Tuesday, 29 April 2025

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ
ਬੰਗਾ 29 ਅਪੈ੍ਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਕੋਰ ਪਲਮੋਨੇਲ ਅਤੇ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਸ਼ੌਰੀ ਲਾਲ ਉਮਰ 62 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਪੰਜ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਪਸ਼ੌਰੀ ਲਾਲ ਬਹੁਤ ਮਾੜੀ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ 'ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀਪੀਆਰ (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ। ਸਹੀ ਦਿਸ਼ਾ ਵਿੱਚ ਸੀਪੀਆਰ ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ। ਮਰੀਜ਼ ਨੂੰ ਸਾਹ ਦੇਣ ਲਈ ਸਾਹ ਨਲੀ ਵਿੱਚ ਇੰਡੋਟਰੈਕਲ ਟਿਊਬ ਪਾ ਕੇ ਵੈਂਟੀਲੇਟਰ ਦੀ ਮਦਦ ਲਈ ਗਈ । ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਹੋਣ ਲੱਗਾ।   ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਸ਼ੌਰੀ ਲਾਲ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ  ਉਪਰੰਤ  ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਵਧੀਆ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼  ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼ ਪਸ਼ੌਰੀ ਲਾਲ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ.ਡੀ.ਯੂ. ਵਾਰਡ ਵਿਚ ਤੰਦਰੁਸਤ ਹੋਏ ਮਰੀਜ਼ ਪਸ਼ੌਰੀ ਲਾਲ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼।

Friday, 25 April 2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ ਚੈੱਕਅੱਪ ਕੈਂਪ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ ਚੈੱਕਅੱਪ ਕੈਂਪ
ਬੰਗਾ 25 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ਵਿਖੇ ਅੱਜ ਥਾਇਰਾਇਡ ਅਤੇ ਸ਼ੂਗਰ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ । ਇਸ ਮੁਫਤ ਕੈਂਪ ਦਾ ਉਦਘਾਟਨ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ  ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕੀਤਾ। ਉਹਨਾਂ ਦੱਸਿਆ ਲੋੜਵੰਦਾਂ ਮਰੀਜ਼ਾਂ ਦੀ ਮੈਡੀਕਲ ਮਦਦ ਕਰਨ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਅਤੇ ਪੈਥੋਲਜਿਸਟ ਡਾ. ਰਾਹੁਲ ਚੰਦਰਹਾਸ ਗੋਇਲ ਦੀ ਨਿਗਰਾਨੀ ਤੇ ਸਹਿਯੋਗ ਨਾਲ ਥਾਇਰਾਇਡ ਅਤੇ ਸ਼ੂਗਰ ਜਾਂਚ ਕਰਨ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ ਹੈ ਤਾਂ ਜੋ ਆਮ ਲੋਕਾਈ ਇਹਨਾਂ ਬਿਮਾਰੀਆਂ ਪ੍ਰਤੀ ਜਾਗਰੂਕ ਹੋ ਸਕੇ ਅਤੇ ਕੈਂਪ ਵਿਚ ਫਰੀ ਟੈਸਟ ਕਰਵਾਉਣ ਉਪਰੰਤ ਉਕਤ ਬਿਮਾਰੀਆਂ  ਤੋਂ ਆਪਣਾ ਬਚਾਅ ਕਰ ਸਕੇ । ਇਸ ਮੌਕੇ ਜਾਣਕਾਰੀ ਦਿੰਦੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਤੇਜ਼ ਰਫਤਾਰ ਜ਼ਿੰਦਗੀ ਅਤੇ ਇਸ ਕਰਕੇ ਸਾਡੀ ਖੁਰਾਕ ਵਿਚ ਹੋ ਰਹੇ ਬਦਲਾਵਾਂ ਅਤੇ ਜ਼ੰਕ ਫੂਡ ਜਿਆਦਾ ਖਾਣ ਨਾਲ ਸ਼ੂਗਰ ਅਤੇ ਥਾਇਰਾਇਡ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ  ਵੱਡਾ ਵਾਧਾ ਹੋ ਰਿਹਾ ਹੈ । ਇਸ ਮੌਕੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਟੈਸਟ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾ ਕੇ ਇਲਾਕਾ ਨਿਵਾਸੀਆਂ  ਦੀ ਮਦਦ ਕਰਨ ਲਈ ਹਸਤਪਾਲ ਪ੍ਰਬੰਧਕਾਂ ਦਾ ਸਮੁੱਚੇ ਇਲਾਕੇ ਦੇ ਲੋਕਾਂ ਨੇ ਵਿਸ਼ੇਸ਼ ਧੰਨਵਾਦ ਕੀਤਾ। ਅੱਜ ਲੋੜਵੰਦ 190  ਮਰੀਜ਼ਾਂ ਨੇ ਪੈਥੋਲਜਿਸਟ ਡਾ. ਰਾਹੁਲ ਚੰਦਰਹਾਸ ਗੋਇਲ ਤੋਂ ਉਕਤ ਜਾਂਚ ਕਰਵਾਈ ਅਤੇ ਡਾ ਵਿਵੇਕ ਗੁੰਬਰ ਤੋਂ ਸਲਾਹ ਦੇ ਨਾਲ ਦਵਾਈ ਪਾ੍ਪਤ ਕੀਤੀ । ਇਸ ਮੌਕੇ ਬਾਬਾ ਜਰਨੈਲ ਸਿੰਘ ਨਡਾਲੋਂ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਦਲਜੀਤ ਕੌਰ ਉਪਰੋਮੀਟੀਅਰਸ, ਮਨਜੀਤ ਸਿੰਘ ਬੇਦੀ  ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ  ਸਟਾਫ ਅਤੇ ਗੁਰੂ ਨਾਨਕ ‍ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ ਚੈੱਕਅੱਪ  ਦਾ ਉਦਘਾਟਨ ਕਰਨ ਮੌਕੇ ਡਾ.ਕੁਲਵਿੰਦਰ ਸਿੰਘ ਢਾਹਾਂ, ਡਾਕਟਰ ਸਾਹਿਬਾਨ  ਅਤੇ ਪਤਵੰਤੇ

Wednesday, 23 April 2025

ਪਿੰਡ ਝੰਡੇਰ ਕਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ

ਪਿੰਡ ਝੰਡੇਰ ਕਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ

ਬੰਗਾ 23 ਅਪਰੈਲ  ()  ਪਿੰਡ ਝੰਡੇਰ ਕਲਾਂ ਦੇ ਜੰਮਪਲ ਭਰਾਵਾਂ ਸਮਾਜ ਸੇਵਕ ਭਰਾਵਾਂ ਅਵਤਾਰ ਸਿੰਘ ਬਿਣੰਗ ਯੂ. ਕੇ. ਅਤੇ ਅਮਰੀਕ ਸਿੰਘ ਬਿਣੰਗ ਕਨੈਡਾ ਨੇ ਆਪਣੇ ਸਤਿਕਾਰਯੋਗ ਪਿਤਾ ਜੀ ਸਵ: ਸੂਬੇਦਾਰ ਅਜੀਤ ਸਿੰਘ ਬਿਣੰਗ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਆਪਣੇ ਜੱਦੀ ਪਿੰਡ ਝੰਡੇਰ ਕਲਾਂ ਦੇ ਲੋੜਵੰਦ ਮਰੀਜ਼ਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਇੱਕ ਬੈੱਡ ਫਰੀ ਕਰਵਾਏ ਜਾਣ ਦਾ ਸਮਾਚਾਰ ਹੈ, ਜਿਸ ਨਾਲ ਲੋੜਵੰਦ ਨਗਰ ਨਿਵਾਸੀਆਂ ਨੂੰ ਢਾਹਾਂ ਕਲੇਰਾਂ ਹਸਪਤਾਲ  ਵਿਖੇ ਦਾਖਲ ਹੋ ਕੇ ਇਲਾਜ ਕਰਵਾਉਣ ਮੌਕੇ ਫਰੀ ਬੈਡ ਦੀ ਸਹੂਲਤ ਪ੍ਰਾਪਤ ਹੋਵੇਗੀ ਫਰੀ ਬੈੱਡ ਸੇਵਾ ਸਬੰਧੀ ਜਾਗਰੁਕ ਕਰਨ ਸਬੰਧੀ ਹਸਪਤਾਲ ਢਾਹਾਂ ਕਲੇਰਾਂ ਵੱਲੋ ਪਿੰਡ ਝੰਡੇਰ ਕਲਾਂ ਵਿਖੇ ਫਰੀ ਬੈਡ ਸੇਵਾ ਦੇ ਬੋਰਡ ਲਗਵਾਏ ਹਨ ਇਸ ਮੌਕੇ ਸਮਾਜ ਸੇਵਕ ਭਰਾਵਾਂ ਅਵਤਾਰ ਸਿੰਘ ਬਿਣੰਗ  ਯੂ. ਕੇ. ਅਤੇ ਅਮਰੀਕ ਸਿੰਘ ਬਿਣੰਗ ਕਨੈਡਾ ਨੇ ਸਮੂਹ ਨਗਰ ਨਿਵਾਸੀਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਮਿਲਦੀਆਂ ਮਿਆਰੀ  ਸਿਹਤ ਸੇਵਾਵਾਂ ਦਾ ਅਤੇ ਫਰੀ ਬੈਡ ਸੇਵਾ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਭਾਈ ਸੁਖਮਿੰਦਰ ਸਿੰਘ ਨੇ ਪਿੰਡ ਝੰਡੇਰ ਕਲਾਂ ਲਈ ਫਰੀ ਬੈੱਡ ਸੇਵਾ ਆਰੰਭ ਕਰਵਾਉਣ ਲਈ ਸਮੂਹ ਨਗਰ ਨਿਵਾਸੀਆਂ ਵੱਲੋਂ ਸਮਾਜ ਸੇਵਕ ਬਿਣੰਗ ਭਰਾਵਾਂ ਦਾ,  ਸਮੂਹ ਨਗਰ ਨਿਵਾਸੀਆਂ ਅਤੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ.ਕੁਲਵਿੰਦਰ ਸਿੰਘ ਢਾਹਾਂ ਵੱਲੋਂ ਦਿੱਤੇ ਜਾ ਰਹੇ  ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ ਇਸ ਮੌਕੇ ਉਹਨਾਂ ਨੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸਹੂਲਤਾਂ ਬਾਰੇ ਵੀ ਦੱਸਿਆ ਪਿੰਡ ਵਿਚ ਫਰੀ ਬੈੱਡ ਸੇਵਾ ਦੇ ਬੋਰਡ ਲਗਾਉਣ ਮੌਕੇ ਕਮਲਜੀਤ ਸਿੰਘ ਅਕਾਊਂਟੈਂਟ ਹਸਪਤਾਲ ਢਾਹਾਂ ਕਲੇਰਾਂ, ਖੜਕਜੀਤ ਸਿੰਘ, ਮਨਜੀਤ ਸਿੰਘ ਯੂ ਐਸ ਏ, ਸੁਰਿੰਦਰ ਕੁਮਾਰ, ਪਰਮਜੀਤ ਸਿੰਘ, ਮਹਿੰਦਰ ਸਿੰਘ, ਪਾਲ ਰਾਮ, ਜੀਤ ਰਾਮ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ

ਫੋਟੋ ਕੈਪਸ਼ਨ : ਪਿੰਡ ਝੰਡੇਰ ਕਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਬੈੱਡ ਸੇਵਾ ਦੇ ਬੋਰਡ ਲਗਾਉਣ ਮੌਕੇ ਅਵਤਾਰ ਸਿੰਘ ਬਿਣੰਗ, ਅਮਰੀਕ ਸਿੰਘ ਬਿਣੰਗ, ਸੁਖਮਿੰਦਰ ਸਿੰਘ ਅਤੇ ਹੋਰ ਪਤਵੰਤੇ

Tuesday, 22 April 2025

ਢਾਹਾਂ ਕਲੇਰਾਂ ਨਰਸਿੰਗ ਕਾਲਜ ਵਿਚ ਵਿਦਿਆਰਥੀਆਂ ਲਈ ਨਰਸਿੰਗ ਸਹੁੰ ਚੁੱਕ ਸਮਾਗਮ
ਬੰਗਾ : 22 ਅਪ੍ਰੈਲ : -() ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ ਵਿਖੇ ਨਵੇਂ ਨਰਸਿੰਗ ਵਿਦਿਆਰਥੀਆਂ ਨੇ ਆਪਣੇ ਨਰਸਿੰਗ ਕਿੱਤੇ ਪ੍ਰਤੀ ਵਫ਼ਾਦਾਰ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਸਹੁੰ ਚੁੱਕੀ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਮਾ ਰੌਸ਼ਨ ਕਰ ਕੇ ਕੀਤਾ। ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ ਨਰਸਿੰਗ ਦਾ ਕਿੱਤਾ ਇੱਕ ਪਵਿੱਤਰ ਰੁਜ਼ਗਾਰ ਹੈ, ਜਿਸ ਵਿਚ ਕੰਮ ਕਰਨ ਦੇ ਨਾਲ ਕਮਾਈ ਅਤੇ ਮਨੁੱਖਤਾ ਦੀ ਸੇਵਾ ਵੀ ਹੁੰਦੀ ਹੈ । ਇਸ ਮੌਕੇ ਉਹਨਾਂ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ ਨਰਸਿੰਗ ਦੀ ਜਨਮਦਾਤੀ ਫਲੋਰੈਂਸ ਨਾਇਟਿੰਗੇਲ ਦੇ ਜੀਵਨ ਸੰਘਰਸ਼ ਅਤੇ ਨਰਸਿੰਗ ਕਿੱਤੇ ਨੂੰ ਉਨ੍ਹਾਂ ਦੀ ਦੇਣ ਬਾਰੇ ਜਾਣਕਾਰੀ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਵਿੱਚ ਇਮਾਨਦਾਰੀ ਰੱਖਣ ਲਈ ਪ੍ਰੇਰਿਆ। ਇਸ ਮੌਕੇ ਮੈਡਮ ਵੰਦਨਾ ਬਸਰਾ ਨੇ ਸਟੇਜ ਸੰਚਾਲਨ ਕਰਦੇ ਹੋਏ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਨਰਸਿੰਗ ਦੀ ਸਹੁੰ ਚੁਕਾਉਣ ਦੀ ਰਸਮ ਅਦਾ ਕਰਵਾਈ । ਕਾਲਜ ਦੇ ਨਵੇਂ ਨਰਸਿੰਗ ਵਿਦਿਆਰਥੀਆਂ ਨੇ ਆਧੁਨਿਕ ਨਰਸਿੰਗ ਦੀ ਮੋਢੀ ਫਲੋਰੈਂਸ ਨਾਈਟਇੰਗੇਲ ਦੇ ਸਾਹਮਣੇ ਮੋਮਬੱਤੀਆਂ ਜਗਾ ਕੇ ਨਰਸਿੰਗ ਕਿੱਤੇ ਪ੍ਰਤੀ ਪੂਰੀ ਇਮਾਨਦਾਰੀ ਰੱਖਣ ਦੀ ਸਮੂਹਿਕ ਰੂਪ ਵਿਚ ਸਹੁੰ ਚੁੱਕੀ । ਇਸ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਵੇਂ ਵਿਦਿਆਰਥੀਆਂ ਨੇ ਕਿਹਾ ਕਿ ਉਹ ਨਰਸਿੰਗ ਕੋਰਸ ਪ੍ਰਤੀ ਪੂਰੀ ਇਮਾਨਦਾਰੀ ਰੱਖਦੇ ਹੋਏ ਮਿਹਨਤ ਨਾਲ ਪੜ੍ਹਾਈ ਕਰਨਗੀਆਂ ਅਤੇ ਕਾਬਿਲ ਨਰਸ ਬਣ ਕੇ ਉਹ ਸਨਿਮਰ ਭਾਵਨਾ ਨਾਲ ਨਰਸਿੰਗ ਸੇਵਾਵਾਂ ਦੇ ਖੇਤਰ ਵਿਚ ਕਾਰਜ ਕਰਨਗੀਆਂ।
      ਇਸ ਸਹੁੰ ਚੁੱਕ ਸਮਾਗਮ ਵਿੱਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਰਮਨਦੀਪ ਕੋਰ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਰਾਬੀਆ ਹਾਟਾ ਅਤੇ ਹੋਰ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।
ਫ਼ੋਟੋ ਕੈਪਸ਼ਨ :- ਨਰਸਿੰਗ ਕਾਲਜ ਢਾਹਾਂ-ਕਲੇਰਾਂ ਵਿਖੇ ਨਰਸਿੰਗ ਦੀ ਸਹੁੰ ਚੁੱਕ ਸਮਾਗਮ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ। (ਹੇਠਾਂ) ਨਵੇਂ ਨਰਸਿੰਗ ਵਿਦਿਆਰਥੀ ਨਰਸਿੰਗ ਸਹੁੰ ਚੁੱਕਦੇ ਹੋਏ

Sunday, 20 April 2025

ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਮਨਾਈ

ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਮਨਾਈ
ਬੰਗਾ, 20 ਅਪਰੈਲ  () ਦੁਆਬੇ ਦੇ ਪਿੰਡ ਢਾਹਾਂ ਕਲੇਰਾਂ ਦੇ ਸਾਂਝੇ ਵਿਹੜੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਉਸਾਰੂ ਸਿਖਿਆ ਦੀਆਂ ਰਿਆਇਤੀ ਦਰਾਂ 'ਤੇ ਸਮਰਪਿਤ ਸੇਵਾਵਾਂ ਦਾ ਆਰੰਭ ਕਰਨ ਵਾਲੇ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਬਹੁਤ ਸਤਿਕਾਰ ਨਾਲ ਮਨਾਈ ਗਈ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ। ਅਰਦਾਸ ਰਾਹੀਂ ਸਮੁੱਚੀ ਲੋਕਾਈ ਦੇ ਭਲੇ ਦੀ ਕਾਮਨਾ ਕੀਤੀ ਗਈ । ਗੁਰਦੁਆਰਾ ਸਾਹਿਬ 'ਚ ਸਜੇ ਦੀਵਾਨ ਵਿੱਚ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ।
          ਇਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਬਾਬਾ ਬੁੱਧ ਸਿੰਘ ਢਾਹਾਂ ਦੇ ਜੀਵਨ ਸੰਘਰਸ਼ 'ਤੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਬਾਬਾ ਬੁੱਧ ਸਿੰਘ ਢਾਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੀ ਸਥਾਪਤੀ ਤੋਂ ਬਾਅਦ ਵਿੱਦਿਅਕ ਅਦਾਰੇ ਸਥਾਪਿਤ ਕਰਕੇ ਸੋਨੇ 'ਤੇ ਸੁਹਾਗੇ ਵਾਲਾ ਕਾਰਜ ਕੀਤਾ। ਇਸ ਮੌਕੇ ਟਰੱਸਟ ਦੇ ਸਾਬਕਾ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਵੀ ਸ਼ਾਮਲ ਸਨ।
     ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਪ੍ਰਵੇਸ਼ ਦੁਆਰ ਵਾਲੇ ਹਾਲ 'ਚ ਬਾਬਾ ਬੁੱਧ ਸਿੰਘ ਢਾਹਾਂ ਦੀ ਤਸਵੀਰ ਦੇ ਸਨਮੁੱਖ ਟਰੱਸਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਫੁੱਲ ਅਰਪਿਤ ਕੀਤੇ ਗਏ। ਸਾਰਿਆਂ ਦੇ ਚਿਹਰਿਆਂ 'ਤੇ ਬਾਬਾ ਬੁੱਧ ਸਿੰਘ ਢਾਹਾਂ ਵਲੋਂ ਕੀਤੇ ਸੇਵਾ ਕਾਰਜਾਂ ਪ੍ਰਤੀ ਭਾਵਨਾਵਾਂ ਦਾ ਵਾਸ ਸੀ । ਸ਼ਰਧਾ ਦੇ ਫੁੱਲ ਅਰਪਿਤ ਕਰਨ ਵਾਲਿਆਂ ਵਿੱਚ ਉਕਤ ਤੋਂ ਇਲਾਵਾ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਾਇਸ ਪ੍ਰਿੰਸੀਪਲ ਰਾਜਦੀਪ ਥਿਦਵਾਰ, ਬੀਬੀ ਜਿੰਦਰ ਕੌਰ ਢਾਹਾਂ, ਦਲਜੀਤ ਕੌਰ ਆਈ ਵਿਭਾਗ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ, ਫਰੰਟ ਡੈੱਸਕ ਮੈਨੇਜਰ ਜੋਤੀ ਭਾਟੀਆ, ਮੀਡੀਆ ਟੀਮ ਦੇ ਨੁਮਾਇੰਦੇ ਡਾ. ਗੁਰਤੇਜ ਸਿੰਘ,  ਸੁਰਜੀਤ ਮਜਾਰੀ, ਨਰਿੰਦਰ ਸਿੰਘ ਢਾਹਾਂ, ਮਨਜੀਤ ਬੇਦੀ, ਬਲਜਿੰਦਰ ਕੌਰ, ਸੁਰੱਖਿਆ ਅਫ਼ਸਰ ਰਣਜੀਤ ਸਿੰਘ, ਟਰਾਂਸਪੋਰਟ ਇੰਚਾਰਜ ਜਸਵੀਰ ਸਿੰਘ, ਜੋਗਾ ਰਾਮ, ਭਾਈ ਗੁਰਜਿੰਦਰ ਸਿੰਘ ਸੇਵਾਦਾਰ ਸ਼ਾਹਿਬਜ਼ਾਦੇ ਸੇਵਕ ਜਥਾ ਸਰਹਾਲਾ ਖੁਰਦ, ਜਸਵੀਰ ਸਿੰਘ, ਸਤਵਿੰਦਰ ਸਿੰਘ, ਅਮਰਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਮਨ ਸਿੰਘ, ਮਨਜੀਤ ਸਿੰਘ, ਚਮਕੌਰ ਸਿੰਘ ਆਦਿ ਸ਼ਾਮਲ ਸਨ । ਇਸ ਦੇ ਨਾਲ  ਗੁਰੂ ਨਾਨਕ ਕਾਲਜ ਆਫ ਨਰਸਿੰਗ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਸ਼ਾਮਿਲ ਸਨ।

ਡੱਬੀ.....
ਖ਼ੂਨ ਦਾਨ ਰਾਹੀਂ ਸ਼ਰਧਾ ਦਾ ਇਜ਼ਹਾਰ :
 ਬਾਬਾ ਬੁੱਧ ਸਿੰਘ ਢਾਹਾਂ ਦੀ ਬਰਸੀ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਬਲੱਡ ਬੈਂਕ ਵਲੋਂ ਲਗਾਏ ਗਏ ਕੈਂਪ ਵਿੱਚ ਖ਼ੂਨ ਦਾਨ ਰਾਹੀਂ ਸ਼ਰਧਾ ਦਾ ਇਜ਼ਹਾਰ ਕੀਤਾ ਗਿਆ । ਖ਼ੂਨ ਦਾਨ ਕਰਨ ਵਾਲਿਆਂ ਦਾ ਕਹਿਣ ਸੀ ਕਿ ਬਾਬਾ ਬੁੱਧ ਸਿੰਘ ਢਾਹਾਂ ਦੀ ਇਹ ਸੇਵਾ ਲਹਿਰ ਪੀੜ੍ਹੀ ਦਰ ਪੀੜ੍ਹੀ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਕੈਪਸਨ -   ਬਾਬਾ ਬੁੱਧ ਸਿੰਘ ਢਾਹਾਂ ਦੀ ਤਸਵੀਰ ਦੇ ਸਨਮੁੱਖ ਸ਼ਰਧਾ ਸੁਮਨ ਭੇਟ ਕਰਦੇ ਹੋਏ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਸਾਬਕਾ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ।

Thursday, 17 April 2025

ਤਸਵੀਰਾਂ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 41ਵਾਂ ਸਥਾਪਨਾ ਦਿਵਸ

 

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ  41ਵਾਂ ਸਥਾਪਨਾ ਦਿਵਸ ਮਨਾਇਆ
 
ਬੰਗਾ 17 ਅਪਰੈਲ - ਆਸ ਤੇ ਰੋਗ ਨਿਵਾਰਨ ਵਜੋਂ ਪ੍ਰਮਾਣਿਤ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਅੱਜ 41ਵਾਂ ਸਥਾਪਨਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਵਿਹੜੇ ਕਰਵਾਏ ਗਏ ਸਮਾਗਮ ਦੌਰਾਨ  ਹਸਪਤਾਲ ਵਲੋਂ 41 ਸਾਲ 'ਚ ਨਿਭਾਈਆਂ ਗਈਆਂ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਬੁਲਾਰਿਆਂ ਨੇ ਇਸ ਸਥਾਪਤੀ ਲਈ ਇਸ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੀ ਘਾਲਣਾ, ਦਾਨੀਆਂ, ਸਹਿਯੋਗੀਆਂ ਅਤੇ ਟਰੱਸਟ ਮੈਂਬਰਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।