![]() |
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੁਲੀਸ ਵੱਲੋ ਪਾਸਕੋ ਐਕਟ 2012 ਅਤੇ ਟਰੈਫਿਕ ਜਾਗਰੁਕਤਾ ਸੈਮੀਨਾਰ ਦੀਆਂ ਝਲਕੀਆਂ |
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੁਲੀਸ ਵੱਲੋ ਪਾਸਕੋ ਐਕਟ 2012 ਅਤੇ ਟਰੈਫਿਕ ਜਾਗਰੁਕਤਾ ਸੈਮੀਨਾਰ
ਬੰਗਾ 10 ਜੁਲਾਈ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵੂਮੈਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਅਤੇ ਟਰੈਫਿਕ ਐਜ਼ੂਕੇਸ਼ਨਲ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਵੱਲੋ ਪੋਕਸੋ ਐਕਟ (ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਅਫੈਂਸਿਸ ਐਕਟ) ਅਤੇ ਟਰੈਫਿਕ ਸਬੰਧੀ ਜਾਣਕਾਰੀ ਦੇਣ ਹਿੱਤ ਸਕੂਲ ਵਿਦਿਆਰਥੀਆਂ ਨੂੰ ਲਈ ਜਾਗਰੁਕਤਾ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਸਬ-ਇੰਸਪੈਕਟਰ ਮਨਜੀਤ ਕੌਰ ਇੰਚਾਰਜ ਵੂਮੈਨ ਸੈੱਲ ਨੇ ਦੱਸਿਆ ਕਿ ਜਿਨਸੀ ਸ਼ੋਸ਼ਣ ਵਰਗੇ ਅਪਰਾਧਾਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਪੋਕਸੋ ਐਕਟ 2012 ਅਧੀਨ ਨਾਬਾਲਗ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਅਤੇ ਛੇੜਛਾੜ ਦੇ ਮਾਮਲਿਆਂ 'ਚ ਸਖਤ ਕਾਰਵਾਈ ਕੀਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਬੱਚਿਆਂ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਪੋਕਸੇ ਐਕਟ ਤਹਿਤ ਮੌਤ ਦੀ ਸਜ਼ਾ ਦੇਣ ਦਾ ਵੀ ਕਾਨੂੰਨ ਹੈ। ਇਸ ਮੌਕੇ ਏ.ਐਸ.ਆਈ. ਪ੍ਰਵੀਨ ਕੁਮਾਰ ਇੰਚਾਰਜ ਟਰੈਫਿਕ ਐਜ਼ੂਕੇਸ਼ਨਲ ਸੈੱਲ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਦੇ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸਕੂਲ ਵਿਖੇ ਪੁੱਜੇ ਵਿਸ਼ਾ ਮਾਹਿਰਾਂ ਦਾ ਪੋਕਸੋ ਐਕਟ-2012 ਅਤੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਕੂਲ ਵਿਦਿਆਰਥੀ ਵਾਸਤੇ ਸੈਮੀਨਾਰ ਲਗਾਉਣ ਲਈ ਹਾਰਦਿਕ ਧੰਨਵਾਦ ਕੀਤਾ । ਸੈਮੀਨਾਰ ਦੌਰਾਨ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਏ.ਐਸ.ਆਈ. ਬਲਵਿੰਦਰ ਕੌਰ ਅਤੇ ਏ.ਐਸ.ਆਈ. ਜਸਵਿੰਦਰ ਸਿੰਘ ਟਰੈਫਿਕ ਇੰਚਾਰਜ ਬੰਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੋਕਸੋ ਐਕਟ-2012, ਟਰੈਫਿਕ ਨਿਯਮਾਂ, ਵਾਤਾਵਰਣ ਦੀ ਸੰਭਾਲ ਅਤੇ ਸਮਾਜ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ । ਇਸ ਮੌਕੇ ਪੁਲੀਸ ਟੀਮ ਦੇ ਸਨਮਾਨ ਦੀ ਰਸਮ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਦੀ ਅਗਵਾਈ ਵਿਚ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਅਤੇ ਵਨੀਤਾ ਚੋਟ ਪ੍ਰਿੰਸੀਪਲ ਵੱਲੋਂ ਨਿਭਾਈ ਗਈ । ਸੈਮੀਨਾਰ ਵਿਚ ਹੈੱਡ ਕਾਂਸਟੇਬਲ ਅਨੀਤਾ ਬੈਂਸ, ਹੈੱਡ ਕਾਂਸਟੇਬਲ ਰੀਨਾ ਰਾਣੀ, ਮੈਡਮ ਪਰਮਜੀਤ ਕੌਰ ਅਤੇ ਸਕੂਲ ਸਟਾਫ ਮੈਂਬਰ ਵੀ ਹਾਜ਼ਰ ਸਨ । ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ ।