Wednesday, 25 February 2026

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥੀ ਗੁਰਸ਼ੀਲ ਕੌਰ ਨੇ ਜੀ.ਐਨ.ਐਮ.ਨਰਸਿੰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥੀ ਗੁਰਸ਼ੀਲ ਕੌਰ ਨੇ ਜੀ.ਐਨ.ਐਮ.ਨਰਸਿੰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 25 ਫਰਵਰੀ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ ਦੂਜਾ ਸਾਲ ਦੀ ਪ੍ਰੀਖਿਆ ਦਾ ਸੌ ਫੀਸਦੀ ਸ਼ਾਨਦਾਰ ਨਤੀਜਾ ਆਇਆ ਹੈ । ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ ਅਤੇ ਕਲਾਸ ਵਿਚੋਂ ਪਹਿਲਾ ਸਥਾਨ ਗੁਰਸ਼ੀਲ ਕੌਰ ਪੁੱਤਰੀ ਸ੍ਰੀ ਤਰਲੋਕ ਸਿੰਘ-ਸ੍ਰੀਮਤੀ ਜਸਵਿੰਦਰ ਕੌਰ ਦੁਸਾਂਝਕਲਾਂ ਨੇ ਪ੍ਰਾਪਤ ਕੀਤਾ । ਜਦ ਕਿ ਦੂਜਾ ਸਥਾਨ ਪਰਦੀਪ ਕੌਰ ਪੁੱਤਰੀ ਸ. ਬਲਵੀਰ ਸਿੰਘ-ਸ੍ਰੀਮਤੀ ਬਲਜਿੰਦਰ ਕੌਰ ਕੁਲਥਮ ਅਤੇ ਤੀਜਾ ਸਥਾਨ ਰਾਜ ਨੰਦਨੀ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼-ਸ੍ਰੀਮਤੀ ਭਾਗਵਤੀ ਢਾਹਾਂ ਨੇ ਸ਼ਾਨਦਾਰ ਅੰਕਾਂ ਨਾਲ ਹਾਸਲ ਕੀਤਾ । ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਜੀ.ਐਨ.ਐਮ. ਦੂਜਾ ਸਾਲ ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ । ਇਸ ਮੌਕੇ ਸੁਖਮਿੰਦਰ ਕੌਰ ਉੱਭੀ, ਸੰਦੀਪ ਕੌਰ ਕਲਾਸ ਇੰਚਾਰਜ, ਸਰਬਜੀਤ ਕੌਰ, ਸ਼ਿਵਾਨੀ ਭਰਦਵਾਜ, ਰੁਪਿੰਦਰ ਸ਼ਰਮਾ, ਨੇਹਾ ਕੁਮਾਰੀ, ਮਨਦੀਪ ਕੌਰ ਅਤੇ ਕਲਾਸ ਦੇ ਟੌਪਰ ਵਿਦਿਆਰਥੀ ਹਾਜ਼ਰ ਸਨ ।
 ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਦੂਜਾ ਸਾਲ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ

Friday, 20 February 2026

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਆਂ ਪ੍ਰਦਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਆਂ ਪ੍ਰਦਾਨ
ਬੰਗਾ 20 ਫਰਵਰੀ () ਨਰਸਿੰਗ ਖੇਤਰ ਵਿਚ ਦੀ ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ‍ਡਿਗਰੀ ਦੇ 15 ਲੋੜਵੰਦ ਵਿਦਿਆਰਥੀਆਂ ਨੂੰ  ਸ. ਬਰਜਿੰਦਰ ਸਿੰਘ ਢਾਹਾਂ, ਮੀਤ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੈਨੇਡਾ-ਇੰਡੀਆ ਐਜ਼ੂਕੇਸ਼ਨਲ ਸੁਸਾਇਟੀ ਅਤੇ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ।
ਇਸ ਮੌਕੇ ਸ. ਕੁਲਵਿੰਦਰ  ਸਿੰਘ ਢਾਹਾਂ, ਪ੍ਰਧਾਨ, ਟਰੱਸਟ ਨੇ ਆਪਣੇ ਸਾਥੀ ਟਰੱਸਟੀਆਂ ਨਾਲ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਆਰਭੰਤਾ ਕੀਤੀ । ਉਹਨਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਨਰਸਿੰਗ ਵਿਦਿਆਰਥੀਆਂ ਨੂੰ ਉਹਨਾਂ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਵਧੀਆ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕਰਨ ਪ੍ਰੇਰਿਆ ।
ਸ. ਬਰਜਿੰਦਰ ਸਿੰਘ ਢਾਹਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਕੈਨੇਡਾ-ਇੰਡੀਆ ਐਜ਼ੂਕੇਸ਼ਨ ਸੁਸਾਇਟੀ ਅਤੇ ਕੈਨੇਡਾ ਦੇ ਦਾਨੀਆਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ । ਉਹਨਾਂ ਦੱਸਿਆ ਕਿ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 15 ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ  ਨਤੀਜੇ ਆਉਣ ਉਪਰੰਤ ਕਾਲਜ ਦੇ ਟੌਪਰ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੀਆਂ ਸਕਾਲਰਸ਼ਿਪ ਵੀ ਦਿੱਤੀਆਂ ਜਾਣਗੀਆਂ । ਉਹਨਾਂ ਆਸ ਪ੍ਰਗਟਾਈ ਕਿ  ਸਾਡੇ ਇਹ ਵਿਦਿਆਰਥੀ ਭਵਿੱਖ ਵਿਚ ਦੇਸ਼ ਅਤੇ ਵਿਦੇਸ਼ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਧੀਆ ਕੰਮ ਕਰਦੇ ਹੋਏ ਜੀਵਨ ਵਿਚ ਸਫਲ ਹੋਣਗੇ। । ਕਾਲਜ ਪ੍ਰਿੰਸੀਪਲ ਰਮਨਦੀਪ ਕੌਰ ਨੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਬਰਸਰੀਜ਼ ਦੇ ਰੂਪ ਵਿਚ ਪੜ੍ਹਾਈ ਦੀਆਂ ਫੀਸਾਂ ਦੇਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਕਾਂ ਅਤੇ ਦਾਨੀਆਂ ਦਾ ਧੰਨਵਾਦ ਕੀਤਾ ।
   ਇਸ ਸਮਾਰੋਹ ਦੌਰਾਨ  ਸ. ਬਰਜਿੰਦਰ ਸਿੰਘ ਢਾਹਾਂ  ਅਤੇ  ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਬਰਸਰੀਜ਼ ਭੇਟ ਕੀਤੀਆਂ।  ਸਮਾਗਮ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਸਰੋਤਿਆ ਦਾ ਮਨ ਮੋਹ ਲਿਆ । ਸਹਾਇਕ ਪ੍ਰੌਫੈਸਰ ਵੰਦਨਾ ਬਸਰਾ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਟਰੱਸਟ ਵੱਲੋਂ ਕੈਨੇਡਾ ਇੰਡੀਆ ਐਜ਼ੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਦਿੱਤੀਆਂ ਜਾਣ ਵਾਲੀਆਂ ਬਰਸਰੀਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਟੇਜ ਸੰਚਾਲਨਾ ਕੀਤੀ । ਇਸ ਮੌਕੇ  ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ :- ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥੀ ਹਰਜੋਤ ਕੌਰ ਨੂੰ ਬਰਸਰੀ ਪ੍ਰਦਾਨ ਕਰਦੇ ਹੋਏ ਸ. ਬਰਜਿੰਦਰ ਸਿੰਘ ਢਾਹਾਂ ਅਤੇ ਨਾਲ ਹਨ ਪ੍ਰਿੰਸੀਪਲ ਰਮਨਦੀਪ ਕੌਰ  

Tuesday, 10 February 2026

ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ

ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ
ਬੀਜੀ ਦਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ  : ਕੁਲਵਿੰਦਰ ਸਿੰਘ ਢਾਹਾਂ

ਬੰਗਾ 10 ਫਰਵਰੀ  ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀ ਸੁਪਤਨੀ ਅਤੇ  ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦੇ ਮਾਤਾ ਜੀ ਸਰਦਾਰਨੀ ਕਸ਼ਮੀਰ ਕੌਰ ਢਾਹਾਂ ਜੀ ਦਾ ਪਿਛਲੇ ਦਿਨੀ ਵੈਨਕੂਵਰ (ਕੈਨੇਡਾ) ਵਿਖੇ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ, ਉਹਨਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਹੋਇਆ, ਜਿੱਥੇ ਦੇਸ ਵਿਦੇਸ ਦੀਆਂ ਸੰਗਤਾਂ ਨੇ ਪੁੱਜ ਕੇ ਬੀਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦੇ ਨਮਿੱਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਸਰਧਾਂਜਲੀ ਸਮਾਰੋਹ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,  ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ । ਉਹਨਾਂ ਕਿਹਾ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ ਢਾਹਾਂ ਕਲੇਰਾਂ ਵਿਖੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ ਵਿਚ ਪ੍ਰਮੁੱਖ ਯੋਗਦਾਨ ਸੀ । ਉਹਨਾਂ ਤੋਂ ਮਿਲੀ ਪ੍ਰੇਰਣਾ ਤੇ ਸਹਿਯੋਗ ਸਦਕਾ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਜੀ ਸਮਾਜ ਸੇਵਾ ਦੇ ਖੇਤਰ ਵਿਚ ਨਵੀਂ ਸੋਚ ਅਤੇ ਵਿਚਾਰ ਲੈ ਕੇ ਆਏ  । ਉਹਨਾਂ ਕਿਹਾ ਕਿ ਬੀਜੀ ਦਾ ਸਮੁੱਚਾ ਜੀਵਨ ਸਮਾਜ ਸੇਵੀਆਂ ਲਈ ਇੱਕ ਪ੍ਰੇਰਣਾ ਸਰੋਤ ਹੈ । ਬੀਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸਾਨੂੰ ਸਭ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੌਕੇ ਬਰਜਿੰਦਰ ਸਿਘ ਢਾਹਾਂ ਨੇ ਭਾਵੁਕ ਹੁੰਦੇ ਕਿਹਾ ਕਿ ਬੀਜੀ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ । ਇਸੇ ਲਈ ਬੀਜੀ ਨੇ ਪੰਜਾਬ ਦੇ ਪੇਂਡੂ ਖਿੱਤੇ ਦੀਆਂ ਲੜਕੀਆਂ ਨੂੰ ਸਿੱਖਿਅਤ ਕਰਕੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਆਮ ਲੋਕਾਈ ਨੂੰ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਾਬਾ ਜੀ ਨੂੰ ਕੈਨੇਡਾ ਤੋਂ ਪੰਜਾਬ ਜਾਣ ਲਈ ਪ੍ਰੇਰਿਤ ਕੀਤਾ । ਉਹਨਾਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿਚ ਨਰਸਿੰਗ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਦੇ ਖੇਤਰ ਵਿਚ ਵੱਡੀ ਤਬਦੀਲੀ ਆਈ  । ਇਸ ਮੌਕੇ ਸ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਪਰਿਵਾਰ ਵੱਲੋਂ ਉਹਨਾਂ ਨਾਲ ਦੁੱਖ ਸਾਂਝਾਂ ਕਰਨ ਲਈ ਅਤੇ ਸ਼ਰਧਾਂਜ਼ਲੀ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ।
         ਸ਼ਰਧਾਂਜਲੀ ਸਮਾਗਮ ਵਿਚ ਬੀਬੀ ਹਰਿੰਦਰ ਕੌਰ (ਸਪੁੱਤਰੀ) ਬੀਬੀ ਮਨਜੀਤ ਕੌਰ ਥਾਂਦੀ- ਸ. ਅਜੀਤ ਸਿਘ ਥਾਂਦੀ (ਸਪੁੱਤਰੀ-ਜਵਾਈ), ਮਨਵੀਰ ਕੌਰ (ਦੋਹਤੀ), ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਸ. ਨਰਿੰਦਰ ਸਿੰਘ ਸ਼ੇਰਗਿੱਲ ਕੈਨੇਡਾ ਸੀਨੀਅਰ ਮੈਂਬਰ, ਸ. ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਡਾ. ਰਘਬੀਰ ਸਿੰਘ ਸਿਰਜਨਾ ਚੰਡੀਗੜ੍ਹ, ਸ. ਗੁਰਦੀਪ ਸਿੰਘ ਢਾਹਾਂ, , ਸ. ਸ਼ਮਸ਼ੇਰ ਸਿੰਘ ਮਾਹਿਲ ਕੈਨੇਡਾ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮੈਡਮ ਰਮਨਦੀਪ ਕੌਰ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ ਉੱਭੀ, ਸ. ਬਹਾਦਰ ਸਿੰਘ ਮਜਾਰੀ ਅਤੇ ਟਰੱਸਟ ਅਧੀਨ ਢਾਹਾਂ ਕਲੇਰਾਂ ਵਿਖੇ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਸਨ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਵਰਣਨਯੋਗ ਹੈ ਕਿ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਦਾ 100ਵਾਂ ਜਨਮ ਦਿਨ ਦਸੰਬਰ 2025 ਵਿਚ ਪਰਿਵਾਰ ਤੇ ਸ਼ੁਭਚਿੰਤਕਾਂ ਵੱਲੋਂ ਮਨਾਇਆ ਗਿਆ ਸੀ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਬੀਜੀ ਕਸ਼ਮੀਰ ਕੌਰ ਢਾਹਾਂ ਜੀ ਨਮਿੱਤ ਹੋਏ ਸ਼ਰਧਾਂਜ਼ਲੀ ਸਮਾਗਮ ਦੀਆਂ ਝਲਕੀਆਂ 

Sunday, 8 February 2026

ਪਿੰਡ ਮਾਹਿਲ ਗਹਿਲਾਂ ਵਿਖੇ ਮਾਹਿਲ ਪਰਿਵਾਰ ਵੱਲੋ ਲਗਵਾਏ 21ਵੇਂ ਫਰੀ ਮੈਡੀਕਲ ਕੈਪ ਦਾ 188 ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਪਿੰਡ ਮਾਹਿਲ ਗਹਿਲਾਂ ਵਿਖੇ ਮਾਹਿਲ ਪਰਿਵਾਰ ਵੱਲੋ ਲਗਵਾਏ 21ਵੇਂ ਫਰੀ ਮੈਡੀਕਲ ਕੈਪ ਦਾ 188  ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ  08 ਫਰਵਰੀ  ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਸਮੂਹ ਮਾਹਿਲ ਪਰਿਵਾਰ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਵੱਲੋਂ  21 ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਹਿਲਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਇਸ ਮੌਕੇ ਦਾ ਸਹਿਯੋਗ  ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ। ਇਸ ਮੌਕੇ 188 ਤੋਂ ਵੱਧ ਲੋੜਵੰਦ ਮਰੀਜ਼ਾਂ ਨੇ ਚੈਕਅੱਪ ਕਰਵਾਕੇ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ ।
       ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ  ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਅਤੇ ਸਮੂਹ ਮਾਹਿਲ ਪਰਿਵਾਰ ਵੱਲੋਂ ਹਰ ਸਾਲ ਲੋੜਵੰਦ ਲੋਕਾਂ ਦੀ ਮਦਦ ਕਰਨ ਹਿੱਤ ਫਰੀ ਅੱਖਾਂ ਦਾ ਜਾਂਚ ਅਤੇ ਫਰੀ ਮੈਡੀਕਲ ਜਾਂਚ ਕਰਵਾਉਣ ਦੇ ਨਿਸ਼ਕਾਮ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ । ਇਸ ਮੌਕੇ ਸ. ਦਰਸ਼ਨ ਸਿੰਘ ਮਾਹਿਲ ਨੇ ਦੱਸਿਆ ਕਿ  ਸਮੂਹ ਮਾਹਿਲ ਪਰਿਵਾਰ ਕੈਨੇਡਾ, ਯੂ.ਐਸ.ਏ, ਇੰਗਲੈਂਡ ਅਤੇ ਇੰਡੀਆ ਦੇ ਸਹਿਯੋਗ ਨਾਲ ਹਰ ਸਾਲ ਮੁਫਤ ਕੈਂਪ ਲਗਵਾਕੇ ਇਲਾਕਾ ਨਿਵਾਸੀਆਂ ਨੂੰ ਮੁਫਤ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕਰਵਾਏ ਜਾਂਦੇ ਹਨ । ਅੱਜ ਇਸ ਮੈਡੀਕਲ ਕੈਂਪ ਵਿਚ ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ ਅਤੇ ਉਪਟੋਮੀਟਰਸ ਮੈਡਮ ਦਲਜੀਤ ਕੌਰ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ । ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਉਹਨਾਂ ਦੇ ਸ਼ੂਗਰ ਟੈਸਟ ਵੀ ਮੁਫਤ ਕੀਤੇ ਗਏ ।
      ਕਾਬਲੇਗੌਰ  ਹੈ ਕਿ ਸੀਨੀਅਰ ਟਰੱਸਟ ਮੈਂਬਰ ਸ. ਦਰਸ਼ਨ ਸਿੰਘ ਮਾਹਿਲ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਮਾਹਿਲ ਦੀ ਅਗਵਾਈ ਵਿਚ ਸ. ਸ਼ਮਸ਼ੇਰ ਸਿੰਘ ਮਾਹਿਲ ਅਤੇ ਦਲਜੀਤ ਕੌਰ ਮਾਹਿਲ ਕੈਨੇਡਾ,  ਸ. ਬਲਜਿੰਦਰ ਸਿੰਘ ਮਾਹਿਲ ਅਤੇ ਹਰਜੀਤ ਕੌਰ ਮਾਹਿਲ ਕੈਨੇਡਾ, ਬੀਬੀ ਦਰਸ਼ਨ ਕੌਰ ਪੁਰੇਵਾਲ ਯੂ.ਕੇ. ਅਤੇ ਅਵਤਾਰ ਸਿੰਘ ਪੁਰੇਵਾਲ ਯੂ ਕੇ, ਬੀਬੀ ਰਸ਼ਪਾਲ ਕੌਰ ਸੰਧੂ ਕੈਨੇਡਾ ਪਤਨੀ ਲੇਟ ਹਰਜੀਤ ਸਿੰਘ ਸੰਧੂ ਕੈਨੇਡਾ,  ਨਰਿੰਦਰ ਕੌਰ ਤੱਖਰ ਅਤੇ ਬਲਹਾਰ ਸਿੰਘ ਤੱਖਰ ਕੈਨੇਡਾ, ਮਨਪ੍ਰੀਤ ਕੌਰ ਉੱਪਲ ਅਤੇ ਰਣਵੀਰ ਸਿੰਘ ਉੱਪਲ ਕੈਨੇਡਾ, ਜਸਪ੍ਰੀਤ ਕੌਰ ਗਿੱਲ ਅਮਰੀਕਾ ਅਤੇ ਇੰਦਰਪਾਲ ਗਿੱਲ ਅਮਰੀਕਾ, ਅਮਨਦੀਪ ਕੌਰ ਧਾਲੀਵਾਲ ਅਤੇ ਗੌਰਵਜੀਤ ਧਾਲੀਵਾਲ ਕੈਨੇਡਾ, ਅਮਰਜੀਤ ਕੌਰ ਤੇ ਗੁਰਜੀਤ ਸਿੰਘ ਬਰਾੜ ਕੈਨੇਡਾ, ਗੁਰਿੰਦਰ ਕੌਰ ਮਾਹਿਲ ਤੇ ਸ਼ਰਨਜੀਤ ਸਿੰਘ ਮਾਹਿਲ ਯੂ ਐਸ ਏ, ਚਾਚੀ ਜੀ ਰਛਪਾਲ ਕੌਰ ਮਾਹਿਲ ਤੇ ਚਾਚਾ ਜੀ ਸ. ਅਵਤਾਰ ਸਿੰਘ ਮਾਹਿਲ ਯੂ.ਐਸ.ਏ, ਚਾਚੀ ਜੀ ਸੁਰਜੀਤ ਕੌਰ ਮਾਹਿਲ ਤੇ ਚਾਚਾ ਜੀ ਸ. ਰਘਬੀਰ ਸਿੰਘ ਮਾਹਿਲ ਕੈਨੇਡਾ, ਚਾਚੀ ਜੀ ਸਰਬਜੀਤ ਕੌਰ ਤੇ ਚਾਚਾ ਜੀ ਸ. ਜਸਵੀਰ ਸਿੰਘ ਮਾਹਿਲ ਪਿੰਡ ਮਾਹਿਲ ਗਹਿਲਾਂ ਅਤੇ ਸਮੂਹ ਆਰ-ਪਰਿਵਾਰ  ਵੱਲੋਂ ਹਰ ਸਾਲ ਫਰੀ ਮੈਡੀਕਲ ਸਹਾਇਤਾ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ।
        ਇਸ ਮੌਕੇ ਸਮੂਹ ਮਾਹਿਲ ਪਰਿਵਾਰ ਤੋਂ ਇਲਾਵਾ ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ, ਸ੍ਰੀ ਢੇਰੂ ਰਾਮ ਦਰਦੀ, ਸ ਜਸਵੀਰ ਸਿੰਘ ਰਾਣਾ, ਸ ਬਲਦੇਵ ਸਿੰਘ ਮਾਹਿਲ, ਸ. ਨਿਰਮਲ ਸਿੰਘ ਬੰਗਾ, ਹੈੱਡ ਮਾਸਟਰ ਬਲਵੀਰ ਸਿੰਘ, ਸ. ਸ਼ਿੰਗਾਰਾ ਸਿੰਘ ਮਾਹਿਲ ਪ੍ਰਧਾਨ, ਸ. ਪ੍ਰਗਟ ਸਿੰਘ ਮੁਕੰਦਪੁਰ ਸਮੂਹ ਮਾਹਿਲ ਪਰਿਵਾਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ । ਸਾਰਾ ਦਿਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਬਾਖੂਬੀ ਨਿਭਾਈ । ਇਸ ਮੌਕੇ ਪਤਵੰਤੇ ਸੱਜਣਾਂ ਅਤੇ ਸਮੂਹ ਮੈਡੀਕਲ ਟੀਮ ਦਾ ਸਨਮਾਨ ਵੀ ਕੀਤਾ ਗਿਆ । 

Thursday, 5 February 2026

ਢਾਹਾਂ ਕਲੇਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  
ਬੰਗਾ 5 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਕੀਤੇ ਗਏ,  ਉਪੰਰਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀਆਂ ਜਥਿਆਂ  ਨੇ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ । ਇਸ ਮੌਕੇ  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ  ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਜੋ ਜਾਤ-ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਪਦੇਸ਼ ਦਿੰਦੀ ਹੈ । ਇਸ ਗੁਰਮਤਿ ਸਮਾਗਮ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਅਜੀਤ ਸਿੰਘ ਥਾਂਦੀ ਕੈਨੇਡਾ, ਬੀਬੀ ਮਨਜੀਤ ਕੌਰ ਥਾਂਦੀ,  ਬੀਬੀ ਵਰਿੰਦਰ ਕੌਰ ਥਾਂਦੀ ਬਲਾਚੌਰ,  ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਗੁਰਦੀਪ ਸਿੰਘ ਢਾਹਾਂ, ਚਰਨ ਸਿੰਘ ਗਿੱਲ ਯੂ.ਐਸ.ਏ, ਸੁਰਿੰਦਰ ਸਿੰਘ ਅਟਵਾਲ ਯੂ.ਐਸ.ਏ, ਸੁਖਵੀਰ ਸਿੰਘ ਨੌਰਾ, ਪ੍ਰੌ: ਹਸਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸੇਵਾ ਕਰਮੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ