ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 41ਵਾਂ ਸਥਾਪਨਾ ਦਿਵਸ ਮਨਾਇਆ
ਬੰਗਾ 17 ਅਪਰੈਲ - ਆਸ ਤੇ ਰੋਗ ਨਿਵਾਰਨ ਵਜੋਂ ਪ੍ਰਮਾਣਿਤ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਅੱਜ 41ਵਾਂ ਸਥਾਪਨਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਵਿਹੜੇ ਕਰਵਾਏ ਗਏ ਸਮਾਗਮ ਦੌਰਾਨ ਹਸਪਤਾਲ ਵਲੋਂ 41 ਸਾਲ 'ਚ ਨਿਭਾਈਆਂ ਗਈਆਂ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਬੁਲਾਰਿਆਂ ਨੇ ਇਸ ਸਥਾਪਤੀ ਲਈ ਇਸ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੀ ਘਾਲਣਾ, ਦਾਨੀਆਂ, ਸਹਿਯੋਗੀਆਂ ਅਤੇ ਟਰੱਸਟ ਮੈਂਬਰਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।