਆ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਬਲਬੀਰ ਕੌਰ, ਸੁਨੀਤਾ ਰਾਣੀ, ਪਰਮਿੰਦਰ ਕੌਰ,.ਕਿਰਨਜੀਤ  ਕੌਰ (ਸਾਰੇ ਵਾਰਡ ਇੰਚਾਰਜ), ਜੋਤੀ ਭਾਟੀਆ ਫਰੰਟ ਡੈਕਸ ਮੈਨੇਜਰ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ , ਟੈਕਨੀਸ਼ੀਅਨ ਗੁਰਜਿੰਦਰ ਸਿੰਘ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ , ਨਾਲ ਹਨ ਡਾ. ਵਿਵੇਕ ਗੁੰਬਰ ਅਤੇ ਹਸਪਤਾਲ ਸਟਾਫ

Thursday, 30 January 2025

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਸਾਹ ਪ੍ਰਣਾਲੀ ਫੇਲ੍ਹ ਵਾਲੇ ਮਰੀਜ਼ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਸਾਹ ਪ੍ਰਣਾਲੀ ਫੇਲ੍ਹ ਵਾਲੇ ਮਰੀਜ਼ ਦੀ ਜਾਨ ਬਚਾਈ
ਬੰਗਾ 30 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁੱਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਏ.ਆਰ.ਡੀ.ਐਸ. ਨਾਲ ਪੀੜ੍ਹਤ ਮਰੀਜ਼ ਧੰਤੀ ਦੇਵੀ ਉਮਰ 75 ਸਾਲ ਦੀ ਜਾਨ 15 ‍ਦਿਨ ਵੈਂਟੀਟੀਲੇਟਰ ਦੀ ਮਦਦ ਨਾਲ ਵਧੀਆ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਵੱਡੇ ਸ਼ਹਿਰ ਦੇ ਨਿੱਜੀ ਹਸਪਤਾਲ ਤੋਂ ਜਵਾਬ ਮਿਲਣ ਕਰਕੇ ਬਹੁਤ ਮਾੜੀ  ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼  ਦੇ  ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਫੇਫੜਿਆਂ ਨੇ ਲੱਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਮਰੀਜ਼ ਦਾ ਪਹਿਲਾਂ ਥਾਇਰਾਇਡ ਗ੍ਰੰਥੀ ਦਾ ਅਪਰੇਸ਼ਨ ਪਰਿਵਾਰ ਨੇ ਕਿਸੇ ਨਿੱਜੀ ਹਸਪਤਾਲ ਵਿਚ ਕਰਵਾਇਆ ਸੀ, ਪਰ ਉਚਿਤ ਇਲਾਜ ਨਾ ਹੋਣ ਕਰਕੇ ਉਸ ਦੀ ਹਾਲਤ ਵਿਗੜ ਗਈ ਸੀ । ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਧੰਤੀ ਦੇਵੀ ਦੇ ਫੇਫੜਿਆਂ ਦੀ ਸੀ ਟੀ ਸਕੈਨ, ਦਿਲ ਦਾ ਰੰਗੀਨ ਸਕੈਨ ਅਤੇ ਜ਼ਰੂਰੀ ਟੈਸਟ ਕਰਵਾ ਕੇ ਬਿਮਾਰੀ ਦਾ ਡਾਇਗਨੋਜ਼ ਕੀਤਾ ਗਿਆ । ਇਸ ਉਪਰੰਤ  ਡਾਕਟਰ ਸਾਹਿਬ ਨੇ  ਮਾਤਾ ਧੰਤੀ ਦੇਵੀ ਦੀ ਜਾਨ ਬਚਾਉਣ ਲਈ ਆਈ.ਸੀ.ਯੂ. ਵਿਚ ਸਾਹ ਵਾਲੀ ਟਿਊਬ ਅਤੇ ਵੈਂਟੀਲੇਟਰ ਅਤੇ ਖਾਸ ਦਵਾਈਆਂ ਦੀ ਸਹਾਇਤਾ ਨਾਲ ਇਲਾਜ ਕਰਨਾ ਆਰੰਭ ਕੀਤਾ । ਵਧੀਆ ਇਲਾਜ ਤੇ ਨਰਸਿੰਗ ਕੇਅਰ ਨਾਲ ਮਰੀਜ਼ ਨੂੰ 15 ਬਾਅਦ ਵੈਂਟੀਲੇਟਰ, ਇੰਡੋਟਰੈਕਲ ਤੇ ਟਰੇਕੀਉਸਟੋਮੀ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਨੂੰ ਹਟਾ ਕੇ, ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ  ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੀ ਮਾਤਾ ਜੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ ਅਤੇ ਸਮੂਹ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ ।  ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ  ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ  ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ  ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ । ਇਸ ਮੌਕੇ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਕੁਲਦੀਪ ਸਿੰਘ ਐਸ ਐਮ ਉ, ਡਾ. ਸੁਰੇਸ਼ ਬਸਰਾ ਮੈਡੀਕਲ ਅਫਸਰ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਮਾਇਆ ਪਾਲ, ਸੋਨੀਆ ਸਿੰਘ ਆਈ ਸੀ ਯੂ ਇੰਚਾਰਜ, ਕਿਰਨ ਮਹਿਮੀ ਐਚ.ਡੀ.ਯੂ.  ਵੀ ਹਾਜ਼ਰ ਸਨ ।  
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ ਡੀ ਯੂ ਵਾਰਡ ਵਿਚ  ਮਰੀਜ਼ ਮਾਤਾ ਧੰਤੀ ਦੇਵੀ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼

Monday, 27 January 2025

ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 43ਵੀਂ ਬਰਸੀ ਸਮਾਗਮ ਮੌਕੇ ਸਵੈ ਇਛੱਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ

ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 43ਵੀਂ ਬਰਸੀ ਸਮਾਗਮ ਮੌਕੇ ਸਵੈ ਇਛੱਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ
ਬੰਗਾ 27 ਜਨਵਰੀ ()  ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 43ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਸਵੈਇੱਛਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਮੈਡੀਕਲ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਸੁੱਚਾ ਸਿੰਘ ਜੀ,  ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੇ ਕੀਤਾ। ਉਹਨਾਂ ਨੇ ਸੰਗਤਾਂ ਨੂੰ ਮਾਨਵਤਾ ਦੀ ਸੇਵਾ ਲਈ ਖੂਨਦਾਨ ਕਰਨ ਲਈ ਅਪੀਲ ਕੀਤੀ ਅਤੇ ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ । ਫਰੀ ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵਲੋਂ ਮਰੀਜ਼ਾਂ ਦਾ ਮੁਫਤ ਮੈਡੀਕਲ ਚੈੱਕਐੱਪ ਕੀਤਾ ਗਿਆ । ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਸ਼ੂਗਰ ਟੈਸਟ ਵੀ ਕੀਤਾ ਗਿਆ । ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ  ਵਿਚ ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ,  ਨਿਰਮਲ ਸਿੰਘ ਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ,  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ ਟਰੱਸਟ,  ਬਾਬਾ ਜਰਨੈਲ ਸਿੰਘ, ਪਰਮਜੀਤ ਸਿੰਘ ਯੂ ਕੇ, ਜਰਨੈਲ ਸਿੰਘ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਦਰਸ਼ਨ ਸਿੰਘ ਗੁਰਮ ਯੂ ਕੇ,  ਸਤਵੀਰ ਸਿੰਘ ਪੱਲੀ ਝੱਕੀ,  ਜਰਨੈਲ ਸਿੰਘ ਪੱਲੀਝਿੱਕੀ,  ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਡਾ, ਮਨਦੀਪ ਕੌਰ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ  ਤੋਂ ਇਲਾਵਾ ਸਮੂਹ ਸੰਤਾ ਦਾ ਪਰਿਵਾਰ, ਗ੍ਰਾਮ ਪੰਚਾਇਤ ਨੌਰਾ ਅਤੇ ਇਲਾਕਾ ਨਿਵਾਸੀ ਸੰਗਤਾਂ ਸ਼ਾਮਿਲ ਹੋਈਆਂ ।
ਤਸਵੀਰ : ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 43ਵੀਂ ਬਰਸੀ ਸਮਾਗਮ ਮੌਕੇ ਲੱਗੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਸੰਤ ਬਾਬਾ ਸੁੱਚਾ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨਾਲ ਹਨ  ਹੋਰ ਸੰਤ ਮਹਾਂਪੁਰਸ਼ ਅਤੇ ਪਤਵੰਤੇ ਸੱਜਣ

Friday, 17 January 2025

ਡਾਕਟਰ ਪਰਮਿੰਦਰ ਸਿੰਘ ਵਾਰੀਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰਥੋਪੈਡਿਕ ਸਰਜਨ ਨਿਯੁਕਤ

ਡਾਕਟਰ ਪਰਮਿੰਦਰ ਸਿੰਘ ਵਾਰੀਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰਥੋਪੈਡਿਕ ਸਰਜਨ ਨਿਯੁਕਤ

ਬੰਗਾ : 17 ਜਨਵਰੀ  () ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਰਿਆਇਤੀ ਮੈਡੀਕਲ ਸੇਵਾਵਾਂ ਦੇ ਰਹੇ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੂੰ ਆਰਥੋਪੈਡਿਕ ਸਰਜਨ ਨਿਯੁਕਤ ਕੀਤਾ ਗਿਆ ਅਤੇ ਉਹਨਾਂ ਨੇ ਅੱਜ ਤੋਂ ਆਪਣਾ ਕੰਮ ਸ਼ੁਰੂ  ਕਰ ਦਿੱਤਾ ਹੈ  ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ  ਨੇ ਮੀਡੀਆ ਨੂੰ ਦਿੱਤੀ ਡਾ. ਢਾਹਾਂ ਨੇ ਦੱਸਿਆ ਕਿ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ. ਆਰਥੋ ਨੇ ਹੱਡੀਆਂ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਵਿਚ ਵਿਸ਼ੇਸ਼ ਮੁਹਾਰਤ ਹਾਸਲ ਹੈ ਅਤੇ ਉਹਨਾਂ ਨੇ ਪੀ ਆਈ ਐਮ ਐਸ (ਡੀ ਯੂ) ਲੋਨੀ ਮਹਾਂਰਾਸ਼ਟਰ ਤੋਂ ਹੱਡੀਆਂ ਦੀਆਂ ਬਿਮਾਰੀਆਂ ਦੇ ਇਲਾਜ, ਅਪਰੇਸ਼ਨ ਕਰਨ ਅਤੇ ਟਰੌਮਾ ਕੇਅਰ ਵਿਚ ਮਾਸਟਰ ਆਫ਼ ਸਰਜਰੀ (ਐਮ ਐਸ) ਦੀ ਡਿਗਰੀ ਪ੍ਰਾਪਤ ਕੀਤੀ ਹੋਈ ਹੈ  ਉਹਨਾਂ ਨੇ ਹੱਡੀਆਂ ਦੇ ਵਿਭਾਗ ਅਤੇ ਜੁਆਇੰਟ ਰਿਪਲੈਸਮੈਂਟ ਸੈਂਟਰ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾਕਟਰ ਪਰਮਿੰਦਰ ਸਿੰਘ ਵਾਰੀਆ ਐਮ.ਐਸ.  ਵੱਲੋਂ ਮਰੀਜ਼ਾਂ ਦਾ ਆਧੁਨਿਕ ਯੰਤਰਾਂ ਅਤੇ ਤਕਨੀਕਾਂ ਨਾਲ ਮਰੀਜ਼ਾਂ ਦਾ ਇਲਾਜ ਦਾ ਸਫਲ ਇਲਾਜ ਕੀਤਾ ਜਾਵੇਗਾ ਡਾਕਟਰ ਵਾਰੀਆ ਗੋਡੇ, ਮੋਢੇ ਅਤੇ ਚੂਲੇ ਦੇ ਖਰਾਬ ਜੋੜਾਂ ਦੀ ਬਦਲੀ ਕਰਨ, ਖਿਡਾਰੀਆਂ ਦੀਆਂ ਸੱਟਾਂ ਦਾ ਇਲਾਜ ਕਰਨ, ਗੋਡਿਆਂ ਦੀ ਆਰਥੋਸਕੋਪੀ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਹੱਡੀਆਂ ਦੀ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਦੇ ਤਜਰਬੇਕਾਰ ਅਤੇ ਮਾਹਿਰ ਡਾਕਟਰ ਹਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ, ਡਿਜੀਟਲ  ਸੀ.ਆਰਮ ਅਤੇ ਹੋਰ ਆਧੁਨਿਕ ਮਸ਼ੀਨਾਂ ਨਾਲ ਲੈਸ ਉੱਚ ਟੈਕਨੋਲਜੀ ਵਾਲੇ ਅਪਰੇਸ਼ਨ ਸਥਾਪਿਤ ਹਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਵਿਭਾਗ ਵਿਚ ਹੱਡੀਆਂ ਦੀ ਬਿਮਾਰੀਆਂ ਦੇ ਵਿਭਾਗ ਵਿਚ ਡਾਕਟਰ ਸਾਹਿਬ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕਰਿਆ  ਕਰਨਗੇ 

ਫੋਟੋ ਕੈਪਸ਼ਨ :   ਡਾ.ਪਰਮਿੰਦਰ ਸਿੰਘ ਵਾਰੀਆ  ਐਮ.ਐਸ  ਆਰਥੋਪੈਡਿਕ ਸਰਜਨ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੀ ਓ.ਪੀ.ਡੀ. ਵਿਚ

Thursday, 16 January 2025

ਢਾਹਾਂ ਕਲੇਰਾਂ ਹਸਪਤਾਲ ਵਿਚ ਨਿਊਰੋਸਰਜਨ ਡਾ. ਸੈਣੀ ਵਲੋਂ ਲੱਤ ਦੀ ਸ਼ਿਆਟਕਾ ਨਾੜ ਦੀ ਰਸੌਲੀ ਦਾ ਸਫਲ ਅਪਰੇਸ਼ਨ

ਢਾਹਾਂ ਕਲੇਰਾਂ ਹਸਪਤਾਲ ਵਿਚ ਨਿਊਰੋਸਰਜਨ ਡਾ. ਸੈਣੀ ਵਲੋਂ ਲੱਤ ਦੀ ਸ਼ਿਆਟਕਾ ਨਾੜ ਦੀ ਰਸੌਲੀ ਦਾ ਸਫਲ ਅਪਰੇਸ਼ਨ  
ਬੰਗਾ 16 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਐਮ ਸੀ ਐਚ ਵੱਲੋਂ  40 ਸਾਲਾ ਰਾਜ ਕੁਮਾਰ ਦੀ ਲੱਤ ਦੀ ਸ਼ਿਆਟਕਾ ਨਾੜ ਦੇ ਅੰਦਰ ਦੀ ਰਸੌਲੀ ਦਾ ਨਿਊਰੋ ਮੋਨੀਟਰ ਹੇਠਾਂ  ਸਫਲ ਅਪਰੇਸ਼ਨ ਕੀਤਾ ਗਿਆ ਹੈ। ਇਸ ਨਿਵੇਕਲੇ ਅਤੇ ਵਿਸ਼ੇਸ਼ ਪ੍ਰਕਾਰ ਦੇ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ  ਨੇ ਦੱਸਿਆ ਕਿ  ਮਰੀਜ਼ ਨੂੰ ਲੱਤ ਦੀ ਸ਼ਿਆਟਕਾ ਨਾੜ ਦੇ ਅੰਦਰ ਦੀ ਰਸੌਲੀ ਕਰਕੇ ਪਿਛਲੇ ਲੰਬੇ ਸਮੇਂ ਤੋਂ ਕੰਮ ਕਾਰ ਕਰਨ ਵਿਚ ਬਹੁਤ ਤਕਲੀਫ ਪੇਸ਼ ਆ ਰਹੀ ਸੀ । ਆਪਣੀ ਦਿਨੋ-ਦਿਨ ਵੱਧਦੀ ਦਰਦ ਤੇ ਤਕਲੀਫ  ਨੂੰ ਦੇਖਦੇ ਹੋਏ ਰਾਜ ਕੁਮਾਰ ਆਪਣਾ ਇਲਾਜ ਕਰਵਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਸੈਣੀ ਕੋਲ ਆਏ । ਡਾ. ਸੈਣੀ ਨੇ ਮਰੀਜ਼ ਦੀ ਜਦੋਂ ਤਸੱਲੀ ਬਖਸ਼ ਜਾਂਚ ਕੀਤੀ ਤਾਂ ਇਸ ਜਾਂਚ ਵਿਚ ਪਤਾ ਲੱਗਾ ਕਿ ਮਰੀਜ਼ ਦੀ ਲੱਤ ਦੀ ਸ਼ਿਆਟਕਾ ਨਾੜ ਦੇ ਅੰਦਰ ਦੀ ਰਸੌਲੀ ਬਣ ਜਾਣ ਕਰਕੇ ਮਰੀਜ਼ ਰਾਜ ਕੁਮਾਰ ਨੂੰ ਚੱਲਣ ਫਿਰਨ  ਅਤੇ ਰੋਜ਼ਾਨਾ ਕੰਮ ਕਰਨਾ ਮੁਸ਼ਕਲ ਹੋ ਗਿਆ ਸੀ, ਰੁਜ਼ਗਾਰ ਵੀ ਖਤਮ ਹੋਣ ਕਿਨਾਰੇ ਸੀ ਅਤੇ ਇਹ ਸਮੱਸਿਆ ਦਿਨੋਂ ਦਿਨ ਵੱਧ ਰਹੀ ਸੀ । ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋ ਮੋਨੀਟਰ ਦੀਆਂ ਨਵੀਂ ਤਕਨੀਕਾਂ ਅਤੇ ਆਧੁਨਿਕ ਯੰਤਰਾਂ ਦੀ ਮਦਦ ਨਾਲ ਨਾੜ ਦੀ ਰਸੌਲੀ ਦਾ ਸਫਲ ਅਪਰੇਸ਼ਨ ਹੋਣ ਨਾਲ ਮਰੀਜ਼ ਰਾਜ ਕੁਮਾਰ  ਹੁਣ ਬਿਲਕੁੱਲ ਤੰਦਰੁਸਤ ਹੈ । ਡਾ. ਜਸਦੀਪ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰੀਰ ਦੇ ਨਰਵਿਸ ਸਿਸਟਿਮ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਹਰ ਤਰ੍ਹਾਂ ਦੀ ਬਿਮਾਰੀਆ ਦਾ ਸਫਲ ਇਲਾਜ ਹੋ ਰਿਹਾ ਹੈ । ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਅਤੇ ਰਹਿਣ ਲਈ ਐਚ ਡੀ ਯੂ ਵਾਰਡ ਤੇ ਪ੍ਰਾਈਵੇਟ ਡੀਲਕਸ ਰੂਮ ਹਨ ।  ਇਸ ਮੌਕੇ ਤੰਦਰੁਸਤ  ਮਰੀਜ਼ ਰਾਜ ਕੁਮਾਰ ਨੇ ਕਿਹਾ ਕਿ ਉਹ ਹੁਣ ਖੁਦ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਕਰ ਰਿਹਾ ਅਤੇ  ਉਸ ਨੂੰ ਭਾਰੀ ਦਰਦਾਂ ਦੀ ਬਿਮਾਰੀ ਤੋਂ ਨਿਜ਼ਾਤ ਮਿਲ ਗਈ ਹੈ । ਉਸ ਨੇ ਡਾ ਜਸਦੀਪ ਸਿੰਘ ਸੈਣੀ ਐਮ ਸੀ ਐਚ (ਨਿਊਰੋ ਸਰਜਰੀ) ਦਾ  ਸ਼ਾਨਦਾਰ ਸਫਲ ਅਪਰੇਸ਼ਨ ਕਰਕੇ ਉਸ ਨੂੰ ਤੰਦਰੁਸਤ ਕਰਨ ਲਈ ਹਾਰਦਿਕ ਧੰਨਵਾਦ ਕੀਤਾ, ਜਿਸ ਕਰਕੇ ਉਸ ਨੂੰ ਨਵਾਂ ਜੀਵਨ ਮਿਲਿਆ ਹੈ  । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵੀ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਜਸਦੀਪ ਸਿੰਘ ਸੈਣੀ ਨੂੰ ਵਧਾਈ ਦਿੱਤੀ। ਬਹੁਤ ਹੀ ਵਿਲੱਖਣ ਅਪਰੇਸ਼ਨ ਬਾਰੇ ਜਾਣਕਾਰੀ ਮੌਕੇ  ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ, ਮਰੀਜ਼ ਦੀ ਪਤਨੀ ਅਮਨਦੀਪ ਕੌਰ, ਹਸਪਤਾਲ ਸਟਾਫ ਵੀ ਹਾਜ਼ਰ ਸੀ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਸੈਣੀ, ਤੰਦਰੁਸਤ ਮਰੀਜ਼ ਰਾਜ ਕੁਮਾਰ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਨਾਲ ਉ ਪੀ ਡੀ ਵਿਚ