ਢਾਹਾਂ ਕਲੇਰਾਂ ਦੇ ਮਿਸ਼ਨਰੀ ਟਰੱਸਟ ਵੱਲੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਸਨਮਾਨ
ਬੰਗਾ, 21 ਫਰਵਰੀ () ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਦੇ ਨਿਰਮਾਣ ਹਿੱਤ ਲਈ ਸਮਾਜਿਕ ਸਰੋਕਾਰਾਂ ਵਾਲੀ ਰਾਜਨੀਤੀ ਨੂੰ ਪਹਿਲ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਸਾਰਥਿਕ ਸਥਾਪਤੀ ਤੋਂ ਬਿਨਾਂ ਜਨਜੀਵਨ ਦੇ ਸੁਰੱਖਿਆ ਹੋਣ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹ ਢਾਹਾਂ ਕਲੇਰਾਂ 'ਚ ਸਥਾਪਿਤ ਮੈਡੀਕਲ ਅਤੇ ਸਿੱਖਿਆ ਅਦਾਰਿਆਂ ਦੇ ਸਾਂਝੇ ਵਿਹੜੇ ਗੱਲ ਕਰ ਰਹੇ ਸਨ ਜਿੱਥੇ ਉਨ੍ਹਾਂ ਦਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਉਕਤ ਟਰੱਸਟ ਵੱਲੋਂ ਸਮਾਜ ਸੇਵਾ ਵਜੋਂ ਸਿੱਖਿਆ ਅਤੇ ਮੈਡੀਕਲ ਸਹੂਲਤਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵੱਲੋਂ ਟਰੱਸਟ ਦਾ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸਿਆਸੀ ਰੰਗਤ ਤੋਂ ਰਹਿਤ ਆਗੂਆਂ ਦਾ ਟਰੱਸਟ ਦੇ ਵਿਹੜੇ ਸਦਾ ਸਵਾਗਤ ਹੈ। ਇਸ ਮੌਕੇ 'ਢਾਹਾਂ ਪ੍ਰਾਈਜ਼' ਦੇ ਸੰਸਥਾਪਕ ਬਰਜਿੰਦਰ ਸਿੰਘ ਕੈਨੇਡਾ, ਵਾਟਰ ਰਿਸੋਰਸਿਸ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਦੇ ਵਾਇਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਟਰੱਸਟ ਮੈਂਬਰ ਜਗਜੀਤ ਸਿੰਘ ਸੋਢੀ ਤੇ ਕਿਸਾਨ ਆਗੂ ਸਤਨਾਮ ਸਿੰਘ ਲਾਦੀਆਂ ਆਦਿ ਵੀ ਸ਼ਾਮਲ ਸਨ।