Monday, 26 May 2025

ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲਾਭ ਲੋਕ ਪ੍ਰਾਪਤ ਕਰਨ : ਸ੍ਰੀ ਮਨਜੀਤ ਬਾਲੀ

ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲਾਭ ਲੋਕ ਪ੍ਰਾਪਤ ਕਰਨ : ਸ੍ਰੀ ਮਨਜੀਤ ਬਾਲੀ
ਬੰਗਾ 26 ਮਈ () ''ਇਲਾਕਾ ਨਿਵਾਸੀ ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਭਾਰਤ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲੋਕ ਲਾਭ ਪ੍ਰਾਪਤ ਕਰਨ'', ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਦੇ ਮੈਂਬਰ ਰਹੇ ਸਮਾਜ ਸੇਵਕ ਅਤੇ ਸੀਨੀਅਰ ਭਾਜਪਾ ਆਗੂ ਸ੍ਰੀ ਮਨਜੀਤ ਬਾਲੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਕੀਤਾ। ਇਸ ਮੌਕੇ ਸ੍ਰੀ ਬਾਲੀ ਨੇ ਹਸਪਤਾਲ ਪ੍ਰਬੰਧਕਾਂ ਨੂੰ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਿਹਤ ਸਕੀਮਾਂ ਸਬੰਧੀ ਜਾਗਰੁਕ ਕਰਦੇ ਦੱਸਿਆ ਕਿ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ ਗਰੀਬ ਲੋੜਵੰਦ ਮਰੀਜਾਂ ਦੀ ਆਰਥਿਕ ਮਦਦ ''ਸਿਹਤ ਸਹਾਇਤਾ ਯੋਜਨਾ'' ਤਹਿਤ ਕਰਕੇ ਇਲਾਜ ਮੁਫਤ ਕਰਵਾਏ ਜਾ ਰਹੇ ਹਨ । ਇਸ ਸਕੀਮ ਦਾ ਲਾਭ ਉਹ ਪਰਿਵਾਰ ਲੈ ਸਕਦੇ ਹਨ ਜਿਹਨਾਂ ਦੀ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ । ਇਸ ਸਿਹਤ ਸਹਾਇਤਾ ਯੋਜਨਾ ਵਿਚ ਦਿਮਾਗ ਦੇ ਅਪਰੇਸ਼ਨ, ਰੀੜ੍ਹ ਦੀ ਹੱਡੀ ਦੇ ਅਪਰੇਸ਼ਨ, ਗੁਰਦਿਆਂ ਦੇ ਡਾਇਲਸਿਸ ਲਈ, ਗੁਰਦਿਆਂ ਦੇ ਟਰਾਂਸਪਲਾਂਟ, ਕੈਂਸਰ ਦੇ ਇਲਾਜ ਲਈ, ਦਿਲ ਦੀਆਂ ਬਿਮਾਰੀਆਂ ਤੋਂ ਇਲਾਵਾ ਹੋਰ ਜਾਨ ਲੇਵਾ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੇ ਇਲਾਜ ਲਈ ਫਾਊਂਡੇਸ਼ਨ ਵੱਲੋਂ  ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਇਸ ਮੌਕੇ ਸ੍ਰੀ ਮਨਜੀਤ ਬਾਲੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਉੱਚ ਪੱਧਰੀ ਮੈਡੀਕਲ ਸੇਵਾਵਾਂ ਦੀ ਭਾਰੀ ਸ਼ਲਾਘਾ ਕੀਤੀ । ਉਹਨਾਂ ਆਸ ਪ੍ਰਗਟਾਈ ਕਿ ਹਸਪਤਾਲ ਵਿਖੇ ਸਕੀਮ ਲਾਗੂ ਹੋਣ ਉਪਰੰਤ ਇਲਾਕੇ ਦੇ ਐਸ. ਸੀ. ਅਤੇ ਐਸ. ਟੀ. ਵਰਗ ਦੇ ਮਰੀਜ਼ਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ ।
ਇਸ ਤੋਂ ਪਹਿਲਾਂ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ੍ਰੀ ਮਨਜੀਤ ਬਾਲੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ।  ਉਹਨਾਂ ਨੇ ਜਾਣਕਾਰੀ ਦਿੱਤੀ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਭਾਰਤ ਸਰਕਾਰ ਦੀ ਹਸਪਤਾਲਾਂ ਦੀ ਨਿਗਰਾਨ ਸੰਸਥਾ ਨਾਭ ਤੋਂ ਮਾਨਤਾ ਪ੍ਰਾਪਤ ਮਲਟੀਸ਼ਪੈਸ਼ਲਿਟੀ ਹਸਪਤਾਲ ਹੈ। ਸ. ਢਾਹਾਂ ਨੇ ਸ੍ਰੀ ਬਾਲੀ ਦਾ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕਰਨ ਅਤੇ ਇਹਨਾਂ ਨੂੰ ਹਸਪਤਾਲ ਵਿਖੇ ਲਾਗੂ ਕਰਵਾਉਣ ਸਬੰਧੀ ਕੀਤੇ ਜਾ ਰਹੇ ਉੱਦਮਾਂ ਲਈ ਹਾਰਦਿਕ ਧੰਨਵਾਦ ਕੀਤਾ । ਇਸ ਸਵਾਗਤੀ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ,  ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਐਜ਼ੂਕੇਸ਼ਨ, ਸ੍ਰੀ ਅਭਿਸ਼ੇਕ ਐਸ ਐਚ ਉ ਸਦਰ ਬੰਗਾ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਸ੍ਰੀ ਰੋਮੀ ਮੌਂਗਾ ਨਾਭ ਕੁਆਰਡੀਨੇਟਰ, ਸ੍ਰੀ ਨਿਰਮਲ ਚਾਹਲ, ਸ੍ਰੀ ਬੰਟੀ ਜੱਸਲ, ਸ੍ਰੀ ਹੰਸ ਰਾਜ ਹੰਸ ਸਰਪੰਚ ਤੱਲਣ੍ਹ, ਸ੍ਰੀ ਹਰਦੀਪ ਜੱਸੀ, ਰਵਿੰਦਰ ਜੱਸਲ, ਮੋਹਿਤ ਕੁਮਾਰ, ਰੋਹਿਤ ਕੁਮਾਰ ਕਨੈਡਾ ਤੋਂ ਇਲਾਵਾ ਹੋਰ ਵੱਖ ਵੱਖ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਹਨ । ਵਰਨਣਯੋਗ ਹੈ ਕਿ ਸ੍ਰੀ ਮਨਜੀਤ ਬਾਲੀ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਡਾਇਰੈਕਟਰ ਐਜ਼ੂਕੇਸ਼ਨ ਪ੍ਰੌ: ਹਰਬੰਸ ਸਿੰਘ ਬੋਲੀਨਾ ਦੇ ਵਿਦਿਆਰਥੀ ਰਹੇ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮਨਜੀਤ ਬਾਲੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ 

Wednesday, 21 May 2025

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ
ਬੰਗਾ 21 ਮਈ () ਪੰਜਾਬ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ ਅਤੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪਾਸ ਹੋਏ ਹਨ । ਇਸ ਦੀ ਜਾਣਕਾਰੀ ਦਿੰਦੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਉਹਨਾਂ ਦੱਸਿਆ ਕਿ  ਕਲਾਸ ਵਿਚੋਂ ਪਹਿਲਾ ਸਥਾਨ ਦਿਲਪ੍ਰੀਤ ਸੈਣੀ ਪੁੱਤਰੀ ਸ. ਭੁਪਿੰਦਰ ਸਿੰਘ- ਸ੍ਰੀਮਤੀ ਅਕਵਿੰਦਰ ਕੌਰ ਪਿੰਡ ਸਿੰਬਲੀ ਨੇ ਸ਼ਾਨਦਾਰ ਗਰੇਡ
ਅੰਕ ਪ੍ਰਾਪਤ ਕਰਕੇ ਕੀਤਾ, ਜਦ ਕਿ ਦੂਜਾ ਸਥਾਨ ਵਿਦਿਆਰਥਣ ਨਿਸ਼ਾ ਪੁੱਤਰੀ ਸ੍ਰੀ ਪ੍ਰਦੀਪ ਕੁਮਾਰ-ਸ੍ਰੀਮਤੀ ਪਰਮਜੀਤ ਕੌਰ ਪਿੰਡ ਕਾਹਨ੍ਹੇਵਾਲ ਨੇ ਪ੍ਰਾਪਤ ਕਰਕੇ ਕੀਤਾ। ਕਲਾਸ ਵਿਚ ਤੀਜਾ ਸਥਾਨ ਇੱਕੋ ਜਿੰਨੇ ਗਰੇਡ ਅੰਕ ਪ੍ਰਾਪਤ ਕਰਕੇ ਚਾਰ ਵਿਦਿਆਰਥਣਾਂ ਸਿਮਰਨ ਘੇੜਾ ਪੁੱਤਰੀ ਸ੍ਰੀ ਇਕਬਾਲ ਚੰਦ- ਸ੍ਰੀਮਤੀ ਨੀਲਮ ਪਿੰਡ ਸਰਹਾਲ ਮੁੰਡੀ, ਗੁਰਲੀਨ ਬਾਠ ਪੁੱਤਰੀ ਸ. ਬਲਜਿੰਦਰ ਸਿੰਘ-ਰਾਜਵਿੰਦਰ ਕੌਰ ਜ਼ਿਲ੍ਹਾ ਤਰਨਤਾਰਨ, ਹੇਮਨਜੋਤ ਕੌਰ ਪੁੱਤਰੀ ਸ. ਭਗਤ ਸਿੰਘ-ਗੁਰਦੀਪ ਕੌਰ ਜ਼ਿਲ੍ਹਾ ਰੂਪਨਗਰ ਅਤੇ ਵੰਸ਼ਿਕਾ ਪੁੱਤਰੀ ਸ੍ਰੀ ਕਮਲ ਕਿਸ਼ੋ‍ਰੀ- ਸ੍ਰੀਮਤੀ ਮਿਨਾਕਸ਼ੀ ਜ਼ਿਲ੍ਹਾ ਜਲੰਧਰ  ਨੇ ਪ੍ਰਾਪਤ ਕੀਤਾ ਹੈ। ਨਰਸਿੰਗ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ,  ਮੈਡਮ ਸ਼ਿਵਾਨੀ ਭਰਦਵਾਜ਼, ਮੈਡਮ ਨੇਹਾ ਰਾਣੀ, ਸ੍ਰੀ ਗੁਰਮੀਤ ਸਿੰਘ, ਮੈਡਮ ਰੁਪਿੰਦਰ ਕੌਰ  ਤੇ  ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਨਰਸਿੰਗ (6ਵਾਂ ਸਮੈਸਟਰ) ਦੇ ਪਹਿਲੇ , ਦੂਜੇ ਅਤੇ ਤੀਜੇ ਸਥਾਨ 'ਤੇ ਆਏ ਵਿਦਿਆਰਥੀ

Monday, 19 May 2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ
ਬੰਗਾ 19 ਮਈ ()  ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵੱਲੋਂ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਉਸਾਰੀ ਨੂੰ ਸਮਰਪਿਤ ਨੈਤਿਕ ਸਿੱਖਿਆ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਭਾਗ ਲੈਣ ਵਾਲੇ ਗੁਰੂ ਨਾਨਕ ਕਾਲਜ ਆਫ ਨਰਸਿੰਗ  ਢਾਹਾਂ ਕਲੇਰਾਂ ਦੇ  ਉੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਦਾ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕਰਨ ਦਾ ਸਮਾਚਾਰ ਹੈ। ਸਨਮਾਨ ਸਮਾਗਮ ਵਿਚ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੈਰਿਟ ਅਤੇ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਨੈਤਿਕਤਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਆਪਣੇ ਕਰ ਕਮਲਾਂ ਨਾਲ ਨੈਤਿਕ ਪ੍ਰੀਖਿਆ ਵਿਚ ਉੱਚ ਪੁਜ਼ੀਸ਼ਨਾਂ ਪ੍ਰਾਪਤ ਕਰ ਵਿਦਿਆਰਥੀਆਂ ਦਾ ਸਰਟੀਫੀਕੇਟ, ਨਕਦ ਇਨਾਮ ਅਤੇ ਯਾਦਚਿੰਨ ਭੇਟ ਕਰਕੇ ਨਾਲ ਸਨਮਾਨ ਕੀਤਾ । ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਪ੍ਰਧਾਨ ਸ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਤਹਾਸ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਤੋਂ ਇਲਾਵਾ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੁਕ ਕਰਨਾ ਹੈ । ਇਸ ਵਾਰੀ ਜ਼ੋਨ ਵਿਚ 24 ਕਾਲਜਾਂ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ । ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਵਿਚੋ ਗੁਰੂ ਨਾਨਕ ਕਾਲਜ ਆਫ  ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਜੋਤ ਦੁੱਗ ਨੇ ਜ਼ੋਨ ਵਿਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਸਨਮਾਨ ਅਤੇ ਅਮਨੀਤ ਕੌਰ ਨੇ ਉਤਸ਼ਾਹ ਵਧਾਊ ਇਨਾਮ ਜਿੱਤ ਕੇ ,
  ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।  ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ । ਸਨਮਾਨ ਸਮਾਗਮ ਵਿਚ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਬਾਖੂਬੀ ਨਿਭਾਈ । ਇਸ ਮੌਕੇ ਸ.ਸ਼ਮਸ਼ੇਰ ਸਿੰਘ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਖੇਤਰ  ਸ੍ਰੀ ਅਨੰਦਪੁਰ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਅਤੇ ਕਾਲਜ ਅਧਿਆਪਕ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਸ. ਬਿਕਰਮਜੀਤ ਸਿੰਘ,  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਰਮਨਦੀਪ ਕੌਰ, ਭਾਈ ਜੋਗਾ ਸਿੰਘ,  ਸ.ਸ਼ਮਸ਼ੇਰ ਸਿੰਘ  ਅਤੇ ਕਾਲਜ ਅਧਿਆਪਕ


Tuesday, 13 May 2025

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ
ਨਿੰਦਰਜੀਤ ਕੌਰ ਨੇ 94.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਬੰਗਾ 13 ਮਈ ()  ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ ਸ਼ੈਸ਼ਨ 2024-25 ਦੀ ਕਲਾਸ 10+2 ਦੇ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਗਰੁੱਪਾਂ ਦਾ ਨਤੀਜਾ 100% ਫੀਸਦੀ ਰਿਹਾ ਹੈ । ਸਕੂਲ ਵਿਚ ਕਾਮਰਸ ਗੁਰੱਪ ਦੀ ਵਿਦਿਆਰਥੀ ਨਿੰਦਰਜੀਤ ਕੌਰ ਪੁੱਤਰੀ ਲਖਵੀਰ ਸਿੰਘ-ਜਸਵਿੰਦਰ ਕੌਰ ਨੇ 94.6% ਅੰਕ ਪ੍ਰਾਪਤ ਕਰਕੇ ਆਲ ਉਵਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਇਹ ਜਾਣਕਾਰੀ ਸਕੂਲ ਦੇ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ  10+2 ਕਲਾਸ ਦੇ ਮੈਡੀਕਲ ਗੁਰੱਪ ਵਿਚੋਂ ਪ੍ਰਤੀਕ ਚੌਹਾਨ ਪੁੱਤਰ ਜੋਗਿੰਦਰ ਰਾਮ-ਮਨਜੀਤ ਕੌਰ ਪਿੰਡ ਖਾਨ ਖਾਨਾ ਨੇ 88.8% ਅੰਕ ਲੈ ਕੇ  ਪਹਿਲਾ ਸਥਾਨ ਹਾਸਲ ਕੀਤਾ ਅਤੇ  ਸੁਖਮਨੀ ਕੌਰ ਪੁੱਤਰੀ ਸੁਖਵਿੰਦਰ ਸਿੰਘ-ਇੰਦਰਜੀਤ ਕੌਰ ਪਿੰਡ ਮੰਢਾਲੀ ਨੇ 87.2% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ । ਜਦ ਕਿ ਨਿਕਤਾ ਬਸਰਾ ਪੁੱਤਰੀ ਜੀਤ ਰਾਮ-ਸਰਬਜੀਤ ਕੌਰ ਪਿੰਡ ਕੰਗਰੋੜ੍ਹ  ਨੇ 87 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
      ਨਾਨ-ਮੈਡੀਕਲ ਗੁਰੱਪ ਵਿਚ ਜੁਝਾਰ ਸਿੰਘ ਪੁੱਤਰ ਸਤਵਿੰਦਰ ਸਿੰਘ-ਇੰਦਰਜੀਤ ਕੌਰ ਪਿੰਡ ਸਰਹਾਲ ਮੁੰਡੀ ਨੇ 88% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਰੀਤ ਕੌਰ ਪੁੱਤਰੀ ਨੱਛਤਰ ਸਿੰਘ-ਬਲਜਿੰਦਰ ਕੌਰ ਬਾਹੜੋਵਾਲ               ਨੇ 86.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਗੁਰਸਿਮਰਨ ਕੌਰ ਪੁੱਤਰੀ ਕਰਮਜੀਤ ਸਿੰਘ-ਹਰਪ੍ਰੀਤ ਕੌਰ ਪਿੰਡ ਹੀਂਉ ਨੇ 80.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
     ਜਦੋਂ ਕਿ 10+2 ਕਾਮਰਸ ਗਰੁੱਪ ਵਿਚ ਨਿੰਦਰਜੀਤ ਕੌਰ ਪੁੱਤਰੀ ਲਖਵੀਰ ਸਿੰਘ-ਜਸਵਿੰਦਰ ਕੌਰ ਪਿੰਡ ਬਾਹੜੋਵਾਲ ਨੇ 94.6% ਅੰਕ  ਪ੍ਰਾਪਤ ਕਰਕੇ ਪਹਿਲਾ ਸਥਾਨ,   ਪ੍ਰਾਚੀ ਪੁੱਤਰੀ ਸੰਜੀਵ ਕੁਮਾਰ-ਸਾਰਿਕਾ ਪਿੰਡ ਫਰਾਲਾ  ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਤੀਜਾ ਸਥਾਨ ਸੁਖਮਨ ਸਿੰਘ ਪੁੱਤਰ ਇਕਬਾਲ ਸਿੰਘ-ਸੁਖਜਿੰਦਰ ਕੌਰ ਪਿੰਡ ਝੰਡੇਰ ਕਲਾਂ ਨੇ 92.2 %ਅੰਕ ਪ੍ਰਾਪਤ ਕਰਕੇ ਕੀਤਾ।  
       ਆਰਟਸ ਗੁਰੱਪ ਵਿਚ ਪ੍ਰਭਜੋਤ ਸਿੰਘ ਪੁੱਤਰ ਪ੍ਰਦੀਪ ਸਿੰਘ-ਸੁਰਿੰਦਰਜੀਤ ਕੌਰ ਪਿੰਡ ਚਾਹੜਾ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੂਜਾ ਸਥਾਨ ਚੰਦਨ ਭਰਦਵਾਜ ਪੁੱਤਰ ਸੰਜੀਵ ਕੁਮਾਰ-ਤਮੰਨਾ ਰਾਣੀ ਪਿੰਡ ਕਲੇਰਾਂ          ਨੇ  78.6% ਅੰਕਾਂ ਨਾਲ ਅਤੇ ਤੀਜਾ ਸਥਾਨ  ਰਾਧਿਕਾ ਪੁੱਤਰੀ ਸੁਰਿੰਦਰ ਕੁਮਾਰ-ਮਮਤਾ ਰਾਣੀ ਪਿੰਡ ਕਲੇਰਾਂ ਨੇ 78.4 %ਅੰਕ ਪ੍ਰਾਪਤ ਕਰਕੇ ਕੀਤਾ।
      ਉਹਨਾਂ ਦੱਸਿਆ ਕਿ ਸ਼ੈਸ਼ਨ 2024-25 ਵਿਚ 10+2 ਕਲਾਸ ਵਿਚ 123 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ । ਇਹਨਾਂ ਵਿਚੋਂ  ਪੰਜਾਬੀ ਵਿਸ਼ੇ ਵਿਚੋਂ 54 ਵਿਦਿਆਰਥੀਆਂ ਨੇ, ਅੰਗਰੇਜ਼ੀ ਵਿਚ 31 ਵਿਦਿਆਰਥੀਆਂ ਨੇ, ਬਿਜ਼ਨਿਸ ਸਟੱਡੀ ਵਿਚੋਂ 5 ਵਿਦਿਆਰਥੀਆਂ ਨੇ,  ਰਾਜਨੀਤੀ ਸ਼ਾਸ਼ਤਰ ਵਿਚੋਂ 1 ਵਿਦਿਆਰਥੀ ਨੇ, ਆਈ ਪੀ ਵਿਸ਼ੇ ਵਿਚ 5 ਵਿਦਿਆਰਥੀਆਂ ਨੇ, ਅਕਾਊਂਟੈਂਸੀ ਵਿਚੋਂ 4 ਵਿਦਿਆਰਥੀਆਂ ਨੇ, ਸਰੀਰਿਕ ਸਿੱਖਿਆ ਵਿਚੋਂ 02 ਵਿਦਿਆਰਥੀਆਂ ਨੇ, ਬਾਇਉਲੋਜੀ ਵਿਚੋਂ  ਇੱਕ  ਵਿਦਿਆਰਥੀ ਨੇ ਅਤੇ ਰਸਾਇਣ ਸਾਸ਼ਤਰ ਵਿਚੋਂ  ਇੱਕ ਵਿਦਿਆਰਥੀ ਨੇ 90% ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ।
         ਇਸ ਮੌਕੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ 10+2 ਕਲਾਸ ਦੇ ਸਮੂਹ ਵਿਦਿਆਰਥੀਆਂ ਨੂੰ, ਕਲਾਸ ਇੰਚਾਰਜਾਂ, ਅਧਿਆਪਕਾਂ,  ਸਕੂਲ ਪ੍ਰਿੰਸੀਪਲ ਅਤੇ ਡਾਰਿੈਕਟਰ ਸਿੱਖਿਆਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ ।  
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+2 ਜਮਾਤ ਵਿਚੋਂ  ਕਾਮਰਸ, ਆਰਟਸ, ਮੈਡੀਕਲ, ਨਾਨ-ਮੈਡੀਕਲ ਗੁਰੱਪਾਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਏ ਸਕੂਲ ਦੇ ਟੌਪਰ ਵਿਦਿਆਰਥੀ

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %
ਬੰਗਾ 13 ਮਈ  () ਪੇਂਡੂ ਇਲਾਕੇ ਵਿਚ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਦਸਵੀ ਕਲਾਸ  ਦਾ  ਨਤੀਜਾ 100% ਸ਼ਾਨਦਾਰ ਆਇਆ ਹੈ । ਇਹ ਜਾਣਕਾਰੀ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਅੱਜ ਮੀਡੀਆ  ਨੂੰ ਪ੍ਰਦਾਨ ਕੀਤੀ। ਦਸਵੀਂ ਜਮਾਤ ਦੇ ਸ਼ਾਨਦਾਰ ਰਿਜ਼ਲਟ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਦਸਵੀਂ ਕਲਾਸ ਵਿਚੋ ਆਕਾਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ-ਸ੍ਰੀਮਤੀ ਰੋਮੀ ਨੇ 93.6 % ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਲੀਜ਼ਾ ਕੈਂਥ ਪੁੱਤਰੀ  ਕਮਲ ਕੁਮਾਰ- ਸ੍ਰੀਮਤੀ  ਸਰਬਜੀਤ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਲੋਨੀ ਰੱਤੂ ਪੁੱਤਰੀ ਅਸ਼ੋਕ ਕੁਮਾਰ-ਸ੍ਰੀਮਤੀ ਕੁਲਵਿੰਦਰ ਕੌਰ ਨੇ 92.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।  ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਚ ਕਲਾਸ ਦੇ 122 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਦੱਸਵੀਂ ਕਲਾਸ ਪਾਸ ਕਰਕੇ ਸਕੂਲ ਦਾ ਇਕ ਨਵਾਂ ਰਿਕਾਰਡ ਕਾਇਮ ਕੀਤਾ  ਹੈ । ਇਸ ਮੌਕੇ  ਸਕੂਲ ਪ੍ਰਬੰਧਕ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟੀਆਂ ਵੱਲੋਂ  ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।  ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸਮੂਹ ਸਕੂਲ ਅਧਿਆਪਕ ਹਾਜ਼ਰ ਸਨ । ਵਰਨਣਯੋਗ ਹੈ ਕਿ ਦਸਵੀ ਜਮਾਤ ਵਿਚ ਪੰਜਾਬੀ ਵਿਸ਼ੇ ਵਿਚ 44 ਵਿਦਿਆਰਥੀਆਂ ਨੇ, ਸਮਾਜਿਕ ਸਿੱਖਿਆ 7 ਵਿਦਿਆਰਥੀਆਂ ਨੇ, ਹਿੰਦੀ ਵਿਚੋਂ 14 ਵਿਦਿਆਰਥੀਆਂ ਨੇ,  ਅੰਗਰੇਜ਼ੀ ਵਿਚੋਂ 4 ਵਿਦਿਆਰਥੀਆਂ ਨੇ, ਗਣਿਤ ਵਿਚ 1 ਵਿਦਿਆਰਥੀਆਂ ਨੇ ਅਤੇ ਵਿਗਿਆਨ ਵਿਚ 1 ਵਿਦਿਆਰਥੀ ਨੇ 90% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੀ.ਬੀ.ਐਸ.ਈ  ਬੋਰਡ ਦੀ ਦਸਵੀਂ ਕਲਾਸ ਵਿਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਟੌਪਰ ਵਿਦਿਆਰਥੀ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ 03 ਕਾਂਸੀ ਦੇ ਮੈਡਲ ਜਿੱਤੇ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ  ਚੈਪੀਅਨਸ਼ਿੱਪ  ਵਿਚੋਂ 03 ਕਾਂਸੀ ਦੇ ਮੈਡਲ ਜਿੱਤੇ
ਬੰਗਾ 13 ਮਈ () ਬੀਤੇ ਦਿਨੀਂ ਮਲੇਰਕੋਟਲਾ ਵਿਖੇ ਹੋਈ  ਫਰੀ ਸਟਾਈਲ ਕੁਸ਼ਤੀ ਚੈਪੀਅਨਸ਼ਿੱਪ (ਅੰਡਰ 17 ਲੜਕੇ) ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ  ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਵੱਲੋਂ ਤਿੰਨ ਕਾਂਸੀ ਦੇ ਮੈਡਲ ਜਿੱਤਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਵਾਨ ਜਸਕਰਨਦੀਪ  ਪੁੱਤਰ ਸ੍ਰੀ ਲਵਲੀ ਪਿੰਡ ਬਹਿਰਾਮ ਨੇ 45 ਕਿਲੋ ਭਾਰ ਵਰਗ ਵਿਚੋਂ, ਪਹਿਲਵਾਨ ਯੁਵਰਾਜ  ਪੁੱਤਰ  ਦੇਸ ਰਾਜ ਪੱਲੀ ਝਿੱਕੀ ਨੇ 48 ਕਿਲੋਗ੍ਰਾਮ ਭਾਰ ਵਰਗ ਵਿਚੋਂ ਅਤੇ ਦਿਲਸ਼ਾਨ ਸਿੰਘ ਪੁੱਤਰ ਮਾਸਟਰ ਗੁਰਨਾਮ ਰਾਮ ਭਰੋ ਮਜਾਰਾ ਨੇ 60  ਕਿਲੋ ਭਾਰ ਵਰਗ ਵਿਚੋਂ ਕਾਂਸੀ ਦੇ ਮੈਡਲ ਜਿੱਤ ਕੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਕੁਸ਼ਤੀ ਦਾ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਅਖਾੜੇ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਾਮ ਰੋਸ਼ਨ ਕੀਤਾ ਹੈ । ਇਸ ਮੌਕੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਆਪਣੇ ਕਰ ਕਮਲਾਂ ਨਾਲ ਜੇਤੂ ਪਹਿਲਵਾਨਾਂ ਦਾ ਸਨਮਾਨ ਕੀਤਾ ਅਤੇ  ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਵੀ ਦਿੱਤੀਆਂ । ਤਿੰਨੋ ਨੌਜਵਾਨ ਪਹਿਲਵਾਨਾਂ ਦੇ ਸਨਮਾਨ ਸਮਾਰੋਹ ਮੌਕੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ, ਸਰਬਜੀਤ ਸਿੰਘ ਸੱਬਾ ਸਾਬਕਾ ਸਰਪੰਚ ਬਾਹੜੋਵਾਲ, ਬਲਬੀਰ ਸੋਂਧੀ ਕੋਚ  ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ , ਬਲਜੀਤ ਸਿੰਘ ਕੰਗ, ਕੁਲਵੰਤ ਰਾਮ ਗਹਿਲ ਮਜਾਰੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਸਕੂਲ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਜੇਤਾ ਨੌਜਵਾਨ ਪਹਿਲਵਾਨਾਂ ਨਾਲ ਯਾਦਗਾਰੀ ਤਸਵੀਰ ਵਿਚ ਚੇਅਰਮੈਨ ਸ. ਮਲਕੀਅਤ ਸਿੰਘ ਬਾਹੜੋਵਾਲ ਤੇ ਪਤਵੰਤੇ ਸੱਜਣ 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਸੌ ਫ਼ੀਸਦੀ ਨਤੀਜਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਸੌ ਫ਼ੀਸਦੀ ਨਤੀਜਾ
ਬੰਗਾ 13 ਮਈ () ਪੰਜਾਬ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ। ਇਸ ਦੀ ਜਾਣਕਾਰੀ ਦਿੰਦੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ) ਕਲਾਸ ਵਿਚੋਂ ਪਹਿਲਾ ਸਥਾਨ ਪ੍ਰਿਯਾਂਸ਼ੀ ਲਖਵਾਰਾ ਪੁੱਤਰੀ ਸ੍ਰੀ ਅਜੇ ਲਖਵਾਰਾ- ਸ੍ਰੀਮਤੀ ਸੁਨੀਤਾ ਲਖਵਾਰਾ ਢਾਹਾਂ ਕਲੇਰਾਂ ਨੇ ਸ਼ਾਨਦਾਰ ਗਰੇਡ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਦੋ ਵਿਦਿਆਰਥਣਾਂ ਜੈਸਮੀਨ ਕੌਰ ਪੁੱਤਰੀ ਸ. ਮੱਖਣ ਸਿੰਘ- ਸ੍ਰੀਮਤੀ ਪਰਮਰ ਕੁਮਾਰੀ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ  ਸਿਮਰਨਜੀਤ ਕੌਰ ਪੁੱਤਰੀ ਸ੍ਰੀ ਕੁਲਦੀਪ ਚੰਦ - ਸ੍ਰੀਮਤੀ ਕਮਲੇਸ਼ ਕੁਮਾਰੀ ਜ਼ਿਲ੍ਹਾ ਰੂਪਨਗਰ ਨੇ ਇੱਕੋ ਜਿਹਾ ਗਰੇਡ ਪ੍ਰਾਪਤ ਕਰਕੇ ਕੀਤਾ। ਇਸੇ ਤਰ੍ਹਾਂ ਤੀਜਾ ਸਥਾਨ ਵੀ ਇੱਕੋ ਜਿੰਨੇ ਗਰੇਡ ਪ੍ਰਾਪਤ ਕਰਕੇ ਮਨਜੀਤ ਕੌਰ ਪੁੱਤਰੀ ਸ. ਜਸਵੀਰ ਸਿੰਘ-ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤਮੰਨਾ ਪੁੱਤਰੀ ਸ੍ਰੀ ਰਾਜੂ - ਸ੍ਰੀਮਤੀ ਨੀਸ਼ੂ ਗੜ੍ਹਸ਼ੰਕਰ ਨੇ ਹਾਸਲ ਕੀਤਾ ਹੈ।
        ਕਾਲਜ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟੀਆਂ ਵੱਲੋਂ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ) ਚੌਥਾ ਸਮੈਸਟਰ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।
        ਇਸ ਮੌਕੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਸਰਬਜੀਤ ਕੌਰ ਕਲਾਸ ਇੰਚਾਰਜ, ਮੈਡਮ ਮਨਦੀਪ ਕੌਰ, ਮੈਡਮ ਸੰਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਨਵਜੋਤ ਕੌਰ, ਸ੍ਰੀ ਗੁਰਮੀਤ ਸਿੰਘ ਤੇ  ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦੇ ਟੌਪਰ ਵਿਦਿਆਰਥੀ।

Friday, 2 May 2025

ਡਰਬੀ (ਯੂ. ਕੇ.) ਦੇ ਸਾਬਕਾ ਮੇਅਰ ਤੇ ਕੈਬਨਿਟ ਮੰਤਰੀ ਕੇਵਲ ਸਿੰਘ ਅਠਵਾਲ ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ ਪੁੱਜੇ

ਡਰਬੀ (ਯੂ. ਕੇ.) ਦੇ ਸਾਬਕਾ ਮੇਅਰ ਤੇ ਕੈਬਨਿਟ ਮੰਤਰੀ ਕੇਵਲ ਸਿੰਘ ਅਠਵਾਲ ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ ਪੁੱਜੇ
ਬੰਗਾ 02 ਮਈ :  ਡਰਬੀ, ਯੂ.ਕੇ. ਦੇ ਸਾਬਕਾ ਮੇਅਰ ਤੇ ਕੈਬਨਿਟ ਮੰਤਰੀ ਸ. ਕੇਵਲ ਸਿੰਘ ਅਠਵਾਲ ਆਪਣੀ ਧਰਮ ਪਤਨੀ ਬੀਬੀ ਲਖਵੀਰ ਕੌਰ ਅਠਵਾਲ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਮੈਡੀਕਲ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿਚ ਚਾਰ ਦਹਾਕਿਆਂ ਤੋਂ ਕਾਰਜਸ਼ੀਲ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਦਫਤਰ ਢਾਹਾਂ ਕਲੇਰਾਂ ਵਿਖੇ  ਪੁੱਜੇ ਅਤੇ ਚੱਲ ਰਹੀਆਂ ਵਿਦਿਅਕ ਅਤੇ ਮੈਡੀਕਲ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ । ਇਸ ਮੌਕੇ ਸ. ਅਠਵਾਲ ਨੇ ਗੱਲਬਾਤ ਕਰਦੇ ਹੋਏ ਟਰੱਸਟ ਦੇ ਮੁੱਖ ਪ੍ਰਬੰਧਕ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਸਿਹਤ ਸੇਵਾਵਾਂ ਅਤੇ ਵਿਦਿਅਕ ਸੇਵਾਵਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਤੋਂ ਪਹਿਲਾਂ ਟਰੱਸਟ ਦੇ ਮੀਤ ਸਕੱਤਰ ਸ. ਜਗਜੀਤ ਸਿੰਘ ਸੋਢੀ ਨੇ ਡਰਬੀ (ਯੂ.ਕੇ.) ਦੇ ਸਾਬਕਾ ਮੇਅਰ ਤੇ ਕੈਬਨਿਟ ਮੰਤਰੀ ਸ. ਕੇਵਲ ਸਿੰਘ ਅਠਵਾਲ ਅਤੇ ਉਹਨਾਂ ਦੀ ਧਰਮਪਤਨੀ ਬੀਬੀ ਲਖਵੀਰ ਕੌਰ ਅਠਵਾਲ ਦਾ ਢਾਹਾਂ ਕਲੇਰਾਂ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ  ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਬਾਬਾ ਬੁੱਧ ਸਿੰਘ ਢਾਹਾਂ ਟਰੌਮਾ ਸੈਂਟਰ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਢਾਹਾਂ ਕਲੇਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਜਗਜੀਤ ਸਿੰਘ ਸੋਢੀ ਮੀਤ ਸਕੱਤਰ ਨੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ. ਕੇਵਲ ਸਿੰਘ ਅਠਵਾਲ (ਸਾਬਕਾ ਮੇਅਰ ਤੇ ਕੈਬਨਿਟ ਮੰਤਰੀ) ਅਤੇ ਬੀਬੀ ਲਖਵੀਰ ਕੌਰ ਅਠਵਾਲ ਦਾ ਸਨਮਾਨ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਆਉਣ ਲਈ ਧੰਨਵਾਦ ਕੀਤਾ।  ਇਸ ਮੌਕੇ  ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਤੇ ਹੋਰ ਟਰੱਸਟ ਸਟਾਫ ਮੈਂਬਰ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਸ. ਕੇਵਲ ਸਿੰਘ ਅਠਵਾਲ  ਟਰੱਸਟ ਦੇ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਦੇ ਪਰਮ ਮਿੱਤਰ ਹਨ ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਡਰਬੀ ਦੇ ਸਾਬਕਾ ਮੇਅਰ ਅਤੇ ਕੈਬਨਿਟ ਮੰਤਰੀ ਸ੍ਰੀ ਕੇਵਲ ਸਿੰਘ ਅਠਵਾਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਲਖਵੀਰ ਕੌਰ ਅਠਵਾਲ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸ ਜਗਜੀਤ ਸਿੰਘ ਸੋਢੀ ਮੀਤ ਸਕੱਤਰ ।